Tuesday, November 24, 2026

Daily Archives: February 13, 2019

ਬੇਟੀ ਬਚਾਓ ਬੇਟੀ ਪੜ੍ਹਾਓ ਜਾਗਰੂਕਤਾ ਮੁਹਿੰਮ ਅਧੀਨ ਮੇਗਾ ਕੈਂਪ ਦਾ ਕੀਤਾ ਆਯੋਜਨ

ਜੰਡਿਆਲਾ ਗੁਰੂ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਕਿਲਾ ਜੀਵਨ ਸਿੰਘ ਜੰਡਿਆਲਾ ਦੇ ਸਰਕਾਰੀ ਹਾਈ ਸਕੂਲ ਵਿਖੇ `ਬੇਟੀ ਬਚਾਓ ਬੇਟੀ ਪੜ੍ਹਾਓ` ਜਾਗਰੂਕਤਾ ਮੁਹਿੰਮ ਅਧੀਨ ਮੇਗਾ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਵਿੱਚ ਮੁਹਿੰਮ ਨਾਲ ਸੰਬਧਤ ਵੱਖ ਵੱਖ ਵਿਭਾਗਾਂ ਵਲੋਂ ਲੜਕੀਆਂ ਨਾਲ ਸਬੰਧਤ ਸਕੀਮਾਂ ਅਤੇ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ।     ਇਸ …

Read More »

ਲੜਕੀਆਂ ਨਾਲ ਮਾੜੇ ਵਰਤਾਓ ਦੀ ਜਾਂਚ ਡਾਇਰੈਕਟਰ ਮੈਡੀਕਲ ਸਿੱਖਿਆ ਕਰਨਗੇ – ਸਿਹਤ ਮੰਤਰੀ

ਡਾਕਟਰਾਂ ਦੀ ਸੁਰੱਖਿਆ ਸਬੰਧੀ ਨਹੀਂ ਕੀਤਾ ਜਾਵੇਗਾ ਕੋਈ ਸਮਝੌਤਾ ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਮੈਡੀਕਲ ਕਾਲਜ ਵਿਖੇ ਪਿਛਲੇ ਦਿਨੀ ਸਕਿਓਰਿਟੀ ਗਾਰਡ ਵਲੋਂ ਮੈਡੀਕਲ ਕਾਲਜ ਦੀਆਂ ਲੜਕੀਆਂ ਨਾਲ ਮਾੜਾ ਵਰਤਾਓ ਨੂੰ ਲੈ ਕੇ ਅੱਜ ਗੁਰੂ ਨਾਨਕ ਮੈਡੀਕਲ ਕਾਲਜ ਦੇ ਡਾਕਟਰਾਂ ਦਾ ਵਫ਼ਦ ਬ੍ਰਹਮ ਮਹਿੰਦਰਾ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਨੂੰ ਮਿਲਿਆ।     ਸ੍ਰੀ ਬ੍ਰਹਮ ਮਹਿੰਦਰਾ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਜੀ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਸੈਮੀਨਾਰ

ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਾਨਵਤਾ ਦੇ ਰਹਿਬਰ – ਗਿ: ਹਰਪ੍ਰੀਤ ਸਿੰਘ ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਜੀ ਦੇ ਜੀਵਨ ਅਤੇ ਫਲਸਫ਼ੇ ’ਤੇ ਸਕੂਲ ਦੇ ਸੈਮੀਨਾਰ ਹਾਲ ’ਚ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ …

Read More »

ਖ਼ਾਲਸਾ ਕਾਲਜ ਲਾਅ ਵਿਖੇ 550ਵੇਂ ਗੁਰਪੁਰਬ ਸਬੰਧੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਸਬੰਧ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ  ਹੇਠ ਕਰਵਾਏ ਗਏ ਉਕਤ ਸੈਮੀਨਾਰ ਮੌਕੇ ਡਾ. ਰਾਜਪਾਲ ਸਿੰਘ ਵੱਲੋਂ ਨੈਤਿਕ ਸਿੱਖਿਆ ਅਤੇ ਵਿਅਕਤੀਗਤ ਵਿਕਾਸ ’ਤੇ ਸੰਬੋਧਨ ਕੀਤਾ ਗਿਆ।ਡਾ. ਰਾਜਪਾਲ ਸਿੰਘ ਜੋ ਕਿ …

Read More »

ਕਿਸਾਨ ਸੰਮਾਨ ਨਿਧੀ (ਪੀ.ਐਮ ਕਿਸਾਨ) ਸਕੀਮ ਅਧੀਨ ਸਬੰਧਤ ਵਿਭਾਗਾਂ ਦੀ ਵਿਸ਼ੇਸ਼ ਮੀਟਿੰਗ

ਪਠਾਨਕੋਟ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਸਹਾਇਕ ਕਮਿਸ਼ਨਰ (ਜ) ਪਿਰਥੀ ਸਿੰਘ ਦੀ ਪ੍ਰਧਾਨਗੀ `ਚ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ (ਪੀ.ਐਮ ਕਿਸਾਨ) ਸਕੀਮ ਅਧੀਨ ਸਬੰਧਤ ਵਿਭਾਗਾਂ ਨਾਲ ਇੱਕ ਵਿਸ਼ੇਸ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ ਪਠਾਨਕੋਟ, ਸੁਖਵੰਤ ਰਾਜ ਡਿਪਟੀ ਰਜਿਸਟਰਾਰ ਕੋਆਪਰੇਟਿਵ ਸੋਸਾਇਟੀ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਅਨਿਲ ਐਰੀ, ਰੋਹਿਤ ਸਰਮਾ, ਨੀਰਜ ਸਰਮਾ …

