Tuesday, November 24, 2026

Daily Archives: January 12, 2018

JSPS Fellowship by Japanese Society for GNDU teacher

Amritsar, Jan. 11 (Punjab Post Bureau) – ‘Dr. Tejwant Singh Kang Assistant Professor Department of Chemistry of Guru Nanak Dev University has been awarded prestigious JSPS Invitation Fellowship by Japanese Society for Promotion of Sciences (JSPS). Under this project Dr. Kang will carry out collaborative research in the field of energy in Japan for a period of 10 Months. In this program …

Read More »

ਸਮਾਜ ਵਿੱਚ ਸਾਰਥਿਕ ਤਬਦੀਲੀ ਲਈ ਸਹੀ ਕਦਰਾਂ ਕੀਮਤਾਂ ਤੇ ਗੁਣ ਪੈਦਾ ਕਰਨ ਦੀ ਲੋੜ ਵਾਈਸ ਚਾਂਸਲਰ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆ)  “ਅਧਿਆਪਨ ਇਕ ਨੇਕ, ਚੰਗੇਰਾ, ਜ਼ਿੰਮੇਵਾਰਨਾ ਅਤੇ ਜੁਆਬਦੇਹ ਕਿੱਤਾ ਹੈ ਅਤੇ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਇਸ ਖਿੱਤੇ ਵਿਚੋਂ ਸੰਤੁਸ਼ਟੀ ਪ੍ਰਾਪਤ ਕੀਤੀ ਜਾ ਸਕਦੀ ਹੈ।ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਵਿਦਿਆਰਥੀਆਂ ਵਿਚ ਸਹੀ ਨੈਤਿਕ ਕਦਰਾਂ ਕੀਮਤਾਂ ਦੇ ਗੁਣ ਭਰਨ ਤਾਂ ਜੋ ਸਮਾਜ ਵਿਚ ਸਾਰਥਕ ਤਬਦੀਲੀ ਲਿਆ ਸਕਣ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰੂ …

Read More »

ਘਰ ‘ਚ ਚੱਲ ਰਹੀ ਨਜਾਇਜ਼ ਪਾਣੀ ਦੀ ਫੈਕਟਰੀ ਕੀਤੀ ਸੀਲ, ਘਰ ਛੱਡ ਕੇ ਭੱਜੇ ਮਾਲਕ

ਜੰਡਿਆਲਾ ਗੁਰੂ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)- ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਲਖਬੀਰ ਸਿੰਘ ਭਾਗੋਵਾਲੀਆ ਦੀ ਅਗਵਈ ਹੇਠ ਸਥਾਨਕ ਜੋਤੀਸਰ ਕਲੋਨੀ ਵਿਖੇ ਨਜਾਇਜ਼ ਚੱਲ ਰਹੀਆਂ ਪਾਣੀ ਦੀਆਂ ਫੈਕਟਰੀਆਂ ਨੂੰ ਫੜਨ ਦੀ ਮੁਹਿੰਮ ਤਹਿਤ ਛਾਪੇਮਾਰੀ ਕੀਤੀ।ਇਸ ਦੌਰਾਨ ਜੋਤੀਸਰ ਦੀ ਗਲੀ ਨੰਬਰ 7 ਵਿੱਚ ਗੁਰੂ ਨਾਨਕ ਫੂਡ ਨਾਂ ਦੀ ਫੈਕਟਰੀ ਦੇ ਪਾਣੀ ਦੇ ਸੈਂਪਲ ਭਰੇ।ਇਸ ਤੋਂ ਮਗਰੋਂ ਉਥੇ ਨਜ਼ਦੀਕ …

Read More »

ਕਿਸਾਨਾਂ ਨੂੰ ਗੰਨੇ ਦੀ ਫਸਲ ਸਬੰਧੀ ਆ ਰਹੀ ਸਮੱਸਿਆ ਦਾ ਕੀਤਾ ਜਾਵੇਗਾ ਜਲਦ ਹੱਲ – ਨਾਗਰਾ

ਪਠਾਨਕੋਟ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਦੇ ਮੀਟਿੰਗ ਹਾਲ ਵਿੱਚ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ।ਇਸ ਸਮੇਂ ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ, ਡਾ. ਅਮਰੀਕ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ

