ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਮ ਖਾਨ ਨੇ ਪਾਕਿਸਤਾਨੀ ਪੰਜਾਬ ਦੇ ਜਿਲਾ ਨਾਰੋਵਾਲ `ਚ ਪੈਂਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਅਤੇ ਭਾਰਤੀ ਪੰਜਾਬ ਦੇ ਡੇਰਾ ਬਾਬਾ ਨਾਨਕ ਸਥਿਤ ਗੁਰਦੁਆਰਾ ਸਾਹਿਬ ਨੂੰ ਮਿਲਾਉਣ ਲਈ 4 ਕਿਲੋਮੀਟਰ ਦੇ ਕੋਰੀਡੋਰ ਦਾ ਅੱਜ ਕੀਤਾ ਉਦਘਟਾਨ। 6 ਮਹੀਨਿਆਂ ਤੱਕ ਬਣ ਕੇ ਤਿਆਰ ਹੋਵੇਗਾ ਕਰਤਾਰਪੁਰ ਕੋਰੀਡੋਰ। ਭਾਰਤੀ …
Read More »Daily Archives: November 28, 2018
ਟਾਊਨ ਹਾਲ ਵਿਖੇ ਫੂਡ ਸਟਰੀਟ ਤੇ ਗੁ. ਸ਼ਹੀਦ ਬਾਬਾ ਦੀਪ ਸਿੰਘ ਦੇ ਚੁਗਿਰਦੇ ਦੇ ਸੁੰਦਰਤਾ ਪ੍ਰਾਜੈਕਟ ਸ਼ੁਰੂ
ਏਸ਼ੀਅਨ ਡਿਵਲਪਮੈਂਟ ਬੈਂਕ ਨਾਲ ਮਿਲ ਕੇ ਕੰਮ ਕਰੇਗਾ ਪੰਜਾਬ ਹੈਰੀਟੇਜ ਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ ਏਸ਼ੀਅਨ ਡਿਵਲਪਮੈਂਟ ਬੈਂਕ ਦੀ ਸਹਾਇਤਾ ਨਾਲ ਸ਼ਹਿਰ ਦੀ ਕੇਂਦਰ ਬਿੰਦੂ ਟਾਊਨ ਹਾਲ ਵਿਖੇ ਸੈਲਾਨੀਆਂ ਦੀ ਸਹੂੂਲਤ ਲਈ ਫੂਡ ਸਟਰੀਟ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੇ ਚੁਗਿਰਦੇ ਦੀ ਸੁੰਦਰਤਾ ਨੂੰ …
Read More »ਲਾਂਘਾ ਖੋਲ੍ਹਣ ਲਈ ਭਾਰਤ ਤੇ ਪਾਕਿਸਤਾਨ ਸਰਕਾਰਾਂ ਦੇ ਧੰਨਵਾਦ ਦਾ ਮਤਾ ਕੀਤਾ ਪਾਸ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾ ਰਹੇ ਮੂਲਮੰਤਰ ਅਸਥਾਨ ਵਿਚ ਇਤਿਹਾਸ ਨੂੰ ਰੂਪਮਾਨ ਕਰਨ ਅਤੇ ਪੇਂਟਿੰਗਜ਼ ਸਥਾਪਤ ਕਰਨ ਸਬੰਧੀ ਮਾਹਿਰਾਂ ਦੀ ਇਕ ਕਮੇਟੀ ਬਣਾਉਣ …
Read More »ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ’ਚ ਸਮਰਾਲਾ ਇਲਾਕੇ ਦੇ ਤਿੰਨ ਖਿਡਾਰੀਆਂ ਨੇ ਮਾਰੀਆਂ ਮੱਲਾਂ
ਸਮਰਾਲਾ, 27 ਨਵੰਬਰ (ਪੰਜਾਬ ਪੋਸਟ -ਕੰਗ) – ਮਾਸਟਰ ਐਥਲੈਟਿਕਸ ਚੈਪੀਅਨਸ਼ਿਪ ਜੋ ਬੀਤੇ ਦਿਨੀਂ ਚੰਡੀਗੜ ਦੇ ਸੈਕਟਰ 46 ਦੇ ਸਪੋਰਟਸ ਕੰਪਲੈਕਸ ਵਿਖੇ ਸੰਪਨ ਹੋਈ।ਇਸ ਚੈਪੀਅਨਸ਼ਿਪ ਵਿੱਚ ਪੰਜਾਬ ਭਰ ਦੇ ਕਰੀਬ 500 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਇਸ ਵਿੱਚ ਸਮਰਾਲਾ ਇਲਾਕੇ ਤਿੰਨ ਖਿਡਾਰੀਆਂ ਨੇ ਇਸ ਐਥਲੈਟਿਕਸ ਮੀਟ ਵਿੱਚ ਮੈਡਲ ਜਿੱਤ ਕੇ ਸਮਰਾਲਾ ਦਾ ਨਾਂ ਰੌਸ਼ਨ ਕੀਤਾ ਜਿਨ੍ਹਾਂ ਵਿੱਚ ਪਿੰਡ ਮਾਦਪੁਰ ਦੇ …