Read More »

ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਸਰਪਾਲ ਵਲੋਂ ਸੁਜਾਨਪੁਰ ਅਰਬਨ ਦਾ ਦੌਰਾ

ਪਠਾਨਕੋਟ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲੇ੍ ਅੰਦਰ ਚੱਲ ਰਹੀ `ਤੰਦਰੁਸਤ ਪੰਜਾਬ ਸਿਹਤ ਮੁਹਿੰਮ` ਦਾ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਅਤੇ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਸਰਪਾਲ ਵਲੋਂ ਸੁਜਾਨਪੁਰ ਅਰਬਨ ਦਾ ਦੌਰਾ ਕੀਤਾ ਗਿਆ।ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਲਗਾਏ ਗਏ ਵਿਸ਼ੇਸ਼ ਮੈਡੀਕਲ ਕੈਂਪ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਨੈਨਾ ਸਲਾਥੀਆ ਨੇ ਦੱਸਿਆ ਕਿ ਮੁੱਖ ਮਤੰਰੀ ਕੈਪਟਨ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਸਕੂਲ ਜੀ.ਟੀ.ਰੋਡ ਵਿਖੇ ਸਲਾਨਾ ਖੇਡ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ-  ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੀ ਗਰਾਊਂਡ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਲਈ ਸਲਾਨਾ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਨਰਸਰੀ ਦੇ ਬੱਚਿਆਂ ਨੇ ਸਟੇਸ਼ਨਰੀ ਸ਼ਾਪਿੰਗ, ਯੂ.ਕੇ.ਜੀ ਦੇ ਬੱਚਿਆਂ ਨੇ ਲੈਮਨ-ਸਪੂਨ ਰੇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ।ਪਹਿਲੀ ਜਮਾਤ ਦੇ ਬੱਚਿਆਂ ਨੇ ‘ਰੋਪ-ਸਕਿਪਿੰਗ’ ਦਾ ਬਹੁਤ ਹੀ ਸ਼ਾਨਦਾਰ …

Read More »

ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅਰੰਭੀ ਗਈ ਸ਼ਬਦ ਗੁਰੂ ਯਾਤਰਾ ਪੰਜਾਬ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਤੇ ਨਗਰਾਂ ਵਿੱਚ ਦੀ ਹੁੰਦੀ ਹੋਈ ਰਾਤ ਦੇ ਵਿਸ਼ਰਾਮ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੁੱਜੀ ਸੀ।ਇਹ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸੂਲੀਸਰ ਸਾਹਿਬ ਪਾਤਸ਼ਾਹੀ ਨੌਵੀਂ ਕੋਟ ਧਰਮੂ ਮਾਨਸਾ ਲਈ ਰਵਾਨਾ …

Read More »

ਮਲਟੀ ਸਕਿਲ ਡਿਪਲੈਪਮੈਂਟ ਸੈਂਟਰ ਕਬੀਰ ਪਾਰਕ `ਚ ਮੁਫਤ ਕੋਰਸ ਸ਼ੁਰੂ

ਵੱਖ-ਵੱਖ ਸਕੂਲਾਂ ਵਿੱਚ ਕੀਤੇ ਜਾ ਰਹੇ ਹਨ ਸੈਮੀਨਾਰ – ਸੁਖਜਿੰਦਰ ਪਾਲ ਸਿੰਘ ਸੰਧੂ ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ – ਸੰਧੂ) – ਮਲਟੀ ਸਕਿਲ ਡਿਵਲੈਪਮੈਂਟ ਸੈਂਟਰ ਕਬੀਰ ਪਾਰਕ ਨਜਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਜੀ.ਟੀ ਰੋਡ ਛੇਹਰਟਾ ਵਿਖੇ ਪੰਜਾਬ ਸਕਿਲ ਡਿਵਲੈਪਮੈਂਟ ਮਿਸ਼ਨ (ਪੀ.ਐਸ.ਡੀ.ਐਮ) ਅਤੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਅਧੀਨ ਅੱਠਵੀਂ ਤੇ ਦੱਸਵੀਂ ਪਾਸ ਵਿਦਿਆਰਥੀਆਂ ਲਈ ਬਿਲਕੁੱਲ ਮੁਫਤ ਕੋਰਸ ਸ਼ੁਰੂ ਹਨ।ਇੰਨਾਂ …

Read More »