Tuesday, November 24, 2026

Monthly Archives: August 2018

ਪ੍ਰਧਾਨ ਮੰਤਰੀ ਵਲੋਂ ਲੋਕ ਸਭਾ ਦੇ ਸਾਬਕਾ ਸਪੀਕਰ ਸੋਮਨਾਥ ਚੈਟਰਜੀ ਦੇ ਦਿਹਾਂਤ ‘ਤੇ ਦੁੱਖ ਪ੍ਰਗਟ

ਦਿੱਲੀ, 13 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਂਸਦ ਅਤੇ ਲੋਕਸਭਾ ਦੇ ਸਾਬਕਾ ਸਪੀਕਰ ਸ਼੍ਰੀ ਸੋਮਨਾਥ ਚੈਟਰਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ।ਪ੍ਰਧਾਨ ਮੰਤਰੀ ਨੇ ਕਿਹਾ, ‘ਸਾਬਕਾ ਸਾਂਸਦ ਅਤੇ ਲੋਕ ਸਭਾ ਦੇ ਸਾਬਕਾ ਸਪੀਕਰ ਸ਼੍ਰੀ ਸੋਮਨਾਥ ਚੈਟਰਜੀ ਭਾਰਤੀ ਰਾਜਨੀਤੀ ਦੇ ਇੱਕ ਉੱਘੇ ਨੇਤਾ ਸਨ।ਉਨ੍ਹਾਂ ਨੇ ਸਾਡੇ ਸੰਸਦੀ ਲੋਕਤੰਤਰ ਨੂੰ ਤਾਕਤਵਰ ਬਣਾਇਆ ਸੀ ਅਤੇ ਉਹ …

Read More »

ਕਾਨੂੰਨ ਵਿਭਾਗ ਦੇ ਦੋ ਵਿਦਿਆਰਥੀਆਂ ਨੇ ਯੂ.ਜੀ.ਸੀ.ਨੈਟ ਪ੍ਰੀਖਿਆ ਪਾਸ ਕੀਤੀ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਦੋ ਵਿਦਿਆਰਥੀਆਂ ਨੇ ਜੁਲਾਈ 2018 ਵਿੱਚ ਹੋਈ ਯੂ.ਜੀ.ਸੀ.ਐਨ.ਈ.ਟੀ ਪ੍ਰੀਖਿਆ ਪਾਸ ਕੀਤੀ। ਲਾਅ ਵਿਭਾਗ ਦੇ ਮੁਖੀ ਡਾ. ਕੁਲਜੀਤ ਕੌਰ ਨੇ ਇਸ ਸਫਲਤਾ ਲਈ ਵਿਦਿਆਰਥੀਆਂ ਇਸਿ਼ਤਾ ਅਤੇ ਯੋਗੇਸ਼ ਨੂੰ ਵਧਾਈ ਦਿੱਤੀ ਹੈ।

Read More »

