Tuesday, November 24, 2026

Monthly Archives: July 2018

ਫੈਡਰੇਸ਼ਨ (ਗਰੇਵਾਲ) ਨੂੰ ਵੱਡਾ ਝੱਟਕਾ, ਕਈ ਸਾਥੀ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ’ਚ ਸ਼ਾਮਲ

ਬਠਿੰਡਾ, 3 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਨੂੰ ਉਸ ਸਮੇਂ ਵੱਡਾ ਝੱਟਕਾ ਲੱਗਿਆ, ਜਦੋਂ ਬਠਿੰਡਾ ਦੇ ਦਰਜਨਾਂ ਵਰਕਰਾਂ ਨੇ ਸੁਖਦੀਪ ਸਿੰਘ ਖਾਲਸਾ ਅਤੇ ਹਰਪ੍ਰੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਜਥੇਬੰਦੀ ਦਾ ਸਾਥ ਛੱਡਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਹਨਾਂ ਨੂੰ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਪਹਿਲਾਂ ਡੇਰਾ ਪ੍ਰੇਮੀਆਂ ਨੂੰ ਜਾਰੀ ਹੋਇਆ ਅਸਲਾ ਲਾਇਸੰਸ- ਸਿਮਰਨਜੀਤ ਸਿੰਘ ਮਾਨ

ਬਠਿੰਡਾ, 3 ਜਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਰਕਟ ਹਾਊਸ ਵਿੱਚ ਬਠਿੰਡਾ ਪ੍ਰੈਸ ਦੇ ਸਨਮੁੱਖ ਹੁੰਦਿਆਂ ਕਿਹਾ ਕਿ ਬਰਗਾੜੀ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਤੋ ਪਹਿਲਾ ਇਸ ਘਟਨੱਕ੍ਰਮ ਵਿਚ ਸ਼ਾਮਲ ਸੌਦਾ ਸਾਧ ਦੇ ਚੇਲਿਆਂ ਨੂੰ ਅਕਾਲੀ-ਭਾਜਪਾ ਵਲੋਂ ਬਕਾਇਦਾ ਅਸਲੇ ਦੇ ਲਾਇਸੰਸ ਜਾਰੀ ਕੀਤੇ ਗਏ …

Read More »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਵਲੋਂ ਵਿਸ਼ੇਸ਼ ਮੀਟਿੰਗ

ਬਠਿੰਡਾ, 3 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) –  ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਵੱਲੋਂ ਜਿਲ੍ਹਾ ਪ੍ਰਧਾਨ ਸੰਦੀਪ ਖਾਂ ਬਾਲਿਆਂਵਾਲੀ ਦੀ ਪ੍ਰਧਾਨਗੀ ‘ਚ ਸਥਾਨਕ ਚਿਲਡਰਨ ਪਾਰਕ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਅਤੇ ਮੈਨੇਜ਼ਮੈਂਟ ਵੱਲੋਂ ਜਲ ਸਪਲਾਈ ਸਕੀਮਾਂ ਦੇ ਕੀਤੇ ਜਾ ਰਹੇ ਪੰਚਾਇਤੀਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਵਲੋਂ ਜਲ ਸਪਲਾਈ …

Read More »

