Tuesday, November 24, 2026

Monthly Archives: June 2018

ਲਾਪਤਾ ਹੋਏ ਮਿਲੇ ਬੱਚੇ ਬਾਲ ਸੁਰੱਖਿਆ ਵਿਭਾਗ ਨੇ ਕੀਤੇ ਮਾਪਿਆਂ ਸਪੁੱਰਦ

ਪਠਾਨਕੋਟ, 2 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਵਿਭਾਗ ਪਠਾਨਕੋਟ ਵੱਲੋਂ ਅੱਜ ਲਾਪਤਾ ਮਿਲੇ ਦੋ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਸਪੁਰੱਦ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਬਾਲ ਸੁਰੱਖਿਆ ਅਫਸ਼ਰ ਊਸ਼ਾ ਨੇ ਦੱਸਿਆ ਕਿ ਜੀ.ਆਰ.ਪੀ ਪਠਾਨਕੋਟ ਨੂੰ ਰੇਲ ਵਿੱਚ ਸਫਰ ਕਰ ਰਹੇ ਦੋ ਅਜਿਹੇ ਬੱਚੇ ਮਿਲੇ ਜਿਨ੍ਹਾਂ ਦੇ ਨਾਲ ਉਨ੍ਹਾਂ ਦਾ ਪਰਿਵਾਰਿਕ …

Read More »

4 ਤੇ 5 ਜੂਨ ਨੂੰ ਜਿਲੇ `ਚ ਸ਼ੁਰੂ ਕੀਤੀ ਜਾਵੇਗੀ ਪੋਦੇ ਲਗਾਉਣ ਦੀ ਮੁਹਿੰਮ -ਡਿਪਟੀ ਕਮਿਸ਼ਨਰ

ਪਠਾਨਕੋਟ, 2 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਦਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਮੁੱਚੇ ਦੇਸ਼ ਵਿੱਚ ਸਿਹਤਮੰਦ ਸੂਬਾ ਬਨਾਉਣ ਦੇ ਮਿਸ਼ਨ ਨਾਲ ਤੰਦਰੁਸਤ ਪੰਜਾਬ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਤੰਦਰੁਸਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਵਿਆਪਕ ਮਿਸ਼ਨ ਬਣਾਇਆ ਗਿਆ ਹੈ, ਜਿਸ ਦੇ ਹੇਠ ਸੂਬੇ ਦੇ …

Read More »

ਧੱਕਾ-ਮੁੱਕੀ ਕਰਦੇ ਮੰਗ ਪੱਤਰ ਦੇਣ ਪੁੱਜੇ ਕਾਂਗਰਸੀਆਂ ਨੇ ਤੋੜਿਆ ਡੀ.ਸੀ ਦਫਤਰ ਦਾ ਦਰਵਾਜਾ

ਪਠਾਨਕੋਟ, 2 ਜੁਨ (ਪੰਜਾਬ ਪੋਸਟ ਬਿਊਰੋ) – ਚੰਗੇ ਸਮਾਜ ਦਾ ਨਿਰਮਾਣ ਕਰਨ ਲਈ ਅਨੁਸ਼ਾਸਨ ਦੀ ਪਾਲਣਾ ਬਹੁਤ ਜ਼ਰੂਰੀ ਹੈ ਇੰਨੀ ਉਮੀਦ ਤਾਂ ਹਰ ਵਿਅਕਤੀ ਤੋਂ ਕੀਤੀ ਜਾ ਸਕਦੀ ਹੈ ਕਿ ਉਹ ਅਨੁਸ਼ਾਸਨ ਦੀ ਪਾਲਣਾ ਕਰੇ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਕੀਤਾ।ਉਨ੍ਹਾਂ ਦੱਸਿਆ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਲਗਭਗ 200 ਤੋਂ 250 ਕਾਂਗਰਸੀ ਆਗੂ …

Read More »

