Tuesday, November 24, 2026

Daily Archives: October 22, 2018

ਐਸ.ਡੀ.ਓ ਅਤੇ ਦਲਾਲ ਨੂੰ ਵਿਜੀਲੈਂਸ ਵਿਭਾਗ ਨੇ ਕੀਤਾ ਕਾਬੂ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਿਜੀਂਲੈਂਸ ਵਿਭਾਗ ਵੱਲੋਂ ਇਤਰਾਜਹੀਣਤਾ ਪ੍ਰਦੂਸ਼ਣ ਸਰਟੀਫਿਕੇਟ ਜਾਰੀ ਕਰਨ ਬਦਲੇ ਮੋਟੀ ਰਕਮ ਵਸੂਲਣ ਵਾਲੇ ਐਸ.ਡੀ.ਓ ਅਤੇ ਉਸ ਦੇ ਦਲਾਲ ਨੂੰ ਫਰੀਦਕੋਟ ਤੋਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਅਸ਼ੋਕ ਬਾਠ ਵਿਜੀਂਲੈਂਸ ਰੇਂਜ ਬਠਿੰਡਾ ਨੇ ਦੱਸਿਆ ਕਿ ਉਕਤ ਅਧਿਕਾਰੀ ਅਤੁਲ ਕੌਸ਼ਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਫਰੀਦਕੋਟ ਵਿਖੇ ਤਾਇਨਾਤ ਸੀ ਅਤੇ  …

Read More »

ਸਾਂਝਾ ਫ਼ਰੰਟ ਮੋਰਚੇ ਨੇ ਫ਼ੂਕਿਆ ਕੈਪਟਨ ਸਰਕਾਰ ਦਾ 20 ਫੁੱਟ ਉਚਾ ਪੁਤਲਾ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਵੱਡੀ ਕਟੌਤੀ ਦੇ ਖ਼ਿਲਾਫ਼ ਅਧਿਆਪਕਾਂ ਵਲੋਂ ਸਰਕਾਰ ਦੇ ਖਿਲਾਫ਼ ਜਿਥੇ ਪਟਿਆਲਾ ਵਿਖੇ ਜਥੇਬੰਦੀ ਦੇ ਨੁਮਾਇੰਦੇ ਮਰਨ ਵਰਤ ’ਤੇ ਬੈਠੇ ਹੋਏ ਹਨ।ਉਥੇ ਹੀ ਸਾਂਝੇ ਮੋਰਚੇ ਦੇ ਬੈਨਰ ਹੇਠ ਦਸਹਿਰੇ ਤੋਂ ਪਹਿਲਾ ਵੱਖ-ਵੱਖ ਜਥੇਬੰਦੀਆਂ ਨੇ ਅਧਿਆਪਕਾਂ ਨਾਲ ਹੋਈ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਨਿੱਤਰਦਿਆਂ ਬਠਿੰਡਾ ਦੇ ਹਨੰੂਮਾਨ ਚੌਂਕ ਨੂੰ ਚਾਰੇ …

Read More »

ਪੰਜਾਬ ਸਰਕਾਰ ਬਰਗਾੜੀ ਮੋਰਚਾ ਜਲਦ ਤੋਂ ਜਲਦ ਕਰਵਾਵੇ ਖ਼ਤਮ – ਸ਼ਿਵ ਜੋਸ਼ੀ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਆਪਣੇ ਆਪ ਵਿੱਚ ਬਹੁਤ ਹੀ ਨਿੰਦਣਯੋਗ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਮਿਲਣੀ ਚਾਹੀਦੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼ਿਵ ਸੈਨਾ ਹਿੰਦ ਦੇ ਕੌਮੀ ਮੀਤ ਪ੍ਰਧਾਨ ਸ਼ਿਵ ਜੋਸ਼ੀ ਨੇ ਕਰਦਿਆਂ ਕਿਹਾ ਕਿ ਬਰਗਾੜੀ ਮੋਰਚੇ ਦੀ ਆੜ ਵਿੱਚ ਕੁੱਝ ਖਾਲਿਸਤਾਨ ਸਮੱਰਥਕਾਂ …

Read More »

ਇਨਸਾਫ ਦੀ ਲਹਿਰ ਖਾਤੇਦਾਰ ਯੂਨੀਅਨ ਵਲੋਂ ਕਾਲਾ ਦੁਸ਼ਿਹਰਾ ਮਨਾਇਆ ਗਿਆ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਇਨਸਾਫ ਦੀ ਲਹਿਰ ਖਾਤੇਦਾਰ ਯੂਨੀਅਨ ਵੱਲੋਂ  ਪਰਲਜ਼ ਅਤੇ ਚਿੱਟ ਫੰਡ ਕੰਪਨੀ ਅਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟ ਕਰਦਿਆਂ ਕਾਲਾ ਦੁਸ਼ਿਹਰਾ ਮਨਾਇਆ ਗਿਆ।ਜਥੇਬੰਦੀ ਨੇ ਸਥਾਨਕ ਅੰਬੇਦਕਰ ਪਾਰਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ।ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਚੇਅਰਮੈਨ ਗੁਰਭੇਜ ਸਿੰਘ ਸੰਧੂ ਨੇ …

