Monday, November 23, 2026

Daily Archives: January 19, 2019

ਜੀ.ਐਸ.ਏ ਦੇ ਪਲੇਠੇ ਸਨਮਾਨ ਸਮਾਰੋਹ `ਚ ਕਈ ਕੌਮਾਂਤਰੀ ਤੇ ਕੌਮੀ ਖਿਡਾਰੀਆਂ ਅਤੇ ਕੋਚਾਂ ਦਾ ਸਨਮਾਨ

ਪੰਜਾਬ ਸਰਕਾਰ ਦੇ ਕੋਲ ਖੇਡਾਂ ਲਈ ਕਰੋੜਾਂ ਦੇ ਫੰਡ ਰਾਖਵੇਂ- ਡਾ. ਨਵਜੋਤ ਸਿੱਧੂ ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੰਧੂ) – ਜਿਮਨਾਸਿਟਕ ਖੇਡ ਖੇਤਰ ਦੇ ਪ੍ਰਚਾਰ ਤੇ ਪ੍ਰਸਾਰ ਦੇ ਨਾਲ-ਨਾਲ ਇਸ ਨੂੰ ਹੋਰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਹੋਂਦ ਵਿੱਚ ਆਈ ਨਵੀਂ ਖੇਡ ਸੰਸਥਾ ਜੀ.ਐਸ.ਏ ਦੇ ਵਲੋਂ ਅੱਜ ਅੰਮ੍ਰਿਤਸਰ ਵਿਖੇ ਆਪਣਾ ਪਲੇਠਾ ਸਨਮਾਨ ਸਮਾਰੋਹ ਆਯੋਜਿਤ ਕਰਵਾਇਆ ਗਿਆ।ਸੰਸਥਾ ਦੇ ਨਵਨਿਯੁੱਕਤ ਮੁੱਖ …

Read More »

ਸੈਕੰਡ ਰਨਰਜਅੱਪ ਰਹੀ ਪੰਜਾਬ ਹਾਕੀ ਟੀਮ ਦੇ ਖਿਡਾਰੀ ਹੁੰਦਲ ਦਾ ਸਕੂਲ ਪੁੱਜਣ `ਤੇ ਸਨਮਾਨ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੰਧੂ) – ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਖੇ ਸੰਪੰਨ ਹੋਏ ਖੇਲੋ ਇੰਡੀਆ ਹਾਕੀ ਖੇਡ ਮੁਕਾਬਲੇ ਦੇ ਦੌਰਾਨ ਹੋਏ ਅੰਡਰ-17 ਸਾਲ ਉਮਰ ਵਰਗ ਦੇ ਵਿੱਚ ਦੂਸਰਾ ਸਥਾਨ ਹਾਸਲ ਕਰਕੇ ਸੈਕੰਡ ਰਨਰਜ਼ਅੱਪ ਰਹੀ ਪੰਜਾਬ ਦੀ ਟੀਮ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੇ ਕੌਮੀ ਹਾਕੀ ਖਿਡਾਰੀ ਅਰਾਏਜੀਤ ਸਿੰਘ ਹੁੰਦਲ ਦਾ ਅੱਜ ਸਕੂਲ ਪੁੱਜਣ `ਤੇ ਸਕੂਲ ਪ੍ਰਿੰਸੀਪਲ ਮਨਮੀਤ …

Read More »

ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਸਰਬਸੰਮਤੀ ਨਾਲ਼ ਹੋਈ ਚੋਣ

ਐਡਵੋਕੇਟ ਨਰਿੰਦਰ ਸ਼ਰਮਾ ਪ੍ਰਧਾਨ, ਬਿਹਾਰੀ ਲਾਲ ਸੱਦੀ ਸਰਪ੍ਰਸਤ ਬਣੇ ਸਮਰਾਲਾ, 19 ਜਨਵਰੀ (ਪੰਜਾਬ ਪੋਸਟ –  ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਅੱਜ ਚੋਣ ਮੀਟਿੰਗ ਹੋਈ।ਜਿਸ ਵਿੱਚ ਸਾਰੇ ਮੈਂਬਰਾਂ ਦੀ ਸਰਬਸੰਮਤੀ ਨਾਲ ਇੱਕ ਸਾਲ ਲਈ ਇਹ ਚੋਣ ਪ੍ਰਕਿਰਿਆ ਨੇਪਰੇ ਚਾੜੀ ਗਈ।ਬਿਹਾਰੀ ਲਾਲ ਸੱਦੀ ਸਭਾ ਦੇ ਸਰਪ੍ਰਸਤ ਅਤੇ ਐਡਵੋਕੇਟ ਨਰਿੰਦਰ ਸ਼ਰਮਾ ਸਰਬਸੰਮਤੀ ਨਾਲ਼ ਸਭਾ ਦੇ ਪ੍ਰਧਾਨ ਚੁਣੇ ਗਏ।ਇਸ ਤੋਂ …

Read More »

ਫਰੈਂਡਜ਼ ਫਾਊਂਡੇਸ਼ਨ ਐਨ.ਜੀ.ਓ ਵਲੋਂ ਅੱਖਾਂ ਦਾ ਮੁਫਤ ਚੈਕਅਪ ਕੈਂਪ 24 ਨੂੰ

ਸਮਰਾਲਾ, 19 ਜਨਵਰੀ (ਪੰਜਾਬ ਪੋਸਟ –  ਇੰਦਰਜੀਤ ਕੰਗ) – ਇਲਾਕੇ ’ਚ ਸਮਾਜ ਸੇਵੀ ਕੰਮਾਂ ਦੀ ਮੋਹਰੀ ਸੰਸਥਾ ਫਰੈਂਡਜ਼ ਫਾਊਂਡੇਸ਼ਨ ਐਨ.ਜੀ.ਓ ਵੱਲੋਂ ਅੱਖਾਂ ਦੀਆਂ ਬਿਮਾਰੀਆਂ ਨਾਲ ਸਬੰਧਿਤ ਲੋੜਵੰਦ ਮਰੀਜ਼ਾਂ ਲਈ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਪਿੰਡ ਨਾਨੋਵਾਲ ਕਲਾਂ ਨੇੜੇ ਝਾੜ ਸਾਹਿਬ ਵਿਖੇ 24 ਜਨਵਰੀ ਦਿਨ ਵੀਰਵਾਰ ਨੂੰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਲਗਾਇਆ ਜਾ ਰਿਹਾ ਹੈ।ਸੰਸਥਾ ਦੇ ਪ੍ਰਧਾਨ ਪਰਵਿੰਦਰ …

Read More »

ਨਾਬਾਰਡ ਪ੍ਰਜੈਕਟ ਅਧੀਨ ਸਰਕਾਰੀ ਕੰਨਿਆ ਸਕੂਲ ਸਮਰਾਲਾ ਵਿਖੇ ਉਸਾਰੀ ਦਾ ਕੰਮ ਅਰੰਭ

ਸਮਰਾਲਾ, 19 ਜਨਵਰੀ (ਪੰਜਾਬ ਪੋਸਟ –  ਇੰਦਰਜੀਤ ਕੰਗ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਨੂੰ ਨਾਬਾਰਡ ਪ੍ਰੋਜੈਕਟ ਅਧੀਨ ਚਾਰ ਕਮਰੇ ਅਤੇ ਇੱਕ ਕੈਮਿਸਟਰੀ ਲੈਬ ਦੀ ਉਸਾਰੀ ਵਾਸਤੇ 28.90 ਲੱਖ ਰੁਪਏ ਦੀ ਗਰਾਂਟ ਪ੍ਰਾਪਤ ਹੋਈ ਹੈ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਉਕਤ ਕਮਰਿਆਂ/ਲੈਬ ਦੀ ਉਸਾਰੀ ਦਾ ਕੰਮ ਸ਼ੁਰੂ …

Read More »

ਪੰਜਾਬ ਰਾਜ ਖੇਡਾਂ 2018-19 `ਚ ਅੰਡਰ-14 ਕੁਸ਼ਤੀ ਮੁਕਾਬਲਾ ਜੇਤੂ ਪਠਾਨਕੋਟ ਦੀਆਂ ਲੜਕੀਆਂ ਸਨਮਾਨਿਤ

