Tuesday, November 24, 2026

Daily Archives: January 21, 2018

ਸਾਬਕਾ ਸਰਪੰਚ ਨੇ ਪਿਤਾ ਦੀ ਯਾਦ ਵਿੱਚ ਪ੍ਰਾਇਮਰੀ ਸਕੂਲ ਘੁਲਾਲ ਨੂੰ ਦਿੱਤੀ ਮਾਲੀ ਮਦਦ

ਸਮਰਾਲਾ. 20 ਜਨਵਰੀ (ਪੰਜਾਬ ਪੋਸਟ – ਕੰਗ) – ਇੱਥੋਂ ਨਜਦੀਕ ਪੈਂਦੇ ਪ੍ਰਾਇਮਰੀ ਸਕੂਲ ਘੁਲਾਲ ਜੋ ਕਿ ਵਿੱਦਿਅਕ ਅਤੇ ਹੋਰ ਗਤੀਵਿਧੀਆਂ ਵਿੱਚ ਪੰਜਾਬ ਪੱਧਰ `ਤੇ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ।ਪਿੰਡ ਦੇ ਸਾਬਕਾ ਸਰਪੰਚ ਜਗੀਰ ਸਿੰਘ ਨੇ ਆਪਣੇ ਪਿਤਾ ਸਵ. ਸੇਵਾ ਸਿੰਘ ਦੀ ਯਾਦ ਵਿੱਚ ਪ੍ਰਾਇਮਰੀ ਸਕੂਲ ਘੁਲਾਲ ਦੇ ਸਾਰੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਸਕੂਲ ਵਿਕਾਸ ਕਾਰਜਾਂ ਲਈ 10,000 ਰੁਪਏ ਦੀ ਮਾਲੀ …

Read More »

ਆਸਟ੍ਰੇਲੀਆ ’ਚ ਧਰਮ ਪ੍ਰਚਾਰ ਲਈ ਯਤਨਸ਼ੀਲ ਜਸਬੀਰ ਸਿੰਘ ਦਾ ਸਨਮਾਨ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਆਸਟ੍ਰੇਲੀਆ ‘ਚ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸੇਵਾ ਨਿਭਾਅ ਰਹੇ ਜਸਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਅੱਜ ਸਕੱਤਰ ਮਨਜੀਤ ਸਿੰਘ ਚੀਮਾ ਬਾਠ ਨੇ ਸਨਮਾਨਿਤ ਕੀਤਾ।ਜਸਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਆਸਟ੍ਰੇਲੀਆ ਵਿਚ ਸਿੱਖ ਧਰਮ ਦੇ ਪ੍ਰਚਾਰ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਸਿੱਖਾਂ ਦੀਆਂ ਵੱਖ-ਵੱਖ ਖੇਤਰਾਂ ਵਿਚ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਲਹਿਰ ਦਾ ਪ੍ਰੋਗਰਾਮ ਜਾਰੀ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –   ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਗੁਰਮਤਿ ਪ੍ਰਚਾਰ ਲਹਿਰ ਦੇ ਪ੍ਰੋਗਰਾਮਾਂ ਇਸ ਦੀ ਆਰੰਭਤਾ 21 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਕੀਤੀ ਜਾਵੇਗੀ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ …

Read More »

ਪੰਜਾਬੀ ਨਾਲ ਵਿਤਕਰੇ ’ਤੇ ਸ਼੍ਰੋਮਣੀ ਕਮੇਟੀ ਨੇ ਉਠਾਏੇ ਸਵਾਲ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਹੀ ਕੀਤੀ ਜਾ ਰਹੀ ਪੰਜਾਬੀ ਦੀ ਬੇਕਦਰੀ ਠੀਕ ਨਹੀਂ ਹੈ ਅਤੇ ਇਸ ਨਾਲ ਪੰਜਾਬ ਸਰਕਾਰ ਦਾ ਪੰਜਾਬੀ ਵਿਰੋਧੀ ਰਵੱਈਆ ਸਾਹਮਣੇ ਆਇਆ ਹੈ।ਆਪਣੇ ਹੀ ਸੂਬੇ ਅੰਦਰ ਮਾਂ ਬੋਲੀ ਨਾਲ ਪਰਾਇਆਂ ਵਾਲਾ ਸਲੂਕ ਕਰਨਾ ਕਿਸੇ ਵੀ ਤਰ੍ਹਾਂ ਵੀ ਜਾਇਜ਼ ਨਹੀਂ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ …

Read More »

ਦਿਆਲ ਸਿੰਘ ਮਜੀਠੀਆ ਕਾਲਜ ਦਿੱਲੀ ਦਾ ਨਾਮ ਤਬਦੀਲ ਕਰਨ ’ਤੇ ਰੋਕ ਦਾ ਸਵਾਗਤ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿਆਲ ਸਿੰਘ ਮਜੀਠੀਆ ਈਵਨਿੰਗ ਕਾਲਜ ਦਿੱਲੀ ਦੇ ਨਾਂ ਵਿਚ ਤਬਦੀਲੀ ਸਬੰਧੀ ਕਾਲਜ ਦੀ ਗਵਰਨਿੰਗ ਬਾਡੀ ਦੇ ਫ਼ੈਸਲੇ ’ਤੇ ਭਾਰਤ ਸਰਕਾਰ ਵੱਲੋਂ ਲਗਾਈ ਰੋਕ ਦਾ ਸਵਾਗਤ ਕੀਤਾ ਹੈ।ਜਾਰੀ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫ਼ੈਸਲਾ ਦਰੁੱਸਤ ਹੈ, ਜਿਸ …

Read More »

ਨਰਿੰਦਰ ਸਾਂਘੀ ਨਿਰਦੇਸ਼ਤ ਪੰਜਾਬੀ ਕਾਮੇਡੀ ਨਾਟਕ ‘ਇਸ਼ਕ ਰੀਮਿਕਸ’ ਦਾ ਮੰਚਣ ਅੱਜ

ਅੰਮਿ੍ਤਸਰ, 20 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਸਿਰਜਨਾ ਕਲਾ ਮੰਚ ਦੀ ਟੀਮ ਵੱਲੋਂ ਪ੍ਰਸਿੱਧ ਨਾਟਕਕਾਰ ਦਵਿੰਦਰ ਸਿੰਘ ਗਿੱਲ ਦਾ ਲਿਖਿਆ ਅਤੇ ਨਰਿੰਦਰ ਸਾਂਘੀ ਦਾ ਨਿਰਦੇਸ਼ਤ ਕੀਤਾ ਪੰਜਾਬੀ ਕਾਮੇਡੀ ਨਾਟਕ ‘ਇਸ਼ਕ ਰੀਮਿਕਸ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ 21 ਜਨਵਰੀ ਨੂੰ ਸ਼ਾਮ 6.00 ਵਜੇ ਕੀਤਾ ਜਾਵੇਗਾ।ਨਾਟਕ ਦਾ ਸੰਗੀਤ ਪ੍ਰਸਿੱਧ ਸੰਗੀਤਕਾਰ ਹਰਿੰਦਰ ਸੋਹਲ ਨੇ …

Read More »

ਕੋਮੀ ਯੁਵਾ ਦਿਵਸ ਵਜੋ ਮਨਾਇਆ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਨ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਨਹਿਰੁ ਯੁਵਾ ਕੇਂਦਰ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋ ਦੇਸ਼ ਦੀ ਯੁਵਾ ਪੀੜ੍ਹੀ ਦੇ ਮਾਰਗ ਪ੍ਰਦਰਸ਼ਕ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਨ ਪੂਰੇ ਦੇਸ਼ ਵਿਚ 12 ਜਨਵਰੀ ਨੂੰ ਕੋਮੀ ਯੁਵਾ ਦਿਵਸ ਵਜੋ ਮਨਾਇਆ ਜਾਂਦਾ ਹੈ।ਇਸੇ ਸਬੰਧ ਵਿੱਚ 12 ਤੋ 19 ਜਨਵਰੀ ਤੱਕ ਨਹਿਰੁ ਯੁਵਾ ਕੇਂਦਰ ਦੀ ਸਰਪ੍ਰਸਤੀ ਹੇਠ ਕੋਮੀ ਯੁਵਾ …

Read More »

