Tuesday, November 24, 2026

Monthly Archives: July 2018

ਡੇਅਰੀ ਉਦਮ ਸਿਖਲਾਈ ਲਈ ਕੌਂਸਲਿੰਗ 13 ਜੁਲਾਈ ਨੂੰ – ਢਿਲੋਂ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਇਰਾਦੇ ਨਾਲ ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਡੇਅਰੀ ਦੇ ਧੰਦੇ ਨੂੰ ਸਹਾਇਕ ਕਿੱਤੇ ਜਾਂ ਮੁੱਖ ਧੰਦੇ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਵਿਭਾਗ ਵੱਲੋਂ ਜਿੱਥੇ ਪਸ਼ੂ ਧੰਨ ਦੀ ਸੰਭਾਲ ਲਈ ਸਿਖਲਾਈ ਦਿੱਤੀ ਜਾ …

Read More »

ਅੰਮ੍ਰਿਤਸਰ ਜਿਲ੍ਹੇ `ਚ ਜਨਸੰਖਿਆ ਪੰਦਰਵਾੜਾ 11 ਜੁਲਾਈ ਤੋਂ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) – ਵੱਧ ਰਹੀ ਅਬਾਦੀ ਦੀਆਂ ਸਮੱਸਿਆਵਾਂ ਤੇ ਇਸ ਨੂੰ ਕੰਟਰੋਲ ਕਰਨ ਲਈ ਆਮ ਲੋਕਾਂ ਨੂੰ ਜਾਗਰੂਕ ਕਰਵਾਉਣ ਦੇ ਮਕਸਦ ਨਾਲ ਜਿਲ੍ਹਾ ਅੰਮ੍ਰਿਤਸਰ ਵਿਚ 11 ਜੁਲਾਈ ਤੋਂ ਜਨਸੰਖਿਆ ਪੰਦਰਵਾੜਾ ਮਨਾਉਣ ਦਾ ਐਲਾਨ ਕੀਤਾ ਗਿਆ ਹੈ।ਇਹ ਫੈਸਲਾ ਦਫਤਰ ਸਿਵਲ ਸਰਜਨ ਵਿਖੇ ਅੱਜ ਵਿਸ਼ਵ ਅਬਾਦੀ ਦਿਵਸ ਦੇ ਸਬੰਧ ਵਿਚ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ।ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲੱਬਧ ਹੋਣਗੇ। 1) ਬੀ ਏ / ਬੀ ਐਸ ਸੀ, ਸੈਮੇਸਟਰ -6 2) ਐਲ ਐਲ ਬੀ (ਐਫ.ਵਾਈਆਈਸੀ), ਸੈਮੇਸਟਰ – 6 3) ਐਲ ਐਲ ਬੀ. (ਤਿੰਨ ਸਾਲਾਂ ਦਾ ਕੋਰਸ), ਸੈਮੈਸਟਰ – 2 …

Read More »

ਖ਼ਾਲਸਾ ਕਾਲਜ ਵਿੱਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ `ਚ ਭਾਰੀ ਉਤਸ਼ਾਹ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) –  ਇਤਿਹਾਸਕ ਖ਼ਾਲਸਾ ਕਾਲਜ (ਆਟੋਨੌਮਸ ਕਾਲਜ) ਵਿੱਚ ਕੋਰਸਾਂ ਦੇ ਦਾਖ਼ਲੇ ਸਬੰਧੀ ਵਿਦਿਆਰਥੀਆਂ ਵਿੱਚ ਵਿਸ਼ੇਸ਼ ਖਿੱਚ ਵਿਖਾਈ ਜਾ ਰਹੀ ਹੈ।ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕਾਲਜ ਦੇ ਬੀ.ਐਸ.ਸੀ ਆਨਰਜ਼, ਐਗਰੀਕਲਚਰ, ਫੂਡ ਸਾਇੰਸ ਐਂਡ ਟੈਕਨਾਲੋਜੀ ਬੈਚੁਲਰ ਆਫ਼ ਫਿਜੀਓਥੈਰਪੀ ਵਿੱਚ ਦਾਖ਼ਲੇ ਸਬੰਧੀ ਰੱਸ਼ ਪਹਿਲਾਂ ਨਾਲੋਂ ਵਧਿਆ ਹੈ।ਬੀ.ਐਸ.ਸੀ ਐਗਰੀਕਲਚਰ ਦੇ ਦਾਖ਼ਲਾ …

Read More »

ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜੀ ਮੁਖਤਿਆਰ ਦੀ ਮਿ੍ਰਤਕ ਦੇਹ

ਅੰਮਿਤਸਰ, 9 ਜੁਲਾਈ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਦੁਬਈ ‘ਚ ਆਪਣੀ ਜਾਨ ਗੁਆ ਬੈਠੇ ਲੁਧਿਆਣਾ ਜਿਲੇ ਨਾਲ ਸਬੰਧਿਤ ਪਿੰਡ ਅਲੀਵਾਲ ਦੇ 32 ਸਾਲਾ ਮੁਖਤਿਆਰ ਸਿੰਘ ਦੀ ਮਿ੍ਰਤਕ ਦੇਹ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪਸਤ ਤੇ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।   ਮੁਖਤਿਆਰ ਸਿੰਘ …

Read More »

ਸੈਨਾ ਮੁਖੀ ਕੋਲ ਲੌਂਗੋਵਾਲ ਨੇ ਸਿੱਖ ਰੈਂਫਰੈਂਸ ਲਾਇਬ੍ਰੇਰੀ ਤੇ ਗੁ. ਪੱਥਰ ਸਾਹਿਬ ਲੇਹ ਲਦਾਖ ਦਾ ਮਾਮਲਾ ਉਠਾਇਆ

ਭਾਰਤੀ ਸੈਨਾ ਮੁਖੀ ਜਨਰਲ ਬਿਪਨ ਰਾਵਤ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤੀ ਸੈਨਾ ਦੇ ਮੁਖੀ ਜਨਰਲ ਬਿਪਨ ਰਾਵਤ ਨੇ ਆਪਣੀ ਧਰਮ ਪਤਨੀ ਸਮੇਤ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।ਜਨਰਲ ਰਾਵਤ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ, ਲੰਗਰ ਛਕਿਆ ਅਤੇ ਕੀਰਤਨ ਸਰਵਣ …

Read More »

ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ ਅਤੇ ਸੱਚ, ਧਰਮ ਦੀ ਖਾਤਰ ਬੰਦ-ਬੰਦ ਕਟਵਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ …

Read More »

ਸ਼੍ਰੋਮਣੀ ਕਮੇਟੀ ਸੰਗਤਾਂ ਲਈ ਵਿਰਾਸਤੀ ਮਾਰਗ ’ਤੇ ਲਾਈ ਪਾਣੀ ਦੀ ਛਬੀਲ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿਰਾਸਤੀ ਮਾਰਗ ’ਤੇ ਭਾਈ ਗੁਰਦਾਸ ਹਾਲ ਵਿਖੇ ਤਿਆਰ ਕਰਵਾਈ ਪਾਣੀ ਦੀ ਛਬੀਲ ਦਾ ਸ਼ੁਭ ਆਰੰਭ ਕੀਤਾ ਗਿਆ।ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਆ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ …

Read More »

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਮੁਫ਼ਤ ਬੱਸਾਂ ਦਾ ਪ੍ਰਬੰਧ

ਭਾਈ ਲੌਂਗੋਵਾਲ ਨੇ ਪਹਿਲੀ ਬੱਸ ਕੀਤੀ ਰਵਾਨਾ ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਨਵੇਕਲੀ ਪਹਿਲ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਸੰਗਤਾਂ ਨੂੰ ਮੁਫ਼ਤ ਬੱਸਾਂ ਦੀ ਸਹੂਲਤ ਮੁਹੱਈਆ ਕਰਨ ਦੇ ਕਾਰਜ ਦੀ ਆਰੰਭਤਾ ਕੀਤੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਵਿਸ਼ੇਸ਼ ਬੱਸਾਂ ਤਿਆਰ ਕਰਵਾਈਆਂ ਗਈਆਂ ਹਨ, …

Read More »

ਬੀਬੀਆਂ ਨੂੰ ਲੋਹ ਟੋਪ ਪਹਿਨਣ ਸਬੰਧੀ ਹੁਕਮ ’ਤੇ ਵਿਚਾਰ ਲਈ ਇਕੱਤਰਤਾ 12 ਜੁਲਾਈ ਨੂੰ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੋ ਪਹੀਆ ਵਾਹਨ ਚਲਾਉਣ ਸਮੇਂ ਸਿੱਖ ਬੀਬੀਆਂ ਨੂੰ ਲੋਹ ਟੋਪ ਪਹਿਨਣ ਦੇ ਤਾਜ਼ਾ ਫੈਸਲੇ ’ਤੇ ਚਰਚਾ ਕਰਨ ਲਈ ਸ਼੍ਰੋਮਣੀ ਕਮੇਟੀ ਦੀਆਂ ਮੈਂਬਰ ਬੀਬੀਆਂ ਦੀ ਵਿਸ਼ੇਸ਼ ਇਕੱਤਰਤਾ 12 ਜੁਲਾਈ ਨੂੰ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਹੋਵੇਗੀ।ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ …

Read More »