ਭੀਖੀ/ਮਾਨਸਾ, 3 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜਿਲ੍ਹੇ ਦੇ ਚਾਰ ਅਧਿਆਪਕਾਂ ਦੀਆਂ ਬਦਲੀਆਂ ਦੂਰ ਦੁਰਾਡੇ ਕਰਨ ਤੋਂ ਬਾਅਦ ਹੁਣ 8 ਹੋਰ ਅਧਿਆਪਕਾਂ ਦੀਆਂ ਬਦਲੀਆਂ ਦੂਰ ਦੁਰਾਡੇ ਕਰ ਦਿੱਤੀਆਂ ਗਈਆਂ ਹਨ।ਸਰਕਾਰ ਦੇ ਇਸ ਤਾਨਾਸ਼ਾਹੀ ਫੈਸਲੇ ਦੇ ਖਿਲ਼ਾਫ ਹੁਣ ਅਧਿਆਪਕਾਂ ਦੇ ਨਾਲ ਨਾਲ ਆਮ ਲੋਕਾਂ ਅੰਦਰ ਰੋਸ ਦੀ ਲਹਿਰ ਫੈਲ ਗਈ ਹੈ। ਬਦਲੀ ਕੀਤੇ ਗਏ ਅਧਿਆਪਕਾਂ ਦੀ ਤਾਇਨਾਤੀ ਵਾਲੇ …
Read More »Monthly Archives: November 2018
ਕਮਲਜੀਤ ਸਿੰਘ ਤੇ ਬੀਬੀ ਜਸਪ੍ਰੀਤ ਕੌਰ ਦੇ ਪ੍ਰੀਵਾਰ ਵਲੋਂ 13 ਦਿਨ ਚਲਾਇਆ ਜਾਵੇਗਾ ਲੰਗਰ
ਬੈਲਜੀਅਮ, 3 ਨਵੰਬਰ (ਪੰਜਾਬ ਪੋਸਟ- ਹਰਚਰਨ ਸਿੰਘ) – ਬੈਲਜੀਅਮ ਰਹਿੰਦੇ ਕਮਲਜੀਤ ਸਿੰਘ ਦੇ ਪ੍ਰੀਵਾਰ ਵਲੋ ਸਹਿਯੋਗੀਆਂ ਨਾਲ ਮਿਲ ਕੇ ਬੈਲਜੀਅਮ ਦੇ ਵੱਖ-ਵੱਖ ਸ਼ਹਿਰ ਵਿਚ 13 ਦਿਨ ਲੰਗਰ ਲਗਾਇਆ ਜਾ ਰਿਹਾ ਹੈ।ਇਸ ਦੌਰਾਨ ਸਿੱਖ ਧਰਮ ਦੀ ਵਿਸਥਾਰ ਪੂਰਵਕ ਜਾਣਕਾਰੀ ਦੇ ਲਿਖਤੀ ਪੋਸਟਰ ਵੀ ਵੰਡੇ ਜਾਣਗੇ।ਇਸ ਲੰਗਰ ਨੂੰ ਕਮਲਜੀਤ ਸਿੰਘ ਦੇ ਗ੍ਰਹਿ ਵਿਖੇ ਹੀ ਸਾਰੇ ਪ੍ਰੀਵਾਰ ਦੇ ਸਹਿਯੋਗ ਨਾਲ ਤਿਆਰ ਕੀਤਾ ਜਾਵੇਗਾ …
Read More »ਵਿਸ਼ਵ ਸਿਹਤ ਸੰਗਠਨ ਨੇ ਭਾਰਤ ਦੇ ਵਾਤਾਵਰਨ ਦੀ ਸ਼ੁੱਧਤਾ ਲਈ ਭਰੀ ਹਾਮੀ – ਐਮ.ਪੀ ਔਜਲਾ
ਅੰਤਰਰਾਸ਼ਟਰੀ ਪੱਧਰ ਦੇ ਸੈਮੀਨਾਰ ਵਿਚ ਔਜਲਾ ਨੇ ਕੀਤੀ ਭਾਰਤ ਦੀ ਪ੍ਰਤੀਨਿਧਤਾ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਸਵਿਟਰਜਲੈਂਡ ਦੇ ਸ਼ਹਿਰ ਜੈਨੇਵਾ ਵਿਖੇ ਵਿਸ਼ਵ ਸਿਹਤ ਸੰਗਠਨ ਵਲੋਂ ‘ਹਵਾ ਪ੍ਰਦੂਸ਼ਣ ਦੇ ਸਿਹਤ ਤੇ ਪ੍ਰਭਾਵ ’ ਸੰਬੰਧੀ ਕਰਵਾਏ ਕੌਮਾਂਤਰੀ ਸੈਮਨਾਰ ਵਿੱਚ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਚੁੱਕੇ ਮੁਦਿਆਂ ਨੂੰ ਲੈ ਕੇ ਸੰਗਠਨ ਦੇ ਡਾਇਰੈਕਟਰ ਜਨਰਲ …
Read More »ਸਿੱਖ ਇਤਿਹਾਸ ਨਾਲ ਛੇੜ-ਛਾੜ ਵਿਰੁੱਧ ਲੌਂਗੋਵਾਲ ਦੀ ਅਗਵਾਈ `ਚ ਧਰਨਾ
