ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਵੱਡੀ ਕਟੌਤੀ ਦੇ ਖ਼ਿਲਾਫ਼ ਅਧਿਆਪਕਾਂ ਵਲੋਂ ਸਰਕਾਰ ਦੇ ਖਿਲਾਫ਼ ਜਿਥੇ ਪਟਿਆਲਾ ਵਿਖੇ ਜਥੇਬੰਦੀ ਦੇ ਨੁਮਾਇੰਦੇ ਮਰਨ ਵਰਤ ’ਤੇ ਬੈਠੇ ਹੋਏ ਹਨ।ਉਥੇ ਹੀ ਸਾਂਝੇ ਮੋਰਚੇ ਦੇ ਬੈਨਰ ਹੇਠ ਦਸਹਿਰੇ ਤੋਂ ਪਹਿਲਾ ਵੱਖ-ਵੱਖ ਜਥੇਬੰਦੀਆਂ ਨੇ ਅਧਿਆਪਕਾਂ ਨਾਲ ਹੋਈ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਨਿੱਤਰਦਿਆਂ ਬਠਿੰਡਾ ਦੇ ਹਨੰੂਮਾਨ ਚੌਂਕ ਨੂੰ ਚਾਰੇ …
Read More »Monthly Archives: October 2018
ਪੰਜਾਬ ਸਰਕਾਰ ਬਰਗਾੜੀ ਮੋਰਚਾ ਜਲਦ ਤੋਂ ਜਲਦ ਕਰਵਾਵੇ ਖ਼ਤਮ – ਸ਼ਿਵ ਜੋਸ਼ੀ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਆਪਣੇ ਆਪ ਵਿੱਚ ਬਹੁਤ ਹੀ ਨਿੰਦਣਯੋਗ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਮਿਲਣੀ ਚਾਹੀਦੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼ਿਵ ਸੈਨਾ ਹਿੰਦ ਦੇ ਕੌਮੀ ਮੀਤ ਪ੍ਰਧਾਨ ਸ਼ਿਵ ਜੋਸ਼ੀ ਨੇ ਕਰਦਿਆਂ ਕਿਹਾ ਕਿ ਬਰਗਾੜੀ ਮੋਰਚੇ ਦੀ ਆੜ ਵਿੱਚ ਕੁੱਝ ਖਾਲਿਸਤਾਨ ਸਮੱਰਥਕਾਂ …
Read More »ਇਨਸਾਫ ਦੀ ਲਹਿਰ ਖਾਤੇਦਾਰ ਯੂਨੀਅਨ ਵਲੋਂ ਕਾਲਾ ਦੁਸ਼ਿਹਰਾ ਮਨਾਇਆ ਗਿਆ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਇਨਸਾਫ ਦੀ ਲਹਿਰ ਖਾਤੇਦਾਰ ਯੂਨੀਅਨ ਵੱਲੋਂ ਪਰਲਜ਼ ਅਤੇ ਚਿੱਟ ਫੰਡ ਕੰਪਨੀ ਅਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟ ਕਰਦਿਆਂ ਕਾਲਾ ਦੁਸ਼ਿਹਰਾ ਮਨਾਇਆ ਗਿਆ।ਜਥੇਬੰਦੀ ਨੇ ਸਥਾਨਕ ਅੰਬੇਦਕਰ ਪਾਰਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ।ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਚੇਅਰਮੈਨ ਗੁਰਭੇਜ ਸਿੰਘ ਸੰਧੂ ਨੇ …
Read More »ਡਿਫਰੈਂਟ ਕਾਨਵੈਂਟ ਸਕੂਲ ਘੁੱਦਾ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡਿਫਰੈਂਟ ਕਾਨਵੈਂਟ ਸਕੂਲ ਘੁੱਦਾ ਵਿਖੇ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਇਕ ਵਿਸ਼ਾਲ ਮੇਲੇ ਦਾ ਆਯੋਜਨ ਕੀਤਾ ਗਿਆ।ਮੇਲੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ। ਚੇਅਰਮੈਨ ਐਮ.ਕੇ ਮੰਨਾ ਨੇ ਕਿਹਾ ਕਿ ਦੁਸ਼ਹਿਰਾ ਬਦੀ ’ਤੇ ਨੇਕੀ ਦਾ …
Read More »ਡੈਪੋ ਪ੍ਰੋਜੈਕਟ ਤਹਿਤ ‘ਬਡੀ ਪ੍ਰੋਗਰਾਮ’ ਦੋਰਾਨ ਕਾਲਜ ਵਿਦਿਆਰਥੀਆਂ ਵਲੋਂ ਰੈਲੀ ਦਾ ਆਯੋਜਨ
ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੈਪੋ ਪ੍ਰੋਜੈਕਟ ਦੇ ਤਹਿਤ ‘ਬਡੀ ਪ੍ਰੋਗਰਾਮ’ ਦੌਰਾਨ ਭਾਈ ਆਸਾ ਸਿੰਘ ਗਰਲ਼ਜ ਕਾਲਜ ਗੋਨਿਆਣਾ ਮੰਡੀ ਜ਼ਿਲਾ ਬਠਿੰਡਾ ਦੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਨਸ਼ੇ ਦੇ ਖਿਲਾਫ ਮੁਹਿੰਮ ਵਿਚ ਪਿੰਡ ਮਹਿਮਾ ਸਰਜਾ, ਮਹਿਮਾ ਸਰਕਾਰੀ, ਮਹਿਮਾ ਸਵਾਈ, ਮਹਿਮਾ ਭਗਵਾਨਾ, ਲੱਖੀ ਜੰਗਲ ਅਤੇ ਨੇਹਿਆਂ ਵਾਲਾ ਵਿਖੇ ਰੈਲੀ ਆਯੋਜਿਤ ਕੀਤੀ ਗਈ …