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਜਾਦੀ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ 15 ਅਗਸਤ, 2018 ਨੂੰ ਅਜਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਪ੍ਰੋ. ਸੰਧੂ 15 ਅਗਸਤ ਨੂੰ ਯੂਨੀਵਰਸਿਟੀ ਗੈਸਟ ਹਾਊਸ ਦੇ ਲਾਅਨ ਵਿਚ ਸਵੇਰੇ 8.00 ਵਜੇ ਝੰਡਾ ਲਹਿਰਾਉਣਗੇ ਅਤੇ ਅਧਿਆਪਕਾਂ, ਅਧਿਕਾਰੀਆਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਨੈਸ਼ਨਲ ਸਕਿਓਰਿਟੀਜ਼ ਡਿਪਾਜ਼ਟਰੀ ਲਿਮਿਟਡ ਵਿਚਕਾਰ ਸਮਝੌਤਾ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨੈਸ਼ਨਲ ਅਕਾਦਮਿਕ ਡਿਪਾਜ਼ਟਰੀ (ਐਨ.ਏ.ਡੀ) ਸੈਲ ਸਥਾਪਤ ਕਰਨ ਲਈ ਨੈਸ਼ਨਲ ਸਕਿਓਰਿਟੀਜ਼ ਡਿਪਾਜ਼ਟਰੀ ਲਿਮਿਟਡ (ਐਨਐਸਡੀਐਲ) ਨਾਲ ਸਮਝੌਤਾ ਕੀਤਾ ਹੈ। ਬੀਤੇ 23 ਨਵੰਬਰ 2016 ਨੂੰ ਯੂ.ਜੀ.ਸੀ. ਨੇ ਯੂਨੀਵਰਸਿਟੀ ਨੂੰ ਡਿਜੀਟਲ ਇੰਡੀਆ ਦੇ ਵਿਸਥਾਰ ਤਹਿਤ ਪੱਤਰ ਭੇਜਿਆ ਸੀ, ਸਰਕਾਰ ਨੇ ਅਕਾਦਮਿਕ ਸਰਟੀਫਿਕੇਟਾਂ, ਡੀ.ਐਮ.ਸੀ ਦਾ ਡਿਜੀਟਲ ਡਿਪਾਜ਼ਟਰੀ ਸਥਾਪਤ ਕਰਨ ਦਾ ਫੈਸਲਾ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਨਤਸਮਤਕ ਹੋਏ ਇੰਗਲੈਂਡ ਤੋਂ ਪੰਜਾਬ ਦੌਰੇ ’ਤੇ ਆਏ ਬੱਚੇ

ਜਲਿਆਂਵਾਲਾ ਬਾਗ ਦਾ ਦੁਖਾਂਤ ਸੁਣ ਕੇ ਹੋਏ ਭਾਵੁਕ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀ ਬੱਚਿਆਂ ਨੂੰ ਆਪਣੇ ਮਾਣਮੱਤੇ ਵਿਰਸੇ ਨਾਲ ਜੋੜਨ ਲਈ ਸ਼ੁਰੂ ਕੀਤੇ ਉਦਮ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਏ 18 ਬੱਚਿਆਂ ਨੇ ਬੀਤੀ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ।ਇਸ ਤੋਂ ਪਹਿਲਾਂ ਉਹ ਅਟਾਰੀ ਸਰਹੱਦ ’ਤੇ ਰੀਟਰੀਟ …

Read More »

ਡੀ.ਸੀ ਤੇ ਪੁਲਿਸ ਕਮਿਸ਼ਨਰ ਵਲੋਂ ਅਜ਼ਾਦੀ ਦਿਵਸ ਸਮਾਰੋਹ ਦੀ ਫਾਈਨਲ ਰਿਹਰਸਲ ਦਾ ਜਾਇਜ਼ਾ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਦੇਸ਼ ਦੀ ਅਜ਼ਾਦੀ ਦੇ 72ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ।ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਅਤੇ …

Read More »

ਵਿਦਿਅਕ ਅਦਾਰਿਆਂ `ਚ ਕਰਵਾਈ ਜਾਵੇਗੀ ਨਸ਼ੇ ਵਿਰੁੱਧ ਪੜਾਈ – ਸੋਨੀ

ਹਰੇਕ ਸਕੂਲ ਕਾਲਜ ਵਿਚ ਬਣਾਏ ਜਾਣਗੇ ਬਡੀ ਗਰੁੱਪ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ਨੂੰ ਹੋਰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਲਈ ਵਿਦਿਅਕ  ਸੰਸਥਾਵਾਂ ਵਿਚਲੇ ਵਿਦਿਆਰਥੀਆਂ ਨੂੰ ਨਾਲ ਜੋੜਨ ਲਈ ਵਿਸ਼ੇਸ਼ ਯਤਨ ਆਰੰਭੇ ਜਾ ਰਹੇ ਹਨ।ਇਸ ਤਹਿਤ ਹਰੇਕ ਕਲਾਸ ਵਿਚ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਪੜਾਈ ਕਰਵਾਈ ਜਾਵੇਗੀ …

Read More »

