Tuesday, November 24, 2026

Monthly Archives: December 2017

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪੈਨਸ਼ਨਰਾਂ ਨੇ ਕੀਤੀ ਗੇਟ ਰੈਲੀ

ਮਾਲੇਰਕੋਟਲਾ, 4 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਪਾਵਰਕਾਮ ਪੈਨਸ਼ਨਰਜ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਦੇ ਪੈਨਸ਼ਨਰਾਂ ਵੱਲੋਂ ਪਾਵਰਕਾਮ ਦੇ 66 ਕੇ.ਵੀ ਗਰਿੱਡ ਸੱਟਾ ਚੌਂਕ ਵਿਖੇ ਮੀਤ ਪ੍ਰਧਾਨ ਹਰਬੰਸ ਲਾਲ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕੀਤੀ ਗਈ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਰਨੈਲ ਸਿੰਘ ਭੱਟੀਆ ਨੇ ਦੱਸਿਆ ਕਿ ਇਹ ਰੈਲੀ ਮਹੀਨਾ ਨਵੰਬਰ 2017 ਦੀ ਪੈਨਸ਼ਨ 04-12-2017 ਤੱਕ ਪੈਨਸ਼ਨਰਾਂ ਦੇ ਖਾਤਿਆਂ ਵਿੱਚ ਨਹੀਂ ਪਾਈ ਗਈ, …

Read More »

ਅਧਿਆਪਕ ਨੇ ਆਪਣੇ ਪੱਲਿਓਂ ਬੱਚਿਆਂ ਨੂੰ ਦਿੱਤੀਆਂ ਵਰਦੀਆਂ

ਸੰਦੌੜ, 4 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬੱਚਿਆਂ ਦੀ ਭਲਾਈ ਲਈ ਹਮੇਸ਼ਾਂ ਯਤਨਸ਼ੀਲ ਰਹਿਣ ਵਾਲੇ ਅਤੇ ਵਿਸੇਸ਼ ਲੋੜਾਂ ਵਾਲੀ ਸੰਸਥਾ ਰੌਸ਼ਨੀ ਤੇ ਰਾਮਾਨੁਜਨ ਗਣਿਤ ਪ੍ਰੀਖਿਆ ਤੇ ਪੰਛੀ ਪਿਆਰੇ ਵਰਗੀਆਂ ਮੁਹਿੰਮਾਂ ਦੇ ਵਿੱਚ ਮੋਹਰੀ ਰੋਲ ਅਦਾ ਕਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਦੇ ਉਦਮੀ ਅਧਿਆਪਕ ਜਗਜੀਤਪਾਲ ਸਿੰਘ ਘਨੌਰੀ ਨੇ ਇੱਕ ਵਾਰ ਫਿਰ ਸਮਾਜ ਸੇਵਾ ਦਾ ਵੱਡਾ ਤੇ ਸਲਾਘਾਯੋਗ ਕਾਰਜ …

Read More »

ਲੇਖਕ ਹਰਮਿੰਦਰ ਭੱਟ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਕਿਤਾਬਾਂ ਭੇਟ

ਸੰਦੌੜ, 4 ਦਸੰਬਰ (ਪੰਜਾਬ ਪੋਸਟ- ਭੱਟ) – ਪੰਜਾਬੀ ਦੇ ਬਹੁ ਚਰਚਿਤ ਲੇਖਕ ਤੇ ਗਾਇਕ ਹਰਮਿੰਦਰ ਸਿੰਘ ਭੱਟ ਵਲੋਂ ਸਮਾਜਿਕ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਵਿਚ ਸਮਰਪਿਤ ਵੱਖ-ਵੱਖ ਸ਼ਖ਼ਸੀਅਤਾਂ ਨੂੰ ਆਪਣੀਆਂ ਪੁਸਤਕਾਂ ਦੀਆਂ ਕਾਪੀਆਂ ਭੇਟ ਕੀਤੀਆਂ ਗਈਆਂ।ਇਸ ਸੰਬੰਧ ਵਿਚ ਗੁਰਦਰਸ਼ਨ ਸਿੰਘ ਸਿੱਧੂ, ਪੈਰਾ ਸਾਈਕਲਿਸਟ ਜਗਵਿੰਦਰ ਸਿੰਘ, ਲੇਖਕ ਚਰਨਦਾਸ ਸੌਂਦ, ਲੇਖਕ ਅਮਨ ਕੈਨੇਡਾ, ਬਾਬਾ ਮਹੰਤ ਹਰਪਾਲ ਦਾਸ, ਲੇਖਕ ਗੁਰਜੰਟ ਪਟਿਆਲਾ ਨੇ …

Read More »

