Tuesday, November 24, 2026

Daily Archives: July 10, 2018

ਚਿੱਟੇ ਤੋਂ ਛੁਟਾਕਾਰਾ ਪਾ ਕੇ ਨਵੀਂ ਜਿੰਦਗੀ ਦੀ ਸ਼ੁਰੂਆਤ ਕਰ ਰਹੇ ਨੇ ਨੌਜਵਾਨ

ਨਸ਼ਾ ਮੁਕਤੀ ਕੇਂਦਰ ਬਦਲ ਰਹੇ ਨੇ ਕਈਆਂ ਦੀ ਤਕਦੀਰ ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) – ‘ਚਿੱਟੇ ਨੇ ਮੇਰੀ ਤੇ ਮੇਰੇ ਪਰਿਵਾਰ ਦੀ ਜਿੰਦਗੀ ਨਰਕ ਬਣਾ ਦਿੱਤੀ ਸੀ, ਲੱਗਦਾ ਸੀ ਕਿ ਜਿਸ ਦਿਨ ਚਿੱਟਾ ਨਾ ਮਿਲਿਆ ਉਸ ਦਿਨ ਮਰ ਜਾਵਾਂਗਾ, ਪਰੰਤੂ ਹੁਣ ਨਸ਼ਾ ਛੁਡਾਊ ਕੇਂਦਰ ਨੇ ਜਿੱਥੇ ਜਾਨ ਬਚਾ ਦਿੱਤੀ ਹੈ, ਉਥੇ ਮੁੜ ਜਿਉਣ ਦੀ ਲਾਲਸਾ ਪੈਦਾ ਕਰ ਦਿੱਤੀ …

Read More »

ਵਿਸ਼ਵ ’ਚ ਹਰ ਸਾਲ 2 ਲੱਖ ਤੋਂ ਵੱਧ ਮੌਤਾਂ ਹੈਜ਼ੇ ਨਾਲ ਹੁੰਦੀਆਂ ਹਨ – ਸਿਵਲ ਸਰਜਨ

ਘਰ-ਘਰ ਓ.ਆਰ.ਐਸ ਦੇ ਪੈਕਟ ਮੁਫ਼ਤ ਵੰਡਣ ਦੀਆਂ ਹਦਾਇਤਾਂ ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) – ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਭਵਿੱਖ ਤਾਂ ਹੀ ਉੱਜਲਾ ਹੋਵੇਗਾ ਜੇਕਰ ਬੱਚਾ ਤੰਦਰੁਸਤ ਹੋਵੇਗਾ। ਬੱਚਿਆਂ ਦੀ ਤੰਦਰੁਸਤੀ ਤਾਂ ਹੀ ਸੰਭਵ ਹੈ ਜੇਕਰ ਉਹ ਰੋਗ ਰਹਿਤ ਅਤੇ ਸਿਹਤਮੰਦ ਹੋਣ।’ ਇਸ ਲਈ ਸਿਹਤ ਵਿਭਾਗ ਵੱਲੋਂ ਜਿੱਥੇ ਬੱਚਿਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਲਈ ਟੀਕੇ …

Read More »

ਡੇਅਰੀ ਉਦਮ ਸਿਖਲਾਈ ਲਈ ਕੌਂਸਲਿੰਗ 13 ਜੁਲਾਈ ਨੂੰ – ਢਿਲੋਂ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਇਰਾਦੇ ਨਾਲ ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਡੇਅਰੀ ਦੇ ਧੰਦੇ ਨੂੰ ਸਹਾਇਕ ਕਿੱਤੇ ਜਾਂ ਮੁੱਖ ਧੰਦੇ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਵਿਭਾਗ ਵੱਲੋਂ ਜਿੱਥੇ ਪਸ਼ੂ ਧੰਨ ਦੀ ਸੰਭਾਲ ਲਈ ਸਿਖਲਾਈ ਦਿੱਤੀ ਜਾ …

Read More »

ਅੰਮ੍ਰਿਤਸਰ ਜਿਲ੍ਹੇ `ਚ ਜਨਸੰਖਿਆ ਪੰਦਰਵਾੜਾ 11 ਜੁਲਾਈ ਤੋਂ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) – ਵੱਧ ਰਹੀ ਅਬਾਦੀ ਦੀਆਂ ਸਮੱਸਿਆਵਾਂ ਤੇ ਇਸ ਨੂੰ ਕੰਟਰੋਲ ਕਰਨ ਲਈ ਆਮ ਲੋਕਾਂ ਨੂੰ ਜਾਗਰੂਕ ਕਰਵਾਉਣ ਦੇ ਮਕਸਦ ਨਾਲ ਜਿਲ੍ਹਾ ਅੰਮ੍ਰਿਤਸਰ ਵਿਚ 11 ਜੁਲਾਈ ਤੋਂ ਜਨਸੰਖਿਆ ਪੰਦਰਵਾੜਾ ਮਨਾਉਣ ਦਾ ਐਲਾਨ ਕੀਤਾ ਗਿਆ ਹੈ।ਇਹ ਫੈਸਲਾ ਦਫਤਰ ਸਿਵਲ ਸਰਜਨ ਵਿਖੇ ਅੱਜ ਵਿਸ਼ਵ ਅਬਾਦੀ ਦਿਵਸ ਦੇ ਸਬੰਧ ਵਿਚ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ।ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲੱਬਧ ਹੋਣਗੇ। 1) ਬੀ ਏ / ਬੀ ਐਸ ਸੀ, ਸੈਮੇਸਟਰ -6 2) ਐਲ ਐਲ ਬੀ (ਐਫ.ਵਾਈਆਈਸੀ), ਸੈਮੇਸਟਰ – 6 3) ਐਲ ਐਲ ਬੀ. (ਤਿੰਨ ਸਾਲਾਂ ਦਾ ਕੋਰਸ), ਸੈਮੈਸਟਰ – 2 …

