Tuesday, November 24, 2026

Daily Archives: September 28, 2018

ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੂੰ ਰੋਟਰੀ ਕਲੱਬ ਅੰਮ੍ਰਿਤਸਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਰੋਟਰੀ ਕਲੱਬ ਅੰਮ੍ਰਿਤਸਰ ਵਲੋਂ ਸਥਾਨਕ ਹੋਟਲ ਵਿੱਚ ਅਧਿਆਪਕ ਦਿਵਸ ਸਬੰਧੀ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੂੰ ਵਿਸ਼ੇਸ਼ ਮਹਿਮਾਨ ਡਾ. ਲਖਵਿੰਦਰ ਸਿੰਘ ਡਿਪਟੀ ਡਾਇਰੈਕਟਰ ਹਾਇਰ ਐਜੂਕੇਸ਼ਨ ਪੰਜਾਬ ਅਤੇ ਸੀ.ਏ ਦਵਿੰਦਰ ਸਿੰਘ ਵੱਲੋਂ ਸਨਮਾਨਿਆ ਗਿਆ।ਉਨਾਂ ਨੂੰ ਇਸ ਸਮੇਂ ਪ੍ਰਸੰਸਾ ਪੱਤਰ, ਸ਼ਾਲ ਅਤੇ ਹਰਿਆਵਲ ਦਾ ਪ੍ਰਤੀਕ ਪੌਦਾ …

Read More »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ ਰੈਲੀ ਤੇ ਮੁਜ਼ਾਹਰਾ 1 ਅਕਤੂਬਰ ਨੂੰ

ਭੀਖੀ, 28 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਜਿਲ੍ਹਾ ਮਾਨਸਾ ਦੀ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਸੰਘਰਸ਼ ਕਮੇਟੀ ਦੇ ਪੰਜਾਬ ਦੇ ਕਨਵੀਨਰ ਸੱਤਪਾਲ ਭੈਣੀ ਅਤੇ ਜਿਲ੍ਹਾ ਕਨਵੀਨਰਾਂ ਬਿੱਕਰ ਸਿੰਘ ਮਾਖਾ, ਮੱਖਣ ਸਿੰਘ ਉਡਤ, ਜਗਦੇਵ ਸਿੰਘ ਘੁਰਕਣੀ ਅਤੇ ਸਤਨਾਮ ਸਿੰਘ ਖਿਆਲਾ ਦੀ ਪ੍ਰਧਾਨਗੀ ਹੇਠ ਹੋਈ।       ਜਿਸ ਵਿਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਪੰਚਾਇਤੀਕਰਨ ਦੇ …

Read More »

’84 ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਜੂਨ ’84 ਦੇ ਘਲੂਘਾਰੇ ਦੌਰਾਨ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ’ਚ ਸਮੇ ਦੀ ਹਕੂਮਤ ਨਾਲ ਲੋਹਾ ਲੈਦਿਆਂ ਸ਼ਹੀਦੀਆਂ ਪ੍ਰਾਪਤ ਕਰ ਗਏ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦਵਾਰਾ ਯਾਦਗਾਰ ਸ਼ਹੀਦਾਂ ਦੇ ਅਸਥਾਨ ’ਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵਲੋਂ ਪਿਛਲੇ ਢਾਈ ਸਾਲ ਤੋਂ …

Read More »

ਮੁੰਬਈ ’ਚ ਸ੍ਰੀ ਹਰਿਮੰਦਰ ਸਾਹਿਬ ਜਿਹੇ ਮਾਡਲ ਦੀ ਪੜਤਾਲ ਉਪਰੰਤ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ – ਲੌਂਗੋਵਾਲ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੁੰਬਈ ਦੇ ਇੱਕ ਇਲਾਕੇ ਵਿੱਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਹੂਬਹੂ ਮਾਡਲ ਬਣਾ ਕੇ ਉਸ ਵਿਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਲਗਾਉਣ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਇਥੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬਚਿਆਂ ਦੇ ਧਾਰਮਿਕ ਮੁਕਾਬਲੇ 28 ਤੋਂ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 26 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਗੁਰਪੁਰਬ ਸਮੇਂ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ।ਉਨ੍ਹਾਂ …

Read More »

ਹੈਡ ਕਾਂਸਟੇਬਲ ਦਵਿੰਦਰ ਸਿੰਘ ਨੂੰ ਲਾਏ ਏ.ਐਸ.ਆਈ ਦੇ ਸਟਾਰ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੈਡ ਕਾਂਸਟੇਬਲ ਦਵਿੰਦਰ ਸਿੰਘ ਨੂੰ ਤਰੱਕੀ ਮਿਲਣ `ਤੇ ਏ.ਐਸ.ਆਈ ਦੇ ਸਟਾਰ ਲਗਾਉਂਦੇ ਹੋਏ ਟਰੈਫਿਕ ਇੰਚਾਰਜ਼ ਇੰਸਪੈਕਟਰ ਦਿਲਬਾਗ ਸਿੰਘ ਤੇ ਅਨਮੋਲਕ ਸਿੰਘ ।

