ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਅੱਜ ਟ੍ਰੈਫਿਕ ਪੁਲਿਸ ਅੰਮ੍ਰਿਤਸਰ ਵੱਲੋਂ ਇਕ ਸ਼ਪੈਸ਼ਲ ਮੁਹਿੰਮ ਸ਼ੁਰੂ ਕੀਤੀ ਗਈ।ਜਿਸ ਵਿੱਚ ਅਵਾਜ਼ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨ ਚਾਲਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਗਈ।ਏ.ਡੀ.ਸੀ.ਪੀ ਟ੍ਰੈਫਿਕ ਗੋਰਵ ਤੂਰਾ ਨੇ ਦੱਸਿਆ ਕਿ ਅਵਾਜ਼ ਪ੍ਰਦੂਸ਼ਣ ਜਿਸ ਵਿੱਚ ਪ੍ਰੈਸ਼ਰ ਹਾਰਨ ਅਤੇ ਹੂਟਿੰਗ ਕਰਨ ਵਾਲੇ ਵਾਹਨ ਆਉਂਦੇ …
Read More »Daily Archives: June 9, 2018
ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਗੁ. ਸ੍ਰੀ ਦੁੱਖ ਭੰਜਨੀ ਬੇਰ ਸਾਹਿਬ ਦੀ ਕਾਰਸੇਵਾ ਆਰੰਭ
ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਦੁੱਖ ਭੰਜਨੀ ਬੇਰ ਸਾਹਿਬ ਦੇ ਨਵੀਨੀਕਰਨ ਦੀ ਕਾਰ ਸੇਵਾ ਅੱਜ ਸ਼ੁਰੂ ਕਰਵਾਈ ਗਈ।ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਇਸ ਸੇਵਾ ਦੀ ਆਰੰਭਤਾ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ …
Read More »ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸਮੇਤ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ `ਚ ਇੱਕ ਵਫ਼ਦ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਸ਼ਾਮਲ ਸਨ। ਵਫ਼ਦ ਨੇ ਕੇਂਦਰ ਸਰਕਾਰ ਦੀ ‘ਸੇਵਾ ਭੋਜ ਯੋਜਨਾ’ ਸਕੀਮ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ, ਜਿਸ ਦੇ ਤਹਿਤ ਗੁਰਦੁਆਰਿਆਂ ਸਮੇਤ …
Read More »ਸ਼੍ਰੋਮਣੀ ਕਮੇਟੀ ਨਾਨਕਸ਼ਾਹੀ ਕੈਲੰਡਰ ਦਾ ਬਹਾਨਾ ਬਣਾ ਕੇ ਸਿੱਖਾਂ `ਚ ਵੰਡੀਆਂ ਪਾਉਣ ਦਾ ਕੰਮ ਨਾ ਕਰੇ- ਸਰਨਾ
ਸਿੱਖ ਯਾਤਰੂਆ ਦਾ ਜੱਥਾ ਪਾਕਿਸਤਾਨ ਪੁੱਜਣ `ਤੇ ਕੀਤਾ ਪਾਕਿਸਤਾਨ ਸਰਕਾਰ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨ ਸਰਕਾਰ, ਉਕਾਬ ਬੋਰਡ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਭਾਰਤ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਪਾਕਿਸਤਾਨ ਸਰਕਾਰ ਨੇ ਜੱਥੇ ਦੇ ਜਾਣ ਨੂੰ ਯਕੀਨੀ …
Read More »ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ `ਚ ਲੋਕ ਨਾਚ ਤੇ ਲੋਕ ਗੀਤ ਮੁਕਾਬਲਾ ਕਰਵਾਇਆ
ਜੰਡਿਆਲਾ ਗੁਰੂ, 8 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ ਵਿਖੇ ਇੰਟਰ ਹਾਊਸ ਲੋਕ ਨਾਚ ਅਤੇ ਲੋਕ ਗੀਤ ਮੁਕਾਬਲੇ ਕਰਵਾਏ ਗਏ।ਬੱਚੇ ਸਭਿਆਚਾਰਕ ਅਤੇ ਰੰਗਦਾਰ ਪੌਸ਼ਾਕਾਂ ਵਿੱਚ ਸਜੇ ਹੋਏ ਸਨ।ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਨਾਲ ਸਭ ਦਾ ਮਨ ਮੋਹਿਆ। ਸੋਲੋ ਗੀਤ ਦੇ ਸਬ ਜੂੁਨੀਅਰ ਗਰੁੱਪ ਵਿੱਚ ਪਰਮਿੰਦਰ ਸਿੰਘ (ਲਿੱਲੀ ਹਾਊਸ) ਨੇ ਪਹਿਲਾ, ਮੁਸਕਾਨ (ਰੋਜ਼ ਹਾਊਸ) …
Read More »ਜਿਲੇ `ਚ ਹੁਣ ਤੱਕ 422302 ਬੱਚਿਆਂ ਨੂੰ ਲੱਗ ਚੁੱਕੇ ਹਨ ਐਮ.ਆਰ ਦੇ ਟੀਕੇ – ਡਿਪਟੀ ਕਮਿਸ਼ਨਰ
