ਨਵੀਂ ਦਿੱਲੀ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋ ਕੇ ਦਿੱਲੀ ਅਤੇ ਨਵੀਂ ਦਿੱਲੀ ਦੇ ਵੱਖ-ਵੱਖ …
Read More »Daily Archives: December 14, 2018
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਲੋਂ ਬੀ.ਐਲ.ਓ ਅਤੇ ਸੁਪਰਵਾਈਜਰਾਂ ਨਾਲ ਕੀਤੀ ਮੀਟਿੰਗ
ਅੰਮਿ੍ਤਸਰ, 13 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਅਟਾਰੀ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਵਿਕਾਸ ਹੀਰਾ ਐਸ.ਡੀ.ਐਮ ਅੰਮ੍ਰਿਤਸਰ -2 ਵਲੋਂ ਸਰਕਾਰੀ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਬੀ.ਐਲ.ਓਜ਼ ਅਤੇ ਸੁਪਰਵਾਈਜਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹੀਰਾ ਨੇ …
Read More »ਲਵਾਰਿਸ ਔਰਤ ਦੀ ਲਾਸ਼ ਮਿਲੀ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਚੌਂਕੀ ਕਾਲੇ ਘਨੂਪੁਰ ਦੇ ਇੰਚਾਰਜ ਏ.ਐਸ.ਆਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਨਾਮਲੂਮ ਔਰਤ ਦੀ ਲਾਸ਼ ਗੰਦਾ ਨਾਲਾ ਸਾਹਮਣੇ ਡੇਰਾ ਬਾਬਾ ਦਰਸ਼ਨ ਸਿੰਘ ਚੌਂਕੀ ਕਾਲੇ ਘਨੂਪੁਰ ਤੋਂ ਮਿਲੀ ਹੈ।ਬੁਲਾਰੇ ਨੇ ਦੱਸਿਆ ਮ੍ਰਿਤਕਾ ਦੀ ਉਮਰ ਕਰੀਬ 30-35 ਸਾਲ, ਕੱਦ ਕਰੀਬ 5’ ਫੁੱਟ ਅਤੇ ਨੀਲੇ ਰੰਗ ਦੀ ਗਰਮ ਪਜਾਮੀ ਪਾਈ ਹੋਈ ਹੈ …
Read More »ਡੇਅਰੀ ਉਦਮ ਸਿਖਲਾਈ ਕੋਸਲਿੰਗ 4 ਜਨਵਰੀ ਤੋਂ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ 4 ਹਫਤੇ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ 14 ਜਨਵਰੀ ਤੋਂ 12 ਫਰਵਰੀ, 2019 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮਿ੍ਰਤਸਰ (ਵੇਰਕਾ) ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ, ਉਮਰ …
Read More »ਐਲਬਰਟਾ ਸਰਕਾਰ ਨਾਲ ਪੰਜਾਬ ਸਰਕਾਰ ਕਰੇਗੀ ਐਮ.ਓ.ਯੂ ਸਾਈਨ-ਡਿਪਟੀ ਕਮਿਸ਼ਨਰ
ਕਨੇਡਾ ਸਰਕਾਰ ਦੇ ਨੁਮਾਇੰਦਿਆਂ ਨੇ ਸਕਿੱਲ ਡਿਵੈਲਪਮੈਂਟ ਸੈਟਰਾਂ ਦਾ ਕੀਤਾ ਦੌਰਾ ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਨੇਡਾ ਸਰਕਾਰ ਦੀ ਇਕ ਟੀਮ ਵੱਲੋਂ ਅੰਮ੍ਰਿਤਸਰ ਵਿਖੇ ਸਥਿਤ ਸਿਪਟ ਸੈਂਟਰ ਅੰਮ੍ਰਿਤਸਰ, ਮਲੀਟੀ ਸਕਿੱਲ ਡਿਵੈਲਪਮੈਂਟ ਸੇਂਟਰ, ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਜਿਲ੍ਹਾ ਰੁਜ਼ਗਾਰ ਬਿਊਰੋ ਦਫਤਰ ਦਾ ਦੌਰਾ ਕੀਤਾ ਗਿਆ, ਜਿਸ ਵਿੱਚ ਰਾਹੁਲ ਸ਼ਰਮਾ ਮੈਨੇਜਿੰਗ ਡਾਇਰੈਕਟਰ ਗੌਰਮਿੰਟ ਆਫ ਐਲਬਰਟਾ ਇਸ ਵਿੱਚ …
Read More »ਪ੍ਰਸਾਸਨ ਵੱਲੋਂ ਦੁੱਧ ਡੇਅਰੀ ਤੇ ਵੱਡੀ ਪੱਧਰ `ਤੇ ਛਾਪੇਮਾਰੀ
ਤਹਿਸੀਲਦਾਰ ਧੂਰੀ ਅਤੇ ਫੂਡ ਸੇਫਟੀ ਅਫਸਰ ਦੀ ਸਾਂਝੀ ਟੀਮ ਨੇ ਭਰੇ ਸੈਂਪਲ ਧੂਰੀ, 13 ਦਸਬੰਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਤਹਿਸੀਲਦਾਰ ਧੂਰੀ ਸੁਰਾਜ ਅਹਿਮਦ ਨੇ ਤਹਿਸੀਲ ਧੂਰੀ ਦਾ ਵਾਧੂ ਚਾਰਜ਼ ਸੰਭਾਲਣ ਤੋ ਤੁਰੰਤ ਬਾਅਦ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋ ਸ਼ੁਰੂ ਕੀਤੀ ਗਈ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸ਼ਹਿਰ ਦੇ ਡੇਅਰੀ ਦਾ ਕੰਮ ਕਰਨ ਵਾਲਿਆਂ `ਤੇ ਛਾਪੇਮਾਰੀ ਕਰਦਿਆਂ ਦੁੱਧ, …