ਪਠਾਨਕੋਟ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਪ੍ਰੇਰਿਤ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ।ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਇਹ ਪ੍ਰਗਟਾਵਾ ਬਠਿੰਡਾ ਵਿਖੇ ਹੋਈਆਂ ਪੰਜਾਬ ਰਾਜ ਖੇਡਾਂ 2018-19 `ਚ ਅੰਡਰ-14 ਲੜਕੀਆਂ ਦੇ ਕੁਸ਼ਤੀਆਂ ਦੇ ਮੁਕਾਬਲੇ ਦੌਰਾਨ ਜ਼ਿਲ੍ਹਾ ਪਠਾਨਕੋਟ ਦੀਆਂ ਜੇਤੂ ਰਹੀਆਂ ਖਿਡਾਰਣਾਂ ਨੂੰ ਸਨਮਾਨਿਤ ਕਰਨ …

Read More »

ਉੜੀਸਾ ਸਰਕਾਰ ਕਰਵਾਏਗੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਉੜੀਸਾ ਦੇ ਮੁੱਖ ਮੰਤਰੀ ਸ੍ਰੀ ਨਵੀਨ ਪਟਨਾਇਕ ਨੂੰ ਮਿਲੇ ਲੌਂਗੋਵਾਲ ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਉੜੀਸਾ ਦੇ ਮੁੱਖ ਮੰਤਰੀ ਸ੍ਰੀ ਨਵੀਨ ਪਟਨਾਇਕ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਨਵੰਬਰ ਵਿਚ ਸੁਲਤਾਨਪੁਰ ਲੋਧੀ ਹੋਣ ਵਾਲੇ …

Read More »

ਜਗਨਨਾਥ ਪੁਰੀ ਤੋਂ ਗੁਰਦੁਆਰਾ ਦਾਤਣ ਸਾਹਿਬ ਕੱਟਕ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ

ਗੁ. ਬਾਉਲੀ ਸਾਹਿਬ ਦੀ ਆਲੀਸ਼ਾਨ ਇਮਾਰਤ ਉਸਾਰੀ ਜਾਵੇਗੀ – ਲੌਂਗੋਵਾਲ ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੜੀਸਾ ਸਿੱਖ ਪ੍ਰਤੀਨਿਧ ਬੋਰਡ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਉਲੀ ਸਾਹਿਬ ਜਗਨਨਾਥ ਪੁਰੀ ਤੋਂ ਗੁਰਦੁਆਰਾ ਦਾਤਣ ਸਾਹਿਬ ਕੱਟਕ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ …

Read More »

ਜਥੇਦਾਰ ਮੋਖਾ ਸਿੰਘ ਦੇ ਚਲਾਣੇ ’ਤੇ ਲੌਂਗੋਵਾਲ ਨੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਦੇ ਸਾਬਕਾ ਮੈਂਬਰ ਜਥੇਦਾਰ ਮੋਖਾ ਸਿੰਘ ਦੇ ਅਕਾਲ ਚਲਾਣੇ ’ਤੇ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਥੇਦਾਰ ਮੋਖਾ ਸਿੰਘ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦਾ ਅੰਤਮ ਸਸਕਾਰ ਪਿੰਡ ਘੜੂੰਆਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਲੌਂਗੋਵਾਲ ਨੇ ਆਖਿਆ ਕਿ ਜਥੇਦਾਰ ਮੋਖਾ ਸਿੰਘ ਬਜ਼ੁਰਗ ਪੰਥਕ …

Read More »

KCA Students Shine in Water Sports Competition

Amritsar, Jan. 19 (Punjab Post Bureau) – Students of Khalsa College (KCA) brought laurels to the institution by winning the overall championship in Water Sports Competition held at Hardo Sharan in Pathankot district. More than 100 students from various colleges affiliated to Guru Nanak Dev University (GNDU) participated and competed for the three-day-long championship and top positions were bagged by Khalsa College students, said …

Read More »