Tuesday, November 24, 2026

Daily Archives: February 19, 2019

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅੱਤਵਾਦ ਦੇ ਖ਼ਾਤਮੇ ਦਾ ਅਹਿਦ

ਬੇਅੰਤ ਸਿੰਘ ਮੈਮੋਰੀਅਲ `ਚ ਸਰਵ ਧਰਮ ਪ੍ਰਾਰਥਨਾ ਸਭਾ – ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਚੰਡੀਗੜ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਇੱਥੇ ਸੈਕਟਰ-42 ਵਿਖੇ ਬੇਅੰਤ ਸਿੰਘ ਮੈਮੋਰੀਅਲ ਵਿੱਚ ਸਰਵ ਧਰਮ ਸਭਾ ਕਰਵਾਈ ਗਈ।ਇਸ ਰਾਜ ਪੱਧਰੀ ਸਮਾਗਮ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੇ ਉਨਾਂ ਦੀ ਸਮਾਧੀ ਉਤੇ ਫੁੱਲ ਚੜਾ ਕੇ ਸ਼ਰਧਾਂਜਲੀ ਭੇਟ …

Read More »

ਪੰਜਾਬ `ਚ ਵੇਚੀ ਜਾ ਰਹੀ ਹੈ ਘਟੀਆ ਦਰਜੇ ਦੀ ਸ਼ਰਾਬ – ਕੇ.ਐਸ ਪੰਨੂ

ਅਲਕੋਹਲ ਦੀ ਮਾਤਰਾ ਲੇਬਲ `ਤੇ ਦਿੱਤੀ ਜਾਣਕਾਰੀ ਨਾਲ ਮੇਲ ਨਹੀਂ ਖਾਂਦੀ ਚੰਡੀਗੜ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼ਰਾਬ ਦੇ ਕਈ ਬਰਾਂਡਾਂ ਵੱਲੋਂ ਸੂਬੇ ਵਿੱਚ ਘਟੀਆ ਦਰਜੇ ਦੀ ਸ਼ਰਾਬ ਵੇਚੀ ਜਾ ਰਹੀ ਹੈ ਕਿਉਂ ਜੋ ਸ਼ਰਾਬ ਵਿੱਚ ਮੌਜੂਦ ਅਲਕੋਹਲ ਦੀ ਮਾਤਰਾ 2 ਤੋਂ 12 ਫੀਸਦ ਘੱਟ ਪਾਈ ਗਈ ਹੈ, ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ ਕੇ.ਐਸ ਪੰਨੂ …

Read More »

ਧਾਰਮਿਕ ਸਾਹਿਤ ਰੱਖਣ ਦੇ ਦੋਸ਼ ’ਚ ਸਿੱਖ ਨੌਜਵਾਨਾਂ ਨੂੰ ਸਜ਼ਾ ’ਤੇ ਮੁੜ ਵਿਚਾਰ ਹੋਵੇ – ਬਾਬਾ ਹਰਨਾਮ ਸਿੰਘ ਖਾਲਸਾ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਨੇ ਨਵਾਂ ਸ਼ਹਿਰ ਦੀ ਇਕ ਅਦਾਲਤ ਵਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਧਾਰਮਿਕ  ਸਾਹਿਤ ਰੱਖਣ ਦੇ ਦੋਸ਼ ‘ਚ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਦਾ ਸਖਤ ਨੋਟਿਸ ਲੈਦਿਆਂ ਅਦਾਲਤ ਨੂੰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।ਜਾਰੀ ਪ੍ਰੈਸ ਬਿਆਨ ਰਾਹੀਂ ਉਹਨਾਂ ਕਿਹਾ ਕਿ ਉਕਤ ਸਖਤ ਫੈਸਲੇ ਨਾਲ …

Read More »