ਅੰਮ੍ਰਿਤਸਰ, 3 ਨਵੰਬਰ (ਪੰਜਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀਆਂ ਤਿਆਰ ਕੀਤੀਆਂ ਜਾ ਰਹੀਆਂ ਇਤਿਹਾਸ ਦੀਆਂ ਪੁਸਤਕਾਂ ਵਿਚ ਸਿੱਖ ਇਤਿਹਾਸ ਨੂੰ ਵਿਗਾੜਣ ਵਿਰੁੱਧ ਸਥਾਨਕ ਕੋਤਵਾਲੀ ਨਜ਼ਦੀਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਬੀਤੇ ਕੱਲ੍ਹ ਤੋਂ ਲਗਾਏ ਗਏ ਰੋਸ ਧਰਨੇ ਦੇ ਦੂਸਰੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ …
Read More »ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ
ਅੰਮ੍ਰਿਤਸਰ, 3 ਨਵੰਬਰ (ਪੰਜਬ ਪੋਸਟ- ਗੁਰਪ੍ਰੀਤ ਸਿੰਘ) – ਕਾਂਗਰਸ ਜਮਾਤ ਸਦਾ ਹੀ ਸਿੱਖਾਂ ਦੀ ਵਿਰੋਧੀ ਰਹੀ ਹੈ ਅਤੇ ਜਦੋਂ-ਜਦੋਂ ਵੀ ਇਸ ਦੀ ਦੇਸ਼ ਅਤੇ ਪੰਜਾਬ ਅੰਦਰ ਸਰਕਾਰ ਬਣੀ ਤਾਂ ਇਸ ਨੇ ਸਿੱਖਾਂ ’ਤੇ ਜ਼ੁਲਮ ਕਰਦਿਆਂ ਮੁਗਲ ਹਕੂਮਤ ਨੂੰ ਵੀ ਮਾਤ ਦਿੱਤੀ। ਪਹਿਲਾਂ ਜੂਨ 1984 ’ਚ ਸਿੱਖ ਕੌਮ ਦੇ ਮਹਾਨ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ ਸਕੂਲ ਜੀ.ਟੀ.ਰੋਡ ਵਿਖੇ ਹੋਏ ਦਿਵਾਲੀ ਮੁਕਾਬਲੇ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਦੀਵਾਲੀ ਨੂੰ ਸਮਰਪਿਤ ਸਕੂਲ ਦੇ ਪ੍ਰਾਈਮਰੀ ਅਤੇ ਸੀਨੀਅਰ ਵਿੰਗ ਵੱਲੋਂ ਪੂਜਾ ਦੀਆਂ ਥਾਲੀਆਂ ਸਜਾਉਣ, ਦੀਵੇ ਸਜਾਉਣ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਸਕੂਲ ਦੇ ਸੀਨੀਅਰ ਤੇ ਪ੍ਰਾਈਮਰੀ ਵਿੰਗ ਦੇ ਵਿਦਿਆਰਥੀਆਂ ਨੇ ਲੈਂਪ, …
Read More »ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਵਿਖੇ ਪੰਜਾਬ ਦਿਵਸ ਮਨਾਇਆ
ਅੰਮਿ੍ਤਸਰ, 3 ਨਵੰਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਵਿਖੇ ਸਕੂਲ ਸਟਾਫ਼ ਵਲੋਂ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੰਜਾਬ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਫਾੳੂੂਡੇਸ਼ਨ ਦੇ ਪ੍ਰਧਾਨ ਤੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੰਧੂੂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਦਕਿ ਪ੍ਰਧਾਨਗੀ ਪ੍ਰਿੰਸੀਪਲ ਮੋਨਿਕਾ ਨੇ ਕੀਤੀ।ਸਕੂਲ …