Read More »

ਖ਼ਾਲਸਾ ਕਾਲਜ ਵਿੱਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ `ਚ ਭਾਰੀ ਉਤਸ਼ਾਹ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) –  ਇਤਿਹਾਸਕ ਖ਼ਾਲਸਾ ਕਾਲਜ (ਆਟੋਨੌਮਸ ਕਾਲਜ) ਵਿੱਚ ਕੋਰਸਾਂ ਦੇ ਦਾਖ਼ਲੇ ਸਬੰਧੀ ਵਿਦਿਆਰਥੀਆਂ ਵਿੱਚ ਵਿਸ਼ੇਸ਼ ਖਿੱਚ ਵਿਖਾਈ ਜਾ ਰਹੀ ਹੈ।ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕਾਲਜ ਦੇ ਬੀ.ਐਸ.ਸੀ ਆਨਰਜ਼, ਐਗਰੀਕਲਚਰ, ਫੂਡ ਸਾਇੰਸ ਐਂਡ ਟੈਕਨਾਲੋਜੀ ਬੈਚੁਲਰ ਆਫ਼ ਫਿਜੀਓਥੈਰਪੀ ਵਿੱਚ ਦਾਖ਼ਲੇ ਸਬੰਧੀ ਰੱਸ਼ ਪਹਿਲਾਂ ਨਾਲੋਂ ਵਧਿਆ ਹੈ।ਬੀ.ਐਸ.ਸੀ ਐਗਰੀਕਲਚਰ ਦੇ ਦਾਖ਼ਲਾ …

Read More »

ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜੀ ਮੁਖਤਿਆਰ ਦੀ ਮਿ੍ਰਤਕ ਦੇਹ

ਅੰਮਿਤਸਰ, 9 ਜੁਲਾਈ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਦੁਬਈ ‘ਚ ਆਪਣੀ ਜਾਨ ਗੁਆ ਬੈਠੇ ਲੁਧਿਆਣਾ ਜਿਲੇ ਨਾਲ ਸਬੰਧਿਤ ਪਿੰਡ ਅਲੀਵਾਲ ਦੇ 32 ਸਾਲਾ ਮੁਖਤਿਆਰ ਸਿੰਘ ਦੀ ਮਿ੍ਰਤਕ ਦੇਹ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪਸਤ ਤੇ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।   ਮੁਖਤਿਆਰ ਸਿੰਘ …

Read More »

ਸੈਨਾ ਮੁਖੀ ਕੋਲ ਲੌਂਗੋਵਾਲ ਨੇ ਸਿੱਖ ਰੈਂਫਰੈਂਸ ਲਾਇਬ੍ਰੇਰੀ ਤੇ ਗੁ. ਪੱਥਰ ਸਾਹਿਬ ਲੇਹ ਲਦਾਖ ਦਾ ਮਾਮਲਾ ਉਠਾਇਆ

ਭਾਰਤੀ ਸੈਨਾ ਮੁਖੀ ਜਨਰਲ ਬਿਪਨ ਰਾਵਤ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤੀ ਸੈਨਾ ਦੇ ਮੁਖੀ ਜਨਰਲ ਬਿਪਨ ਰਾਵਤ ਨੇ ਆਪਣੀ ਧਰਮ ਪਤਨੀ ਸਮੇਤ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।ਜਨਰਲ ਰਾਵਤ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ, ਲੰਗਰ ਛਕਿਆ ਅਤੇ ਕੀਰਤਨ ਸਰਵਣ …

Read More »

ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ ਅਤੇ ਸੱਚ, ਧਰਮ ਦੀ ਖਾਤਰ ਬੰਦ-ਬੰਦ ਕਟਵਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ …

Read More »

ਸ਼੍ਰੋਮਣੀ ਕਮੇਟੀ ਸੰਗਤਾਂ ਲਈ ਵਿਰਾਸਤੀ ਮਾਰਗ ’ਤੇ ਲਾਈ ਪਾਣੀ ਦੀ ਛਬੀਲ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿਰਾਸਤੀ ਮਾਰਗ ’ਤੇ ਭਾਈ ਗੁਰਦਾਸ ਹਾਲ ਵਿਖੇ ਤਿਆਰ ਕਰਵਾਈ ਪਾਣੀ ਦੀ ਛਬੀਲ ਦਾ ਸ਼ੁਭ ਆਰੰਭ ਕੀਤਾ ਗਿਆ।ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਆ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ …

Read More »