ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਛੇਤੀ ਹੋਵੇਗਾ ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪੰਜਾਬ ਦੀ ਸਹਿਕਾਰੀ ਖੇਤਰ ਦੀਆਂ ਖੰਡ ਮਿਲਾਂ, ਜੋ ਕਿ ਲਗਾਤਾਰ ਘਾਟੇ ਵਿਚ ਚੱਲ ਰਹੀਆਂ ਹਨ, ਨੂੰ ਮੁਨਾਫੇ ਵਿਚ ਲਿਆਉਣ ਲਈ ਜਿੱਥੇ ਇੰਨਾਂ ਦੀ ਸਮਰੱਥਾ ਵਿਚ ਵਾਧਾ ਕੀਤਾ ਜਾਵੇਗਾ, ਉਥੇ ਮਿਲਾਂ ਵਿਚੋਂ ਪੈਦਾ …
Read More »Daily Archives: November 16, 2018
ਮਹਾਰਾਸ਼ਟਰ ਅਤੇ ਪੰਜਾਬ ਦੇ ਸਹਿਕਾਰਤਾ ਮੰਤਰੀਆਂ ਵਲੋਂ ਮਾਰਕਫੈਡ ਦੇ ਆਊਟਲੈਟ ਦਾ ਦੌਰਾ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬੀਤੀ ਰਾਤ ਮਹਾਂਰਾਸ਼ਟਰ ਦੇ ਸਹਿਕਾਰਤਾ ਮੰਤਰੀ ਸੁਭਾਸ਼ ਦੇਸ਼ਮੁੱਖ ਅਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਰਣਜੀਤ ਐਵੀਨਿਊ ਸਥਿਤ ਮਾਰਕਫੈਡ ਦੇ ਆਊਟਲੈਟ ਸਟੋਰ ਦਾ ਦੌਰਾ ਕੀਤਾ ਗਿਆ।ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਮਾਰਕਫੈਡ ਬਾਲ ਮੁਕੰਦ ਸ਼ਰਮਾ ਨੇ ਸੁਭਾਸ਼ ਦੇਸ਼ਮੁੱਖ ਨੂੰ ਮਾਰਕਫੈਡ ਦੇ ਉਤਪਾਦ, ਪੈਕਿੰਗ ਅਤੇ ਕੁਆਲਟੀ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ।ਦੇਸ਼ਮੁੱਖ ਸਹਿਕਾਰੀ ਅਦਾਰੇ ਮਾਰਕਫੈਡ …
Read More »ਮੋਟਰਸਾਇਕਲ ਦੇ ਸਲੰਸਰਾਂ `ਚ ਤਕਨੀਕੀ ਫੇਰ ਬਦਲ ਕਰਕੇ ਪਟਾਕੇ ਮਾਰਨ `ਤੇੇ ਪਾਬੰਦੀ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੋਟਰਸਾਇਕਲ ਚਾਲਕਾਂ ਵਲੋਂ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਸ਼ਹਿਰ ਵਿੱਚ ਚਲਦੇ ਸਮੇਂ ਜਾਣ-ਬੁਝ ਕੇ ਉੱਚੀ ਆਵਾਜ਼ ਪੈਦਾ ਕਰਦੇ ਹਨ ਅਤੇ ਤੈਅ ਸ਼ੁਦਾ ਮਾਨਕਾਂ …
Read More »ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਸਹਿ ਵਿੱਦਿਅਕ ਮੁਕਾਬਲਿਆਂ ’ਚ ਅੱਵਲ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ‘ਸਹਿ-ਵਿੱਦਿਅਕ ਮੁਕਾਬਲਿਆਂ’ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲੇ, ਦੂਜੇ ਤੇ ਤੀਜੇ ਵਰਗ ਦੇ ਵੱਖ-ਵੱਖ ਮੁਕਾਬਲਿਆਂ ’ਚ ਭਾਗ …
Read More »ਸਰਕਾਰੀ ਕੰਨਿਆ ਸਕੂਲ ਮਾਲ ਰੋਡ ਵਿਖੇ ਖੇਤਰ ਪੱਧਰੀ ਸਹਿ-ਅਕਾਦਮਿਕ ਮੁਕਾਬਲੇ ਸਮਾਪਤ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਤਿੰਨ ਰੋਜ਼ਾ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਖੇਤਰ ਪੱਧਰੀ ਸਹਿ-ਅਕਾਦਮਿਕ ਮੁਕਾਬਲੇ ਅੱਜ ਸਮਾਪਤ ਹੋ ਗਏ।ਇਹ ਮੁਕਾਬਲੇ ਵਿਦਿਆਰਥੀਆਂ ’ਚ ਉਸਾਰੂ ਰੁਚੀਆਂ ਜਗਾਉਣ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਤਰਨਤਾਰਨ ਅਤੇ ਫਗਵਾੜਾ …
Read More »ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਵਿਖੇ ਬਾਲ ਦਿਵਸ ਮਨਾਇਆ