Read More »ਨਰਿੰਦਰ ਸ਼ਰਮਾ ਦੇ ਪਲੇਠੇ ਕਾਵਿ ਸੰਗ੍ਰਹਿ ‘ਜਿੱਤ ਕੇ ਆਉਣ ਤੱਕ’ ਦਾ ਲੋਕ ਅਰਪਣ 10 ਨੂੰ
ਸਮਰਾਲਾ, 3 ਨਵੰਬਰ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਸਭਾ ਦੇ ਲੀਗਲ ਐਡਵਾਈਜ਼ਰ ਐਡਵੋਕੇਟ ਨਰਿੰਦਰ ਸ਼ਰਮਾ ਦਾ ਪਲੇਠੇ ਕਾਵਿ ਸੰਗ੍ਰਹਿ ‘ਜਿੱਤ ਕੇ ਆਉਣ ਤੱਕ’ ਦਾ ਲੋਕ ਅਰਪਣ ਸਮਾਰੋਹ 10 ਨਵੰਬਰ ਦਿਨ ਸ਼ਨੀਵਾਰ ਨੂੰ ਸਥਾਨਕ ਸੰਘੂ ਸਵੀਟਸ ਖੰਨਾ ਰੋਡ ਸਮਰਾਲਾ ਵਿਖੇ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਨੇ ਦੱਸਿਆ …
Read More »ਬਾਰ ਕਾਉਂਸਲ ਆਫ਼ ਪੰਜਾਬ ਐਂਡ ਹਰਿਆਣਾ, ਚੰਡੀਗੜ੍ਹ ਦੀਆਂ ਚੋਣਾਂ ਕਾਰਵਾਈਆਂ ਗਈਆਂ
ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਬਾਰ ਕਾਊਂਸਲ ਆਫ਼ ਪੰਜਾਬ ਐਂਡ ਹਰਿਆਣਾ, ਚੰਡੀਗੜ੍ਹ ਦੀਆਂ ਸਾਲ 2018 ਦੀਆਂ ਚੋਣਾਂ ਜ਼ਿਲ੍ਹਾ ਪਠਾਨਕੋਟ ਵਿਖੇ ਸਵੇਰੇ 10:00 ਵਜੇ ਜ਼ਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਦੇ ਬਾਰ ਰੂਮ (ਪੋਲਿੰਗ ਸਟੇਸ਼ਨ) `ਚ ਹੋਈ।ਬਾਰ ਕਾੳਂੂਸਲ ਆਫ਼ ਪੰਜਾਬ ਐਂਡ ਹਰਿਆਣਾ, ਚੰਡੀਗੜ੍ਹ ਦੀਆਂ ਸਾਲ 2018 ਦੀਆਂ ਚੋਣਾਂ ਜ਼ਿਲ੍ਹਾ ਪਠਾਨਕੋਟ ਵਿਖੇ ਚੋਣ …
Read More »ਤੰਬਾਕੂ ਦੀ ਵਰਤੋ ਨਾ ਕਰਨ ਸਬੰਧੀ ਵਿਸ਼ੇਸ਼ ਸਹੁੰ ਚੁੱਕ ਸਮਾਰੋਹ
ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਡਾ. ਨੈਨਾ ਸਲਾਥੀਆ ਸਿਵਲ ਸਰਜਨ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਸੰਤੋਸ਼ ਕੁਮਾਰੀ ਸੀਨੀਅਰ ਮੈਡੀਕਲ ਅਫਸਰ ਬੁੰਗਲ ਬਧਾਣੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੋਲੀ ਵਿਖੇ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਰੋਹ ਤੰਬਾਕੂ ਸਬੰਧੀ ਆਯੋਜਿਤ ਕੀਤਾ ਗਿਆ। ਡਾ. ਸੰਤੋਸ਼ ਕੁਮਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਹੁਤ ਸਾਰੇ ਲੋਕ ਤੰਬਾਕੂ ਦਾ ਸੇਵਨ ਛੋਟੀ …
Read More »
Punjab Post Daily Online Newspaper & Print Media