ਸੰਦੌੜ, 18 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗਣਿਤ ਵਿਗਿਆਨੀ ਸ੍ਰੀ ਨਿਵਾਸਾ ਰਾਮਾਨੁਜਨ ਦੀ ਯਾਦ ਵਿੱਚ ਸਟੇਟ ਐਵਾਰਡੀ ਅਧਿਾਆਪਕ ਦੇਵੀ ਦਿਆਲ ਬੇਨੜਾ ਵੱਲੋਂ ਸੁਰੂ ਕੀਤੀ ਗਈ ਜਿਲ੍ਹਾ ਪੱਧਰੀ ਗਣਿਤ ਐਵਾਰਡ ਪ੍ਰੀਖਿਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਵਿਖੇ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਪ੍ਰੀਖਿਆ ਕੇਂਦਰ ਦਾ ਦੌਰਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੈਡਮ ਹਰਕੰਵਲਜੀਤ ਕੌਰ ਵੱਲੋਂ …
Read More »Monthly Archives: December 2017
ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਵਿਖੇ ਅਧਿਆਪਕਾਂ ਵੱਲੋਂ ਬਣਾਏ ਗਏ ਪਾਰਕ ਦਾ ਉਦਘਾਟਨ
ਵਿਦਿਆਰਥੀ ਜੀਵਨ ਤੋਂ ਹੀ ਬੱਚਿਆਂ ਨੂੰ ਵਾਤਾਵਰਣ ਨਾਲ ਜੋੜਨਾ ਜਰੂਰੀ-ਡੀ.ਐਫ.ਓ ਸੰਦੌੜ, 18 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਵਿਖੇ ਸਕੂਲ ਦੀ ਸੁੰਦਰ ਦਿੱਖ ਅਤੇ ਵਾਤਾਵਰਣ ਦੀ ਸੁਧਤਾ ਦੇ ਲਈ ਅਧਿਆਪਕਾਂ ਨਿੱਜੀ ਉਪਰਾਲਿਆਂ ਤਹਿਤ ਬਣਾਏ ਸੁੰਦਰ ਪਾਰਕ ਨੂੰ ਜਿਲ੍ਹਾ ਵਣ ਅਫਸਰ ਮੈਡਮ ਮੋਨਿਕਾ ਦੇਵੀ ਯਾਦਵ ਆਈ.ਐਫ.ਐਸ ਵੱਲੋਂ ਉਦਘਾਟਨ ਕਰਕੇ ਬੱਚਿਆਂ ਨੂੰ ਸੌਪਿਆਂ ਗਿਆ।ਸਕੂਲ ਮੁਖੀ ਹਰਜਿੰਦਰ ਸਿੰਘ …
Read More »ਬਲਾਕ ਅਫਸਰ ਵਲੋਂ ਸਟੇਟ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਸਨਮਾਨਿਤ
ਸੰਦੌੜ, 18 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬਲਾਕ ਪ੍ਰਇਮਰੀ ਸਿੱਖਿਆ ਅਫਸਰ ਸ਼ੇਰਪੁਰ ਅਮਰ ਸਿੰਘ ਵੱਲੋਂ ਬਲਾਕ ਸ਼ੇਰਪੁਰ ਦੇ ਉਹਨਾਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਹਨਾਂ ਨੇ ਜਿਲ੍ਹਾ ਸੰਗਰੂਰ ਵੱਲੋਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਭਾਗ ਲੈ ਕੇ ਚੰਗਾ ਪ੍ਰਦਰਸ਼ਨ ਕੀਤਾ ਹੈ।ਬਲਾਕ ਦੇ ਇਹਨਾਂ ਖਿਡਾਰੀਆਂ ਦੀ ਅਗਵਾਈ ਕਰਨ ਵਾਲੇ ਉਦਮੀ ਅਧਿਆਪਕ ਜਗਜੀਤਪਾਲ ਸਿੰਘ ਘਨੌਰੀ ਨੇ ਦੱਸਿਆ ਕਿ ਬਲਾਕ …
Read More »ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਵਲੋਂ ਧਰਮਸੋਤ ਦੀ ਕੋਠੀ ਦਾ ਕਰੇਗੀ ਘਿਰਾਓ 24 ਨੂੰ – ਦੁੱਗਾ
20 ਦਸੰਬਰ ਨੂੰ ਡੀ.ਸੀ ਦਫਤਰ ਸੰਗਰੂਰ ਵਿਖੇ ਹੋਵੇਗੀ ਹੰਗਾਮੀ ਮੀਟਿੰਗ ਸੰਦੌੜ, 18 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਸੰਗਰੂਰ ਵੱਲੋਂ ਪੰਜਾਬ ਸਰਕਾਰ ਵੱਲੋੋ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ ਵਿਰੁੱਧ ਅਪਣਾਈ ਬੇਰੁਖੀ ਦੇ ਕਾਰਨ ਰੋਸ ਵੱਜੋਂ ਜਥੇਬੰਦੀ ਵੱਲੋਂ 24 ਦਸੰਬਰ ਨੂੰ ਪੰਜਾਬ ਸਰਕਾਰ ਦੇ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਨਾਭਾ ਵਿਖੇ ਕੋਠੀ ਦਾ …
