Tuesday, November 24, 2026

Monthly Archives: May 2018

ਸਿੱਖ ਕਾਲ ਨੂੰ ਕਿਤਾਬਾਂ `ਚ ਸ਼ਾਮਲ ਕਰਨ ਲਈ ਐਨ.ਸੀ.ਈ.ਆਰ.ਟੀ ਤੋਂ ਸਲਾਹਕਾਰ ਕਮੇਟੀ ਬਣਾਉਣ ਦੀ ਮੰਗ

ਨਵੀਂ ਦਿੱਲੀ, 5 ਮਈ (ਪੰਜਾਬ ਪਸੋਟ ਬਿਊਰੋ) – ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਤੋਂ ਸਿੱਖ ਇਤਿਹਾਸ ਨੂੰ ਬਾਹਰ ਕੱਢਣਾ ਸਿੱਖ ਵਿਰੋਧੀ ਮਾਨਸਿਕਤਾ ਨੂੰ ਜ਼ਾਹਰ ਕਰਨ ਦੇ ਨਾਲ ਹੀ ਕੌਮੀ ਸਿੱਖਿਆ ਪਾਠਕ੍ਰਮ ’ਚ ਸਿੱਖ ਇਤਿਹਾਸ ਨੂੰ ਲਿਆਉਣ ਦੀ ਚੱਲ ਰਹੀ ਮੁਹਿੰਮ ਨੂੰ ਖ਼ਤਮ ਕਰਨ ਵਰਗਾ ਹੈ।ਉਕਤ ਦਾਅਵਾ ਸਿੱਖ ਬੁੱਧਿਜੀਵੀਆਂ ਨੇ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਪੱਤਰਕਾਰਾਂ ਨਾਲ ਗੱਲਬਾਤ …

Read More »

ਪੰਜਾਬੀਆਂ ਦੀ ਦੇਸ਼-ਪ੍ਰਦੇਸ਼ ਹਰ ਥਾਂ ਬੱਲੇ ਬੱਲੇ – ਜੋਸਨ

ਜੰਡਿਆਲਾ ਗੁਰੂ, 5 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅਮਰੀਕਾ ਦੀ ਫਾਇਰ ਡਿਪਾਰਟਮੈਂਟ ਅਤੇ ਨਿਊਯਾਰਕ ਪੁਲਿਸ ਡਿਪਾਰਟਮੈਂਟ ਵੱਲੋਂ ਚਾਰ ਪੰਜਾਬੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।ਜੀ.ਟੀ ਰੋਡ ਓਲਾਈਵ ਗਾਰਡਨ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਨ.ਆਰ.ਆਈ ਸੁਰਿੰਦਰ ਸਿੰਘ ਜੋਸਨ ਨੇ ਦੱਸਿਆ ਕਿ ਉਨ੍ਹਾਂ ਦਾ ਭਣੇਵਾਂ ਤੇ ਪਿਤਾ ਜਗੀਰ ਸਿੰਘ ਤੇ ਮਾਤਾ ਨਰਿੰਦਰ ਕੌਰ ਸਿਮਰਨਜੀਤ ਸਿੰਘ ਦੀ ਪਿਛਲੇ ਦਿਨੀ ਫਾਇਰ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਸ਼ਵ ਰਚਨਾਤਮਕਤਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ਵ ਰਚਨਾਤਮਕਤਾ ਦਿਵਸ ਆਯੋਜਿਤ ਕੀਤਾ ਗਿਆ, ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦੀ ਅਗਵਾਈ ਵਾਈਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੁਆਰਾ ਕੀਤੀ ਗਈ।ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਅਤੇ ਰਚਨਾਤਮਕਤਾ ’ਤੇ ਪੀ.ਪੀ.ਟੀ ਰਾਹੀਂ ਆਪਣੀ ਰਚਨਾਤਮਕਤਾ ਦੇ ਜੌਹਰ ਬੜੇ …

Read More »

ਸ਼ਾਹਕੋਟ ਦੀ ਜ਼ਿਮਨੀ ਚੋਣ ਸਮੇਂ ਸਰਕਾਰ ਨੂੰ ਘੇਰਣਗੇ ਪੈਨਸ਼ਨਰ

ਬਜ਼ਾਰਾਂ ਵਿੱਚ ਰੋਸ ਮਾਰਚ 25 ਮਈ ਨੂੰ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 5 ਮਈ (ਪੰਜਾਬ ਪੋਸਟ- ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਸ਼ਾਹ ਕੋਟ ਦੀ ਜ਼ਿਮਨੀ ਚੋਣ ਸਮੇਂ 21 ਤੋਂ 24 ਮਈ ਤੱਕ ਜ਼ਿਲ੍ਹਿਆਂ ਵਾਰ ਭੁੱਖ ਹੜਤਾਲਾਂ ਅਤੇ 25 ਮਈ ਨੂੰ ਰਾਜ ਪੱਧਰੀ ਰੈਲੀ ਕਰ ਕੇ ਬਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ।ਫਰੰਟ ਦੇ ਚਾਰੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, …

Read More »