Read More »ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਭੱਬਰ `ਚ ਲਗਾਇਆ ਪਸ਼ੂ ਭਲਾਈ ਕੈਂਪ
ਪਠਾਨਕੋਟ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਭੱਬਰ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਜਿਲ੍ਹੇ ਦਾ 66ਵਾਂ ਕੈਂਪ ਲਗਾਇਆ ਗਿਆ। ਜਿਸ ਵਿੱਚ ਡਾ. ਵਿਜੈ ਕੁਮਾਰ ਵੈਟਨਰੀ ਅਫਸ਼ਰ ਘੋਹ ਅਤੇ ਡਾ. ਗੁਲਸ਼ਨ ਚੰਦ ਵੈਟਨਰੀ ਅਫਸ਼ਰ ਸਰਕਾਰੀ ਪੋਲੀਕਲੀਨਿਕ ਪਠਾਨਕੋਟ ਅਤੇ ਰਿਟਾਇਰਡ ਵੈਟਨਰੀ ਇੰਸਪੈਕਟਰ ਪਵਨ ਸਰਮਾ ਵੀ ਹਾਜ਼ਰ ਹੋਏ। ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਗਾਈ ਗਈ ਜੀ.ਓ.ਜੀ ਦੀ ਟੀਮ …
Read More »ਕਿਸੇ ਅਣਹੋਣੀ ਨੂੰ ਸੱਦਾ ਦੇ ਰਹੇ ਨੇ ਅਵਾਰਾ ਪਸ਼ੂ – ਮੱਖਣ ਤਾਇਲ
ਧੂਰੀ, 27 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਵਾਰਾ ਪਸ਼ਆਂ ਦੀ ਵਧ ਰਹੀ ਗਿਣਤੀ ਸ਼ਹਿਰ ਅਤੇ ਮੁਹੱਲਾ ਨਿਵਾਸੀਆਂ ਲਈ ਸਿਰ ਦਰਦੀ ਬਣਦੀ ਜਾ ਰਹੀ ਹੈ।ਇਨ੍ਹਾਂ ਅਵਾਰਾ ਪਸ਼ੂਆ ਦੇ ਕਾਰਨ ਨਿੱਤ ਕੋਈ ਨਾ ਕੋਈ ਘਟਨਾ ਵਾਪਰ ਰਹੀ ਹੈ, ਪਰ ਪ੍ਰਸ਼ਾਸਨ ਇਸ ਸਭ ਤੋਂ ਬੇਖਬਰ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਮੱਖਣ ਤਾਇਲ ਨੇ ਦੱਸਿਆ ਕਿ ਹੁਣ ਤਾਂ ਛੋਟੇ ਬੱਚਿਆ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਸਨਮਾਨਿਤ
ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਬਾਲ ਦਿਵਸ ਸਬੰਧੀ ਸਮਾਗਮ ਦੌਰਾਨ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ, ਅੰਮ੍ਰਿਤਸਰ ਦੇ ਵਿਦਿਆਰਥੀ ਬਾਰ੍ਹਵੀਂ, ਆਰਟਸ ਦੀ ਤੁਸ਼ੀਨ ਨਾਰੰਗ ਨੂੰ `ਜੈਮ ਆਫ਼ ਸਹੋਦਿਆ ਐਵਾਰਡ` ਨਾਲ ਸਨਮਾਨਿਤ ਕੀਤਾ ਗਿਆ।ਉਸ ਨੂੰ ਵਿੱਦਿਅਕ ਤੇ ਸਹਿ-ਪਾਠਕ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨ ਕਰਨ ਲਈ ਚੁਣਿਆ ਗਿਆ।ਸਕੂਲ ਦੇ ਸੱਤਵੀਂ ਜਮਾਤ ਦੇ …