ਸਮਰਾਲਾ, 15 ਨਵੰਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਵਿਖੇ ਬਾਲ ਦਿਵਸ ਨੂੰ ਬਾਲ ਮੇਲੇ ਦੇ ਰੂਪ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਬਾਲ-ਗੀਤ, ਕਵਿਤਾਵਾਂ, ਬਾਲ ਖੇਡਾਂ ਦੀ ਪੇਸ਼ਕਾਰੀ ਕੀਤੀ।ਸਕੂਲ ਅਧਿਆਪਕ ਸੁਖਰਾਜ ਸਿੰਘ ਨੇ ਪਿੰਡ ਵਾਸੀਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਵਿੱਚ ਬੱਚਿਆਂ ਦਾ ਦਾਖਲਾ ਵੱਧ ਤੋਂ ਵੱਧ ਕਰਵਾਉਣ …
Read More »ਉਟਾਲਾਂ ਸਹਿਕਾਰੀ ਸਭਾ ਵਿਖੇ 65ਵਾਂ ਸਰਬ ਭਾਰਤੀ ਸਹਿਕਾਰੀ ਸਪਤਾਹ ਦਿਵਸ ਮਨਾਇਆ
ਸਮਰਾਲਾ, 15 ਨਵੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਉਟਾਲਾਂ ਵਿਖੇ ਦੀ ਉਟਾਲਾਂ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ: ਵਿਖੇ 65ਵਾਂ ਸਰਬ ਭਾਰਤ ਸਹਿਕਾਰੀ ਸਪਤਾਹ ਮਨਾਇਆ ਗਿਆ।ਜਿਸ ਵਿੱਚ ਗੁਰਜੋਤ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸਮਰਾਲਾ ਖੰਨਾ, ਭੁਪਿੰਦਰ ਸਿੰਘ ਜ਼ਿਲ੍ਹਾ ਮੈਨੇਜਰ ਦੀ ਲੁਧਿਆਣਾ ਸੈਂਟਰਲ ਕੋਆਪਰੇਟਿਵ ਬੈਂਕ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਡਾ. ਗੁਰਜੋਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਸਹਿਕਾਰੀ ਸਭਾਵਾਂ ਦੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਸਕੂਲ ਜੀ.ਟੀ ਰੋਡ ਵਿਖੇ 19ਵੀਆਂ ਰਾਜ ਪੱਧਰੀ ਖੇਡਾਂ ਆਰੰਭ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਅੱਜ 19ਵੀਆਂ ਰਾਜ ਪੱਧਰੀ ਖੇਡਾਂ ਦਾ ਉਦਘਾਟਨ ਸਕੂਲ ਦੀ ਐਜੂਕੇਸ਼ਨ ਕਮੇਟੀ ਵੱਲੋਂ ਆਯੋਜਿਤ ਕੀਤਾ ਗਿਆ।ਤਿੰਨ ਦਿਨ ਚੱਲਣ ਵਾਲੀਆਂ ਇੰਨ੍ਹਾਂ ਖੇਡਾਂ ਵਿੱਚ ਵੱਖ-ਵੱਖ ਸਕੂਲਾਂ ਜਿੰਨ੍ਹਾਂ ਵਿੱਚ ਮਜੀਠਾ ਬਾਈਪਾਸ, ਰਣਜੀਤ ਐਵੀਨਿਊ, ਸੁਰ ਸਿੰਘ, …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਬੈਠਕ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉਪ-ਦਫ਼ਤਰ ਵਿਖੇ ਹੋਈ ਇਕੱਤਰਤਾ ਵਿਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, …
Read More »ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੰਪਿਊਟਰ ਸਿਖਿਆ ਲਾਜ਼ਮੀ – ਸੋਨੀ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਬਾਲ ਦਿਵਸ ਮੌਕੇ ਸਿਖਿਆ ਮੰਤਰੀ ਓ.ਪੀ ਸੋਨੀ ਵੱਲੋਂ ਮਾਲ ਰੋਡ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਡੂ ਬਰੁੱਕ ਸੰਸਥਾ ਦੇ ਸਹਿਯੋਗ ਨਾਲ ਪੰਡਿਤ ਨਹਿਰੂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ।ਐਡੂ ਬਰੁੱਕ ਸੰਸਥਾ ਵੱੱਲੋਂ ਅੰਗਰੇਜੀ ਦੇ ਗਿਆਨ ਵਿੱਚ ਮੁਹਾਰਤ ਹਾਸਲ ਕਰਨ ਵਾਲੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੂੰ ਅੰਗਰੇਜੀ ਐਕਸੀਲੈਂਟ ਐਵਾਰਡ ਦਿੱਤੇ ਗਏ। …
Read More »
Punjab Post Daily Online Newspaper & Print Media