Tuesday, November 24, 2026

Monthly Archives: June 2018

`ਪੜ੍ਹੋ ਪੰਜਾਬ-ਪੜਾਓ ਪੰਜਾਬ` `ਚ ਸਰਕਾਰੀ ਐਲੀਮੈਂਟਰੀ ਸਕੂਲ ਕਿ੍ਰਸ਼ਨਾ ਨਗਰ ਨੇ ਜਿੱਤਿਆ ਡੇਢ ਲੱਖ ਦਾ ਇਨਾਮ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨਿੱਜੀ ਸਕੂਲਾਂ ਨੂੰ ਪਛਾੜਦਾ ਹੋਇਆ ਸਰਕਾਰੀ ਐਲੀਮੈਂਟਰੀ ਸਕੂਲ ਕ੍ਰਿਸ਼ਨਾ ਨਗਰ ਨਵੀਆਂ ਬੁਲੰਦੀਆਂ ਵੱਲ ਜਾ ਰਿਹਾ ਹੈ ਅਤੇ ਇਸ ਸਾਲ ਇਹ ਸਕੂਲ ਮਿਆਰੀ ਸਿੱਖਿਆ ਅਤੇ ਸਹੂਲਤਾਂ ਸਦਕਾ ਪੜ੍ਹੋ ਪੰਜਾਬ-ਪੜਾਓ ਪੰਜਾਬ ਮੁਹਿੰਮ ਵਿਚ ਜਿਲ੍ਹੇ ਵਿਚੋਂ ਮੋਹਰੀ ਰਿਹਾ ਹੈ, ਜਿਸ ਸਦਕਾ ਰਾਜ ਸਰਕਾਰ ਵੱਲੋਂ ਡੇਢ ਲੱਖ ਰੁਪਏ ਦਾ ਇਨਾਮ ਸਕੂਲ ਨੂੰ ਦੇਣ ਦਾ ਐਲਾਨ ਕੀਤਾ …

Read More »

ਵਿਰਸੇ ਦੀਆਂ ਅਨਮੁੱਲੀਆਂ ਯਾਦਾਂ ਕਿਤਾਬ ਲਾਇਬ੍ਰੇਰੀ ਨੂੰ ਭੇਂਟ

ਸ੍ਰੀ ਮੁਕਤਸਰ ਸਾਹਿਬ, 14 ਜੂਨ (ਪੰਜਾਬ ਪੋਸਟ ਬਿਊਰੋ) – ਵਿਰਸੇ ਦੇ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਨੇ ਹੁਣੇ-ਹੁਣੇ ਰਿਲੀਜ਼ ਹੋਈ ਆਪਣੀ ਚੌਥੀ ਪੁਸਤਕ ਵਿਰਸੇ ਦੀਆਂ ਅਨਮੁੱਲੀਆਂ ਯਾਦਾਂ ਦੀਆਂ ਦੋ ਕਿਤਾਬਾਂ ਅੱਜ ਰੈਡ ਕਰਾਸ ਭਵਨ ਵਿਖੇ ਲਾਇਬ੍ਰੇਰੀ ਨੂੰ ਭੇਂਟ ਕੀਤੀਆਂ।ਇਸ ਤੋਂ ਪਹਿਲਾਂ ਵੀ ਸਮੇਂ ਸਮੇਂ ਤੇ ਜਦੋਂ ਵੀ ਉਹਨਾਂ ਦੀਆਂ ਤਿੰਨ ਕਿਤਾਬਾਂ ਆਈਆਂ ਤਾਂ ਉਹਨਾਂ ਨੇ ਪਾਠਕਾਂ ਲਈ ਉਹ ਕਿਤਾਬਾਂ ਵੀ ਲਾਇਬ੍ਰੇਰੀ …

Read More »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਐਸ.ਈ ਪਾਵਰਕਾਮ ਦਫਤਰ ਮੂਹਰੇ ਸ਼ਾਂਤਮਈ ਧਰਨਾ ਸ਼ੁਰੂ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਬਿਜਲੀ ਮੰਗਾਂ ਨੂੰ ਲੈ ਕੇ ਐਸ.ਈ ਪਾਵਰਕਾਮ ਦਫਤਰ ਮੂਹਰੇ ਧਰਨਾਂ ਸ਼ੁਰੂ।ਮੋਰਚੇ ਨੂੰ ਸੰਬੋਧਨ ਕਰਦਿਆਂ ਸੂਬਾ ਜਨ: ਸਕੱਤਰ ਸਰਵਣ ਸਿੰਘ ਪੰਧੇਰ,ਸੂਬਾ ਸੀਨੀ: ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਜਿਲਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਕਿਹਾ ਕਿ ਖੇਤੀ ਮੋਟਰਾਂ ਲਈ ਵਾਅਦੇ ਮੁਤਾਬਕ ਐਲਾਨੀ 8 ਘੰਟੇ ਬਿਜਲੀ ਸਪਲਾਈ ਯਕੀਨੀ ਨਿਰਵਿਘਨ ਦਿੱਤੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ 2 ਰੋਜ਼ਾ ਸੈਮੀਨਾਰ ਦਾ ਹੋਇਆ ਅਗਾਜ਼

