ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਜਦੂਰ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਕਮਾਂਡਰ ਆਈ.ਬੀ ਸਿੰਘ ਪ੍ਰਿੰਸੀਪਲ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਨੇ ਵਿਸ਼ੇਸ਼ ਤੋਰ `ਤੇ ਹਾਜਰੀ ਭਰੀ ।ਸਕੂਲ ਸ਼ਬਦ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਨਾਲ ਸ਼ੁਰੂ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਗੁਰਮੀਤ ਰਾਜ ਵਲੋਂ ਪੇਸ਼ ਕੀਤੇ …
Read More »Daily Archives: May 4, 2018
ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ ਸਾਫ਼ਟਬਾਲ ਮੁਕਾਬਲੇ ’ਚ ਪਹਿਲਾ ਸਥਾਨ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਸਫ਼ਲਤਾ ਨੂੰ ਛੂਹ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰੀਵਾਲ ਵਿਖੇ ਹੋਏ ਜ਼ਿਲ੍ਹਾ ਪੱਧਰ ਸਾਫ਼ਟਬਾਲ ਮੁਕਾਬਲੇ ’ਚ ਆਪਣੀ ਖੇਡ ਦਾ ਸ਼ਾਨਦਾਰ ਮੁਜ਼ਾਹਰਾ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਉਕਤ ਟੀਮ ਨੂੰ …
Read More »ਖ਼ਾਲਸਾ ਕਾਲਜ ਲਾਅ ਵਿਖੇ ਮੂਟ ਕੋਰਟ ਦਾ ਆਯੋਜਨ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਫੌਜਦਾਰੀ ਮੂਟ ਕੋਰਟ ਮੁਕਾਬਲੇ ਕਰਵਾਏ ਗਏ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਮੂਟ ਕੋਰਟ ਮੌਕੇ ਹਰਮਿੰਦਰ ਸਿੰਘ ਚੌਹਾਨ, ਸ੍ਰੀਮਤੀ ਗੀਤਾਂਜਲੀ ਕੋਰਪਾਲ, ਸੁਖਵਿੰਦਰ ਸਿੰਘ ਮੇਂਹਦੀਰੱਤਾ ਅਤੇ ਨਵਜੀਤ ਸਿੰਘ ਤੁਰਨਾ, ਸੀਨੀਅਰ ਐਡਵੋਕੇਟਸ, ਡਿਸਟ੍ਰਿਕਟ ਕੋਰਟ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ’ਚ ਬੀ.ਏ.ਐਲ.ਐਲ (5 ਸਾਲਾ ਕੋਰਸ) …
Read More »ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ `ਚ ਸਾਹਿਤਕ ਸਮਾਗਮ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਦੁਨੀਆਂ ਭਰ `ਚ ਮਨਾਏ ਮਜ਼ਦੂਰ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਪੰਜਾਬੀ ਸਭਿਆਚਾਰ ਸੱਥ ਵਲੋਂ ਹਰਪਾਲ ਸਿੰਘ ਰਾਮ ਦਿਵਾਲੀ ਦੇ ਗ੍ਰਹਿ ਵਿਖੇ ਰਚਾਇਆ ਗਿਆ।ਜਸਬੀਰ ਝਬਾਲ ਤੇ ਬਲਵੰਤ ਸਿੰਘ ਦੇ ਸਵਾਗਤੀ ਸ਼ਬਦਾਂ ਨਾਲ ਸ਼ੁਰੂ ਹੋਏ ਇਸ ਅਦਬੀ ਸਮਾਗਮ `ਚ ਬੋਲਦਿਆਂ ਕਾਮਰੇਡ ਰਤਨ ਸਿੰਘ ਰੰਧਾਵਾ ਨੇ ਕਿਹਾ ਕਿ ਅਜ ਪੂਰੀ ਦੁਨੀਆਂ ਬੇਮਸਾਲ ਤਰੱਕੀ ਕਰ …
