Tuesday, November 24, 2026

Daily Archives: February 15, 2019

ਪੰਜਾਬ ਦੇ ਮੁੱਖ ਮੰਤਰੀ ਵਲੋਂ ਪੁਲਵਾਮਾ `ਚ ਸੂਬੇ ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਤੇ 12-12 ਲੱਖ ਵਿੱਤੀ ਸਹਾਇਤਾ ਦਾ ਐਲਾਨ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਤ ਸੀ.ਆਰ.ਪੀ.ਐਫ ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ 12-12 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਜਵਾਨਾਂ ਦਾ ਭਲਕੇ ਪੂਰੇ ਸਰਕਾਰੀ ਸਨਮਾਨ ਨਾਲ ਸੰਸਕਾਰ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਇਸ ਘਿਨਾਉਣੇ ਹਮਲੇ ਵਿੱਚ ਸ਼ਹੀਦ ਹੋਏ …

Read More »

ਵਿਜੀਲੈਂਸ ਨੇ ਜਨਵਰੀ ਮਹੀਨੇ ਵੱਢੀ ਲੈਂਦੇ 15 ਕਰਮਚਾਰੀ ਤੇ 5 ਪੁਲਿਸ ਮੁਲਾਜ਼ਮ ਰੰਗੇ ਹੱਥੀਂ ਫੜੇ

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਵਿੱਚ ਰਿਸ਼ਵਤ ਲੈਣ ਦੇ 11 ਵੱਖ-ਵੱਖ ਤਰਾਂ ਦੇ ਕੇਸਾਂ ਵਿੱਚ 15 ਮੁਲਾਜ਼ਮ ਗ੍ਰਿਫਤਾਰ ਕੀਤੇ ਗਏ ਜਿੰਨਾਂ ਵਿੱਚ 5 ਪੁਲਿਸ ਮੁਲਾਜ਼ਮ ਅਤੇ ਮਾਲ ਵਿਭਾਗ ਦੇ 3 ਕਰਮਚਾਰੀ ਸ਼ਾਮਲ ਹਨ।     ਇਸ ਖੁਲਾਸਾ ਕਰਦਿਆਂ ਚੀਫ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ ਉੱਪਲ ਨੇ ਦੱਸਆ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੀਆ ਅਨਾਥਾਲਿਆ ਲਈ 11 ਲੱਖ ਪ੍ਰਵਾਨ

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰੀਆ ਅਨਾਥਾਲਿਆ ਦੇ ਵਿਦਿਅਕ ਢਾਂਚੇ ਅਤੇ ਖੇਡ ਸੁਵਿਧਾਵਾਂ ਦਾ ਪੱਧਰ ਉੱਚਾ ਚੁੱਕਣ ਲਈ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।     ਇਸ ਸੰਸਥਾ ਦੇ ਤਕਰੀਬਨ 50 ਯਤੀਮ ਵਿਦਿਆਰਥੀਆਂ ਦੇ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਵਾਸਤੇ …

Read More »

ਪੁਲਿਸ ’ਚ ਨਵੇਂ ਮੁਲਾਜ਼ਮਾਂ ਨੂੰ ਚਾਰ ਪਹੀਆ ਵਾਹਨ ਚਲਾਉਣ ਦੀ ਸਿਖਲਾਈ ’ਤੇ ਹੋਵੇਗਾ ਵਿਚਾਰ ਕੀਤਾ -ਸਿਹਤ ਮੰਤਰੀ

