ਅੰਮ੍ਰਿਤਸਰ, 2 ਜੁਲਾਈ (ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ …
Read More »Daily Archives: July 3, 2018
ਅਫਗਾਨਿਸਤਾਨ ’ਚ ਸਿੱਖਾਂ ਮ੍ਰਿਤਕਾਂ ਦੇ ਪਰਿਵਾਰਾਂ ਤੇ ਜ਼ਖਮੀਆਂ ਦੀ ਮਾਲੀ ਮਦਦ ਕਰੇਗੀ ਸ਼੍ਰੋਮਣੀ ਕਮੇਟੀ – ਲੌਂਗੋਵਾਲ
ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ’ਚ ਵਫਦ ਕੇਂਦਰੀ ਵਿਦੇਸ਼ ਮੰਤਰੀ ਨੂੰ ਮਿਲਿਆ ਅੰਮ੍ਰਿਤਸਰ, 2 ਜੁਲਾਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫਗਾਨਿਸਤਾਨ ਵਿਖੇ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਸ਼੍ਰੋਮਣੀ ਕਮੇਟੀ ਵੱਲੋਂ ਕਰਨ ਦਾ ਐਲਾਨ ਕੀਤਾ ਹੈ।ਸ਼੍ਰੋਮਣੀ …
Read More »ਚੀਫ਼ ਖਾਲਸਾ ਦੀਵਾਨ ਵਲੋਂ ਅਫ਼ਗਾਨਿਸਤਾਨ `ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ
ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੀ ਮੈਨੇਜਮੈਂਟ ਵੱਲੋ ਅਫ਼ਗਾਨਿਸਤਾਨ ਵਿੱਖੇ ਹੋਏ ਅੱਤਵਾਦੀ ਆਤਮਘਾਤੀ ਬੰਬ ਧਮਾਕੇ ਦੇ ਸ਼ਿਕਾਰ ਮ੍ਰਿਤਕਾਂ ਜਿਹਨਾਂ ਵਿਚ ਜਿਆਦਾਤਰ ਸਿੱਖ ਸ਼ਾਮਲ ਸਨ, ਲਈ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਕਾਇਰਤਾ ਪੂਰਨ ਹਮਲੇ ਦੀ ਸਖਤ ਸ਼ਬਦਾ ਵਿਚ ਨਿੰਦਾ ਕੀਤੀ। ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ: ਸੰਤੋਖ ਸਿੰਘ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ …
Read More »ਅਫਗਾਨਿਸਤਾਨ ’ਚ ਸਿੱਖਾਂ ’ਤੇ ਹਮਲੇ ਸਬੰਧੀ ਸ਼੍ਰੋਮਣੀ ਕਮੇਟੀ ਮੁਲਾਜਮਾਂ ਵੱਲੋਂ ਸ਼ੋਕ ਇਕੱਤਰਤਾ
ਸ਼੍ਰੋਮਣੀ ਕਮੇਟੀ ਦੇ ਸਮੁੱਚੇ ਅਦਾਰੇ ਕੀਤੇ ਬੰਦ, ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਮੁਲਤਵੀ ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਮੁੱਚੇ ਮੁਲਾਜਮਾਂ ਵੱਲੋਂ ਅਫਗਾਨਿਸਤਾਨ ਅੰਦਰ ਅੱਤਵਾਦੀ ਹਮਲੇ ’ਚ ਜਾਨੋ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਕਰ ਦਿੱਤੇ ਗਏ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ …
Read More »ਸ਼੍ਰੋਮਣੀ ਕਮੇਟੀ ਨੇ ਅਫਗਾਨਿਸਤਾਨ ’ਚ ਸਿੱਖਾਂ ’ਤੇ ਹਮਲੇ ਦੀ ਕੀਤੀ ਨਿੰਦਾ
ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਫ਼ਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਕਾਫ਼ਲੇ ’ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਆਤਮਘਾਤੀ ਹਮਲੇ ਦੌਰਾਨ 20 ਵਿਅਕਤੀਆਂ ਨੂੰ ਜਾਨੋ ਮਾਰ ਦੇਣ ਜਿਨ੍ਹਾਂ ਵਿੱਚੋਂ ਬਹੁਤੇ ਸਿੱਖ ਸਨ ਅਤੇ ਕਈਆਂ ਨੂੰ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ …
Read More »ਜਨਮ ਦਿਨ ਮੁਬਾਰਕ- ਯਸ਼ਿਕਾ ਰਾਣੀ