Read More »ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦੁਆਰਾ ਵਿਲੱਖਣ ਪ੍ਰਦਰਸ਼ਨ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ `ਪੰਜਾਬੀ ਪੇਰੇਂਟਸ ਐਸੋਸੀਏਸ਼ਨ` ਵਲੋਂ ਕਰਵਾਏ ਗਏ ਮੁਕਾਬਲੇ `ਬੈਸਟ ਆਉਟ ਆਫ਼ ਵੇਸਟ` ਵਿੱਚ ਵਿਲੱਖਣ ਪ੍ਰਦਰਸ਼ਨ ਕੀਤਾ।ਕਾਸ਼ਵੀ ਅਗਰਵਾਲ (ਜਮਾਤ ਅੱਠਵੀ) ਨੇ ਦੂਸਰਾ ਸਥਾਨ ਹਾਸਲ ਕੀਤਾ ਅਤੇ ਉਸ ਨੂੰ ਟਰਾਫ਼ੀ ਤੇ ਸਨਮਾਨ ਪੱਤਰ ਦਿੱਤਾ ਗਿਆ।ਆਲਿਆ ਮਹਿਰੋਕ ਤੇ ਅਰਮਾਨ (ਜਮਾਤ ਛੇਵੀ), ਕਰਿਤਿਕਾ ਕੰਧਾਰੀ (ਜਮਾਤ ਅੱਠਵੀ), ਕਾਵਿਆ ਮਹਿੰਦਰੂ …
Read More »ਸੀ.ਕੇ.ਡੀ ਨਰਸਿੰਗ ਕਾਲਜ ਪ੍ਰਿੰਸੀਪਲ ਸ੍ਰੀਮਤੀ ਸੋਹੀ ਦੀ `ਨੈਸ਼ਨਲ ਫਲੋਰੈਂਸ ਨਾਈਟਿੰਗੇਲ ਐਵਾਰਡ` ਲਈ ਚੋਣ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਦਰਸ਼ਨ ਸੋਹੀ ਨੂੰ “ਨੈਸ਼ਨਲ ਫਲੋਰੈਂਸ ਨਾਈਟਿੰਗੇਲ ਐਵਾਰਡ” ਨਾਲ ਨਿਵਾਜਿਆ ਜਾ ਰਿਹਾ ਹੈ।ਜਿਕਰਯੋਗ ਹੈ ਕਿ ਸਮੁੱਚੇ ਭਾਰਤ ਵਿਚੋਂ ਸਿਰਫ 35 ਉਮੀਦਵਾਰਾਂ ਨੂੰ ਹੀ ਇਸ ਐਵਾਰਡ ਲਈ ਚੁਣਿਆ ਗਿਆ ਹੈ।ਪਿਛਲੇ ਚਾਰ ਸਾਲਾਂ ਤੋਂ ਪੰਜਾਬ ਵਿਚੋਂ ਕਿਸੇ ਵੀ ਉਮੀਦਵਾਰ ਨੂੰ ਇਹ …
Read More »ਸੜਕ ਹਾਦਸੇ ਵਿੱਚ ਇੱਕ ਮੋਟਰ ਸਾਇਕਲ ਸਵਾਰ ਦੀ ਮੋਤ, ਦੂਜਾ ਜਖਮੀ
ਭੀਖੀ, 3 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਇਥੋਂ ਨੇੜਲੇ ਪਿੰਡ ਸਮਾਓ ਦੇ ਅਤਲਾ ਟੀ-ਪੁਆੰਿੲੰਟ `ਤੇ ਹੋਏ ਇੱਕ ਦਰਦਨਾਕ ਹਾਦਸੇ ਵਿੱਚ ਇੱਕ ਨੋਜਵਾਨ ਦੀ ਮੋਤ ਹੋ ਗਈ ਜਦੋਂ ਕਿ ਇੱਕ ਹੋਰ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਿਹਰ ਲੱਕੜ ਨਾਲ ਭਰੀ ਟਰਾਲੀ ਸਮੇਤ ਆਇਸ਼ਰ ਟਰੈਕਟਰ ਬਰਨਾਲਾ ਵੱਲ ਨੂੰ ਜਾ ਰਿਹਾ ਸੀ ਤਾਂ ਪਿੰਡ ਸਮਾਓ ਦੇ ਅਤਲਾ ਟੀ ਪੁਆਇੰਟ …
Read More »ਇੰਟਰਨੈਸ਼ਨਲ ਪੰਥਕ ਦਲ ਵਲੋਂ ਹਰਨੇਕ ਸਿੰਘ ਨੇਕੀ ਨਿਊਜ਼ੀਲੈਂਡ ਨੂੰ ਸਿੱਖ ਪੰਥ ’ਚੋ ਖ਼ਾਰਜ ਕਰਨ ਦੀ ਮੰਗ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ ਬਿਊਰੋ) – ਇੰਟਰਨੈਸ਼ਨਲ ਪੰਥਕ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇਕ ਮੰਗ ਪੱਤਰ ਦਿੰਦਿਆਂ ਹਰਨੇਕ ਸਿੰਘ ਨੇਕੀ ਨੂੰ ਪੰਥ ਵਿਚੋਂ ਖ਼ਾਰਜ ਕਰਨ ਦੀ ਮੰਗ ਕੀਤੀ ਹੈ । ਇੰਟਰਨੈਸ਼ਨਲ ਪੰਥਕ ਦਲ ਦੇ ਇਕ ਵਫਦ ਨੇ ਧਾਰਮਿਕ ਵਿੰਗ ਦੇ ਮੁਖੀ ਬਾਬਾ ਸਤਨਾਮ ਸਿੰਘ ਦੀ ਅਗਵਾਈ ’ਚ ਜਥੇਦਾਰ ਨੂੰ ਮਿਲ ਕੇ ਦੱਸਿਆ …
Read More »
Punjab Post Daily Online Newspaper & Print Media