Tuesday, November 24, 2026

Daily Archives: January 25, 2018

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਵਿਖੇ ਨੈਸ਼ਨਲ ਸਾਇੰਸ ਟੇਲੈਂਟ ਸਰਚ ਐਗਜਾਮੀਨੇਸ਼ਨ ਹੋਇਆ

ਮਲੋਟ, 24 ਜਨਵਰੀ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਯੂਨੀਫਾਇਡ ਕੌਸ਼ਲ (ਐਜੂਕੇਸ਼ਨਲ ਆਰਗੇਨਾਈਜ਼ੇਸ਼ਨ) ਹੈਦਰਾਬਾਦ ਵਲੋਂ ਨੈਸ਼ਨਲ ਸਾਇੰਸ ਟੇਲੈਂਟ ਸਰਚ ਐਗਜਾਮੀਨੇਸ਼ਨ ਲਿਆ ਗਿਆ, ਜਿਸ ਵਿੱਚ ਨੈਸ਼ਨਲ ਪੱਧਰ `ਤੇ ਗਿਆਰਵੀਂ ਅਤੇ ਬਾਰਵੀਂ ਸ਼ੇ੍ਣੀ ਦੇ ਸਾਇੰਸ ਗਰੁੱਪ ਦੇ 50 ਵਿਦਿਆਰਥੀਆਂ ਨੇ ਭਾਗ ਲਿਆ।ਇਸ ਟੈਸਟ ਦਾ ਸਿਲੇਬਸ ਭੌਤਿਕ ਵਿਗਿਆਨ, ਰਸਾਇਣ ਵਿਗਿਆਨ ਅਤੇ ਜੀਵ ਵਿਗਿਆਨ ਨਾਲ ਸਬੰਧਿਤ …

Read More »

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਐਸ.ਡੀ.ਐਮ ਸਮਰਾਲਾ ਨੂੰ ਯੂਨੀਅਨ ਦਾ ਕੈਲੰਡਰ ਭੇਂਟ

ਸਮਰਾਲਾ, 24 ਜਨਵਰੀ (ਪੰਜਾਬ ਪੋਸਟ-ਕੰਗ) – ਪੰਜਾਬ ਨੰਬਰਦਾਰ ਯੂਨੀਅਨ (ਰਜਿ: 643) ਦਾ ਤਹਿਸੀਲ ਸਮਰਾਲਾ ਦਾ ਵਫਦ ਤਹਿਸੀਲ ਅਤੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਖੱਟਰਾਂ ਦੀ ਅਗਵਾਈ ਹੇਠ ਐਸ.ਡੀ.ਐਮ ਸਮਰਾਲਾ ਅਮਿਤ ਬੈਂਬੀ ਨੂੰ ਮਿਲ ਕੇ ਨੰਬਰਦਾਰ ਯੂਨੀਅਨ ਦਾ ਕੈਲੰਡਰ ਭੇਟ ਕੀਤਾ।ਇਸ ਮੌਕੇ ਐਸ.ਡੀ.ਐਮ ਨੇ ਸਮੂਹ ਨੰਬਰਦਾਰਾਂ ਨੂੰ ਵਧਾਈ ਦਿੱਤੀ। ਨੰਬਰਦਾਰ ਯੂਨੀਅਨ ਦੇ ਅਹੁਦੇਦਾਰਾਂ ਨੇ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਵੱਲ ਵੀ ਐਸ.ਡੀ.ਐਮ …

Read More »