ਦਸਤਾਰ ਸਜਾਉਣ ਦੇ ਫਾਈਨਲ ਆਡੀਸ਼ਨ ਗੁਰਦੁਆਰਾ ਸਿਵਲ ਸਟੇਸ਼ਨ ਸਾਹਿਬ ਵਿਖੇ ਕਰਵਾਏ

ਬਠਿੰਡਾ, 4 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੇਵਾ ਸੁਸਾਇਟੀ ਵੱਲੋਂ ਕਰਵਾਇਆ ਗਿਆ।ਜਿਸ ਵਿੱਚ ਲਗਭਗ 500 ਦੇ ਕਰੀਬ ਬੱਚਿਆਂ ਨੇ ਸੰੁਦਰ ਦਸਤਾਰ ਸਜਾਉਣ ਵਿੱਚ ਭਾਗ ਲਿਆ ਗਿਆ।ਸੁਸਾਇਟੀ ਵਲੋਂ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਇਹ ਕਦਮ ਕਈ ਸਾਲਾਂ ਤੋਂ ਸ਼ੁਰੂ ਕੀਤਾ ਗਿਆ।ਇਨ੍ਹਾਂ ਸਮਾਗਮਾਂ ਵਿੱਚ ਦੂਜੀਆਂ ਧਾਰਮਿਕ ਸਭਾ ਸੁਸਾਇਟੀਆਂ ਵੀ ਵੱਧ ਚੜ੍ਹ ਕੇ …

Read More »

ਇਨਸਾਫ਼ ਦੀ ਲਹਿਰ ਪੰਜਾਬ ਆਗੂੂਆਂ ਵੱਲੋ ਚਿੱਟ ਫੰਡ ਕੰਪਨੀ ਖਿਲਾਫ਼ ਐਸ.ਐਸ.ਪੀ ਨੂੰ ਮੰਗ ਪੱਤਰ

ਬਠਿੰਡਾ, 4 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ’ਚ ਇਨਸਾਫ਼ ਦੀ ਲਹਿਰ ਪੰਜਾਬ ਵੱਲੋਂ ਇਕ ਚਿੱਟ ਫੰਡ ਕੰਪਨੀ ਖਿਲਾਫ਼ ਐਸ.ਐਸ.ਪੀ ਬਠਿੰਡਾ ਨੂੰ ਮੰਗ ਪੱਤਰ ਦੇ ਕੇ ਇਨਸਾਫ਼ ਦੀ ਮੰਗ ਕੀਤੀ ਹੈ।ਚਿੱਟ ਫੰਡ ਕੰਪਨੀਆਂ ਦੀ ਠੱਗੀ ਦੇ ਸ਼ਿਕਾਰ ਨਿਵੇਸ਼ਕਾਂ ਨੂੰ ਇਨਸਾਫ਼ ਦਿਵਾਉਣ ਲਈ ਕੰਮ ਕਰ ਰਹੀ ਜਥੇਬੰਦੀ ਇਨਸਾਫ਼ ਦੀ ਲਹਿਰ ਦੇ ਆਗੂਆਂ ਵਲੋਂ ਸਥਾਨਕ ਡਾ. ਅੰਬੇਦਕਰ …

Read More »

ਸ਼ਹੀਦ ਕਰਮ ਸਿੰਘ ਸਰਕਾਰੀ ਸੀਨੀ. ਸੈਕੰ. ਸਕੂਲ ਨਰੂਆਣਾ ਵਿਖੇ ਲੱਗਿਆ ਵਿਗਿਆਨ ਮੇਲਾ

ਬਠਿੰਡਾ, 4 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪਿੰਡ ਨਰੂਆਣਾ (ਬਠਿੰਡਾ) ਦੇ ਸ਼ਹੀਦ ਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਵਿਗਿਆਨਕ ਮੇਲਾ ਲਗਾਇਆ ਗਿਆ।ਇਸ ਮੇਲੇ ਵਿੱਚ 6ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵਿਗਿਆਨਕ ਵਿਸ਼ੇ ਨਾਲ ਸਬੰਧਤ ਕਿਰਿਆਵਾਂ, ਮਾਡਲ, ਚਾਰਟ ਆਦਿਕ ਲਗਭਗ 40 ਮਾਡਲ ਪੇਸ਼ ਕੀਤੇ ਗਏ।ਵਿਦਿਆਰਥੀਆਂ ਨੇ ਆਪੋ ਆਪਣੀਆਂ ਕਿਰਿਆਵਾਂ ਰਾਹੀਂ ਪਿੰਡ ਵਾਸੀਆਂ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੰਜੀਕਿ੍ਰਤ ਉਸਾਰੀ ਕਿਰਤੀਆਂ ਲਈ ਸਕੀਮਾਂ ਦੀ ਦਿੱਤੀ ਜਾਣਕਾਰੀ