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਵੀਰਵਾਰ ਨੂੰ ਵਿਧਾਨ ਸਭਾ ’ਚ ਇਹ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਵਿੱਚ ਨਵੀਂ ਭਰਤੀ ਵਾਲੇ ਮੁਲਾਜ਼ਮਾਂ ਨੂੰ ਚਾਰ ਪਹੀਆ ਵਾਹਨ ਚਲਾਉਣ ਦੀ ਸਿਖਲਾਈ ਦੇਣ ਸਬੰਧੀ ਸਰਕਾਰ ਵੱਲੋਂ ਵਿਚਾਰ ਕੀਤਾ ਜਾਵੇਗਾ ਤਾਂ ਜੋ ਇਹ ਮੁਲਾਜ਼ਮ ਹਰ ਮੌਕੇ ਆਪਣੀ ਡਿਊਟੀ ਨੂੰ ਹੋਰ ਵੀ ਸੁਚੱਜੇ ਅਤੇ ਅਸਰਦਾਰ ਢੰਗ ਨਾਲ ਨਿਭਾਅ ਸਕਣ। …

Read More »

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਰਿਆਈ ਪ੍ਰਦੂਸ਼ਣ ਰੋਕਣ ਲਈ ਕਾਰਜ ਯੋਜਨਾ ਦਾ ਐਲਾਨ

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਦਰਿਆਈ ਜਲ ਪ੍ਰਦੂਸ਼ਣ ਦੇ ਵਧਣ ’ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਜਲ ਪ੍ਰਦੂਸ਼ਣ ਰੋਕਣ ਤੋਂ ਇਲਾਵਾ ਸੂਬੇ ਦੇ ਦਰਿਆਵਾਂ ਵਿੱਚ ਪਾਣੀ ਦੇ ਮਿਆਰ ਨੂੰ ਬਹਾਲ ਕਰਨ ਲਈ ਇਕ ਵਿਆਪਕ ਕਾਰਜ ਯੋਜਨਾ ਦਾ ਐਲਾਨ ਕੀਤਾ ਹੈ।     ਕੋਟਕਪੁਰਾ ਦੇ …

Read More »

ਹੈਪੀ ਫੋਰਜਿੰਗ 550 ਕਰੋੜ ਦੇ ਨਿਵੇਸ਼ ਨਾਲ ਲੁਧਿਆਣਾ ’ਚ ਸਥਾਪਤ ਕਰੇਗਾ ਆਟੋ ਪਾਰਟਸ ਯੂਨਿਟ

ਕੰਪਨੀ ਦੇ ਚੇਅਰਮੈਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਾਜੈਕਟ ਤੋਂ ਕਰਾਇਆ ਜਾਣੂ ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਅੰਦਰ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਆਟੋ ਪਾਰਟਸ ਦੇ ਖੇਤਰ ’ਚ ਦੇਸ਼ ਦੀ ਇਕ ਮੋਹਰੀ ਕੰਪਨੀ ਮੈਸਰਜ਼ ਹੈਪੀ ਫੋਰਜਿੰਗਸ ਲਿਮਿਟਿਡ (ਐਚ.ਐਫ.ਐਲ) ਨੇ ਵੀਰਵਾਰ ਨੂੰ …

Read More »

ਲੁਧਿਆਣਾ ਸਮੂਹਿਕ ਜਬਰ ਜਨਾਹ ਦੇ 6 ਦੋਸ਼ੀ ਕਾਬੂ, 60 ਦਿਨਾਂ `ਚ ਮੁਕੰਮਲ ਹੋਵੇਗੀ ਜਾਂਚ -ਡੀ.ਜੀ.ਪੀ

ਆਈ.ਜੀ ਰੋਪੜ ਦੀ ਨਿਗਰਾਨੀ ਹੇਠ ਡੀ.ਐਸ.ਪੀ ਦਾਖਾ ਕਰਨਗੇ ਮਾਮਲੇ ਦੀ ਜਾਂਚ ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਸਥਾਨਕ ਈਸੇਵਾਲ ਪਿੰਡ ਦੇ ਨਜ਼ਦੀਕ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿੱਚ ਪੁਲਿਸ ਨੇ 6 ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਆਈ.ਜੀ ਪੱਧਰ ਦੀ ਮਹਿਲਾ ਅਧਿਕਾਰੀ ਦੀ ਨਿਗਰਾਨੀ ਵਿੱਚ …

