Sunday, July 27, 2025
Breaking News

Monthly Archives: January 2018

ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦਾ ਵਫਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੈਨੇਡਾ ਤੋਂ ਆਪਣੇ ਵਪਾਰਕ ਦੌਰੇ ’ਤੇ ਭਾਰਤ ਪਹੁੰਚੇ ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦੇ ਇੱਕ ਵਫਦ ਦੇ ਮੈਂਬਰਾਂ ਨੇ ਅੱਜ ਰੂਹਾਨੀਅਤ ਦੇ ਸੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਵਫਦ ਦੇ ਮੈਂਬਰ ਜਿਨ੍ਹਾਂ ਵਿਚ ਜਗਦੀਸ਼ ਸਿੰਘ ਗਰੇਵਾਲ, ਮੇਜਰ …

Read More »

ਗੁਰਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਮਨਾਇਆ ਮਾਘੀ ਮੇਲਾ

ਜੰਡਿਆਲਾ ਗੁਰੂ, 14 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਤਪ ਅਸਥਾਨ ਗੁਰਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਹਰ ਸਾਲ ਦੀ ਤਰਾਂ ਮਾਘੀ ਦਾ ਪਵਿੱਤਰ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ।21 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਰਾਗੀ ਸਿੰਘ ਭਾਈ ਅੰਗਰੇਜ ਸਿੰਘ ਤੇ ਹੋਰ ਕੀਰਤਨੀ ਜਥਿਆਂ ਨੇ ਆਈਆਂ ਸੰਗਤਾਂ ਨੂੰ ਕਥਾ ਕੀਰਤਨ …

Read More »

ਸੇਂਟ ਸੋਲਜਰ ਇਲੀਟ ਕਾਂਨਵੈਟ ਸਕੂਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਜੰਡਿਆਲਾ ਗੁਰੂ, 14 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਲੌਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਬੱਚਿਆਂ ਨੇ ਲੋਕ ਗੀਤ ਤੇ ਲੋਹੜੀ ਦੇ ਗੀਤ ਬੋਲ ਕੇ ਬੱਚਿਆਂ ਅਤੇ ਸਟਾਫ ਦਾ ਮਨ ਮੋਹ ਲਿਆ। ਸੁੱਖਚੈਨ ਸਿੰਘ  ਨੇ ਲੋਹੜੀ ਦੇ ਇਤਿਹਾਸ ਬਾਰੇ ਦੱਸਿਆ, ਉਪਰੰਤ  ਗਰਾਉਂਡ ਵਿੱਚ ਭੁੱਗਾ ਬਾਲਿਆ ਗਿਆ।ਇਸ ਦੇ …

Read More »

ਸਾਬਕਾ ਮੁੱਖ ਮੰਤਰੀ ਅਸ਼ੋਕ ਰਾਵ ਚੋਹਾਨ ਨੇ ਕੀਤਾ ਜਥੇਦਾਰ ਬਾਬਾ ਕੁਲਵੰਤ ਸਿੰਘ ਦਾ ਸਤਿਕਾਰ

ਹਜ਼ੂਰ ਸਾਹਿਬ (ਨਾਂਦੇੜ) 14 ਜਨਵਰੀ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਸ਼ੋਕ ਰਾਵ ਚੋਹਾਨ ਨੇ ਅੱਜ ਦੁਪਹਿਰ ਗੁਰਦੁਆਰਾ ਤਖ਼ਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਦੇ ਮੁੱਖ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੇ ਸੇਵਾਂ ਦੇ ਅਠਾਰਾਂ ਸਾਲ ਪੂਰੇ ਹੋਣ ਦੀ ਵਧਾਈ ਦੇਣ `ਤੇ ਉਨਾਂ ਦਾ ਸਤਿਕਾਰ ਵੀ …

Read More »

ਪਰਲ ਨਿਵੇਸ਼ਕਾਂ ਵਲੋਂ ਆਪਣੀ ਰਕਮ ਦੀ ਵਾਪਸੀ ਲਈ ਸੰਘਰਸ਼ ਜਾਰੀ

 ਧੂਰੀ, 14 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਪਰਲ ਕੰਪਨੀ ਦੇ ਪੀੜਤ ਨਿਵੇਸ਼ਕਾਂ ਨੂੰ ਇਨਸਾਫ ਦਿਵਾਉਣ ਲਈ ਲੜ੍ਹਦੇ ਆ ਰਹੇ ਐਂਟੀ ਚਿੱਟ ਫੰਡ ਫਰੰਟ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਦਾਨਗੜ ਦੀ ਅਗਵਾਈ ਹੇਠ ਹਲਕਾ ਧੂਰੀ ਦੇ ਪੀੜ੍ਹਤ ਨਿਵੇਸ਼ਕਾਂ ਦਾ ਇੱਕਠ ਸਥਾਨਕ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਵਿਖੇ ਹੋਇਆ, ਜਿਸ ਵਿੱਚ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਪੀੜਤਾਂ ਨੇ ਵੱਡੀ ਗਿਣਤੀ ’ਚ ਭਾਗ ਲਿਆ।ਮੀਟਿੰਗ ਦੌਰਾਨ …

Read More »

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰਾਂ ਦੀ ਮੌਤ

ਧੂਰੀ, 14 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਦੇਰ ਸ਼ਾਮ ਪਿੰਡ ਲੱਡਾ ਵਿਖੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।ਘਟਨਾ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਛੱਜੂ ਸਿੰਘ (57) ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਬਨਭੌਰਾ ਆਪਣੇ ਮੋਟਰਸਾਈਕਲ ਤੇ ਆਪਣੇ ਇੱਕ ਦੋਸਤ ਵੱਲੋਂ ਰੱਖੇ ਲੋਹੜੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਿੰਡ ਕਾਂਝਲਾ ਨੂੰ ਜਾ ਰਿਹਾ ਸੀ ਅਤੇ …