ਵਿਧਾਇਕ ਬੰਡਾਲਾ ਤੇ ਡੀ.ਸੀ ਸੰਘਾ ਨੇ ਮਹਿਤਾ `ਚ ਕੀਤੇ ਸੰਗਤ ਦਰਸ਼ਨ

ਕਸਬਾ ਚੌਂਕ ਮਹਿਤਾ ਦੇ ਗੰਦੇ ਪਾਣੀ ਦੇ ਨਿਕਾਸ ਸਬੰਧੀ ਹੋਈ ਵਿਚਾਰ ਚੌਂਕ ਮਹਿਤਾ, 20 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਕਸਬੇ ਵਿਖੇ ਗੰਦੇ ਪਾਣੀ ਦੇ ਨਿਕਾਸ ਦਾ ਸਹੀ ਪ੍ਰਬੰਧ ਨਾ ਹੋਣਾ ਸਥਾਨਕ ਇਲਾਕਾ ਨਿਵਾਸੀਆ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ, ਜਿਸ ਨੂੰ ਲੈ ਕੇ ਅੱਜ ਇੱਥੇ ਸਾਬਕਾ ਚੇਅਰਮੈਨ ਡਾ. ਪਰਮਜੀਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ …

Read More »

ਨੀਟ ਸਿਲੇਬਸ ਨੂੰ ਤਬਦੀਲ ਨਹੀਂ ਕੀਤਾ ਜਾਵੇਗਾ – ਸੀ.ਬੀ.ਐਸ.ਈ ਦਾ ਐਲਾਨ

ਮਲੋਟ, 20 ਜਨਵਰੀ (ਪੰਜਾਬ ਪੋਸਟ- ਗਰਗ) – “ਐਨ.ਈ.ਈ.ਟੀ (ਯੂ.ਜੀ) 2018 ਦੇ ਸਿਲੇਬਸ ਵਿੱਚ ਕੋਈ ਬਦਲਾਅ ਨਹੀਂ ਹੋਇਆ, ਬਲਕਿ ਇਹ ਬਿਲਕੁੱਲ ਨੀਟ (ਯੂ.ਜੀ) 2017 ਵਰਗਾ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਵਿਜੇ ਗਰਗ ਨੇ ਦੱਸਿਆ ਹੈ ਕਿ ਏਮਜ਼ ਅਤੇ ਜੇ.ਪੀ.ਐਮ.ਆਰ ਤੋਂ ਇਲਾਵਾ ਹੋਰ ਸਾਰੀਆਂ ਡਾਕਟਰੀ ਦਾਖਲਾ ਪ੍ਰੀਖਿਆ ਐਨ.ਈ.ਈ.ਟੀ ਵਲੋਂ ਤਬਦੀਲ ਕਰ ਦਿੱਤੀ ਗਈ ਹੈ।ਕੀਤੇ ਗਏ ਐਲਾਨ ਮੁਤਾਬਿਕ ਦੇਸ਼ ਦੇ ਵੱਖ-ਵੱਖ ਰਾਜਾਂ ਦੇ …

Read More »

ਬਲਾਕਾਂ `ਚ ਸਕੂਲਾਂ ਦੀ ਗਿਣਤੀ ਇੱਕਸਾਰ ਕਰਨ ਦਾ ਵਿਰੋਧ ਕਰੇਗੀ ਐਲੀਮੈਂਟਰੀ ਟੀਚਰਜ਼ ਯੂਨੀਅਨ – ਲਾਹੌਰੀਆ

ਜੰਡਿਆਲਾ ਗੁਰੂ, 20 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਆਖਿਆ ਹੈ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਬਲਾਕਾਂ ਵਿਚ ਸਕੂਲਾਂ ਦੀ ਗਿਣਤੀ ਨੂੰ ਇੱਕਸਾਰ ਕਰਨ ਸਬੰਧੀਨ ਜੋ ਪ੍ਰਪੋਜ਼ਲ ਬਣਾਈ ਹੈ, ਉਹ ਬਿਲਕੁੱਲ ਗਲਤ ਹੈ।ਲਾਹੌਰੀਆ ਨੇ ਦੱਸਿਆ ਕਿ ਇਸ ਪ੍ਰਪੋਜਲ ਵਿਚ ਨਾ ਤਾਂ ਸਕੂਲਾਂ ਦੀ ਦੂਰੀ ਨੂੰ ਧਿਆਨ ਵਿੱਚ …

Read More »