Read More »

ਸ਼੍ਰੋਮਣੀ ਕਮੇਟੀ ਚੋਣਾਂ ’ਚ ਦੇਰੀ ਦਾ ਮੁੱਦਾ ਕੇਂਦਰ ਕੋਲ ਉਠਾਉਣ ਲਈ ਸਦਨ ਵੱਲੋਂ ਮੁੱਖ ਮੰਤਰੀ ਅਧਿਕਾਰਿਤ

ਸੁਵੇਲੇ ਚੋਣਾਂ ਲੋਕਾਂ ਦਾ ਅਧਿਕਾਰ ਅਤੇ ਦੇਰੀ ਨਾਵਾਜਬ – ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਦੇਰੀ ਦਾ ਮੁੱਦਾ ਕੇਂਦਰ ਕੋਲ ਉਠਾਉਣ ਲਈ ਸੂਬਾ ਵਿਧਾਨ ਸਭਾ ਵੱਲੋਂ ਅਧਿਕਾਰਤ ਕੀਤੇ ਜਾਣ ਤੋਂ ਕੁੱਝ ਘੰਟੇ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਿਆਂ ’ਤੇ ਨਿਯੰਤਰਣ ਕਰਨ ਵਾਲੀ ਉੱਚਤਮ ਸੰਸਥਾ ਦੀਆਂ …

Read More »

ਮੁੱਖ ਮੰਤਰੀ ਵੱਲੋਂ ਸਮਾਰਟ ਵਿਲੇਜ਼ ਮੁਹਿੰਮ ਹੇਠ ਤੁਰੰਤ 383 ਕਰੋੜ ਜਾਰੀ ਕਰਨ ਦੇ ਨਿਰਦੇਸ਼

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਸਮਾਰਟ ਵਿਲੇਜ਼ ਕੰਪੇਂਨ (ਐਸ.ਵੀ.ਸੀ) ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਕੀਮ ਵਾਸਤੇ ਤੁਰੰਤ 383 ਕਰੋੜ ਰੁਪਏ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ।     ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਬੇਨਤੀ ’ਤੇ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਭਰ …

Read More »

ਮੋਤੀਆ ਗਰੁੱਪ ਨੇ ਮਜ਼ਦੂਰਾਂ ਦੇ ਬੱਚਿਆਂ ਨਾਲ ਮਨਾਇਆ ਵੈਲੇਂਟਾਈਨ ਡੇਅ

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਟ੍ਰਾਈਸਿਟੀ ਦੇ ਮਸ਼ਹੂਰ ਰੀਅਲ ਅਸਟੇਟ ਡਿਵੈਲਪਰ ਮੋਤੀਆ ਗਰੁੱਪ ਨੇ ਹਾਲ ਹੀ ’ਚ ਲਾਂਚ ਕੀਤੇ ਆਪਣੇ ਕਮਰਸ਼ੀਅਲ ਪ੍ਰੋਜੈਕਟ ਮੋਤੀਆ`ਜ਼ ਰਾਯਲ ਬਿਜ਼ਨੈਸ ਪਾਰਕ ਦੀ ਕੰਸਟਰੱਕਸ਼ਨ ਸਾਈਟ ’ਤੇ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਬੱਚਿਆਂ ਦੇ ਨਾਲ ਵੈਲੇਂਟਾਈਨ ਡੇਅ ਦਾ ਜਸ਼ਨ ਮਨਾਇਆ।ਮੋਤੀਆ ਗਰੁੱਪ ਦੇ ਡਾਇਰੈਕਟਰ ਐਲ.ਸੀ ਮਿੱਤਲ ਅਤੇ ਗਰੁੱਪ ਦੇ ਹੋਰ ਮੈਂਬਰਾਂ ਨੇ ਮਜ਼ਦੂਰਾਂ ਦੇ ਬੱਚਿਆਂ …

Read More »