ਅੰਮ੍ਰਿਤਸਰ 23 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਝਬਾਲ ਰੋਡ ਵਿਖੇ ਬ੍ਰਹਮਲੀਨ ਸ਼੍ਰੀ ਮਹੰਤ ਮੰਗਲਾ ਨੰਦ ਗਿਰੀ ਮਹਾਰਾਜ ਜੀ ਸੇਵਾ ਸੁਸਾਇਟੀ ਵਲੋ ਮੰਦਰ ਸ਼੍ਰੀ ਬਾਬਾ ਬਾਲਕ ਨਾਥ ਵਿਖੇ ਲੋੜਵੰਦ ਪਰਿਵਾਰਾਂ ਦੀਆਂ 31 ਲੜਕੀਆਂ ਦੇ ਵਿਆਹ ਕਰਵਾਏ ਗਏ।ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ।ਮੰਤਰੀ ਸੋਨੀ ਨੇ ਸਾਰੇ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਤੇ ਸ਼ਗਨ ਦਿੱਤਾ।ਸੁਸਾਇਟੀ ਦੀ …
Read More »Monthly Archives: December 2018
ਵੱਡੇ ਸਾਹਿਬਜ਼ਾਦਿਆਂ ਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਸਮਾਗਮ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸਾਕਾ ਚਮਕੌਰ ਸਾਹਿਬ ਦੇ ਹੋਰ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਅਰਦਾਸ ਕੀਤੀ ਗਈ।ਸੱਚਖੰਡ ਸ੍ਰੀ ਹਰਿਮੰਦਰ …
Read More »ਕਣਕ ਦੀ ਫਸਲ ਦੇ ਪੀਲੇਪਣ ਦਾ ਸਹੀ ਇਲਾਜ ਜ਼ਰੂਰੀ – ਡਾ. ਅਮਰੀਕ ਸਿੰਘ
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਅਨੇਹੜ `ਚ ਲਾਇਆ ਕਿਸਾਨ ਜਾਗਰੂਕਤਾ ਕੈਂਪ ਪਠਾਨਕੋਟ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰੀ ਪਾਣੀ ਲੱਗਣ ਕਾਰਨ ਕਣਕ ਦੀ ਫਸਲ ਦੇ ਪੌਦਿਆਂ ਦੀ ਜੜ੍ਹ ਖੇਤਰ ਵਿਚਲੇ ਮਿੱਟੀ ਦੇ ਮੁਸਾਮ ਪਾਣੀ ਨਾਲ ਭਰ ਜਾਂਦੇ ਹਨ ਅਤੇ ਫਸਲ ਦੀਆਂ ਜੜ੍ਹਾਂ ਨੂੰ ਆਕਸੀਜਨ ਘੱਟ ਮਿਲਦੀ ਹੈ, ਨਤੀਜੇ ਵਜੋਂ ਫਸਲ ਦੇ ਮੁੱਢਲੇ ਵਾਧੇ `ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ …
Read More »World Record holder Rajan Kumar ‘Charlie’ now ‘Santa Claus’
Mumbai, Dec. 23 (Punjab Post Bueau) – The Christmas celebration has begun around the world with a bang. Santa Claus is considered to bring happiness at this occasion, which especially makes children happy. Rajan Kumar ‘Charlie, who won the title ‘Charlie Chaplin 2’ by the Guinness Book of World Records now, as a ‘Santa Claus’ entertained children in Mumbai today …
Read More »ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਹਰ ਸਾਲ ਦੀ ਤਰਾਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਬਾਬਾ ਜੀਵਨ ਸਿੰਘ ਜੀ ਮੱਸਿਆ ਸੇਵਾ ਸੁਸਾਇਟੀ (ਰਜਿ.) ਵਲੋਂ ਆਯੋਜਿਤ ਇਹ ਨਗਰ ਕੀਰਤਨ ਗੁਰਦੁਆਰਾ ਸੰਗਤਸਰ ਮੁਹੱਲਾ ਸ਼ੇਖੂਪੁਰਾ ਤੋਂ ਆਰੰਭ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ …
Read More »ਛੀਨਾ ਨੇ `ਆਪ` ਨੂੰ ਦੱਸਿਆ ਕਾਂਗਰਸ ਦੀ ‘ਬੀ ਟੀਮ’ ਤੇ ਸਿੱਖ ਵਿਰੋਧੀ
cਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ’ਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤਾ ਗਿਆ ‘ਭਾਰਤ ਰਤਨ’ ਵਾਪਸ ਲੈਣ ਸਬੰਧੀ ਪਾਸ ਕੀਤੇ ਮਤੇ ’ਤੇ ਮਾਰੀ ਪਲਟੀ ’ਤੇ ਤਿੱਖਾ ਪ੍ਰਤੀਕਰਮ ਦਿੰਦਿਆ ਕਿਹਾ ਕਿ ਇਸ ਨਾਲ ਆਪ ਦਾ ਸਿੱਖ …
Read More »ਗੇ੍ਸ ਪਬਲਿਕ ਸਕੂਲ `ਚ ਟੀਚਰ ਅਰਵਿੰਦਰ ਕੌਰ ਦੀ ਸੇਵਾ ਮੁਕਤੀ `ਤੇ ਵਿਦਾਇਗੀ ਪਾਰਟੀ
ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕ. ਸਕੂਲ ਦੀ ਸੀਨੀਅਰ ਪੰਜਾਬੀ ਟੀਚਰ ਸ੍ਰੀਮਤੀ ਅਰਵਿੰਦਰ ਕੌਰ ਦੀ ਸੇਵਾ ਮੁਕਤੀ `ਤੇ ਵਿਦਾਇਗੀ ਪਾਰਟੀ ਆਯੋਜਿਤ ਕੀਤੀ ਗਈ।ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਅਰਵਿੰਦਰ ਕੋਰ ਨੂੰ ਸੇਵਾ ਮੁਕਤੀ ਹੋਣ `ਤੇ ਵਧਾਈ ਦਿੱਤੀ ਅਤੇ ਉਹਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ …
Read More »ਐਸ.ਐਸ.ਪੀ ਮਾਨਸਾ ਨੇ ਉਮੀਦਵਾਰਾਂ ਨੂੰ ਚੋਣਾਂ `ਚ ਨਸ਼ਾ ਨਾ ਵੰਡਣ ਦੀ ਸਹੁੰ ਚੁਕਾਈ
ਭੀਖੀ, 23 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਦੇ ਐਸ.ਐਸ.ਪੀ ਮਨਧੀਰ ਸਿੰਘ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਅਤੇ ਨੁੰਮਾਇਦਿਆਂ ਨੂੰ ਸਰਦੂਲਗੜ੍ਹ ਅਤੇ ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਸਹੁੰ ਚੁਕਾਈ।ਇਸ ਉਪਰੰਤ ਆਖਿਆ ਕਿ ਪੰਚਾਇਤੀ ਚੋਣਾਂ ਨਿਰਪੱਖ ਤੇ ਬਿਨਾਂ ਕਿਸੇ ਭੇਦਭਾਵ ਦੇ ਹੋਣਗੀਆਂ ਅਤੇ ਪੁਲਿਸ ਕਿਸੇ ਵੀ ਸਿਆਸੀ ਦਬਾਅ ਹੇਠ ਨਹੀਂ ਹੈ। ਉਨ੍ਹਾਂ ਨਾਲ ਹੀ ਇਸ …
Read More »ਵਿਦਿਆਰਥੀ ਵਰਤਾਰੇ `ਚ ਆ ਰਹੇ ਨੈਤਿਕ ਨਿਘਾਰ `ਤੇ ਤੰਜ਼ ਕੱਸਦੇ ਨਾਟਕ ਦਾ ਮੰਚਨ
ਭੀਖੀ, 23 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਵਿਖੇ ਚੜਦੀ ਕਲ੍ਹਾ ਰੰਗਮੰਚ ਪਟਿਆਲਾ ਵਲੋਂ ਵਿਦਿਆਰਥੀ ਜੀਵਨ ਵਿੱਚ ਆ ਰਹੇ ਨੈਤਿਕ ਨਿਘਾਰ ਨੂੰ ਦਰਸਾਉਂਦਾ ਲਘੂ-ਨਾਟਕ ‘ਕੀ ਤੁਸੀਂ ਵਿਦਿਆਰਥੀ ਹੋ’ ਦਾ ਮੰਚਨ ਕੀਤਾ ਗਿਆ।ਨਾਟਕ `ਚ ਕਲਾਕਾਰਾਂ ਵਲੋਂ ਜਿਥੇ ਉੱਤਮ ਅਭਿਨੈ ਦਾ ਪ੍ਰਦਰਸ਼ਨ ਕੀਤਾ ਗਿਆ, ਉਥੇ ਵਿਦਿਆਰਥੀਆਂ ਵਲੋਂ ਆਪਣੇ ਰੋਜ਼ਾਨਾ ਵਰਤਾਰੇ ਵਿੱਚ ਆ ਰਹੇ ਮਾੜੇ ਪ੍ਰਭਾਵਾਂ …
Read More »ਰਤਨਵੀਰ ਸਿੰਘ ਮੂਲੇਵਾਲਾ ਸਰਬਸੰਮਤੀ ਨਾਲ ਬਣੇ ਪਿੰਡ ਮੂਲੇ ਸਿੰਘ ਵਾਲਾ ਦੇ ਸਰਪੰਚ
ਭੀਖੀ, 23 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਭਾਵੇਂ ਪੰਚਾਇਤੀ ਚੋਣਾਂ 30 ਦਸੰਬਰ ਨੂੰ ਹੋਣ ਜਾ ਰਹੀਅਆਂ ਹਨ ਪ੍ਰੰਤੂ ਕੁੱਝ ਪਿੰਡਾਂ ਵਿਚ ਲੋਕਾਂ ਵਲੋਂ ਬਿਨਾਂ ਖ਼ਰਚ ਕੀਤਿਆਂ ਹੀ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਿੰਡ ਮੂਲੇ ਸਿੰਘ ਵਾਲਾ ਦੇ ਵਾਸੀਆਂ ਨੇ ਇਕ ਨਵੀਂ ਸੋਚ ਰੱਖਦਿਆਂ ਪਿੰਡ ਦੀ ਸਰਬਸੰਮਤੀ ਨਾਲ ਕੀਤੀ ਚੋਣ ਵਿੱਚ ਸਾਰੇ ਪਿੰਡ ਨੇ …
Read More »
Punjab Post Daily Online Newspaper & Print Media