ਪਠਾਨਕੋਟ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਜਿਲਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਤੇ ਮਿਸ ਊਸ਼ਾ ਰਾਣੀ ਜਿਲਾ ਬਾਲ ਸੁਰਖਿਆ ਅਫਸਰ, ਐਡਵੋਕੇਟ ਗੋਰਵ ਸ਼ਰਮਾ ਲੀਗਲ ਅਫਸਰ, ਮਿਸ ਜ਼ੋਤੀ ਸ਼ਰਮਾ ਬਾਲ ਸੁਰੱਖਿਆ, ਗੋਰਵ ਸ਼ਰਮਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਚਾਈਨੀਜ਼ ਡੋਰ ਦੇ ਨੁਕਸਾਨਾਂ ਬਾਰੇ ਸੈਮੀਨਾਰ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ ਵਿਭਾਗ ਵਲੋਂ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਅਧਿਆਪਕਾ ਸ਼੍ਰੀਮਤੀ ਵਿਕਟੋਰੀਆ ਵੋਹਰਾ ਦੁਆਰਾ ਵਿਦਿਆਰਥੀਆਂ ਨੂੰ ਚਾਈਨੀਜ਼ ਡੋਰ ਤੋਂ ਹੋਣ ਵਾਲੇ ਨੁਕਸਾਨਾਂ …

Read More »

’84 ਸਿੱਖ ਕਤਲੇਆਮ ਦੇ 186 ਕੇਸਾਂ ਦੀ ਮੁੜ ਜਾਂਚ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ 1984 ਵਿਚ ਹੋਏ ਸਿੱਖ ਕਤਲੇਆਮ ਦੇ ਬੰਦ ਕੀਤੇ ਗਏ 186 ਕੇਸਾਂ ਦੀ ਮਾਨਯੋਗ ਸੁਪਰੀਮ ਕੋਰਟ ਵੱਲੋਂ ਨਵੇਂ ਸਿਰਿਓਂ ਜਾਂਚ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦੇ ਨਾਲ ਹੀ ਸਿੱਖਾਂ ਨੂੰ ਕਈ ਦਹਾਕੇ ਬੀਤ ਜਾਣ ’ਤੇ ਵੀ ਇਨਸਾਫ ਨਾ ਮਿਲਣ ਲਈ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਅਮਰੀਕਾ ਦੇ ਐਲਕ ਗਰੋਵ ਸਿਟੀ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਸਨਮਾਨਿਤ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਕੈਲੈਫੋਰਨੀਆ ਦੇ ਸ਼ਹਿਰ ਐਲਕ ਗਰੋਵ ਸਿਟੀ ਦੇ ਕਮਿਸ਼ਨਰ ਤੇ ਡੈਮੋਕਰੇਟ ਪਾਰਟੀ ਦੇ ਡੈਲੀਗੇਟ ਅਤੇ ਪੰਜਾਬ ਮੇਲ ਯੂ.ਐਸ.ਏ ਦੇ ਮੁੱਖ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਅਤੇ ਰਿਚਮੰਡਹਿਲ ਨਿਊਯਾਰਕ ਪੁਲਿਸ ਕਮਿਊਨਟੀ ਦੇ ਉਪ ਪ੍ਰਧਾਨ ਰਣਜੀਤ ਸਿੰਘ ਸੰਯੋਗਲਾ ਨਤਮਸਤਕ ਹੋਏ।ਰੰਧਾਵਾ ਦੀ ਮਾਤਾ ਬੀਬੀ ਸਤਵੰਤ ਕੌਰ ਅਤੇ ਧਰਮ …

Read More »

ਆਸਟ੍ਰੇਲੀਆ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਵੱਲੋਂ ਅੱਜ ਆਸਟ੍ਰੇਲੀਆ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ ਇੱਕ ਵਫ਼ਦ ਜਿਸ ਵਿਚ ਐਜਲਾ ਓਵਨ ਚੈਅਰਪਰਸਨ ਬ੍ਰਿਸਬਨ ਸਿਟੀ ਕੌਂਸਲ, ਗੁਰਪ੍ਰੀਤ ਪਿੰਕੀ ਸਿੰਘ ਪ੍ਰਧਾਨ ਪੰਜਾਬੀ ਵੈਲਫੇਅਰ ਸੋਸਾਇਟੀ ਆਸਟ੍ਰੇਲੀਆ, ਪ੍ਰਨਾਮ ਸਿੰਘ ਹੇਅਰ ਟਰਿਜਲਰ ਆਸਟੇ੍ਰਲੀਅਨ ਇੰਡੀਅਨ ਹੈਰੀਟੇਜ਼ ਵਾਰ ਮੋਮੋਰੀਅਲ ਕਮੇਟੀ ਸ਼ਾਮਲ ਸਨ, ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ …

Read More »

ਲਖਨਊ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਖੋਲ੍ਹਿਆ ਜਾਵੇਗਾ ਸਿੱਖ ਮਿਸ਼ਨ ਲੌਂਗੋਵਾਲ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੇਂਦਰੀ ਸਿੰਘ ਸਭਾ ਆਲਮ ਬਾਗ ਲਖਨਊ ਵਿਖੇ ਗੁਰਮਤਿ ਸਮਾਗਮ ਕੀਤੇ ਗਏ।ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਲੌਂਗੋਵਾਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ …

Read More »