Read More »

ਡਿਫਰੈਂਟ ਕਾਨਵੈਂਟ ਸਕੂਲ ਘੁੱਦਾ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡਿਫਰੈਂਟ ਕਾਨਵੈਂਟ ਸਕੂਲ ਘੁੱਦਾ ਵਿਖੇ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਇਕ ਵਿਸ਼ਾਲ ਮੇਲੇ ਦਾ ਆਯੋਜਨ ਕੀਤਾ ਗਿਆ।ਮੇਲੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ। ਚੇਅਰਮੈਨ ਐਮ.ਕੇ ਮੰਨਾ ਨੇ ਕਿਹਾ ਕਿ ਦੁਸ਼ਹਿਰਾ ਬਦੀ ’ਤੇ ਨੇਕੀ ਦਾ …

Read More »

ਡੈਪੋ ਪ੍ਰੋਜੈਕਟ ਤਹਿਤ ‘ਬਡੀ ਪ੍ਰੋਗਰਾਮ’ ਦੋਰਾਨ ਕਾਲਜ ਵਿਦਿਆਰਥੀਆਂ ਵਲੋਂ ਰੈਲੀ ਦਾ ਆਯੋਜਨ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੈਪੋ ਪ੍ਰੋਜੈਕਟ ਦੇ ਤਹਿਤ ‘ਬਡੀ ਪ੍ਰੋਗਰਾਮ’ ਦੌਰਾਨ ਭਾਈ ਆਸਾ ਸਿੰਘ ਗਰਲ਼ਜ ਕਾਲਜ ਗੋਨਿਆਣਾ ਮੰਡੀ ਜ਼ਿਲਾ ਬਠਿੰਡਾ ਦੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਨਸ਼ੇ ਦੇ ਖਿਲਾਫ ਮੁਹਿੰਮ ਵਿਚ ਪਿੰਡ ਮਹਿਮਾ ਸਰਜਾ, ਮਹਿਮਾ ਸਰਕਾਰੀ, ਮਹਿਮਾ ਸਵਾਈ, ਮਹਿਮਾ ਭਗਵਾਨਾ, ਲੱਖੀ ਜੰਗਲ ਅਤੇ ਨੇਹਿਆਂ ਵਾਲਾ ਵਿਖੇ ਰੈਲੀ ਆਯੋਜਿਤ ਕੀਤੀ ਗਈ …

Read More »

ਮਨੁੱਖਤਾ ਲਈ ਘਾਤਕ ਬਣ ਚੁੱਕੇ ਧਾਰਮਿਕ ਤਿਉਹਾਰ ਤੇ ਅੰਧ ਵਿਸ਼ਵਾਸੀ ਰਵਾਇਤਾਂ ਛੱਡਣ ਦੀ ਅਪੀਲ

ਬਟਾਲਾ, 21 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਦੁਸਹਿਰੇ ਮੌਕੇ ਅੰਮ੍ਰਿਤਸਰ `ਚ ਵਾਪਰੇ ਦਰਦਨਾਕ ਖੂਨੀ ਰੇਲ ਹਾਦਸੇ ਉਤੇ ਪੀੜਤ ਪਰਿਵਾਰਾਂ ਨਾਲ ਗਹਿਰੇ ਦੁੱਖ ਅਤੇ ਹਮਦਰਦੀ ਦਾ ਇਜ਼ਹਾਰ ਕਰਦੇ ਹੋਏ, ਜਿਥੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ, ਉਥੇ ਹੀ ਸਮਾਜ ਦੇ ਸਮੂਹ ਵਰਗਾਂ ਦੇ ਲੋਕਾਂ ਨੂੰ …

Read More »

ਬਟਾਲਾ ਤੇ ਪਨਿਆੜ `ਚ ਸਥਾਪਿਤ ਹੋਣਗੇ ਆਧੁਨਿਕ ਤਕਨੀਕ ਵਾਲੇ ਸ਼ੂਗਰ ਪਲਾਂਟ – ਰੰਧਾਵਾ

ਬਟਾਲਾ, 21 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਜ਼ਿਲਾ ਗੁਰਦਾਸਪੁਰ ਦੇ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਸਹਿਕਾਰੀ ਖੰਡ ਮਿੱਲ ਬਟਾਲਾ ਅਤੇ ਪਨਿਆੜ (ਗੁਰਦਾਸਪੁਰ) ਵਿਖੇ ਆਧੁਨਿਕ ਤਕਨੀਕ ਦੇ ਸ਼ੂਗਰ ਪਲਾਂਟ ਲਗਾਏ ਜਾਣਗੇ, ਜਿਨਾਂ ਵਿੱਚ ਖੰਡ ਦੇ ਨਾਲ ਨਾਲ ਇਥਾਨੋਲ ਅਤੇ ਬਿਜਲੀ ਦਾ ਉਤਪਾਦਨ ਵੀ ਕੀਤਾ ਜਾਵੇਗਾ।ਇਹ ਖੁਲਾਸਾ ਕਰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ …

Read More »