ਐਮ.ਆਰ ਟੀਕੇ ਦੀ ਜਾਣਕਾਰੀ ਲਈ ਜਾਰੀ ਕੀਤਾ ਟੋਲ ਫ੍ਰੀ ਨੰ:104 ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ 1 ਮਈ ਤੋਂ ਸ਼ੁਰੂ ਕੀਤੀ ਐਮ.ਆਰ ਟੀਕਾਕਰਨ ਮੁਹਿੰਮ ਦੌਰਾਨ 9 ਮਹੀਨਿਆਂ ਤੋ 15 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਐਮ.ਆਰ ਟੀਕਾਕਰਣ ਕੀਤਾ ਜਾ ਰਿਹਾ ਹੈ।ਇਸ ਸਬੰਧੀ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ …
Read More »ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪ੍ਰਦੂਸ਼ਣ ਫੈਲਾਉਣ ਵਾਲੇ 28 ਵਾਹਨਾਂ ਦੇ ਕੀਤੇ ਚਲਾਨ
ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਾਹਨ ਸਿੰਘ ਪਨੂੰ ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਨਿਰਦੇਸ਼ਾਂ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ ਟੈ੍ਰਫਿਕ ਪੁਲਿਸ ਦੇ ਸਹਿਯੋਗ ਨਾਲ ਟਰੱਕਾਂ, ਬੱਸਾਂ ਦੇ ਪ੍ਰੈਸ਼ਰ ਹਾਰਨ ਅਤੇ ਮੋਟਰ ਸਾਈਕਲ ਦੇ ਪਟਾਖਾ …
Read More »ਬਰੈਡਾਂ ਨੂੰ ਉਲੀ ਲੱਗਣ ਦਾ ਮਾਮਲਾ ਆਇਆ ਸਾਹਮਣੇ, ਸੈਂਪਲ ਭਰੇ ਗਏ
ਧੂਰੀ, 8 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਅੱਜ ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਸ਼ਿਵਰਾਜ ਬੇਕਰੀ ਬਰੈਡ ਏਜੰਸੀ ਦੇ ਸੈਂਪਲ ਭਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੌਰਾਨ ਧੂਰੀ ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਜੈਨ ਦੀ ਸ਼ਿਕਾਇਤ ਤੇ ਸੈਂਪਲ ਭਰੇ ਗਏ।ਸ਼ਿਕਾਇਤ ਕਰਤਾ ਵਿਕਾਸ ਜੈਨ ਨੇ ਦੱਸਿਆ ਕਿ ਬੀਤੇ ਰਾਤ ਮਾਰਕੀਟ ਵਿਚ ਬਰੈਡ ਖਰੀਦੀ ਸੀ ਅਤੇ ਜਦਂੋ ਉਨ੍ਹਾਂ ਨੇ ਸਵੇਰੇ ਬਰੈਡ ਚੈਕ ਕੀਤੀ …
Read More »ਵਿਕਾਸ ਜੈਨ ਸਰਬ ਸੰਮਤੀ ਨਾਲ ਸ੍ਰੀ ਬਜਰੰਗ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਬਣੇ
ਧੂਰੀ, 8 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ੍ਰੀ ਬਜਰੰਗ ਚੈਰੀਟੇਬਲ ਟਰੱਸਟ ਦੀ ਹੋਈ ਚੋਣ ਵਿਚ ਧੂਰੀ ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਜੈਨ ਨੂੰ ਸਰਬ ਸੰਮਤੀ ਨਾਲ ਟਰੱਸਟ ਦਾ ਪ੍ਰਧਾਨ ਚੁਣਿਆ ਗਿਆ।ਵਿਕਾਸ ਜੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨ੍ਹਾਂ ਨੇ ਕਿਹਾ ਕਿ ਇਹ ਟਰੱਸਟ ਕਾਫੀ ਸਮੇਂ ਤੋ ਚਲਿਆ ਆ ਰਿਹਾ …
Read More »ਛੋਟੇ ਬੱਚਿਆਂ ਨੇ ਲਗਾਈ ਠੰਡੇ-ਮਿੱਠੇ ਪਾਣੀ ਦੀ ਛਬੀਲ
ਧੂਰੀ, 8 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਧਰਮਪੁਰਾ ਮੁਹੱਲਾ ਵਿਖੇ ਬਾਬਾ ਪੀਰ ਦੀ ਸਮਾਧ ਦੇ ਨਜ਼ਦੀਕ ਛੋਟੇ ਬੱਚਿਆਂ ਵੱਲੋਂ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦਿਵਾਉਣ ਲਈ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਅਤੇ ਬੱਚਿਆਂ ਦੇ ਇਸ ਉਪਰਾਲੇ ਦੀ ਰਾਹਗੀਰਾਂ ਅਤੇ ਮੁੱਹਲਾ ਨਿਵਾਸੀਆਂ ਨੇ ਖੂਬ ਸ਼ਲਾਘਾ ਕੀਤੀ।
Read More »
Punjab Post Daily Online Newspaper & Print Media