ਡੀ.ਏ.ਵੀ ਪਬਲਿਕ ਸਕੂਲ ਦਾ ਕਵਿਤਾ ਪਾਠ ਮੁਕਾਬਲੇ ਵਿੱਚ ਦੂਜਾ ਸਥਾਨ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਸ਼ਾ ਵਿਭਾਗ ਵੱਲੋ ਸਰਕਾਰੀ ਗਰਲਜ਼ ਸੀਨੀਅਰ ਸਕੈੰਡਰੀ ਸਕੂਲ ਵਿਖੇ ਕਰਵਾਏ ਗਏ ਕਵਿਤਾ ਪਾਠ ਮੁਕਾਬਲੇ ਵਿੱਚ ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਦੱਸਵੀ ਜਮਾਤ ਦੇ ਵਿਦਿਆਰਥੀ ਲਕਸ਼ੇ ਮਹਿਤਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ, ਜਿਸ ਨੂੰ ਇਸ ਜਿੱਤ ਲਈ ਟਰਾਫ਼ੀ ਅਤੇ ਨਕਦ ਇਨਾਮ ਦੇ ਕੇ ਨਿਵਾਜਿ਼ਆ ਗਿਆ।ਇਸ ਮੁਕਾਬਲੇ ਵਿੱਚ ਵੱਖ-ਵੱਖ 25 ਸਕੂਲਾਂ …

Read More »

ਬਟਾਲੇ ਦੇ ਈਸਾਈ ਪਰਿਵਾਰ ਦੀ ਮਾਸੂਮ ਲੜਕੀ ਨਾਲ ਹੋਏ ਜਬਰ ਜਨਾਹ ਦੀ ਛੀਨਾ ਨੇ ਕੀਤੀ ਨਿੰਦਾ

ਕਿਹਾ ਸਮਾਜ ਅਤੇ ਸਰਕਾਰ ਨੂੰ ਉਠਾਉਣੇ ਹੋਣਗੇ ਸ਼ਕਤੀਸ਼ਾਲੀ ਕਦਮ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਭਾਜਪਾ ਦੇ ਸਾਬਕਾ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਸ: ਰਾਜਿੰਦਰ ਮੋਹਨ ਸਿੰਘ ਛੀਨਾ ਨੇ ਬੀਤੇ ਦਿਨੀਂ ਬਟਾਲਾ ਵਿਖੇ ਇਕ ਗਰੀਬ ਘੱਟਗਿਣਤੀ ਈਸਾਈ ਪਰਿਵਾਰ ਦੀ 8 ਸਾਲਾ ਮਾਸੂਮ ਬੱਚੀ ਨਾਲ ਹੋਏ ਜਬਰ ਜਨਾਹ ਨੂੰ ਅਤਿ ਮੰਦਭਾਗਾ ਦੱਸਦਿਆਂ।ਉਥੇ ਨਾਲ ਹੀ ਉਨ੍ਹਾਂ ਦੂਸਰੇ ਪਾਸੇ …

Read More »

ਜਿਲ੍ਹਾ ਮਾਨਸਾ ਤੋਂ ਗਿਆਰਵਾਂ ਜਥਾ ਬਰਗਾੜੀ ਲਈ ਹੋਇਆ ਰਵਾਨਾ – ਅਤਲਾ

ਭੀਖੀ, 13 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਰਨਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਰਜਿੰਦਰ ਸਿੰਘ ਜਵਾਹਰਕੇ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਜਿਲਾ ਮਾਨਸਾ ਵੱਲੋ ਗਿਆਰਵਾਂ ਜੱਥਾ ਇਨਸਾਫ ਮੋਰਚੇ ਵਿੱਚ ਸਾਮਲ ਹੋਣ ਲਈ ਗੁਰਦੁਆਰਾ ਸਹਿਬ ਮਾਨਸਾ ਕੈਂਚੀਆਂ ਤੋਂ ਬਰਗਾੜੀ ਲਈ ਰਵਾਨਾ …

Read More »