4 ਤੋਂ 15 ਅਕਤੂਬਰ ਤੱਕ (ਖਾਸਾ) ਅੰਮ੍ਰਿਤਸਰ ਦੀ ਭਰਤੀ ਰੈਲੀ ਲਈ ਟ੍ਰੇਨਿੰਗ ਟ੍ਰਾਇਲ 4 ਤੋਂ

ਪਠਾਨਕੋਟ, 2 ਜੂਨ (ਪੰਜਾਬ ਪੋਸਟ ਬਿਊਰੋ) –  ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੋਜਗਾਰ ਕੇਂਦਰ (ਸੀ-ਪਾਈਟ) ਪੰਜਾਬ ਸਰਕਾਰ ਦਾ ਅਦਾਰਾ ਹੈ, ਜਿਸ ਵਿੱਚ ਪੰਜਾਬ ਦੇ ਯੁਵਕਾਂ ਨੂੰ ਭਰਤੀ ਤੋਂ ਪਹਿਲਾਂ ਦੀ (ਪ੍ਰੀ-ਰਿਕਰੂਟਮੈਂਟ) ਟ੍ਰੇਨਿੰਗ ਦਿੱਤੀ ਜਾਂਦੀ ਹੈ।ਸੀ-ਪਾਈਟ ਕੈਂਪ ਤਲਵਾੜਾ ਵੱਲੋਂ 4 ਤੋਂ 15 ਅਕਤੂਬਰ ਤੱਕ (ਖਾਸਾ) ਅੰਮ੍ਰਿਤਸਰ ਵਿਖੇ ਹੋ ਰਹੀ ਭਰਤੀ ਰੈਲੀ ਵਾਸਤੇ 2 ਜੁਲਾਈਤੋਂ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ।ਜ਼ਿਲ੍ਹਾ …

Read More »

ਗੁਰਦੁਆਰਾ ਸਚਖੰਡ ਬੋਰਡ ਦੀਆਂ ਚੋਣਾਂ ਦੀ ਮੰਗ ਸਬੰਧੀ ਭੁੱਖ ਹੜਤਾਲ ਸ਼ੁਰੂ

ਬੋਰਡ ਬਰਖਾਸਤ ਕਰਨ ਦੀ ਵੀ ਮੰਗ ਹਜ਼ੂਰ ਸਾਹਿਬ (ਨੰਦੇੜ), 2 ਜੂਨ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) –  ਇਥੋਂ ਦੀ ਸਭ ਤੋਂ ਵੱਡੀ ਧਾਰਮਿਕ ਸੰਸਥਾ ਗੁਰਦੁਆਰਾ ਤਖ਼ਤ ਸੱਚਖੰਡ ਬੋਰਡ ਤੁਰੰਤ ਬਰਖ਼ਾਸਤ ਕਰਕੇ ਮਰਾਠਵਾੜਾ ਅੰਤਰਗਤ ਤਿੰਨ ਸੀਟਾਂ ਦੀ ਚੌਣ ਕਰਵਾਉਣ ਲਈ ਹਜ਼ੂਰ ਸਾਹਿਬ ਦੀ ਸੰਗਤਾਂ ਵਲੋਂ ਸ਼ੁਕਰਵਾਰ 1 ਜੂਨ ਸਵੇਰੇ 11.00 ਵਜੇ ਤੋਂ ਜਿਲਾ ਕੁਲੈਕਟਰ ਆਫ਼ਿਸ ਦੇ ਸਾਹਮਣੇ ਲੜੀਵਾਰ ਭੁੱਖ ਹੜਤਾਲ …

Read More »

ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 5 ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਤੀਰਥਪੁਰ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿੱਚ ਲਗਾਏ ਜਾਣ ਵਾਲੇ 5 ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ ਅੱਜ ਕੀਤੀ ਗਈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ਼ ਇੰਚਾਰਜ ਪੰਕਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੈਂਪ ਦੇ ਪਹਿਲੇ ਦਿਨ ਤਿੰਨ ਸੈਸ਼ਨ ਲਗਾਏ ਗਏ।ਕੈਂਪ ਦਾ ਉਦਘਾਟਨ ਬੱਚਿਆਂ ਦੀ ਪੜ੍ਹਾਈ ਅਤੇ ਵਿਕਾਸ ਬਾਰੇ ਗਹਿਰੀ …

Read More »

ਹਾਈਕੋਰਟ ਨੇ ਤਖਤ ਦਮਦਮਾ ਸਾਹਿਬ ਨੂੰ ਦਿੱਲੀ ਕਮੇਟੀ ਐਕਟ ’ਚ ਸ਼ਾਮਿਲ ਕਰਨ ਦੀ ਦਿੱਲੀ ਸਰਕਾਰ ਨੂੰ ਦਿੱਤੀ ਹਦਾਇਤ