Read More »

ਕਰਜ਼ਾਈ ਦਲਿਤ ਨੇ ਫਾਹਾ ਲੈ ਕੇ ਸਮਾਪਤ ਕੀਤੀ ਜੀਵਨ ਲੀਲਾ

ਧੂਰੀ, 14 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਬੀਤੇ ਦਿਨੀਂ ਪਿੰਡ ਭਸੌੜ ਵਿਖੇ ਕਰਜੇ ਦੇ ਭਾਰ ਹੇਠ ਦਬੇ ਇੱਕ ਦਲਿਤ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦੀ ਖਬਰ ਹੈ।ਪਿੰਡ ਭਸੌੜ ਦੇ ਮੁੋਹਤਵਰ ਡਾ. ਅਨਵਰ ਭਸੌੜ ਨੇ ਦੱਸਿਆ ਕਿ ਪਿੰਡ ‘ਚ ਕਰਿਆਨੇ ਦੀ ਦੁਕਾਨ ਕਰਦਾ ਦਲਿਤ ਪਰਿਵਾਰ ਦਾ ਰਾਜਪਾਲ ਸਿੰਘ (25) ਪੁੱਤਰ ਕਰਮ ਸਿੰਘ ਆਪਣੇ ਸਿਰ …

Read More »

47 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ

ਧੂਰੀ, 14 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਥਾਣਾ ਸਿਟੀ ਪੁਲਿਸ ਵੱਲੋਂ 2 ਨੌਜਵਾਨਾਂ ਕੋਲੋਂ 47 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਮੁੱਖ ਅਫ਼ਸਰ ਥਾਣਾ ਸਿਟੀ ਸੰਗਰੂਰ ਵਿਨੋਦ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ `ਤੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਆਪਣੇ ਸਾਥੀ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਤੇ ਪੁਲਿਸ ਪਾਰਟੀ ਸਮੇਤ ਉੱਭਾਵਾਲ ਰੋਡ ਪੁਲ ਸੂਏ `ਤੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸਨ। ਉਨਾਂ ਦੱਸਿਆ ਕਿ ਉਭਾਵਾਲ …

Read More »

ਇੰਸਪੈਕਟਰ ਪਰਮਿੰਦਰ ਸਿੰਘ ਗਰੇਵਾਲ ਨੇ ਸੰਭਾਲਿਆ ਸੰਦੌੜ ਥਾਣਾ ਮੁੱਖੀ ਦਾ ਚਾਰਜ

ਸੰਦੌੜ, 14 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਇੰਸਪੈਕਟਰ ਪਰਮਿੰਦਰ ਸਿੰਘ ਗਰੇਵਾਲ ਵੱਲੋਂ ਅੱਜ ਥਾਣਾ ਸੰਦੌੜ ਦੇ ਮੁੱਖੀ ਵਜੋਂ ਅਹੁੱਦਾ ਸੰਭਾਲ ਲਿਆ ਹੈ।ਇੰਸਪੈਕਟਰ ਪਰਮਿੰਦਰ ਸਿੰਘ ਥਾਣਾ ਧੂਰੀ ਤੋਂ ਬਦਲ ਕੇ ਸੰਦੌੜ ਆਏ ਹਨ।ਅਹੁੱਦਾ ਸੰਭਾਲਣ ਉਪਰੰਤ ਉਨਾਂ ਕਿਹਾ ਕਿ ਥਾਣੇ ਅੰਦਰ ਸਭ ਨੂੰ ਨਿਆਂ ਦਿੱਤਾ ਜਾਵੇਗਾ ਅਤੇ ਇਲਾਕੇ ਅੰਦਰ ਬਦਅਮਨੀ ਫੈਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਇਸ ਸਮੇਂ ਹੋਰਨਾਂ ਤੋਂ ਇਲਾਵਾ …

Read More »

ਸਮਾਜਸੇਵੀ ਹਰਪਾਲ ਸਿੰਘ ਨੇ ਪੋਤੀ ਦੀ ਲੋਹੜੀ ਮਨਾ ਕੇ ਕਾਇਮ ਕੀਤੀ ਨਵੀਂ ਮਿਸਾਲ

ਸੰਦੌੜ, 14 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਅੱਜ ਦੇ ਸਮੇਂ ਵਿਚ ਲੜਕੀਆਂ ਕਿਤੇ ਵੀ ਲੜਕਿਆਂ ਨਾਲੋਂ ਘੱਟ ਨਹੀਂ ਹਨ, ਸਗੋਂ ਹਰ ਖੇਤਰ ਵਿਚ ਅੱਗੇ ਹੋਕੇ ਆਪਣੇ ਮਾਪਿਆਂ ਦਾ ਨਾਂਅ ਰੌਸਨ ਕਰ ਰਹੀਆਂ ਹਨ।ਪਿਛਲੇ ਸਮੇਂ ਤੋਂ ਲੋਹੜੀ ਦਾ ਤਿਉਹਾਰ ਕੇਵਲ ਲੜਕਾ ਜੰਮੇ ਜਾਣ ਦੀ ਖੁਸੀ ਵਿਚ ਹੀ ਮਨਾਇਆ ਜਾਂਦਾ ਸੀ।ਪਰ ਸਮਾਜ ਵਿਚ ਅਜਿਹੇ ਲੋਕ ਵੀ ਵੱਸਦੇ ਹਨ ਜੋ ਲੜਕੀਆਂ …

Read More »