ਲੋਕ ਸਾਹਿਤ ਸੰਗਮ ਦੀ ਬੈਠਕ `ਚ ਹੋਈ ਸਾਹਿਤਕ ਖੁੰਢ ਚਰਚਾ

ਰਾਜਪੁਰਾ, 3 ਜੁਲਾਈ (ਪੰਜਾਬ ਪੋਸਟ- ਅਮਨ) – ਲੋਕ ਸਾਹਿਤ ਸੰਗਮ ਰਾਜਪੁਰਾ ਦੀ ਮਾਸਿਕ ਬੈਠਕ ਡਾ. ਗੁਰਵਿੰਦਰ ਅਮਨ ਦੀ ਅਗਵਾਈ ਹੇਠ ਰੋਟਰੀ ਕਲੱਬ ਰਾਜਪੁਰਾ ਵਿਖੇ ਪ੍ਰਧਾਨਗੀ ਪ੍ਰੋ. ਸ਼ਤਰੁਘਨ ਗੁਪਤਾ ਨੇ ਕੀਤੀ।ਸਭਾ ਦਾ ਆਗਾਜ਼ ਅਵਤਾਰ ਸਿੰਘ ਪਵਾਰ ਦੀ ਗ਼ਜ਼ਲ `ਬੱਸ ਥੋੜ੍ਹੇ ਹੀ ਦਿਨਾਂ ਤੀਕਰ ਆਏਗਾ ਸਾਵਣ `ਨਾਲ ਹੋਇਆ।ਗੀਤਕਾਰ ਸੁਰਿੰਦਰ ਸਿੰਘ ਸੋਹਣਾ ਰਾਜੇਮਾਜ਼ਰੀਆ `ਦੁਸ਼ਮਣ ਹੁੰਦੇ ਗਿਲਾ ਨਾ ਕਰਦੇ, ਸਾਨੂੰ ਮਾਰਿਆ ਯਾਰਾਂ ਨੇ `ਬੁਲੰਦ …

Read More »

‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਦੁਕਾਨਾਂ ਦੀ ਚੈਕਿੰਗ

ਸਮਰਾਲਾ, 3 ਜੁਲਾਈ (ਪੰਜਾਬ ਪੋਸਟ – ਕੰਗ) – ਸਰਕਾਰ ਦੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡਾ. ਕਾਹਨ ਸਿੰਘ ਪੰਨੂ ਖੇਤੀਬਾੜੀ ਸੈਕਟਰੀ, ਡਾ. ਜਸਵੀਰ ਸਿੰਘ ਬੈਂਸ ਡਾਇਰੈਕਟਰ ਖੇਤੀਬਾੜੀ ਪੰਜਾਬ ਚੰਡੀਗੜ੍ਰ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਬਲਦੇਵ ਸਿੰਘ ਮੁੱਖ ਖੇਤੀਬਾੜੀ ਅਫਸਰ ਅਤੇ ਡਾ. ਗਿਰੀਜੇਸ਼ ਭਾਰਗਵ ਏ.ਡੀ.ਓ.ਪੀ.ਪੀ ਲੁਧਿਆਣਾ ਵੱਲੋਂ ਬਲਾਕ ਸਮਰਾਲਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਬਲਾਕ ਸਮਰਾਲਾ ਦੇ ਸਮੂਹ ਦਵਾਈਆਂ ਦੇ ਡੀਲਰਾਂ …

Read More »

ਨਸ਼ੇ ਤੋਂ ਪਰੇਸ਼ਾਨ ਹੋ ਕੇ ਲੋਕਾਂ ਨੇ ਗਹਿਰੀ ਮੰਡੀ ਵਿਚੋਂ ਸ਼ਰਾਬ ਦੇ ਠੇਕੇ ਕਰਵਾਏ ਬੰਦ

ਜੰਡਿਆਲਾ ਗੁਰੂ, 3 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਮੁਹਿਮ ਅਤੇ ਨੌਜਵਾਨਾਂ ਦੀਆ ਲਗਾਤਾਰ ਹੋ ਰਹੀਆਂ ਮੋਤਾਂ ਦੇ ਚੱਲਦਿਆਂ ਜਨਤਾ ਹੁਣ ਹਰ ਤਰਾਂ ਦੇ ਨਸ਼ੇ ਖਿਲਾਫ ਹੋ ਗਈ ਹੈ।ਅੱਜ ਪਿੰਡ ਗਹਿਰੀ ਮੰਡੀ ਦੇ ਲੋਕਾਂ ਨੇ ਸ਼ਰਾਬ ਦੇ ਨਸ਼ੇ ਤੋਂ ਪਰੇਸ਼ਾਨ ਹੋ ਕੇ ਗਹਿਰੀ ਮੰਡੀ ਵਿਚੋਂ ਸ਼ਰਾਬ ਦੇ ਠੇਕੇ ਬੰਦ ਕਰਵਾਏ।ਗੁੱਸੇ ਵਿਚ ਆਏ …

