Tuesday, November 24, 2026

Daily Archives: December 6, 2018

ਸਿੱਖ ਕਤਲੇਆਮ ਸਬੰਧੀ ਸੁਪਰੀਮ ਕੋਰਟ ਵਲੋਂ ਗਠਿਤ ਐਸ.ਆਈ.ਟੀ ਦੀ ਸ਼ਲਾਘਾ

ਅੰਮ੍ਰਿਤਸਰ, 5 ਦਸੰਬਰ (ਪੰਜਬ ਪੋਸਟ- ਗੁਰਪ੍ਰੀਤ ਸਿੰਘ) – 1984 ’ਚ ਵਾਪਰੇ ਸਿੱਖ ਕਤਲੇਆਮ ਦੇ ਕੇਸਾਂ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਦੋ ਮੈਂਬਰੀ ਵਿਸ਼ੇਸ਼ ਜਾਂਚ ਟੀਮ ਗਠਤ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਸਿੱਖ ਜਗਤ ਲਈ …

Read More »

ਸ਼੍ਰੋਮਣੀ ਕਮੇਟੀ ਨੇ ਪੰਚਾਇਤੀ ਚੋਣਾਂ ਦਸੰਬਰ `ਚ ਨਾ ਕਰਵਾਉਣ ਦੀ ਪੰਜਾਬ ਸਰਕਾਰ ਨੂੰ ਕੀਤੀ ਅਪੀਲ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਪੰਚਾਇਤ ਚੋਣਾਂ ਦਸੰਬਰ ਮਹੀਨੇ ਦੇ ਅਖ਼ੀਰ ਵਿਚ ਨਾ ਕਰਵਾਉਣ ਦੀ ਅਪੀਲ ਕੀਤੀ ਹੈ।ਪੰਜਾਬ ਸਰਕਾਰ ਨੂੰ ਲਿਖੇ ਪੱਤਰ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਦਸੰਬਰ ਮਹੀਨਾ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, …

Read More »

ਕੰਪਿਊਟਰ ਅਧਿਆਪਕ ਵੈਲਫੇਅਰ ਸੁਸਾਇਟੀ ਨੇ ਕੀਤਾ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ

ਸਮਰਾਲਾ, 5 ਦਸੰਬਰ (ਪੰਜਾਬ ਪੋਸਟ-ਕੰਗ) – ਕੰਪਿੳੂਟਰ ਅਧਿਆਪਕ ਵੈਲਫੇਅਰ ਸੁਸਾਇਟੀ ਪੰਜਾਬ ਦੀ ਇਕਾਈ ਸਮਰਾਲਾ ਵਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਸਮਰਾਲਾ ਵਿਖੇ ਪੁਰਸਕਾਰ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸਮਰਾਲਾ ਬਲਾਕ ਦੇ ਕੰਪਿੳੂਟਰ ਵਿਗਿਆਨ ਵਿਸ਼ੇ  ਅਧੀਨ ਸੈਸ਼ਨ 2017 -18 ਵਿੱਚ ਦਸਵੀਂ ਕਲਾਸ ਦੇ 95 ਪ੍ਰਤੀਸ਼ਤ ਜਾਂ ਇਸ ਤੋਂ ਜਿਆਦਾ ਅਤੇ 12ਵੀਂ ਜਮਾਤ ਦੇ 90 ਪ੍ਰਤੀਸ਼ਤ ਜਾਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ …

Read More »

ਆਪਣੇ ਸ਼ੁਭਚਿੰਤਕਾਂ ਨੂੰ ਮਿਲੀ ਐਕਟਰੈਸ ਅਰਪਿਤਾ ਬਾਂਸਲ

ਸਮਰਾਲਾ, 5 ਦਸੰਬਰ (ਪੰਜਾਬ ਪੋਸਟ-ਕੰਗ) – ਪ੍ਰਸਿੱਧ ਸਿੰਗਰ ਅਤੇ ਐਕਟਰੈਸ ਵਜੋਂ ਕਾਫੀ ਨਾਮਨਾ ਖੱਟ ਚੁੱਕੀ ਅਰਪਿਤਾ ਬਾਂਸਲ ਬੀਤੇ ਦਿਨ ਆਪਣੇ ਨਵੇਂ ਗਾਣੇ ਦੇ ਸ਼ੂਟ ਤੋਂ ਵਾਪਸ ਮੁੜਦੇ ਹੋਏ ਰਾਜਾ ਢਾਬਾ `ਤੇ ਰੁਕੀ।ਜਿੱਥੇ ਉਨ੍ਹਾਂ ਨੇ ਆਪਣੇ ਸ਼ੁਭਚਿੰਤਕਾਂ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਗੀਤਾਂ ਅਤੇ ਫਿਲਮਾਂ ਸਬੰਧੀ ਵਿਚਾਰ ਸਾਂਝੇ ਕੀਤੇ।  ਇਥੇ ਇਹ ਵੀ ਜਿਕਰਯੋਗ ਹੈ ਕਿ ਅਰਪਿਤਾ ਬਾਂਸਲ ਇੱਕ ਸਿੰਗਰ ਹੋਣ ਦੇ …

Read More »

ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ `ਚ ਕਵੀਆਂ ਨੇ ਰੰਗ ਬਖੇਰੇ

ਰਾਜਪੁਰਾ, 5 ਦਸੰਬਰ (ਪੰਜਾਬ ਪੋਸਟ- ਡਾ. ਗੁਰਵਿੰਦਰ ਅਮਨ) – ਲੋਕ ਸਾਹਿਤ ਸੰਗਮ ਰਾਜਪੁਰਾ ਦੀ ਸਾਹਿਤਕ ਬੈਠਕ ਰੋਟਰੀ ਭਵਨ ਵਿਚ ਵਿਸ਼ੇਸ਼ ਮਹਿਮਾਨ ਬਲਦੇਵ ਸਿੰਘ ਖੁਰਾਣਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਗੁਰਵਿੰਦਰ ਅਜ਼ਾਦ ਨੇ ਆਪਣੀ ਕਵਿਤਾ ਨਾਲ ਸਭਾ ਦਾ ਆਗਾਜ਼ ਕੀਤਾ, ਉਪਰੰਤ ਅਵਤਾਰ ਪੁਆਰ ਦੀ ਗ਼ਜ਼ਲ ਕਾਬਲੇ ਤਾਰੀਫ ਰਹੀ।ਸੁਰਿੰਦਰ ਸਿੰਘ ਸੋਹਣਾ ਰਾਜੇਮਾਜ਼ਰੀਆ ਨੇ ਸੰਗਮ ਦੀਆਂ ਜੜਾਂ ਲਗਾਉਣ ਵਾਲਿਓ ਕਵਿਤਾ ਸੁਣਾਈ।ਡਾ. ਹਰਜੀਤ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਕਰਵਾਈਆਂ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੀਆਂ ਖੇਡਾਂ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀ. ਸੈਕੰ. ਸਕੂਲ ਵਿਖੇ ਜ਼ਿਲ੍ਹਾ ਸਪੈਸ਼ਲ ਉਲੰਪਿਕ ਐਸੋਸੀਏਸ਼ਨ ਅੰਮ੍ਰਿਤਸਰ ਵਲੋਂ ਚੇਅਰਮੈਨ ਗੁਰਮਹਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਗਈਆਂ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਵਿਸ਼ੇਸ਼ ਮਹਿਮਾਨ ਨਰਿੰਦਰ ਸਿੰਘ ਪਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਖ਼ਾਲਸਾ …

Read More »

ਖਾਲਸਾ ਕਾਲਜ ਸੀ: ਸੈਕੰ: ਗਰਲਜ਼ ਸਕੂਲ ਨੇ ਸਹਿ-ਵਿੱਦਿਅਕ ਮੁਕਾਬਲਿਆਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ਼ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਸਹਿ-ਵਿੱਦਿਅਕ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਸਕੂਲ …

Read More »

ਪਤਨੀ ਵਲੋਂ ਪਤੀ ਦੇ ਕਤਲਾਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ

ਜੰਡਿਆਲਾ ਗੁਰੂ, 5 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੀ 24 ਅਗਸਤ ਨੂੰ ਜੰਡਿਆਲਾ ਗੁਰੂ ਤੋਂ ਕਾਂਗਰਸੀ ਕੋਂਸਲਰ ਕੰਵਲਜੀਤ ਕੌਰ ਦੇ ਪਤੀ ਤੇ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਦੇ ਕਤਲ ਦੇ ਪਰਚੇ ਵਿੱਚ ਨਾਮਜ਼ਦ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ, ਪਰ ਅਜੇ ਤੱਕ ਕਿਸੇ ਦੀ ਵੀ ਗ੍ਰਿਫਤਾਰੀ ਨਾ ਹੋਣ ਕਰਕੇ ਮ੍ਰਿਤਕ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਡਰ ਤੇ ਸਹਿਮ ਦਾ ਮਾਹੌਲ …

Read More »

ਪੰਜਾਬੀ ਸਾਹਿਤ ਸਭਾ ਦੀ ਹੋਈ ਮਾਸਿਕ ਇਕੱਤਰਤਾ

ਧੂਰੀ, 5 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ। ਇਸ ਸਮੇਂ ਸ਼ੋਕ ਮਤੇ ਵਿੱਚ ਪ੍ਰਸਿੱਧ ਸ਼ਾਇਰਾ ਰਵੀਨਾ ਸ਼ਬਨਮ ਮਾਲੇਰਕੋਟਲਾ ਦੇ ਪਤੀ ਅਤੇ ਸਭਾ ਦੇ ਮੀਤ ਪ੍ਰਧਾਨ ਵੀਰ ਰਣਜੀਤ ਸਿੰਘ ਰਣਜੀਤ ਦੇ ਪਿਤਾ ਹਰਭਜਨ ਸਿੰਘ ਦੇ ਅਕਾਲ ਚਲਾਣੇ `ਤੇ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਸ਼ੀਰਵਾਦ ਨਾਲ ਕਰਾਂਗੇ ਨਵੇਂ `ਅਕਾਲੀ ਦਲ ਦਾ ਆਗਾਜ਼ – ਜਥੇਦਾਰ ਬ੍ਰਹਮਪੁਰਾ

ਤਰਨ ਤਾਰਨ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ ਤੋਂ ਅੱਡ ਹੋਏ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਪਕੜ ਮਜ਼ਬੂਤ ਹੁੰਦੀ ਜਾ ਰਹੀ ਹੈ।ਗੁਰਦੁਆਰਾ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਖਡੂਰ ਸਾਹਿਬ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਬ੍ਰਹਮਪੁਰਾ ਨੇ 16 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਸ਼ੀਰਵਾਦ ਲੈ ਕੇ ਨਵੇਂ ਸ਼੍ਰੋਮਣੀ ਅਕਾਲੀ …

Read More »