Read More »

ਸੇਂਟ ਸੋਲਜ਼ਰ ਵਿਖੇ ਮਨਾਇਆ `ਸਵੱਛ ਭਾਰਤ ਅਭਿਆਨ` ਦਿਹਾੜਾ

ਜੰਡਿਆਲਾ ਗੁਰੂ, 27 ਸਤੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸਫਾਈ ਮੁਹਿੰਮ ਚਲਾਈ ਗਈ।ਸਕੂਲ ਦੇ ਕੈਂਪਸ, ਆਸ ਪਾਸ ਦੇ ਇਲਾਕੇ ਅਤੇ ਸਕੂਲ ਗਰਾਉਂਡ ਆਦਿ ਦੀ ਸਫਾਈ ਵਿੱਚ ਵਿਦਿਆਰਥੀਆਂ ਨੇ ਸਕੂਲ ਦੇ ਸਟਾਫ, ਮੈਨੇਜਿੰਗ ਕਮੇਟੀ ਆਦਿ ਨੇ ਵੱਧ-ਚੜ੍ਹ ਕੇ ਹਿੱਸਾ ਪਾਇਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਸਾਨੂੰ ਆਪਣੇ …

Read More »

ਜਨਮ ਦਿਨ ਮੁਬਾਰਕ – ਸ਼ੁਜਲ ਗਰਗ

ਬਠਿੰਡਾ, 27 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਹੋਣਹਾਰ ਬੇਟੇ ਸ਼ੁਜਲ ਗਰਗ ਦੇ ਜਨਮ ਦਿਨ ਦੀਆਂ ਬਠਿੰਡਾ ਵਾਸੀ ਪਿਤਾ ਸਤਪਾਲ ਗਰਗ, ਮਾਤਾ ਨਮਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਇਆ ਸੈਰ-ਸਪਾਟਾ ਦਿਵਸ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ 16 ਤੋਂ 27 ਸਤੰਬਰ 2018 ਤੱਕ ਸੈਰ-ਸਪਾਟਾ ਦਿਵਸ ਮਨਾਇਆ ਗਿਆ।ਇਹ ਦਿਵਸ ਮਨਾਉਣ ਦਾ ਮੁੱਖ ਮਕਸਦ ਭਾਰਤ ਅਤੇ ਦੁਨੀਆਂ ਵਿੱਚ ਸਭ ਨੂੰ ਸੈਰ-ਸਪਾਟੇ ਤੇ ਸਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸੀ।ਸਕੂਲ ਵਿੱਚ ਵਿਦਿਆਰਥੀਆਂ ਵਲੋਂ ਖ਼ਾਸ ਤੌਰ `ਤੇ ਸਵੇਰ ਦੀ ਸਭਾ ਵਿੱਚ ਸੈਰ-ਸਪਾਟੇ ਨੂੰ ਪ੍ਰਫੁਲੱਤ ਕਰਨ ਦੇ ਤਰੀਕਿਆਂ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਨੇ ਲਗਾਇਆ ਮੈਡੀਕਲ ਚੈਕਅੱਪ ਕੈਂਪ

ਭੀਖੀ, 27 ਸਤਬੰਰ (ਪੰਜਾਬ ਪੋਸਟ- ਕਮਲ ਜ਼ਿੰਦਲ) -ਸਿਹਤ ਵਿਭਾਗ ਵਲੋਂ ਅੱਜ ਪਿੰਡ ਭਾਵਾ ਬਲਾਕ ਬੁਢਲਾਡਾ ਵਿਖੇ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।ਕੈਂਪ ਵਿਚ ਬਲੱਡ ਪ੍ਰੈਸ਼ਰ, ਸ਼ੂਗਰ, ਅਨੀਮੀਆ, ਕੈਂਸਰ ਅਤੇ ਮਲੇਰੀਏ ਵਰਗੀਆਂ ਬਿਮਾਰੀਆਂ ਦਾ ਚੈਕਅੱਪ ਕੀਤਾ ਗਿਆ। ਕੈਂਪ ਵਿਚ ਕੁੱਲ 78 ਮਰੀਜ਼ਾਂ ਨੇ ਭਾਗ ਲਿਆ। ਜਿਸ ਵਿਚ ਮੋਟਾਪੇ ਤੋਂ ਪੀੜਤ 9, ਹਾਈ ਬਲੱਡ ਪ੍ਰੈਸ਼ਰ 22, ਸ਼ੂਗਰ 3 ਅਤੇ ਅਨੀਮੀਆ ਦੇ 2 ਮਰੀਜ਼ …

Read More »