ਸਰਕਾਰੀ ਪ੍ਰਾਇਮਰੀ ਸਕੂਲ ਬਾਲਿਓਂ ਵਿਖੇ ਬੱਚਿਆਂ ਲਈ ਵੰਡੀਆਂ ਕੁਰਸੀਆਂ

ਸਮਰਾਲਾ, 24 ਜਨਵਰੀ (ਪੰਜਾਬ ਪੋਸਟ- ਕੰਗ) – ਇਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਬਾਲਿਓਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਨੇ ਸਕੂਲ ਦੇ ਬੱਚਿਆਂ ਦੇ ਬੈਠਣ ਲਈ ਕੁਰਸੀਆਂ ਦਿੱਤੀਆਂ ਅਤੇ ਬੱਚਿਆਂ ਨੂੰ ਸਟੇਸ਼ਨਰੀ ਵੀ ਵੰਡੀ ਗਈ।ਸਕੂਲ ਵਿੱਚ ਕਰਵਾਏ ਇਸ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਕੂਲ ਇੰਚਾਰਜ ਸੀ.ਐਚ.ਟੀ ਚਰਨਜੀਤ ਸਿੰਘ ਨੇ ਸਰਬਜੀਤ ਸਿੰਘ ਪਪੜੌਦੀ ਦਾ ਧੰਨਵਾਦ ਕਰਦੇ ਹੋਏ …

Read More »

ਸਾਹਿਤ ਸਭਾ ਸਮਰਾਲਾ ਵਲੋਂ ‘ਜੋਗਿੰਦਰ ਬਾਹਰਲਾ ਦੀ ਸਮੁੱਚੀ ਰਚਨਾਵਲੀ’, ਮੈਗਜ਼ੀਨ ‘ਨਜ਼ਰੀਆ’ ਤੇ ਪੰਜ ਦਰਿਆ ਰਲੀਜ਼

ਵਿਛੋੜਾ ਦੇ ਗਏ ਲੇਖਕਾਂ ਨੂੰ ਦਿੱਤੀ ਸ਼ਰਧਾਂਜਲੀ ਸਮਰਾਲਾ, 24 ਜਨਵਰੀ (ਪੰਜਾਬ ਪੋਸਟ-ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜ੍ਹਕੇ ਸਮਰਾਲਾ ਵਿਖੇ ਹੋਈ।ਜਿਸ ਵਿੱਚ 40 ਚਾਲੀ ਦੇ ਕਰੀਬ ਲੇਖਕਾਂ ਅਤੇ ਸਾਹਿਤ ਪ੍ਰੇਮੀਆਂ ਨੇ ਭਾਗ ਲਿਆ।ਮੀਟਿੰਗ ਦੌਰਾਨ ਪਿਛਲੇ ਦਿਨੀ ਵਿਛੋੜਾ ਦੇ ਗਏ ਉੱਘੇ ਕਹਾਣੀਕਾਰ ਗੁਰਪਾਲ ਸਿੰਘ …

Read More »

ਆਪ ਆਗੂ ਗੁਰਸ਼ਰਨਪ੍ਰੀਤ ਸਿੰਘ ਸੰਧੂ ਨੂੰ ਸਦਮਾ – ਦਾਦੀ ਦਾ ਦਿਹਾਂਤ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਆਗੂ ਗੁਰਸ਼ਰਨਪ੍ਰੀਤ ਸਿੰਘ ਸੰਧੂ ਨੂੰ ਸਦਮਾ ਪੁੱਜਾ ਜਦ ਉਨਾਂ ਦੇ ਦਾਦੀ ਸਰਦਾਰਨੀ ਗੁਰਜਸਵੰਤ ਕੌਰ ਦਾ 93 ਸਾਲ ਦੀ ਉਮਰ ਵਿੱਚ ਪਿੰਡ ਮਾਨਾਵਾਲਾ ਵਿਖੇ ਦਿਹਾਂਤ ਹੋ ਗਿਆ।ਜਿੰਨਾਂ ਦਾ ਅੱਜ ਬਾਅਦ ਦੁਪਿਹਰ ਸਸਕਾਰ ਕਰ ਦਿੱਤਾ ਗਿਆ।ਇਸ ਦੁੱਖ ਦੀ ਘੜੀ ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ …

Read More »