ਭੀਖੀ, 2 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਵਾਸੀ ਮਨੀਸ਼ ਜਿੰਦਲ ਤੇ ਸਮੂਹ ਪਰਿਵਾਰਕ ਮੈਂਬਰਾਂ ਨੁੰ ਹੋਣਹਾਰ ਬੇਟੀ ਯਸ਼ਿਕਾ ਰਾਣੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਚਿੱਟੇ ਖ਼ਿਲਾਫ਼ ਕਾਲਾ ਹਫ਼ਤਾ ਮੁਹਿੰਮ ਦੌਰਾਨ ਰੋਸ ਮਾਰਚ
ਕੈਪਟਨ ਸੌਂਹਾਂ ਖਾ ਕੇ ਮੁਕਰਿਆ, ਚਿੱਟੇ ਦੇ ਤਸਕਰਾਂ ਦੇ ਹੌਂਸਲੇ ਬੁਲੰਦ- ਸਮਾਜਿਕ ਜਥੇਬੰਦੀਆਂ ਭੀਖੀ, 2 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਮੁੱਚੇ ਪੰਜਾਬ ਵਿੱਚ ਸਮੂਹ ਸਮਾਜਿਕ ਜਥੇਬੰਦੀਆਂ ਅਤੇ ਬੁੱਧੀਜੀਵੀਆਂ ਵੱਲੋਂ 1 ਜੁਲਾਈ ਤੋਂ 7 ਤੱਕ ਮਿਲ ਕੇ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਸਥਾਨਕ ਕਸਬੇ `ਚ ਤਰਕਸ਼ੀਲ ਸੁਸਾਇਟੀ ਪੰਜਾਬ ਅਤੇ ਹੋਰ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਨਸ਼ੇ ਖ਼ਿਲਾਫ਼ ਕਾਲਾ ਹਫ਼ਤਾ ਮਨਾਉਣ …
Read More »ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਰਕਾਰੀ ਸਕੂਲਾਂ ’ਚ ਪਹਿਲੇ ਦਿਨ ਸਫ਼ਾਈ ਅਭਿਆਨ ਚਲਾਏ ਗਏ
ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਨੇ ਡੇਂਗੂ ਮਲੇਰੀਆ ਦੇ ਲਾਰਵੇ ਸਬੰਧੀ ਕੀਤੀ ਚੈਕਿੰਗ ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਇੱਕ ਮਹੀਨੇ (ਜੂਨ) ਦੀਆਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਸਰਕਾਰੀ ਸਕੂਲਾਂ ’ਚ ਅੱਜ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਫ਼ਾਈ ਕਰਵਾਈ ਗਈ।ਪਿੰਡ ਮੁਲਤਾਨੀਆਂ ਵਿਖੇ ਸਥਿਤ ਸਰਕਾਰੀ ਸਕੂਲ ’ਚ ਅਧਿਆਪਕਾਂ ਵਲੋਂ ਸਾਫ਼ ਸਫ਼ਾਈ ਕੀਤੀ ਗਈ।ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਿੰਡ ਸਧਾਣਾ …
Read More »8 ਸਾਲਾ ਬੱਚੀ ਦਾ ਬਲਾਤਕਾਰੀ ਗਿ੍ਰਫਤਾਰ
ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਇੰਸਪੈਕਟਰ ਜਨਰਲ ਪੁਲਿਸ ਮੁਹੰਮਦ ਫ਼ਿਆਜ਼ ਫਾਰੂਕੀ ਅਤੇ ਨਵੀਨ ਸਿੰਗਲਾ ਐਸ.ਐਸ.ਪੀ ਨੇ ਸਾਝੇ ਤੌਰ ’ਤੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੀ 27 ਜੂਨ ਨੂੰ 8 ਸਾਲ ਦੀ ਬੱਚੀ ਨਾਲ ਉਸ ਸਮੇਂ ਬਲਾਤਕਾਰ ਕੀਤਾ ਗਿਆ ਜਦਕਿ ਉਹ ਬਾਹਰ ਜੰਗਲ ਪਾਣੀ ਕਰਨ ਗਈ ਸੀ।ਬੱਚੀ ਦੀ ਮਾਂ ਦੇ ਬਿਆਨ ਦੇ ਅਧਾਰ ਮੁਕੱਦਮਾ …
Read More »ਜੀ.ਐਨ.ਡੀ ਕੰਟਰੈਕਟਰ ਵਰਕਸ ਯੂਨੀਅਨ ਵਲੋਂ ਤਨਖਾਹਾਂ ਲਈ ਧਰਨਾ
ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜੀ.ਐਨ.ਡੀ ਕੰਟਰੈਕਟਰ ਵਰਕਸ ਯੂਨੀਅਨ ਵਲੋਂ ਪ੍ਰਧਾਨ ਗੁਰਵਿੰਦਰ ਸਿੰਘ ਪੰਨੂੰ ਦੀ ਅਗਵਾਈ ‘ਚ ਆਪਣੀਆਂ ਮੰਗਾਂ ਨੂੰ ਲੈ ਕੇ ਪੱਛਮੀ ਜੋਨ ਦੇ ਹੈਡ ਆਫਿਸ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਗਿਆ।ਪ੍ਰਧਾਨ ਪਨੂੰ ਨੇ ਕਿਹਾ ਕਿ ਥਰਮਲ ਦੇ ਸਰਪਲੱਸ ਹੋਏ ਕਾਮਿਆਂ ਦੀਆਂ ਤਨਖਾਹਾਂ ਪੈਸਕੋ ਕੰਪਨੀ ਵੱਲੋਂ ਨਹੀਂ ਦਿੱਤੀਆਂ ਗਈਆਂ, ਜਿਸ ਦੇ ਵਿਰੋਧ ‘ਚ ਕਰਮਚਾਰੀਆਂ ਵੱਲੋਂ …
Read More »
Punjab Post Daily Online Newspaper & Print Media