Tuesday, November 24, 2026

Monthly Archives: August 2018

ਯਾਦਗਾਰੀ ਹੋ ਨਿਬੜਿਆ `ਮੇਲਾ ਤੀਆਂ ਦਾ`

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮੇਲਾ ਤੀਆਂ ਦਾ’’ ਡਰੀਮਲੈਂਡ ਫਾਰਮ ਬੁਲਾਡੇਵਾਲਾ ਵਿਖੇ ਮਨਜੀਤ ਸਿੰਘ ਸਾਬਕਾ ਸਰਪੰਚ ਬੁਲਾਡੇਵਾਲਾ, ਰਾਜ ਵਰਮਾ, ਬਲਵਿੰਦਰ ਗਿੱਲ, ਗੁਰਭਜਨ ਮਾਨ ਦੀ ਅਗਵਾਈ ਹੇਠ ਕਰਵਾਇਆ ਗਿਆ।ਮੁੱਖ ਮਹਿਮਾਨ ਏ.ਡੀ.ਸੀ ਸਾਕਸ਼ੀ ਸਾਹਨੀ ਸਨ ਜਦਕਿ ਟਹਿਲ ਸਿੰਘ ਸੰਧੂ, ਜਨਰਲ ਸਕੱਤਰ ਪ੍ਰਦੇਸ਼ ਕਾਂਗਰਸ ਕਮੇਟੀ, ਸੁਰਜੀਤ ਕੌਰ ਬੀਡੀਪੀਓ ਅਤੇ ਗੁਰਦੇਵ ਸਿੰਘ ਗਰੇਵਾਲ ਵਿਸ਼ੇਸ਼ ਤੌਰ `ਤੇ ਪਹੁੰਚੇ।ਆਸ ਪਾਸ ਦੇ ਪਿੰਡਾਂ …

Read More »

ਵਿਸ਼ਾਲ ਗੁਰਮਤਿ ਵਿਚਾਰ ਸੰਮੇਲਨ `ਚ ਪਹੁੰਚਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਵਲੋ ਅਪੀਲ

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਯੋਜਿਤ ਕੀਤੇ ਜਾ ਰਹੇ ਵਿਸ਼ਾਲ ਗੁਰਮਤਿ ਵਿਚਾਰ ਸੰਮੇਲਨ ਸਬੰਧੀ ਜਾਣਕਾਰੀ ਦਿੰਦੇ ਹੋਏ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸੱਦੇ ਪੱਤਰ ਭੇਜਣ ਦੀ ਡਿਊਟੀ ਗੁਰਦੁਆਰਾ ਸਾਹਿਬ ਦੇ ਮੈਨੇਜਰਾਂ ਦੀ ਲਗਾਈ ਗਈ ਹੈ।ਉਨ੍ਹਾਂ ਇਸ ਸਮਾਗਮ ਵਿੱਚ ਪਹੰੁਚਣ ਵਾਲੇ ਵਿਅਕਤੀਆਂ ਨੂੰ ਚਾਹੇ ਉਹ ਅਖੰਡਪਾਠੀ, ਗ੍ਰੰਥੀ, ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ …

Read More »

ਦਰਸ਼ਕਾਂ ਦੀਆਂ ਉਮੀਦਾਂ `ਤੇ ਖਰੀ ਉਤਰੇਗੀ ਕਾਮੇਡੀ ਫ਼ਿਲਮ `ਮਿਸਟਰ ਐਂਡ ਮਿਸਿਜ਼ 420 ਰਿਟਰਨਜ਼`

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬੀ ਸਿਨੇਮਾ ਜਗਤ ਵਿਚ ਆਪਣਾ ਨਾਮ ਚਮਕਾਉਣ ਵਾਲੀ ‘ਫਰਾਈਡੇ ਰਸ਼ ਮੋਸ਼ਨ ਪਿਕਚਰਜ਼‘ ਬੈਨਰ ਦੀ ਸਾਲ 2014 ਦੀ ਸੁਪਰ ਹਿੱਟ ਫ਼ਿਲਮ ‘ਮਿਸਟਰ ਐਂਡ ਮਿਸਿਜ਼ 420‘ ਦਾ ਸੀਕੁਅਲ ‘ਮਿਸਟਰ ਐਂਡ ਮਿਸਿਜ਼ 420 ਰਿਟਰਨਜ਼‘ ਆਗਾਮੀ 15 ਅਗਸਤ ਨੂੰ ਸਿਨੇਮਾਂ ਘਰਾਂ ਦਾ ਸ਼ਿੰਗਾਰ ਬਨਣ ਲਈ ਤਿਆਰ ਹੈ। ਫ਼ਿਲਮ ਪ੍ਰਮੋਸ਼ਨ ਲਈ ਫ਼ਿਲਮ ਦੀ ਸਟਾਰ ਕਾਸਟ ਅੱਜ ਗੁਰੂ …

Read More »

ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ‘ਸਾਊਂਡ ਨੈਸ਼ਨਲ ਕਾਨਫਰੰਸ’ 11 ਅਗਸਤ ਨੂੰ

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅਦਾਰੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਵੱਲਾ ਵਿਖੇ 11 ਅਗਸਤ ਨੂੰ ਪਹਿਲੀ ‘ਸਾਊਂਡ ਨੈਸ਼ਨਲ ਕਾਨਫਰੰਸ’ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਮੈਡੀਕਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 11 ਅਗਸਤ ਨੂੰ ਸਵੇਰੇ 11:00 ਵਜੇ ਹੋਣ …