Read More »ਸਰਕਾਰੀ ਆਈ.ਟੀ.ਆਈ ਵਿਖੇ ਲਗਾਇਆ ਕੌਮੀ ਸੇਵਾ ਯੋਜਨਾ ਕੈਂਪ
ਭੀਖੀ/ਮਾਨਸਾ, 27 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਆਈ.ਟੀ.ਆਈ ਮਾਨਸਾ ਵਿਖੇ ਅੱਜ ਕੌਮੀ ਸੇਵਾ ਯੋਜਨਾ ਦਾ ਕੈਂਪ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਮੁਖੀ ਹਰਵਿੰਦਰ ਕੁਮਾਰ ਨੇ ਦੱਸਿਆ ਕਿ ਨੌਜਵਾਨਾਂ ਵਿੱਚ ਏਕਤਾ ਅਤੇ ਆਪਸੀ ਮਿਲਵਰਤਨ ਦੀ ਭਾਵਨਾ ਲਿਆਉਣ ਲਈ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਇਸ ਨਾਲ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦਾ ਵੀ ਜਜ਼ਬਾ ਪੈਦਾ ਹੁੰਦਾ ਹੈ। …
Read More »ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ `ਤੇ ਮੁਕੰਮਲ ਪਾਬੰਦੀ
ਭੀਖੀ/ਮਾਨਸਾ, 27 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਇਨਾਂ ਚਲਾਉਣ `ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੋਈ ਵੀ ਕੰਬਾਇਨ ਸੀ.ਐਚ.ਐਸ ਐਸ.ਐਮ.ਐਸ ਲਗਾਏ ਬਗੈਰ ਨਹੀਂ ਚਲਾਈ ਜਾਵੇਗੀ। …
Read More »ਮਾਨਸਾ ਜ਼ਿਲ੍ਹੇ ਦੇ 100 ਨੌਜਵਾਨ ਨੂੰ ਮਿਲੇਗੀ ਗੁੜਗਾੳਂ `ਚ ਟਰੇਨਿੰਗ
ਭੀਖੀ/ਮਾਨਸਾ, 27 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਸਕੀਮ ਤਹਿਤ ਸਰਕਾਰੀ ਤਕਨੀਕੀ ਸਿੱਖਿਆ ਵਿਭਾਗ ਮਾਨਸਾ ਵਲੋਂ ਇੰਡੀਅਨ ਇੰਸਟੀਚਿਊਟ ਫਾਰ ਸਕਿੱਲ ਡਿਵੈਲਪਮੈਂਟ ਨਾਲ ਤਾਲਮੇਲ ਕਰਕੇ 100 ਦੇ ਕਰੀਬ ਨੌਜਵਾਨਾਂ ਲਈ ਮਾਰੂਤੀ ਸਜੂਕੀ ਵਿੱਚ ਟਰੇਨਿੰਗ ਦਾ ਰਾਹ ਪੱਧਰਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਸੇ ਸੰਦਰਭ ਵਿੱਚ …
Read More »
Punjab Post Daily Online Newspaper & Print Media