Read More »ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ `ਚ ਹੁੰਝਾ ਫੇਰ ਜਿੱਤ `ਤੇ ਚੀਫ ਖਾਲਸਾ ਦੀਵਾਨ ਨੇ ਕਾਂਗਰਸ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ `ਚ ਹੋਈ ਮੀਟਿੰਗ ਦੌਰਾਨ ਕਾਂਗਰਸ ਦੀ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਵਿਚ ਹੁੰਝਾ ਫੇਰ ਜਿੱਤ `ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।ਦੀਵਾਨ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਵਰਕਰਾਂ ਦੀ ਅਣਥੱਕ ਮਿਹਨਤ ਤੇ ਸੂਝਵਾਨ ਨੀਤੀਆਂ …
Read More »ਸੇਵਾ ਮੁਕਤ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਨਿੱਘੀ ਵਿਦਾਇਗੀ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ 12 ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਸਕੀਮ ਤਹਿਤ ਅੱਜ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਇੱਕ ਵਿਦਾਇਗੀ ਸਮਾਗਮ ਦੌਰਾਨ ਉਨ੍ਹਾਂ ਦੀਆਂ ਲੰਮੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।ਇਨ੍ਹਾਂ ਮੁਲਾਜ਼ਮਾਂ ਵਿਚ ਜਸਵਿੰਦਰ ਸਿੰਘ ਤੇ ਬਲਕਾਰ ਸਿੰਘ ਮੀਤ ਸਕੱਤਰ, ਬਲਵਿੰਦਰ ਸਿੰਘ, ਜਗੀਰ ਸਿੰਘ, ਸੁਖਵੰਤ ਸਿੰਘ ਤੇ ਸੁਖਜਿੰਦਰ ਸਿੰਘ ਸੁਪਰਵਾਈਜ਼ਰ, …
Read More »ਭਾਜਪਾ ਨੇ ਗੁਜਰਾਤ ਤੇ ਹਿਮਾਚਲ ’ਚ ਲਹਿਰਾਇਆ ਸ਼ਾਨਦਾਰ ਜਿੱਤ ਦਾ ਝੰਡਾ – ਛੀਨਾ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਣੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਗੁਜ਼ਰਾਤ ਅਤੇ ਹਿਮਾਚਲ ਪ੍ਰਦੇਸ਼ ’ਚ ਪਾਰਟੀ ਦੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਜਾਹਿਰ ਕੀਤੀ।ਉਨ੍ਹਾਂ ਨੇ ਕਿਹਾ ਕਿ ਇਹ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੀਆਂ ਗਈਆਂ ਸੀ ਅਤੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ …
Read More »ਵਿਆਹ ਦੀਆਂ ਮੁਬਾਰਕਾਂ- ਸੌਰਭ ਤੇ ਚੰਦਾ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸਥਾਨਕ ਬਟਾਲਾ ਰੋਡ ਵਾਸੀ ਪ੍ਰਵੀਨ ਸਹਿਗਲ ਚੇਅਰਮੈਨ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਤੇ ਸ੍ਰੀਮਤੀ ਰੀਤੂ ਸਹਿਗਲ ਦੇ ਬੇਟੇ ਸੌਰਭ ਸਹਿਗਲ ਦੇ ਰਜਨੀਸ਼ ਵਰਮਾ ਤੇ ਆਂਚਲ ਵਰਮਾ ਦੀ ਸਪੁੱਤਰੀ ਚੰਦਾ ਨਾਲ ਵਿਆਹ ਦੀਆਂ ਸਮੂਹ ਪਰਿਵਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ ਤਰਨਵੀਰ ਕੌਰ
ਸਮਰਾਲਾ, 18 ਦਸੰਬਰ (ਪੰਜਾਬ ਪੋਸਟ- ਕੰਗ) ਪਿੰਡ ਗਹਿਲੇਵਾਲ ਵਾਸੀ ਸਤਨਾਮ ਸਿੰਘ ਤੇ ਰਾਜਵੀਰ ਕੌਰ ਨੂੰ ਹੋਣਹਾਰ ਬੇਟੀ ਤਰਨਵੀਰ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਵਿਆਹ ਦੀ ਪਹਿਲੀ ਵਰੇਗੰਢ ਮੁਬਾਰਕ- ਗੁਰਕਮਲ ਸਿੰਘ ਤੇ ਗੁਰਮੀਤ ਕੌਰ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰਕਮਲ ਸਿੰਘ ਤੇ ਗੁਰਮੀਤ ਕੌਰ ਨੂੰ ਵਿਆਹ ਦੀ ਪਹਲੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media