Tuesday, November 24, 2026

Monthly Archives: April 2018

ਸਿਨਸਿਨਾਟੀ ਦੇ ਸੀਮਪੋਜ਼ੀਅਮ ਵਿਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

ਡੇਟਨ, 17 ਅਪ੍ਰੈਲ (ਪੰਜਾਬ ਪੋਸਟ – ਸਮੀਪ ਸਿੰਘ ਗੁਮਟਾਲਾ) – ਗੁਰੂ ਨਾਨਕ ਸੋਸਾਇਟੀ ਗੁਰਦੁਆਰਾ ਸਿਨਸਿਨਾਟੀ ਓਹਾਇਓ ਵਿਚ 2018 ਇੰਟਰਨੈਸ਼ਨਲ ਸਿੱਖ ਯੂਥ ਸਿੰਪੋਜ਼ੀਅਮ ਸੰਬੰਧੀ ਸਥਾਨਕ ਮੁਕਾਬਲੇ ਕਰਵਾਏ ਗਏ।ਇਸ ਵਿਚ 6 ਸਾਲ ਤੋਂ 18 ਸਾਲ ਦੇ 52 ਬੱਚਿਆਂ ਨੇ ਭਾਗ ਲਿਆ।ਇਹਨਾਂ ਬੱਚਿਆ ਨੂੰ ਉਮਰ ਦੇ ਸਾਹਿਬ ਨਾਲ ਚਾਰ ਗਰੁੱਪਾਂ ਵਿੱਚ ਵੰਡਿਆ ਗਿਆ ਸੀ।ਸਿਨਸਿਨਾਟੀ ਤੋਂ ਇਲਾਵਾ ਨਾਲ ਲੱਗਦੇ ਸ਼ਹਿਰ ਡੇਟਨ ਦੇ ਬੱਚਿਆਂ ਨੇ …

Read More »

ਸਫਾਈ ਕਰ ਕੇ ਪਲਾਸਟਿਕ ਦੇ ਲਿਫਾਫਿਆਂ ਤੋਂ ਮੁਕਤ ਕਰਵਾਇਆ ਕੰਪਨੀ ਬਾਗ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪਨੂੰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਖੇਤਰੀ ਦਫਤਰ ਵਲੋਂ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸਕੰਡਰੀ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਥਾਨਕ ਕੰਪਨੀ ਬਾਗ ਵਿਖੇ ਪਲਾਸਟਿਕ ਦੇ ਲਿਫਾਫਿਆਂ ਨੂੰ ਇਕੱਠਾ ਕਰਕੇ ਬਾਗ ਨੂੰ ਪਲਾਸਟਿਕ ਮੁਕਤ ਕੀਤਾ ਗਿਆ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ …

Read More »

15 ਦਿਨਾਂ ਡੇਅਰੀ ਸਿਖਲਾਈ ਕੋਰਸ 23 ਅਪ੍ਰੈਲ ਤੋਂ – ਜੋਗਿੰਦਰ ਸਿੰਘ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਮੋਹਾਲੀ ਦੀ ਯੋਗ ਅਗਵਾਈ ਹੇਠ ਪੜ੍ਹੇ ਲਿਖੇ ਬੇਰੋਜ਼ਗਾਰ ਵਿਅਕਤੀਆਂ ਨੂੰ ਸਵੈ ਰੋਜ਼ਗਾਰ ਅਧੀਨ 15 ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ।      ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਇਸ ਕੋਰਸ ਲਈ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋ ਘੱਟ 18 ਸਾਲ …

Read More »

Punjab Pollution Control Board to promote compostable carry bags

Amritsar, Apr. 17 (Punjab Post Bureau) – Plastic carry bags in the state of Punjab are major environment hazard as these clog drains/sewers leading to health hazard for the living creatures besides remaining in the environment for a long time without degradation. All the municipal dumps and the municipal solid waste collection points are witness to the problem created by …

Read More »