Read More »ਮਨੁੱਖਤਾ ਲਈ ਘਾਤਕ ਬਣ ਚੁੱਕੇ ਧਾਰਮਿਕ ਤਿਉਹਾਰ ਤੇ ਅੰਧ ਵਿਸ਼ਵਾਸੀ ਰਵਾਇਤਾਂ ਛੱਡਣ ਦੀ ਅਪੀਲ
ਬਟਾਲਾ, 21 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਦੁਸਹਿਰੇ ਮੌਕੇ ਅੰਮ੍ਰਿਤਸਰ `ਚ ਵਾਪਰੇ ਦਰਦਨਾਕ ਖੂਨੀ ਰੇਲ ਹਾਦਸੇ ਉਤੇ ਪੀੜਤ ਪਰਿਵਾਰਾਂ ਨਾਲ ਗਹਿਰੇ ਦੁੱਖ ਅਤੇ ਹਮਦਰਦੀ ਦਾ ਇਜ਼ਹਾਰ ਕਰਦੇ ਹੋਏ, ਜਿਥੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ, ਉਥੇ ਹੀ ਸਮਾਜ ਦੇ ਸਮੂਹ ਵਰਗਾਂ ਦੇ ਲੋਕਾਂ ਨੂੰ …
Read More »ਬਟਾਲਾ ਤੇ ਪਨਿਆੜ `ਚ ਸਥਾਪਿਤ ਹੋਣਗੇ ਆਧੁਨਿਕ ਤਕਨੀਕ ਵਾਲੇ ਸ਼ੂਗਰ ਪਲਾਂਟ – ਰੰਧਾਵਾ
ਬਟਾਲਾ, 21 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਜ਼ਿਲਾ ਗੁਰਦਾਸਪੁਰ ਦੇ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਸਹਿਕਾਰੀ ਖੰਡ ਮਿੱਲ ਬਟਾਲਾ ਅਤੇ ਪਨਿਆੜ (ਗੁਰਦਾਸਪੁਰ) ਵਿਖੇ ਆਧੁਨਿਕ ਤਕਨੀਕ ਦੇ ਸ਼ੂਗਰ ਪਲਾਂਟ ਲਗਾਏ ਜਾਣਗੇ, ਜਿਨਾਂ ਵਿੱਚ ਖੰਡ ਦੇ ਨਾਲ ਨਾਲ ਇਥਾਨੋਲ ਅਤੇ ਬਿਜਲੀ ਦਾ ਉਤਪਾਦਨ ਵੀ ਕੀਤਾ ਜਾਵੇਗਾ।ਇਹ ਖੁਲਾਸਾ ਕਰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ …
Read More »ਨਵਜੋਤ ਸਿੱਧੂ ਨੂੰ ਬਰਖਾਸਤ ਕਰ ਕੇ ਗ੍ਰਿਫਤਾਰ ਕਰੇ ਸਰਕਾਰ – ਸੁਖਬੀਰ ਬਾਦਲ
ਹਾਦਸਾ ਸਥਾਨ ਤੇ ਹਸਪਤਾਲ ਦਾ ਕੀਤਾ ਦੌਰਾ, ਮ੍ਰਿਤਕਾਂ ਦੇ ਸਸਕਾਰ `ਚ ਭਰੀ ਹਾਜ਼ਰੀ ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦੁਸਿਹਰੇ ਮੌਕੇ ਵਾਪਰੇ ਰੇਲ ਹਾਦਸੇ ਦੇ ਦੁਖਾਂਤ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦੋਸ਼ੀ ਠਹਿਰਾਉਦਿਆਂ ਉਹਨਾਂ ਨੂੰ ਕੈਬਨਿਟ ਵਿਚੋਂ ਤੁਰੰਤ ਬਰਖਾਸਤ ਕਰ ਕੇ ਪਰਚਾ …
Read More »ਸ਼੍ਰੋਮਣੀ ਕਮੇਟੀ ਨੇ ਹਾਦਸੇ ਦੇ ਪੀੜਤਾਂ ਤੇ ਪਰਿਵਾਰਾਂ ਲਈ ਗੁਰੂ ਕੇ ਲੰਗਰ ਦਾ ਕੀਤਾ ਪ੍ਰਬੰਧ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਕੱਲ੍ਹ ਵਿਖੇ ਜੌੜਾ ਫਾਟਕ ਨਜ਼ਦੀਕ ਵਾਪਰੇ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਤੰਦਰੁਸਤੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 21 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ। ਇਸ ਦੇ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਰਾਮਦਾਸ ਹਸਪਤਾਲ ਤੋਂ ਇਲਾਵਾ …
Read More »ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰੇਗੀ ਸ਼੍ਰੋਮਣੀ ਕਮੇਟੀ – ਲੌਂਗੋਵਾਲ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਜੌੜਾ ਫਾਟਕ ’ਤੇ ਵਾਪਰੇ ਰੇਲ ਹਾਦਸੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੈ।ਉਨ੍ਹਾਂ ਇਸ ਰੇਲ ਹਾਦਸੇ ਦੇ ਜਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।ਲੌਂਗੋਵਾਲ …
Read More »
Punjab Post Daily Online Newspaper & Print Media