Read More »

ਅਫਗਾਨਿਸਤਾਨ ਦੇ ਮ੍ਰਿਤਕਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਅਖੰਡ ਪਾਠ ਆਰੰਭ

ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਫਗਾਨਿਸਤਾਨ ਵਿਖੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਕਾਫਲੇ ’ਤੇ ਕੀਤੇ ਗਏ ਅੱਤਵਾਦੀ ਹਮਲੇ ਦੌਰਾਨ ਸਿੱਖਾਂ ਸਮੇਤ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਸ ਦੀ ਆਰੰਭਤਾ ਸਮੇਂ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ …

Read More »

ਅਫ਼ਗਾਨ ਸਰਕਾਰ ’ਤੇ ਕੂਟਨੀਤਕ ਦਬਾਅ ਬਣਾਉਣ ਦੀ ਰਾਹ ਪਈ ਸਿੱਖ ਸਿਆਸਤ

ਸਿੱਖ ਸੰਗਠਨਾਂ ਵੱਲੋਂ ਅਫ਼ਗਾਨ ਦੂਤਘਰ ਤਕ ਰੋਸ਼ ਮਾਰਚ ਕੱਢਿਆ ਗਿਆ ਨਵੀਂ ਦਿੱਲੀ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਖੇ ਬੀਤੇ ਦਿਨੀਂ ਸਿੱਖ ਆਗੂਆਂ ’ਤੇ ਹੋਏ ਆਤਮਘਾਤੀ ਹਮਲੇ ਦੇ ਵਿਰੋਧ ’ਚ ਸਿੱਖ ਸੰਗਠਨਾਂ ਵੱਲੋਂ ਅਫ਼ਗਾਨ ਦੂਤਘਰ ਤਕ ਰੋਸ਼ ਮਾਰਚ ਕੱਢਿਆ ਗਿਆ।ਤੀਨ ਮੂਰਤੀ ਚੌਂਕ ਤੋਂ ਸ਼ੁਰੂ ਹੋ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਸੰਗਤਾਂ ਨੇ ਜਦੋਂ ਅਫ਼ਗਾਨ …

Read More »

ਨਸ਼ਾ ਪੀੜਤ ਖੁਦ ਨਸ਼ਾ ਛੱਡਣ ਲਈ ਕਰ ਰਹੇ ਨੇ ਪਹੁੰਚਚ – ਐਸ.ਡੀ.ਐਮ ਸਿੰਗਲਾ

ਐਸ.ਡੀ.ਐਮ ਵਲੋਂ ਮੁੜ ਵਸੇਬਾ ਕੇਂਦਰ ਦਾ ਦੌਰਾ ਅੰਮਿ੍ਤਸਰ, 3 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਐਸ.ਡੀ.ਐਮ ਅੰਮ੍ਰਿਤਸਰ-2 ਨਿਤਿਸ਼ ਸਿੰਗਲਾ ਵੱਲੋਂ ਅੱਜ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਉ ਕੇਂਦਰ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਨਸ਼ਾ ਛੁਡਾਉ ਕੇਂਦਰ ਵਿੱਚ ਭਰਤੀ ਨਸ਼ਾ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਿਆ।      ਸਿੰਗਲਾ ਨੇ ਦੱਸਿਆ ਕਿ ਉਹ ਇਥੇ ਵੇਖਣ ਆਏ …

Read More »

ਡੇਅਰੀ ਉਦਮ ਸਿਖਲਾਈ ਦੀ ਕੌਂਸਲਿੰਗ 9 ਜੁਲਾਈ ਨੂੰ – ਜੋਗਿੰਦਰ ਸਿੰਘ

ਅੰਮਿ੍ਤਸਰ, 3 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ 4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 16 ਜੁਲਾਈ ਤੋਂ 14 ਅਗਸਤ 2018 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ (ਵੇਰਕਾ) ਵਿਖੇ ਸ਼ੁਰੂ ਹੋ ਰਿਹਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ …

Read More »