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਤੇ ਟੀਮ ਨੂੰ ਦਮਦਮੀ ਟਕਸਾਲ ਮੁਖੀ ਨੇ ਦਿੱਤੀ ਵਧਾਈ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਚੀਫ ਖਾਲਸਾ ਦੀਵਾਨ ਦੀ ਚੋਣ ਦੌਰਾਨ ਇਤਿਹਾਸਕ ਤੇ ਸ਼ਾਨਦਾਰ ਜਿੱਤ ਹਾਸਲ ਕਰਦਿਆਂ ਨਵੇਂ ਬਣੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਅਤੇ ਉਹਨਾਂ ਦੇ ਸਾਥੀ ਅਹੁਦੇਦਾਰਾਂ ਮੀਤ ਪ੍ਰਧਾਨ ਡਾ: ਇੰਦਰਜੀਤ ਸਿੰਘ ਨਿੱਜਰ ਤੇ ਅਮਰਜੀਤ ਸਿੰਘ ਵਿਕਰਾਂਤ, ਆਨਰੇਰੀ ਸਕੱਤਰਾਂ ਸਵਿੰਦਰ ਸਿੰਘ ਕਥੂਨੰਗਲ ਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲਾ …

Read More »

ਉਘੇ ਪੱਤਰਕਾਰ ਜਤਿੰਦਰ ਪੰਨੂ `ਹਰਭਜਨ ਹਲਵਾਰਵੀ ਪੁਰਸਕਾਰ` ਨਾਲ ਸਨਮਾਨਿਤ

ਲੁਧਿਆਣਾ/ਹਲਵਾਰਾ, 18 ਫਰਵਰੀ (ਪੰਜਾਬ ਪੋਸਟ – ਕੁਲਦੀਪ ਸਿੰਘ ਲੋਹਟ)  – ਸਾਹਿਤ ਸਮਾਜ ਦਾ ਸ਼ੀਸ਼ਾ ਹੁੰਦਾ ਹੈ ਅਤੇ ਸਾਹਿਤ ਨੇ ਹੀ ਸਮਾਜ ਨੂੰ ਸਹੀ ਦਿਸ਼ਾ ਨਿਰਦੇਸ਼ ਦੇਣਾ ਹੁੰਦਾ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਉਘੇ ਲੇਖਕ, ਪੱਤਰਕਾਰ, ਸੰਪਾਦਕ ਤੇ ਟਿੱਪਣੀਕਾਰ ਜਤਿੰਦਰ ਪਨੂੰ ਨੇ ਹਰਭਜਨ ਸਿੰਘ ਹਲਵਾਰਵੀ ਯਾਦਗਾਰੀ ਪੁਰਸਕਾਰ ਸਮਾਰੋਹ ਦੌਰਾਨ ਹਾਜ਼ਰ ਲੇਖਕਾਂ ਨੂੰ ਸਬੋਧਨ ਕਰਦਿਆਂ ਕਹੇ।ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ …

Read More »

‘8ਵੇਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਪੋਲੈਂਡ ਦੇ ਕਲਾਕਾਰਾਂ ਵਲੋਂ ਸ਼ਾਨਦਾਰ ਪੇਸ਼ਕਾਰੀ

ਪੰਜਾਬੀ ਤੇ ਪੋਲਿਸ਼ ਕਲਾਕਾਰਾਂ ਨੇ ਦਿੱਤਾ ਸੱਭਿਆਚਾਰਕ ਸਾਂਝ ਦਾ ਵਿਸ਼ਵ ਵਿਆਪੀ ਸੰਦੇਸ਼ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਕੈਂਪਸ ’ਚ ਪੋਲੈਂਡ ਤੋਂ ਆਏ ਫ਼ੋਕ ਗਰੁੱਪ ‘ਪਿਉਦਗਾਸਕਾ’ ਵੱਲੋਂ ਆਪਣੇ ਮੁਲਕ ਦੇ ਰਵਾਇਤੀ ਨਾਚ ਅਤੇ ਮੌਸੀਕੀ ਦੀ ਸ਼ਾਨਦਾਰ ਪੇਸ਼ਕਾਰੀ ਪ੍ਰਸਤੁਤ ਕੀਤੀ ਗਈ।ਇਸ ਦੌਰਾਨ ਪੋਲੈਂਡ ਅਤੇ ਪੰਜਾਬੀ ਸੱਭਿਆਚਾਰ ਦੇ ਸੁਮੇਲ ਦਾ ਇਕ ਵੱਖਰਾ ਨਜ਼ਾਰਾ ਵੀ ਵੇਖਣ …