ਪੈਨਸ਼ਨਰਾਂ ਦਾ ਵਫ਼ਦ 6ਵੇਂ ਪੰਜਾਬ ਪੇਅ-ਕਮਿਸ਼ਨ ਨੂੰ ਮਿਲਿਆ

ਸਮਰਾਲਾ, 5 ਮਈ (ਪੰਜਾਬ ਪੋਸਟ- ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦਾ ਇੱਕ ਵਫ਼ਦ ਚਾਰੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਬਖ਼ਸ਼ੀਸ਼ ਸਿੰਘ, ਕੇਵਲ ਸਿੰਘ ਅਤੇ ਮਹਿੰਦਰ ਸਿੰਘ ਦੀ ਰਹਿਨੁਮਾਈ ਹੇਠ 6ਵੇਂ ਪੰਜਾਬ ਪੇਅ-ਕਮਿਸ਼ਨ ਦੇ ਚੇਅਰਮੈਨ ਜੈ ਸਿੰਘ ਗਿੱਲ ਨੂੰ ਚੰਡੀਗੜ੍ਹ ਵਿਖੇ ਮਿਲਿਆ।ਜਿਸ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਿਲਾਂ ਜਿਵੇਂ ਕਿ ਕੇਂਦਰੀ ਸਰਕਾਰ ਵਾਂਗ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਸਮਾਂਬੱਧ ਕਰਨਾ, 01-01-2006 …

Read More »

ਸ਼ਰਧਾ ਨਾਲ ਮਨਾਇਆ ਗਿਆ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ …

Read More »

ਨੀਟ ਪ੍ਰੀਖਿਆ ’ਚ ਕਕਾਰਾਂ ਸਮੇਤ ਬੈਠ ਸਕਣਗੇ ਸਿੱਖ ਪ੍ਰੀਖਿਆਰਥੀ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸੀ.ਬੀ.ਐਸ.ਈ ਵੱਲੋਂ ਭਲਕੇ 6 ਮਈ ਨੂੰ ਲਈ ਜਾਣ ਵਾਲੀ ਐਨ.ਈ.ਈ.ਟੀ (ਨੀਟ) ਪ੍ਰੀਖਿਆ ਵਿਚ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਕਕਾਰਾਂ (ਕਿਰਪਾਨ ਤੇ ਕੜਾ) ਸਮੇਤ ਬੈਠ ਸਕਣਗੇ।ਇਸ ਸਬੰਧੀ ਸੀ.ਬੀ.ਐਸ.ਈ ਵੱਲੋਂ ਜਾਰੀ ਕੀਤੇ ਗਏ ਡਰੈੱਸ ਕੋਡ ਵਿਚ ਸਪੱਸ਼ਟ ਤੌਰ ’ਤੇ ਲਿਖਿਆ ਗਿਆ ਹੈ।ਦੱਸਣਯੋਗ ਹੈ ਕਿ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਇਸ ਮਾਮਲੇ ਨੂੰ ਲੈ ਕੇ ਚਿੰਤਤ ਸਨ ਕਿਉਂਕਿ ਪਿਛਲੇ ਸਾਲਾਂ …

Read More »

ਨਾਨਕਸ਼ਾਹੀ ਕੈਲੰਡਰ ਅਨੁਸਾਰ ਹੁਣ ਛੇਵੇਂ ਪਾਤਸ਼ਾਹ ਦਾ ਗੁਰਤਾਗੱਦੀ ਦਿਵਸ 7 ਜੂਨ ਨੂੰ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨਾਨਕਸ਼ਾਹੀ ਕੈਲੰਡਰ ਅਨੁਸਾਰ 25 ਵੈਸਾਖ (8 ਮਈ 2018) ਨੂੰ ਆ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਮਿਤੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ਾਂ ਤਹਿਤ ਦਰੁਸਤਗੀ ਕਰਦਿਆਂ ਹੁਣ ਇਹ ਗੁਰਪੁਰਬ 25 ਜੇਠ (7 ਜੂਨ 2018) ਨੂੰ ਮਨਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ …

Read More »

ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ ਸਾਲ 2017 ਦਾ ਨਤੀਜਾ ਜਾਰੀ

ਅੱਵਲ ਆਏ ਵਿਦਿਆਰਥੀਆਂ ਨੂੰ ਮਿਲਣਗੇ 13 ਲੱਖ 67 ਹਜ਼ਾਰ ਦੇ ਵਜ਼ੀਫੇ – ਡਾ. ਰੂਪ ਸਿੰਘ ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ ਸਬੰਧੀ ਜਾਣਕਾਰੀ ਦੇਣ ਲਈ ਸਕੂਲਾਂ/ਕਾਲਜਾਂ ਵਿਚ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਸਾਲ 2017 ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਕੀਤਾ।ਉਨ੍ਹਾਂ …

Read More »

ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਜੋਗਿੰਦਰ ਸਿੰਘ ਅਦਲੀਵਾਲ ਬਣੇ ਪ੍ਰਧਾਨ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਹੋਈ ਇਕੱਤਰਤਾ ਦੌਰਾਨ ਅਗਲੇ ਦੋ ਸਾਲਾ ਲਈ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ।ਇਸ ਇਕੱਤਰਤਾ ਦੌਰਾਨ ਦੋ ਸੌ ਮੈਂਬਰਾਂ ਵਿੱਚੋਂ 157 ਮੈਂਬਰ ਸ਼ਾਮਲ ਹੋਏ, ਜਿਨ੍ਹਾਂ ਨੇ ਸਰਬਸੰਮਤੀ ਨਾਲ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਨੂੰ ਪ੍ਰਧਾਨ ਚੁਣ ਲਿਆ …

Read More »