ਅਮਰੀਕਾ ਦੀ ਮੈਟਰੋਪੋਲੀਟਨ ਯੂਨੀਵਰਸਿਟੀ ਦੇ ਵਫ਼ਦ ਨੇ ਕੀਤੀ ਸ਼ਮੂਲੀਅਤ  ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਇਤਿਹਾਸ ’ਚ ਸਿੱਖ ਇਤਿਹਾਸ ਸੁਨਿਹਰੇ ਪੰਨ੍ਹਿਆਂ ’ਤੇ ਸ਼ੁਸ਼ੋਭਿਤ ਹੈ, ਜਦੋਂ ਤੋਂ ਸਿੱਖੀ ਹੋਂਦ ’ਚ ਆਈ, ਉਦੋਂ ਤੋਂ ਹੀ ਭਾਰਤੀ ਮਹਾਂਦੀਪ ਦੇ ਨਵੇਂ ਮੋੜ ਉਤਪਤਿ ਹੋਏ। ਇਹ ਵਿਚਾਰ ਸਿੱਖ ਇਤਿਹਾਸ ਦੇ ਮੰਨ੍ਹੇ ਪ੍ਰਮੰਨ੍ਹੇ ਮਾਹਿਰ ਡਾ. ਪ੍ਰਿਥੀਪਾਲ ਸਿੰਘ ਕਪੂਰ ਨੇ 2 ਰੋਜ਼ਾ …

Read More »

ਜਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਵਲੋਂ ਚਾਈਲਡ ਕੇਅਰ ਸੰਸਥਾਵਾਂ ਦੀ ਜਾਂਚ

ਬੱਚਿਆਂ ਦੇ ਰਹਿਣ-ਸਹਿਣ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਦਿੱਤੀਆਂ ਗਈਆਂ ਵਿਸੇਸ਼ ਹਦਾਇਤਾਂ ’ਤੇ ਅਮਲ ਕਰਦੇ ਹੋਏ ਜਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਸ੍ਰੀਮਤੀ ਮਨਪ੍ਰੀਤ ਕੌਰ ਸਰਾਂ ਦੀ ਅਗਵਾਈ ਹੇਠ ਚਾਈਲਡ ਵੈਲਫੇਅਰ ਸੁਸਾਇਟੀ, ਮੈਡੀਕਲ ਅਫਸਰ ਅਤੇ ਹੋਰ ਵਿਭਾਗਾਂ ਨੇ ਅੱਜ ਸ਼ਹਿਰ ਵਿਚ ਚੱਲ ਰਹੀਆਂ ਚਾਈਲਡ ਕੇਅਰ ਸੰਸਥਾਵਾਂ, ਜੋ ਕਿ …

Read More »

ਬੱਚਿਆਂ ਨੂੰ ਚੰਡੀਗੜ੍ਹ ਦੀ ਸੈਰ ਕਰਵਾਉਣ ਲਈ ਵਿਧਾਇਕ ਵੱਲੋਂ 7 ਬੱਸਾਂ ਰਵਾਨਾ

ਧੂਰੀ, 14 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੱਚਿਆਂ ਦੀਆਂ ਗਰਮੀ ਦੀਆਂ ਛੁੱਟੀਆਂ ਦੇ ਚੱਲਦਿਆਂ ਉਹਨਾਂ ਦੇ ਮਨੋਰੰਜਨ ਲਈ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵਲੋਂ ਕੈਂਬਰਿਜ ਸਕੂਲ ਧੂਰੀ ਦੇ ਚੇਅਰਮੈਨ ਮੱਖਣ ਲਾਲ ਗਰਗ ਦੇ ਸਹਿਯੋਗ ਨਾਲ ਬੱਚਿਆਂ ਨੂੰ ਚੰਡੀਗੜ੍ਹ ਦੀ ਸੈਰ ਕਰਵਾਉਣ ਲਈ ਸਥਾਨਕ ਸੰਗਰੂਰ ਵਾਲੀ ਕੋਠੀ ਤੋਂ 7 ਬੱਸਾਂ ਹਰੀ ਝੰਡੀ ਦੇ ਕੇ ਰਵਾਨਾ ਕੀਤੀਆਂ ਗਈਆਂ।ਖੰਗੂੜਾ ਨੇ ਪੱਤਰਕਾਰਾਂ …