15 ਮਈ ਤੋਂ ਅੰਮ੍ਰਿਤਸਰ `ਚ ਚੱਲਣਗੇ ਆਲੂ ਤੇ ਮੱਕੀ ਦੇ ਸਟਾਰਚ ਤੋਂ ਬਣੇ ਕੈਰੀਬੈਗ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਭਾਸ਼ ਚੰਦਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅੰਮ੍ਰਿਤਸਰ ਦੇ ਐਸ.ਈ ਹਰਬੀਰ ਸਿੰਘ ਵੱਲੋਂ ਸ਼ਹਿਰ ਦੇ ਪਲਾਸਟਿਕ ਲਿਫਾਫੇ ਵੇਚਣ ਵਾਲੇ ਡਿਸਟ੍ਰੀਬਿਊਟਰਾਂ ਤੇ ਥੋਕ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ।      ਉਨਾਂ ਦੱਸਿਆ ਕਿ ਸ਼ਹਿਰ ਵਿੱਚ 15 ਮਈ ਤੋਂ ਪਲਾਸਟਿਕ ਦੇ ਲਿਫਾਫੇ ਪੂਰੀ ਤਰ੍ਹਾਂ ਵਰਤਣ ਦੀ ਮਨਾਹੀ ਹੋਵੇਗੀ ਅਤੇ ਜੋ ਵੀ …

Read More »

ਵਿਸਾਖੀ ਦੇ ਤਿਓਹਾਰ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਆਰਟ ਗੈਲਰੀ ਵਿਖੇ ਮਨਾਏ ਗਏ ਵਿਸਾਖੀ ਦੇ ਮੇਲੇ ਦੌਰਾਨ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਚੰਡੀਗੜ ਸੰਗੀਤ ਅਕੈਡਮੀ ਦੇ ਸੈਕਟਰੀ ਬਲਕਾਰ ਸਿੱਧੂ ਬਤੌਰ ਮੁੱਖ ਮਹਿਮਾਨ ਪਹੁੰਚੇ ਅਤੇ ਪੰਜਾਬ ਦੀ ਕੋਇਲ ਗੁਰਮੀਤ ਬਾਵਾ ਤੇ ਪੰਜਾਬੀ ਪ੍ਰਵਾਸੀ ਸਹਿਤਕਾਰਾ ਅਮਰਜੀਤ ਕੌਰ ਨੇ ਵਿਸ਼ੇਸ਼ ਮਹਿਮਨਾ ਵਜੋਂ ਸ਼ਮੂਲੀਅਤ …

Read More »

ਗੁਰਬਾਣੀ ਦੇ ਸ਼ੁੱਧ ਉਚਾਰਣ ਦੀ ਜਾਣਕਾਰੀ ਲਈ ਪਾਠ ਬੋਧ ਸਮਾਗਮਾਂ ਦਾ ਵੱਡਾ ਮਹੱਤਵ- ਲੌਂਗੋਵਾਲ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗ੍ਰੰਥੀ ਤੇ ਪਾਠੀ ਸਿੰਘਾਂ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਸਿੱਖਿਆ ਦੇਣ ਲਈ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ ਕੀਤਾ ਗਿਆ, ਜੋ 16 ਮਈ ਤੀਕ ਚੱਲੇਗਾ।ਸਮਾਗਮ ਦੀ …

Read More »

ਕਠੂਆ ਦੇ ਪਿੰਡ ਦੀ ਘਟਨਾ ਨੇ ਦੇਸ਼ ਵਾਸੀਆਂ ਨੂੰ ਸ਼ਰਮਿੰਦਗੀ ਦੀ ਕਾਲਖ ਦਿੱਤੀ – ਲੌਂਗੋਵਾਲ

ਹੈਵਾਨੀ ਦਰਿੰਦਿਆਂ ਨੂੰ ਦਿੱਤੀ ਜਾਵੇ ਸਖ਼ਤ ਤੋਂ ਸਖ਼ਤ ਸਜ਼ਾ ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼ ਅੰਦਰ ਹੈਵਾਨੀ ਘਟਨਾਵਾਂ ਦਾ ਸ਼ਿਕਾਰ ਹੋ ਰਹੀਆਂ ਧੀਆਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਿਆਂ ਇਸ ਵਰਤਾਰੇ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ।ਬੀਤੇ ਦਿਨੀਂ ਜੰਮੂ ਕਸ਼ਮੀਰ ਅੰਦਰ ਕਠੂਆ ਜ਼ਿਲ੍ਹੇ ਦੇ ਇਕ ਪਿੰਡ ’ਚ ਮਾਸੂਮ ਬੱਚੀ ਦੀ ਇਜ਼ਤ …

