Tuesday, November 24, 2026

Monthly Archives: June 2018

ਭਾਈ ਗੁਰਮੀਤ ਸਿੰਘ ਦੀ ਯਾਦ ‘ਚ ਸ਼ਹੀਦੀ ਸਮਾਗਮ 25 ਜੂਨ ਨੂੰ – ਰਣਜੀਤ ਸਿੰਘ

ਸੰਦੌੜ, 24 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਹੈ ਕਿ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ‘ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਦੇ ਸ਼ਹੀਦ ਹੋਏ ਭਾਈ ਗੁਰਮੀਤ ਸਿੰਘ ਦੀ ਯਾਦ `ਚ ਗੁਰਦੁਆਰਾ ਵੱਡੀ ਬੋਹੜ ਪਿੰਡ …

Read More »

ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਭਾਰਤੀ ਹਾਈ ਕਮਿਸ਼ਨ ਨੂੰ ਮਿਲਣ ਤੋਂ ਰੋਕਣ ਦੀ ਨਿਖੇਧੀ

ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਮੁਲਾਕਾਤ ਕਰਨ ਤੋਂ ਰੋਕਣ ਦੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ਗਏ ਸ਼ਰਧਾਲੂਆਂ ਨੂੰ ਉਥੇ ਦੇ ਭਾਰਤੀ ਹਾਈ ਕਮਿਸ਼ਨ ਵੱਲੋਂ ਮਿਲਣ ਵਿਚ ਪਾਕਿਸਤਾਨ …

Read More »

ਭਾਰਤੀ ਹਾਕੀ ਪ੍ਰਧਾਨ ਰਜਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤੀ ਹਾਕੀ ਦੇ ਪ੍ਰਧਾਨ ਰਜਿੰਦਰ ਸਿੰਘ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਦੀ ਪਤਨੀ ਬੀਬੀ ਹਰਜੀਤ ਕੌਰ ਅਤੇ ਸਪੁੱਤਰ ਕਰਨਬੀਰ ਸਿੰਘ ਤੇ ਮਨਮੋਹਿਤ ਸਿੰਘ ਵੀ ਮੌਜੂਦ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਰਜਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ …

Read More »

ਲੰਗਰ ਗੁਰੂ ਰਾਮਦਾਸ ਦੀ ਇਮਾਰਤ ਦੀ ਬਾਹਰੀ ਦਿੱਖ ਦੀ ਕਾਰ ਸੇਵਾ ਅੱਜ ਤੋਂ

ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀ ਵਿਸਥਾਰ ਕੀਤੀ ਇਮਾਰਤ ਦੀ ਬਾਹਰੀ ਦਿੱਖ ਦਾ ਕੰਮ ਮੁਕੰਮਲ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 24 ਜੂਨ ਨੂੰ ਕਾਰ ਸੇਵਾ ਆਰੰਭ ਕੀਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ …

Read More »

ਅਧਿਆਪਕ ਮੋਰਚਾ ਦੀ ਸੂਬਾ ਪੱਧਰੀ ਕਨਵੈਨਸ਼ਨ 26 ਜੂਨ ਨੂੰ – ਲਾਹੌਰੀਆ

ਜੰਡਿਆਲਾ ਗੁਰੂ, 23 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਕਿਹਾ ਹੈ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸੂਬਾ ਪੱਧਰੀ ਕਨਵੈਨਸ਼ਨ 26 ਜੂਨ ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਕੀਤੀ ਜਾਵੇਗੀ। ਉਹਨਾਂ ਨੇ ਦੱਸਿਆ ਕਿ ਸਾਂਝੇ ਮੋਰਚੇ ਦੀਆ ਮੁੱਖ ਮੰਤਰੀ ਨਾਲ ਹੋਣ ਵਾਲੀਆਂ ਮੀਟਿੰਗਾਂ ਮੁਲਤਵੀ ਕੀਤੇ ਜਾਣ …

Read More »

12ਵਾਂ ਵਿਸ਼ਾਲ ਜਾਗਰਣ 30 ਜੂਨ ਨੂੰ

ਧੂਰੀ, 23 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਟੈੱਪ ਆਨ ਸੁਸਾਇਟੀ ਅਤੇ ਗਊ ਧਾਮ ਹਸਪਤਾਲ ਕੱਕੜਵਾਲ ਵੱਲੋਂ ਸਾਰੇ ਸ਼ਹਿਰ ਦੇ ਸਹਿਯੋਗ ਨਾਲ ਮਾਤਾ ਭਗਵਤੀ ਦਾ 12ਵਾਂ ਵਿਸ਼ਾਲ ਜਾਗਰਣ 30 ਜੂਨ ਦਿਨ ਸ਼ਨੀਵਾਰ ਨੂੰ ਸੰਗਰੂਰ ਵਾਲੀ ਕੋਠੀ ਵਿਖੇ ਕਰਵਾਇਆ ਜਾ ਰਿਹਾ ਹੈ।ਸਟੈਪ ਆਨ ਸੁਸਾਇਟੀ ਦੇ ਪ੍ਰਧਾਨ ਅਮਨਪ੍ਰੀਤ ਬਾਵਾ ਨੇ ਦੱਸਿਆ ਕਿ ਇਸ ਜਾਗਰਣ ਵਿਚ ਦੁਰਗਾ ਰੰਗੀਲਾ ਅਤੇ ਰਕੇਸ਼ ਰਾਧੇ ਮਾਤਾ ਭਗਵਤੀ …