Read More »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਬੇਹੋਸ਼ੀ ਦੀ ਹਾਲਤ ਵਿੱਚ ਵਿਅਕਤੀ ਜਿਸ ਦਾ ਨਾਂ ਬਿੱਟੂ ਪੁੱਤਰ ਗੁਰਮੇਲ ਸਿੰਘ ਵਾਸੀ ਨਾਮਲੂਮ ਦੀ ਲਾਸ਼ 10 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਬਾਬਾ ਅਟੱਲ ਸਾਹਿਬ ਤੋਂ ਐਂਬੂਲੈਂਸ 108 ਵਾਲਿਆਂ ਨੇ ਚੁੱਕੀ ਸੀ ਅਤੇ ਇਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਲ ਕਰਵਾਇਆ, ਜਿਥੇ 11 ਜੂਨ ਨੂੰ ਇਲਾਜ ਦੌਰਾਨ ਉਸ ਦੀ …

Read More »

ਵਿਸ਼ਵ ਖੂਨਦਾਨ ਦਿਵਸ ਮੌਕੇ ਜਿਲੇ ਵਿੱਚ 415 ਯੂਨਿਟ ਖੂਨ ਕੀਤਾ ਗਿਆ ਇਕੱਤਰ -ਡੀ.ਸੀ

ਲੋਕ ਸਭਾ ਮੈਂਬਰ ਔਜਲਾ ਨੇ ਵੀ ਕੀਤਾ ਖੂਨਦਾਨ ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਵਿਸ਼ਵ ਖੂਨਦਾਨ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਰੈਡ ਕਰਾਸ ਸੁਸਾਇਟੀ ਅਤੇ ਹੋਰ ਸਮਾਜ ਸੇਵੀ ਐਸੋਸੀਏਸ਼ਨਾਂ ਦੀ ਸਹਾਇਤਾ ਨਾਲ ਵੱਖ-ਵੱਖ ਥਾਵਾਂ ’ਤੇ 9 ਖੂਨਦਾਨ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਸ਼ਾਮ 4:30 ਵਜੇ ਤੱਕ 415 ਯੂਨਿਟ ਖੂਨ ਇਕੱਤਰ ਕੀਤਾ ਗਿਆ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਡਿਪਟੀ …

Read More »

ਗੁਰਦੁਆਰਾ ਸਾਹਿਬ ਵਿਖੇ ਪੰਜ ਰੋਜ਼ਾ ਮੁਫ਼ਤ ਯੋਗਾ ਕੈਂਪ ਲਗਾਇਆ ਗਿਆ

ਭੀਖੀ, 14 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਪਤੰਜਲੀ ਯੋਗ ਪੀਠ ਹਰਿਦੁਆਰ ਵੱਲੋਂ ਜਿਲ੍ਹੇ ਦੇ ਯੋਗ ਪ੍ਰਚਾਰਕ ਜੋਗਿੰਦਰ ਸਿੰਘ ਕਮਲ ਬਰੇਟਾ ਨੇ ਮੋਹਰ ਸਿੰਘ ਵਾਲਾ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਪੰਜ ਰੋਜ਼ਾ ਮੁਫ਼ਤ ਯੋਗਾ ਕੈਂਪ ਲਗਾਇਆ ਗਿਆ ਕੈਂਪ ਵਿਚ ਬਿਮਾਰੀਆਂ ਤੋਂ ਬਚਣ ਲਈ ਯੋਗ, ਆਸਣ, ਪ੍ਰਾਣਾਯਾਮ, ਐਕੂਪ੍ਰੈਸ਼ਰ ਕਰਵਾਇਆ ਗਿਆ ਅਤੇ ਘਰੇਲੂ ਨੁਸਖ਼ਿਆਂ ਬਾਰੇ ਜਾਣਕਾਰੀ …

Read More »

ਮੁਫ਼ਤ ਦਸਤਾਰ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 14 ਜੂਨ (ਪੰਜਾਬ ਪੋਸਟ -ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਲਾਇਨੋ ਪਾਰ ਇਲਾਕੇ ਵਿੱਚ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਪ੍ਰਤਾਪ ਨਗਰ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਚੱਲ ਰਿਹਾ ਹੈ।ਇਸ ਵਿੱਚ ਦਸਤਾਰ ਦੇ ਵੱਖ-ਵੱਖ ਸਟਾਇਲ ਸਿੱਖਣ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ।ਦਸਤਾਰ ਕੌਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ …

Read More »