Read More »

ਬੇਟੀ ਦੇ ਜਨਮ ਦਿਨ `ਤੇ ਮਿਡਲ ਸਕੂਲ ਦੇ ਬੱਚਿਆਂ ਨੂੰ ਵੰਡੀਆਂ ਕਾਪੀਆਂ

ਸਮਰਾਲਾ, 17 ਅਪ੍ਰੈਲ (ਪੰਜਾਬ ਪੋਸਟ- ਕੰਗ) – ਨਜਦੀਕੀ ਸਰਕਾਰੀ ਮਿਡਲ ਸਕੂਲ ਭਰਥਲਾ ਵਿਖੇ ਜਸਵਿੰਦਰ ਸਿੰਘ ਭਰਥਲਾ (ਡੁਬਈ ਵਾਲੇ) ਦੇ ਪਰਿਵਾਰ ਵੱਲੋਂ ਆਪਣੀ ਬੇਟੀ ਅਰਸ਼ਦੀਪ ਕੌਰ ਦੇ ਜਨਮ ਦਿਨ ਦੇ ਮੌਕੇ ਸਰਕਾਰੀ ਮਿਡਲ ਸਕੂਲ ਦੇ ਸਾਰੇ ਬੱਚਿਆਂ ਨੂੰ ਕਾਪੀਆਂ ਵੰਡੀਆਂ ਗਈਆਂ।ਦਾਨੀ ਪਰਿਵਾਰ ਵੱਲੋਂ ਅੱਗੇ ਤੋਂ ਵੀ ਬੱਚਿਆਂ ਦੀ ਆਰਥਿਕ ਅਤੇ ਵਿੱਤੀ ਮੱਦਦ ਕਰਨ ਦਾ ਭਰੋਸਾ ਦਿੱਤਾ ਗਿਆ। ਸਕੂਲ ਅਧਿਆਪਕ ਬਲਵੀਰ ਸਿੰਘ …

Read More »

ਸਰਕਾਰ ਤੇ ਰਿਜ਼ਰਵ ਬੈਂਕ ਨੇ ਮੁਦਰਾ ਦੀ ਅਸਧਾਰਨ ਮੰਗ ਪੂਰੀ ਕਰਨ ਲਈ ਲੋੜੀਂਦੇ ਕਦਮ ਚੁੱਕੇ

ਬੰਦ ਪਏ ਏ.ਟੀ.ਐਮ ਜਲਦ ਹੋਣਗੇ ਕਾਰਜਸ਼ੀਲ ਦਿੱਲੀ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਿਛਲੇ ਤਿੰਨ ਮਹੀਨਿਆਂ ਦੌਰਾਨ ਦੇਸ਼ ਵਿੱਚ ਮੁਦਰਾ ਦੀ ਮੰਗ ਨੂੰ ਲੈ ਕੇ ਅਸਧਾਰਨ ਉਛਾਲ ਦੇਖੇ ਗਏ ਹਨ।ਇਸ ਮਹੀਨੇ ਦੇ ਪਹਿਲੇ 13 ਦਿਨਾਂ ਵਿੱਚ ਹੀ ਮੁਦਰਾ ਸਪਲਾਈ 45,000 ਕਰੋੜ ਰੁਪਏ ਵਧ ਗਈ ਹੈ।ਅੱਜ ਜਾਰੀ ਬਿਆਨ ਅਨੁਸਾਰ ਮੰਗ ਵਿੱਚ ਇਹ ਅਸਧਾਰਨ ਵਾਧਾ ਦੇਸ਼ ਦੇ ਕੁੱਝ ਭਾਗਾਂ ਜਿਵੇਂ ਕਿ ਆਂਧਰਾ …

Read More »