Read More »

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2018 ਅਤੇ ਜਨਵਰੀ 2019 ਵਿੱਚ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਦੇ ਦਾਖ਼ਲਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸਕੂਲਾਂ/ ਕਾਲਜਾਂ ਦੇ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਰਹਿਣੀ ਅਤੇ ਸਿੱਖੀ …

Read More »

ਸਮਾਜ ਸੇਵਕ ਸਵ. ਮਨਮੋਹਨ ਸਿੰਘ ਨਮਿਤ ਸ਼ਰਧਾਜਲੀ ਸਮਾਗਮ 12 ਅਗਸਤ ਨੂੰ

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਸੰਧੂ) – ਬੀਤੇ ਦਿਨੀ ਚਲਾਣਾ ਕਰ ਗਏ ਸਮਾਜ ਸੇਵਕ ਸਵ. ਮਨਮੋਹਨ ਸਿੰਘ ਨਮਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਮਿਤੀ 12 ਅਗਸਤ ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਸੰਧੂ ਕਲੌਨੀ ਛੇਹਰਟਾ ਅੰਮ੍ਰਿਤਸਰ ਵਿਖੇ ਪਾਉਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਜਲੀ ਸਮਾਗਮ ਦੁਪਹਿਰ 12.00 ਤੋਂ 1.00 ਵਜੇ ਤੱਕ ਗੁਰਦੁਆਰਾ ਸਾਹਿਬ ਕਬੀਰ ਪਾਰਕ ਸਾਹਮਣੇ ਗੁਰੂ …

Read More »

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ `ਚ ਬਣਨ ਵਾਲੇ ਚਾਰ ਓਟ ਕੇਂਦਰਾਂ ਲਈ ਦਿੱਤੀ ਜਰੂਰੀ ਪ੍ਰਵਾਨਗੀ

ਭੀਖੀ, 10 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਡਰੱਗ ਡੀ-ਅਡਿਕਸ਼ਨ ਅਤੇ ਰੀਹੈਬਲੀਟੇਸ਼ਨ ਸੁਸਾਇਟੀ ਮਾਨਸਾ ਦੀ ਚੇਅਰਪਰਸਨ ਕਮ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਸਥਾਨਕ ਸਿਵਲ ਹਸਪਤਾਲ ਵਿਖੇ ਹੋਈ ਮੀਟਿੰਗ ਵਿੱਚ ਉਨ੍ਹਾਂ ਨੇ ਜ਼ਿਲ੍ਹੇ `ਚ ਬਣਨ ਵਾਲੇ ਚਾਰ ਓਟ ਕੇਂਦਰਾਂ ਲਈ ਜ਼ਰੂਰੀ ਪ੍ਰਵਾਨਗੀਆਂ ਦਿੱਤੀਆਂ। ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹਾ ਡਰੱਗ ਡੀ-ਅਡਿਕਸ਼ਨ ਸੈਂਟਰ ਖਿਆਲਾ ਕਲਾਂ ਅਤੇ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ …

Read More »

ਗੁ. ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਦੀ ਕਮੇਟੀ ਦੇਵੇਗੀ ਹੋਣਹਾਰ ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚ

ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਹਿ ਨਗਰ ਅਤੇ ਤਿਲਕ ਨਗਰ ’ਚ ਪੜ੍ਹਦੇ ਵਿਦਿਆਰਥੀਆਂ ਲਈ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ, ਫਤਹਿ ਨਗਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਗੁਰਦੁਆਰੇ ਦੇ ਪ੍ਰਧਾਨ ਰਜਿੰਦਰ ਪਾਲ ਸਿੰਘ ਅਤੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਉਕਤ ਸਕੂਲਾਂ ਦੀ 12ਵੀਂ ਜਮਾਤ ਨੂੰ 90 ਫੀਸਦੀ ਅੰਕ ਲੈ ਕੇ ਪਾਸ …

Read More »

ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ ਨੇ ਹਾਸਲ ਕੀਤਾ ਪਹਿਲਾ ਸਥਾਨ

ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੁਰੂ ਹਰਿਕ੍ਰਿਸ਼ਨ ਪ੍ਰਾਈਵੇਟ ਆਈ.ਟੀ.ਆਈ. ਤਿਲਕ ਨਗਰ ਨੇ ਦਿੱਲੀ ਦੀ ਪ੍ਰਾਈਵੇਟ 45 ਆਈ.ਟੀ.ਆਈ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸ਼ੋਸ਼ਲ ਮੀਡੀਆ ਤੇ ਜਾਰੀ ਸੰਦੇਸ਼ ’ਚ ਦਿੱਤੀ। ਜੀ.ਕੇ. ਨੇ ਦੱਸਿਆ ਕਿ ਕਮੇਟੀ ਦੀ ਆਈ.ਟੀ.ਆਈ. ਨੇ ਨਿਜ਼ੀ …

Read More »

ਮਾਤਾ ਕਿਸ਼ਨ ਕੌਰ ਜੀ ਦੀ ਯਾਦ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ

ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮਾਤਾ, ਮਾਤਾ ਕਿਸ਼ਨ ਕੌਰ ਜੀ ਦੀ ਯਾਦ ਪ੍ਰਤੀ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ 12 ਅਗਸਤ (28 ਸਾਵਣ, ਨਾਨਕਸ਼ਾਹੀ ਸੰਮਤ 550) ਐਤਵਾਰ ਸਵੇਰੇ …

Read More »