Read More »

ਡਾ. ਗੁਰਨਾਮ ਸਿੰਘ ਨੂੰ ਸੰਗੀਤ ਨਾਟਕ ਅਕੈਡਮੀ ਐਵਾਰਡ ਮਿਲਣ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਡਾ. ਗੁਰਨਾਮ ਸਿੰਘ (ਡੀਨ ਅਲੂਮਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੂੰ ਗੁਰਮਤਿ ਸੰਗੀਤ ਵਿਚ ਪਾਏ ਯੋਗਦਾਨ ਬਦਲੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵੱਲੋਂ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਸਨਮਾਨਿਤ ਕਰਨ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ।ਲੌਂਗੋਵਾਲ ਨੇ ਡਾ. ਸਾਹਿਬ ਨੂੰ ਐਵਾਰਡ ਮਿਲਣ ’ਤੇ ਉਨ੍ਹਾਂ ਦੀ ਪ੍ਰਸ਼ੰਸਾ …

Read More »

ਸ਼੍ਰੋਮਣੀ ਕਮੇਟੀ ਨੇ ਅਮਰੀਕਾ ’ਚ ਸਿੱਖ ’ਤੇ ਨਸਲੀ ਹਮਲੇ ਦੀ ਨਿਖੇਧੀ ਕੀਤੀ

ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਿੱਖਾਂ ਉਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ।ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਲੌਂਗੋਵਾਲ ਨੇ ਇਹ ਪ੍ਰਗਟਾਵਾ ਅਮਰੀਕਾ ਦੇ ਕੈਲੀਫੋਰਨੀਆ ਵਿਚ ਇੱਕ ਸਿੱਖ ਕਲੱਰਕ ਦੀ …

Read More »

ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਤੋਂ ਸ਼ਬਦ ਗੁਰੂ ਯਾਤਰਾ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਹੋਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ, ਪਟਿਆਲਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਡੇਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਨਾਭਾ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ …

Read More »

ਪੁਲਿਸ ਚੋਂਕੀ ਤੋਂ ਹਿਰਾਸਤ `ਚ ਲਏ ਗਏ ਲੜਕੇ ਦਾ ਫਰਾਰ ਹੋਣਾ ਚਿੰਤਾਜਨਕ – ਡੀ.ਐਸ.ਪੀ

ਕਿਹਾ ਜੰਡਿਆਲਾ ਦੇ ਹਰੇਕ ਨਾਗਰਿਕ ਨੂੰ ਇਨਸਾਫ ਮਿਲੇਗਾ ਜੰਡਿਆਲਾ ਗੁਰੂ, 18 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਡੀ.ਐਸ.ਪੀ ਜੰਡਿਆਲਾ ਗੁਰੂ ਗੁਰਮੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੰਡਿਆਲਾ ਗੁਰੂ ਦੇ ਹਰ ਇਕ ਵਿਅਕਤੀ ਨੂੰ ਪੁਲਿਸ ਕੋਲੋ ਇਨਸਾਫ ਮਿਲੇਗਾ ਅਤੇ ਖਾਸ ਤੋਰ ਤੇ ਗਰੀਬ ਸ਼ਿਕਾਇਤਕਰਤਾ ਨੂੰ ਥਾਣੇ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ । ਪੱਤਰਕਾਰਾਂ ਨਾਲ …

Read More »