Read More »

ਆਸਰਾ ਫਾਊਂਡੇਸ਼ਨ ਵੱਲੋਂ ਪੜੋਸ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ

ਧੂਰੀ, 23 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਸਰਾ ਫਾਊਂਡੇਸ਼ਨ ਧੂਰੀ ਵੱਲੋਂ ਅੱਜ ਪੜੋਸ ਯੁਵਾ ਸੰਸਦ ਪ੍ਰੋਗਰਾਮ ਨਹਿਰੂ ਯੁਵਾ ਕੇਂਦਰ ਸੰਗਰੂਰ ਭਾਰਤ ਸਰਕਾਰ ਵੱਲੋਂ ਕਰਵਾਇਆ ਗਿਆ।ਜਿਸ ਵਿਚ ਲਗ-ਪਗ 100 ਭਾਗੀਦਾਰਾਂ ਨੇ ਭਾਗ ਲਿਆ।ਪ੍ਰੋਗਰਾਮ ਦੀ ਸ਼ੁਰੂਆਤ ਵਿਚ ਵੱਖ-ਵੱਖ ਆਏ ਕਲੱਬਾਂ ਦੇ ਭਾਗੀਦਾਰਾਂ ਵੱਲੋਂ ਯੋਗਾ ਦਿਵਸ ਮਨਾਇਆ ਗਿਆ।ਇਸ ਵਿਚ ਭਾਗ ਲੈਣ ਆਏ ਨੌਜਵਾਨਾ ਨੇ ਆਪਣੀ ਮੁਸ਼ਕਲਾਂ ਬਾਰੇ ਦੱਸਿਆ।ਨੌਜਵਾਨਾਂ ਨੂੰ ਸੰਬੋਧਿਤ ਕਰਦਿਆਂ ਐੱਸ.ਐਚ.ਓ …

Read More »

ਤੰਦਰੁਸਤ ਪੰਜਾਬ ਤਹਿਤ ਲੋਕਾਂ ਨਸ਼ਿਆਂ ਖਿਲਾਫ ਨੂੰ ਕੀਤਾ ਜਾਗਰੂਕ

ਸੰਦੌੜ, 21 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿਵਲ ਸਰਜਨ ਸੰਗਰੂਰ ਡਾ. ਮਨਜੀਤ ਸਿੰਘ ਦੇੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਢਲਾ ਸਿਹਤ ਕੇਂਦਰ ਫਤਹਿਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ‘ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਪਿੰਡ ਕੁਠਾਲਾ ਵਿਖੇ ਸਿਹਤ ਮਹਿਕਮੇ ਵੱਲੋਂ ਨਸ਼ਿਆਂ ਤੋਂ ਬਚਾਉਣ ਲਈ ਲੋਕਾਂ ਨੂੂੰ ਜਾਗਰੂਕ ਕੀਤਾ ਗਿਆ। ਮੈਡੀਕਲ ਅਫ਼ਸਰ ਡਾ. ਜਨਪ੍ਰੀਤ ਸਿੰਘ, ਬਲਾਕ ਐਜੂਕੇਟਰ …

Read More »

ਸੰਦੌੜ ਵਿਖੇ ਕਾਂਗਰਸੀ ਆਗੂਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਮੁਜਾਹਰਾ

ਸੰਦੌੜ, 21 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਕਾਂਗਰਸ ਪਾਰਟੀ ਵੱਲੋਂ ਆਪਣੇ ਵਰਕਰਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਦਿੱਤੇ ਅਰਥੀ ਫੂਕ ਮੁਜਾਹਰੇ ਦੇ ਦਿੱਤੇ ਸੱਦੇ ਤਹਿਤ ਅੱਜ ਕਸਬਾ ਸੰਦੌੜ ਵਿਖੇ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਪੀ.ਏ ਦਰਬਾਰਾ ਸਿੰਘ ਅਤੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਝਨੇਰ ਦੀ ਅਗਵਾਈ ਹੇਠ ਇਕੱਠੇ ਹੋਏ …

Read More »

ਜਲ ਸਪਲਾਈ ਵਿਭਾਗ ਦੇ ਦਫਤਰੀ ਸਟਾਫ ਨੇ ਸਰਕਾਰੀ ਪੱਤਰ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 23 ਜੂੁਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਬਠਿੰਡਾ ਦੇ ਸਬ ਕਮੇਟੀ ਦਫਤਰੀ ਸਟਾਫ ਨੇ ਐਚ.ਓ.ਡੀ ਵਲੋਂ ਤਨਖ਼ਾਹਾਂ ਦੇ ਸਵੀਪ ਵਿੱਚ ਹੈਡ ਬਦਲਣ ਵਾਲਾ ਪੱਤਰ ਸਾੜ ਕੇ ਵਿਭਾਗ ਦੀ ਮੈਨੇਜਮੈਂਟ ਪ੍ਰਤੀ ਰੋਸ ਜ਼ਾਹਿਰ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਸਮੇਂ ਇੱਕਤਰ ਹੋਏ ਸਟਾਫ ਨੂੰ ਸੂਬਾ ਕਮੇਟੀ ਦੇ ਪ੍ਰਧਾਨ ਸੋਹਣ ਕਿੰਗਰਾ ਅਤੇ ਸੂਬਾ …

Read More »