Monday, November 23, 2026

Daily Archives: January 24, 2019

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਐਸ.ਡੀ.ਐਮ ਨੇ ਲਿਆ ਜਾਇਜ਼ਾ

ਕੈਬਨਿਟ ਮੰਤਰੀ ਸੁੰਦਰ ਸਾਮ ਅਰੋੜਾ ਕੌਮੀ ਝੰਡਾ ਲਹਿਰਾਉਣਗੇ – ਡਾ. ਅਮਿਤ ਮਹਾਜਨ ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਅੱਜ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਪੰਜਾਬ ਪੁਲਿਸ, ਐਨ.ਸੀ.ਸੀ, ਨਾਨ ਐਨ.ਸੀ.ਸੀ ਵੱਲੋਂ ਮਾਰਚ ਪਾਸਟ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਫੁੱਲ ਡ੍ਰੈਸ ਰਿਹਰਸਲ ਕੀਤੀ ਗਈ।ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਬਤੋਰ …

Read More »

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਹੁੰਦੀ ਹੋਈ ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਅਗਲੇ ਪੜਾਅ ਲਈ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਈ।7 ਜਨਵਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਸੁਲਤਾਨਪੁਰ ਲੋਧੀ ਤੋਂ …

Read More »

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਪਿਤਾ ਦੀ ਯਾਦ ’ਚ ਦਾਨ ਕੀਤੀ ਐਲ.ਈ.ਡੀ

ਸਮਰਾਲਾ, 24 ਜਨਵਰੀ (ਪੰਜਾਬ ਪੋਸਟ-  ਇੰਦਰਜੀਤ ਕੰਗ) – ਇੱਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ  ਨੰਬਰਦਾਰ ਜਗੀਰ ਸਿੰਘ ਨੇ ਆਪਣੇ ਪਿਤਾ ਸੇਵਾ ਸਿੰਘ ਦੀ ਯਾਦ ਵਿੱਚ ਸਕੂਲ ਨੂੰ ਪ੍ਰਾਈਵੇਟ ਸਕੂਲਾਂ ਅਤੇ ਤਕਨੀਕੀ ਸਮੇਂ ਦਾ ਹਾਣੀ ਬਣਾਉਣ ਲਈ 40 ਇੰਚ ਐਲ. ਈ. ਡੀ. ਦਾਨ ਵਜੋਂ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਸੰਜੀਵ ਕੁਮਾਰ ਸਟੇਟ …

Read More »

ਮਹਾਰਾਸ਼ਟਰ ਦੇ ਮੁੱਖ ਮੰਤਰੀ ਸਿੱਖਾਂ ਦੇ ਹੱਕਾਂ `ਤੇ ਡਾਕਾ ਨਾ ਮਾਰਣ – ਸਿਰਸਾ

ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਹੈ ਕਿ 1956 ਦੇ ਐਕਟ ਦੀ ਧਾਰਾ 11 ਵਿੱਚ ਸੋਧ ਕਰਨ ਖਿਲਾਫ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਦੀ ਅਗਵਾਈ `ਚ ਸਿੱਖਾਂ ਦਾ ਇੱਕ ਵਫਦ ਨਾਂਦੇੜ ਸਾਹਿਬ ਦੇ …

Read More »

ਨਵਜੋਤ ਸਿੰਘ ਸਿੱਧੂ ਲਹਿਰਾਉਣਗੇ ਕੌਮੀ ਤਿਰੰਗਾ

ਜ਼ਿਲ੍ਹਾ ਵਾਸੀ ਗਣਤੰਤਰ ਦਿਵਸ ਸਮਾਰੋਹ ’ਚ ਵਧ ਚੜ੍ਹ ਕੇ ਹਿੱਸਾ ਲੈਣ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰ ’ਤੇ ਮਨਾਏ ਜਾਣ ਵਾਲੇ 70ਵੇਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੁਕੰਮਲ ਰਿਹਰਸਲ ਕੀਤੀ ਗਈ। ਰਿਹਰਸਲ ਸਮੇਂ ਝੰਡਾ ਲਹਿਰਾਉਣ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਦੀ ਰਸਮ ਸਹਾਇਕ ਕਮਿਸ਼ਨਰ ਜਨਰਲ ਸ਼ਿਵਰਾਜ …

Read More »

ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਪੱਧਰ ‘ਤੇ ਸਥਾਪਤ ਕੀਤਾ ਕਾਲ ਸੈਂਟਰ 1950- ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ 2019 ਦੇ ਸਬੰਧ ਵਿਚ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ‘ਤੇ ਕਾਲ ਸੈਂਟਰ 1950 ਸਥਾਪਿਤ ਕੀਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਆਮ ਜਨਤਾ ਚੋਣਾਂ ਦੇ ਸਬੰਧ ਵਿਚ ਆਪਣੀਆਂ ਸ਼ਿਕਾਇਤਾਂ …

Read More »

‘ਨੈਸ਼ਨਲ ਗਰਲ ਚਾਈਲਡ’ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਵਲੋਂ ਮਾਣਮੱਤੀਆਂ ਧੀਆਂ ਦਾ ਸਨਮਾਨ

ਔਰਤਾਂ ਨੂੰ ਸਤਿਕਾਰ ਦੇਣ ਨਾਲ ਹੀ ਸਮਾਜ ਵਿਚ ਬਰਾਬਰੀ ਆ ਸਕਦੀ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – `ਬੇਟੀ ਬਚਾਓ ਬੇਟੀ ਪੜ੍ਹਾਓ` ਮੁਹਿੰਮ ਨੂੰ ਜਿਲ੍ਹੇ ਵਿਚ ਸ਼ਕਤੀ ਦੇਣ ਦੇ ਇਰਾਦੇ ਨਾਲ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰੀ ਕੰਨਿਆ ਕਾਲਜ ਵਿਖੇ ‘ਨੈਸ਼ਨਲ ਗਰਲ ਚਾਈਲਡ’ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾ ਕੇ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੀਆਂ ਜਿਲ੍ਹੇ ਦੀਆਂ ਧੀਆਂ ਦਾ ਸਨਮਾਨ …

Read More »

ਵਾਤਾਵਰਨ ਨੂੰ ਬਚਾਉਣ `ਚ ਨਵੀਂ ਤੇ ਨਵਿਆਉਣਯੋਗ ਊਰਜਾ ਦਾ ਅਹਿਮ ਯੋਗਦਾਨ – ਕਾਂਗੜ

`ਐਗਰੋਵੈਸਟ ਟੂ ਐਨਰਜੀ` ਵਿਸ਼ੇ `ਤੇ ਕਾਨਫਰੰਸ ਕਰਵਾਈ ਚੰਡੀਗੜ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਵਲੋਂ ਅੱਜ ਇਥੇ `ਵੇਸਟ ਟੂ ਐਨਰਜੀ` ਵਿਸ਼ੇ ਉਤੇ ਕਾਨਫਰੰਸ ਕਰਵਾਈ ਗਈ।ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਊਰਜਾ, ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਵਿੱਚ ਨਵੀਂ ਤੇ ਨਵਿਆਉਣਯੋਗ ਊਰਜਾ ਅਹਿਮ ਰੋਲ ਨਿਭਾਅ ਰਹੀ ਹੈ। …

Read More »

New and renewable energy contributed a lot to save environment – Kangar

 Conference on ‘Agro-waste to Energy’ held Chandigarh, Jan. 24 (Punjab Post Bureau) – New and renewable energy is playing an important role in saving the environment. Keeping this in mind, the Punjab Government have been taken many initiatives for promoting investment in the renewable and renewable energy sector as the state is facing major problem of agricultural-waste especially paddy straw.” …

Read More »

ਨੌਜਵਾਨ ਜਥੇਬੰਦੀਆਂ ਵਲੋਂ 27 ਦੀ ਚੰਡੀਗੜ ਮੀਟਿੰਗ `ਚ ਸ਼ਾਮਲ ਹੋਣ ਦਾ ਐਲਾਨ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਸਰਬਤ ਖਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਜੋ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ, ਉਸ ਦੀ ਚੰਡੀਗੜ੍ਹ `ਚ 27 ਜਨਵਰੀ ਨੂੰ ਹੋ ਰਹੀ ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੁਆਂ ਨੇ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।ਇਸ ਸਬੰਧੀ ਸਥਾਨਕ ਰੈਸਟੋਰੈਂਟ `ਚ ਹੋਈ ਪ੍ਰੈਸ ਕਾਨਫਰੰਸ ਦੌਰਾਨ …

Read More »