ਆਪੇ ਬਣੇ ਬਾਬੇ ਨੇ ਭੂਤ ਪ੍ਰੇਤ ਦੇ ਨਾਮ `ਤੇ ਮੰਦਬੁੱਧੀ ਲੜਕੇ ਨੂੰ ਕੁੱਟ-ਕੁੱਟ ਕੇ ਕੀਤਾ ਅਧਮੋਇਆ

ਚੌਂਕ ਮਹਿਤਾ, (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿੰਡ ਅਕਾਲਗੜ੍ਹ ਢਪੱਈਆਂ ਦੇ ਇੱਕ ਗਰੀਬ ਪਰਿਵਾਰ ਦੇ ਲੜਕੇ ਜੋ ਬੋਲ ਨਹੀਂ ਸਕਦਾ ਨੂੰ ਆਪੇ ਬਣੇ ਬਾਬੇ ਨੇ ਭੂੂਤ ਪ੍ਰੇਤ ਦੀ ਰੂਹ ਹੋਣ ਦੇ ਨਾਮ `ਤੇ ਇੰਨ੍ਹਾਂ ਜਿਆਦਾ ਕੁੱਟਿਆ ਕਿ ਉਹ ਸਰਕਾਰੀ ਹਸਪਤਾਲ ਵਿੱਚ ਜਿੰਦਗੀ ਮੌਤ ਦੀ ਜੰਗ ਲੜ ਰਿਹਾ।ਪੀੜਿਤ ਪਰਿਵਾਰਕ ਮੈਂਬਰਾਂ ਕੁਲਦੀਪ ਸਿੰਘ ਤੇ ਬਲਕਾਰ ਸਿੰਘ ਨੇ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ …

Read More »

ਰਾਸ਼ਟਰੀ ਵੋਟਰ ਦਿਵਸ ਅੱਜ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰਬੰਧਕੀ ਬਲਾਕ ਦੇ ਸਾਹਮਣੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ।ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਦੇ ਸਾਹਮਣੇ ਹੋਣ ਵਾਲੇ ਇਸ ਸਮਾਗਮ ਮੌਕੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਵੱਲੋਂ ਵੋਟਾਂ ਪ੍ਰਤੀ ਵੱਚਨਬੱਧਤਾ ਅਤੇ ਈਮਾਨਦਾਰੀ ਬਾਰੇ ਦਿਵਾਇਆ ਜਾਵੇਗਾ।

Read More »

ਯੂਨੀਵਰਸਿਟੀ ਦੇ ਅਧਿਆਪਕ ਨੂੰ ਸੰਗੀਤ ਸਾਧਕ ਐਵਾਰਡ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਸਹਾਇਕ ਪ੍ਰੋਫੈਸਰ, ਡਾ. ਰਾਜੇਸ਼ ਸ਼ਰਮਾ ਨੂੰ ਸੰਗੀਤ ਸਾਧਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਐਵਾਰਡ ਸੰਗੀਤ ਦੇ ਖੇਤਰ ਵਿਚ ਪਾਏ ਯੋਗਦਾਨ ਸਦਕਾ ਦਿੱਤਾ ਗਿਆ ਹੈ।ਡਾ. ਰਾਜੇਸ਼ ਸ਼ਰਮਾ ਨੂੰ ਇਹ ਸਨਮਾਨ ਬੀਤੇ ਦਿਨੀਂ ਪ੍ਰਸਿੱਧ ਲੋਕ ਗਾਇਕ ਸਵਰਗਵਾਸੀ ਕੁਲਦੀਪ ਮਾਣਕ ਦੀ ਯਾਦ …

Read More »

ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਬਣੇ ਰਣਜੀਤ ਕੌਰ

ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਇਕਾਈ ਦੇ ਜਥੇਬੰਦਕ ਢਾਂਚੇ ਨੂੰ ਨਵਾਂ ਰੂਪ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਨੂੰ ਪ੍ਰਧਾਨ ਥਾਪਿਆ ਹੈ।ਦਲ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਰੀ ਹੋਈ ਜਾਣਕਾਰੀ ਅਨੁਸਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਦੇ ਸੀਨੀਅਰ …

Read More »

ਗੁ. ਬੰਗਲਾ ਸਾਹਿਬ ਵਿਖੇ ਦਸਤਾਰ ਸਜਾਉਣ ਮੁਕਾਬਲਾ

ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਪ ਜਾਪ ਸੇਵਾ ਟਰੱਸਟ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਦਸਤਾਰ ਸਜਾਉਣ ਪ੍ਰਤਿਯੋਗਤਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਨੇ ਦਸਿਆ ਕਿ 26 ਜਨਵਰੀ ਸ਼ੁਕਰਵਾਰ …

Read More »