ਬਠਿੰਡਾ, 4 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਪਰਮਜੀਤ ਸਿੰਘ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਖਾਸਤੌਰ ਤੇ ਮੈਡਮ ਸਾਕਸ਼ੀ ਸਾਹਨੀ, ਐਸ.ਡੀ.ਐਮ ਦੀ ਮਦਦ ਨਾਲ ਕਈ ਤਰ੍ਹਾਂ ਦੇ ਮਹਿਕਮਿਆਂ ਸੰਬੰਧੀ ਪਿੰਡ ਜੋਗਾਨੰਦ ਵਿਖੇ ਕੈਂਪ ਲਗਵਾਇਆ।ਇਹ ਕੈਂਪ ਪਿੰਡ ਵਾਸੀਆਂ ਦੇ ਸਮਸਿਆਵਾਂ ਨੂੰ …

Read More »

ਇੰਡੀਆ ਹਾਈਪਰਟੈਨਸ਼ਨ ਮੈਨੇਜਮੈਂਟ ਇਨੀਸ਼ੀਏਟਿਵ ਪ੍ਰੋਗਰਾਮ 1 ਜਨਵਰੀ ਤੋਂ

ਬਠਿੰਡਾ, 4 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿਹਤ ਵਿਭਾਗ ਵਲੋਂ ਇੰਡੀਆ ਹਾਈਪਰਟੈਨਸ਼ਨ ਮਨੇਜਮੈਂਟ ਇਨੀਸ਼ੀਏਟਿਵ ਪ੍ਰੋਗਰਾਮ ਤਹਿਤ ਸਿਵਲ ਹਸਪਤਾਲ ਬਠਿੰਡਾ ਵਿਖੇ ਐਸ.ਐਮ.ਓ, ਐਮ.ਓ ਅਤੇ ਪੈਰਾਮੈਡੀਕਲ ਦੀ ਟ੍ਰੇਨਿੰਗ ਸਿਵਲ ਸਰਜਨ ਬਠਿੰਡਾ ਡਾ. ਐਚ.ਐਨ ਸਿੰਘ ਦੀ ਦੇਖ ਰੇਖ ਹੇਠ ਸ਼ੁਰੂ ਕੀਤਾ ਗਿਆ। ਇਸ ਮੌਕੇ ਜਿਲ੍ਹਾ ਟੀਕਾ ਕਰਨ ਅਫਸਰ ਡਾ. ਕੁੰਦਨ ਕੁਮਾਰ ਪਾਲ, ਜਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ …

Read More »

ਪਹਿਲੇ ਮੈਚ ’ਚ 7-5 ਦੇ ਫਰਕ ਨਾਲ ਬਾਜ਼ੀ ਮਾਰ ਗਿਆ ਬਠਿੰਡਾ

ਬਠਿੰਡਾ, 4 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀਮਤੀ ਮਨਿੰਦਰ ਕੌਰ ਅਤੇ ਜਿਲ੍ਹਾ ਸਹਾਇਕ ਸਿੱਖਿਆ ਅਫਸਰ (ਖੇਡਾਂ) ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ `ਚ 63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਹੈਂਡਬਾਲ ਅੰਤਰ-19 ਲੜਕੀਆਂ ਦੀ ਸ਼ੁਰੂਆਤ ਸੇਂਟ ਜੇਵੀਅਰ ਸਕੂਲ਼ ਬਠਿੰਡਾ ਵਿਖੇ ਜਿਲ੍ਹਾ ਸਿੱਖਿਆ ਅਫਸਰ ਨੇ ਪੰਜਾਬ ਰਾਜ ਸਕੂਲ਼ ਖੇਡਾਂ ਦਾ ਝੰਡਾ ਲਹਿਰਾ ਕੇ ਰਸਮੀ ਸ਼ੁਰੂਆਤ …

Read More »

ਆਂਗਣਵਾੜੀ ਮੁਲਾਜ਼ਮਾਂ ਵੱਲੋਂ ਡੀ.ਈ.ਓ (ਐਲੀਮੈਂਟਰੀ) ਨੂੰ ਮੰਗ ਪੱਤਰ

ਬਠਿੰਡਾ, 4 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ’ਚ ਨਾ ਭੇਜੇ ਜਾਣ ਕਾਰਨ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੇ ਬੈਨਰ ਹੇਠ ਇਕੱਤਰ ਹੋਈਆਂ ਆਂਗਣਵਾੜੀ ਮੁਲਾਜ਼ਮਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਠਿੰਡਾ ਨੂੰ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਜਲਦੀ ਪੱਤਰ ਜਾਰੀ ਕੀਤੇ ਜਾਣ …

Read More »