Read More »ਡੀ.ਏ.ਵੀ ਪਬਲਿਕ ਸਕੂਲ ਦਾ ਨੈਸ਼ਨਲ ਸਪੋਰਟਸ `ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਨੈਸ਼ਨਲ ਸਪੋਰਟਸ ਗਰਲਜ਼ ਟੂਰਨਾਮੈਂਟ ਡੀ.ਏ.ਵੀ ਪਬਲਿਕ ਸਕੂਲ ਰਜਿੰਦਰ ਨਗਰ ਸਾਹਿਬਾਬਾਦ ਯੂ.ਪੀ ਵਿਖੇ ਕਰਵਾਇਆ ਗਿਆ।ਜਿਸ ਵਿੱਚ 15 ਜੋਨਾਂ ਦੇ 3000 ਵਿਦਿਆਰਥੀਆਂ ਨੇ ਭਾਗ ਲਿਆ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਪੰਜ ਖੇਡਾਂ ਵਿੱਚ ਆਪਣੀ ਆਲ੍ਹਾ ਕਾਰਗੁਜਾਰੀ ਦਿਖਾਈ । ਲਆਨ ਨਟੈਨਿਸ ਅੰਡਰ-19 `ਚ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਅਲੀਸ਼ਾਹ ਮੰਨਾ ਨੇ ਸੋਨੇ ਦਾ …
Read More »ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਨੂੰ ਸਮਰਪਿਤ ਪੰਜਵਾਂ ਅੰਮ੍ਰਿਤ ਵਰਖਾ ਕੀਰਤਨ ਦਰਬਾਰ ਕਰਵਾਇਆ
ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਪੰਜਵਾਂ ਅੰਮ੍ਰਿਤ ਵਰਖਾ ਕੀਰਤਨ ਸਮਾਗਮ ਖ਼ਾਲਸਾ ਪਰਿਵਾਰ, ਗੁਰਦੁਆਰਾ ਗੁਰੂ ਕੇ ਮਹਿਲ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਥਾਨਕ ਸੁਲਤਾਨਵਿੰਡ ਰੋਡ ਸਥਿਤ ਨਿਉ ਗੁਰਨਾਮ ਨਗਰ ਵਿਖੇ ਆਯੋਜਿਤ ਇਸ ਕੀਰਤਨ ਦਰਬਾਰ ‘ਚ ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ ਗੁ. ਫਤਿਹਗੜ੍ਹ ਸਾਹਿਬ, ਹਜੂਰੀ ਰਾਗੀ ਸ੍ਰੀ ਦਰਬਾਰ …
Read More »ਗੁ. ਗੁਰੂ ਕੇ ਮਹਿਲ ਵਿਖੇ ਮਨਾਇਆ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਅਜੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਉਨਾਂ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅੱਜ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਸ਼੍ਰੋਮਣੀ ਕਮੇਟੀ ਅਤੇ ਬਾਬਾ ਸੇਵਾ ਸਿੰਘ ਲਾਭ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸਵੇਰ ਵੇਲੇ ਤੋਂ ਕਰਵਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਪੰਥ ਦੇ ਉਘੇ ਰਾਗੀ, ਢਾਡੀ ਅਤੇ …
Read More »ਕਿਸਾਨ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
ਭੀਖੀ, 13 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਮਾਨਸਾ ਦੇ ਪਿੰਡ ਉਡਤ ਭਗਤ ਰਾਮ ਦੇ 42 ਸਾਲਾ ਕਿਸਾਨ ਬਸੰਤ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਆਪਣੇ ਸਿਰ ਚੜੇ ਕਰਜੇ ਤੋਂ ਪਰੇਸ਼ਾਨ ਹੋ ਕੇ ਆਪਣੇ ਹੀ ਘਰ ਵਿੱਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਪੁੱਤਰ ਨੂੰ ਛੱਡ ਗਿਆ ਹੈ।ਮ੍ਰਿਤਕ ਦੇ ਪਰਿਵਾਰ ਕੋਲ ਮਹਿਜ਼ ਚਾਰ ਕਿਲੇ ਜਮੀਨ ਹੈ, …
Read More »
Punjab Post Daily Online Newspaper & Print Media