ਨਵੀਂ ਦਿੱਲੀ, 2 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰਜਪ੍ਰਣਾਲੀ ਅਤੇ ਸਿੱਖਾਂ ਪ੍ਰਤੀ ਪਿਆਰ ਦੀ ਪੋਲ ਖੁਲ ਗਈ ਹੈ।ਉਕਤ ਦਾਅਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਜਸਵਿੰਦਰ ਸਿੰਘ ਜੌਲੀ ਨੇ ਮੀਡੀਆ ਨੂੰ ਜਾਰੀ ਬਿਆਨ ’ਚ ਕੀਤਾ ਹੈ।      ਦਰਅਸਲ ਦਿੱਲੀ ਹਾਈਕੋਰਟ …

Read More »

ਸਿੱਖ ਮਸਲਿਆਂ ਨੂੰ ਸਬੰਧੀ ਗ੍ਰਹਿ ਮੰਤਰੀ ਨੂੰ ਮਿਲਿਆ ਅਕਾਲੀ ਵਫ਼ਦ

ਨਵੀਂ ਦਿੱਲੀ, 2 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਇੱਕ ਵਫ਼ਦ ਨੇ ਅੱਜ ਭੱਖਦੇ ਸਿੱਖ ਮਸਲਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਹ ਨਾਲ ਗੱਲਬਾਤ ਕੀਤੀ। ਮੁਲਾਕਾਤ ਦੌਰਾਨ ਅਕਾਲੀ ਆਗੂਆਂ ਨੇ 1947 ਦੀ ਦੇਸ਼ ਵੰਡ ਦੌਰਾਨ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ’ਚੋਂ ਕੱਢੇ ਗਏ ਸਿੱਖਾਂ ਦੇ ਸਮਾਜਿਕ, ਆਰਥਿਕ ਅਤੇ …

Read More »

ਘੱਲੂਘਾਰਾ ਹਫ਼ਤੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਹਥਿਆਰ ਲੈ ਕੇ ਚੱਲਣ ਦੀ ਮਨਾਹੀ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅੰਮਿ੍ਰਤਸਰ ਸ਼ਹਿਰ ਵਿੱਚ ਘੱਲੂਘਾਰਾ ਹਫ਼ਤਾ ਚੱਲ ਰਿਹਾ ਹੈ ਇਸ ਨੂੰ ਮੱਦੇਨਜ਼ਰ ਰਖਦਿਆਂ ਹੋਇਆ ਸ਼ਹਿਰ ਵਿਚ ਹਰ ਕਿਸਮ ਦੇ ਅਗਨ ਸ਼ਸ਼ਤਰ, ਵਿਸਫੋਟਕ ਪਦਾਰਥ, ਜਵਲਨਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਜਿਨ੍ਹਾਂ …

Read More »

ਮੈਨਸਟੂਰਲ ਹਾਈਜ਼ਨ ਡੇਅ `ਤੇ ਕਰਵਾਏ ਮਾਹਵਾਰੀ ਸਫਾਈ ਪ੍ਰਬੰਧਨ ਅਤੇ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਅੰਮਿ੍ਰਤਸਰ ਨਾਲ ਸੀਨੀਅਰ ਸੈਕੰਡਰੀ ਸਕੂਲ ਗਰਲਜ ਮਹਾਂ ਸਿੰਘ ਗੇਟ ਵਿਖੇ  ਸਮੈਨਸਟੂਰਲ ਹਾਈਜਨ ਡੇ ਜਾਗਰੂਕਤਾ  ਸਮਾਰੋਹ ਮਨਾਇਆ ਗਿਆ ਜਿਸ ਵਿੱਚ ਕਿਸ਼ੋਰ ਲੜਕੀਆਂ ਨੂੰ ਮਾਹਵਾਰੀ ਸਫਾਈ ਪ੍ਰਬੰਧਨ ਸਿਹਤ ਸਿਖਿਆ ਬਾਰੇ ਜਾਣਕਾਰੀ ਦਿੱਤੀ ਗਈ।        ਇਸ ਵਿਸ਼ੇ ਦੇ ਬੋਲਦਿਆਂ ਸੀ.ਡੀ.ਪੀ.ਓ ਅੰਮਿ੍ਰਤਸਰ-1 ਸ੍ਰੀਮਤੀ ਕੰਵਲਜੀਤ ਕੌਰ ਵੱਲੋਂ …

Read More »