Tuesday, November 24, 2026

Monthly Archives: February 2019

ਪੰਜਾਬ ਦੇ ਤਿੰਨ ਸਮਾਰਟ ਸ਼ਹਿਰਾਂ ਦੇ ਸਾਰੇ ਸਰਕਾਰੀ ਸਕੂਲ ਬਣਨਗੇ ਸਮਾਰਟ – ਸੋਨੀ

ਇਕ ਹਫ਼ਤੇ `ਚ ਵਿਦਿਆਰਥੀਆਂ ਨੂੰ ਵੰਡੀਆਂ ਜਾਣਗੀਆਂ ਵਰਦੀਆਂ ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸਿੱਖਿਆ ਵਿਭਾਗ ਨੇ ਪੰਜਾਬ ਦੇ ਤਿੰਨੇ ਸਮਾਰਟ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਹ ਖੁਲਾਸਾ ਕਰਦਿਆਂ …

Read More »

ਕੇਂਦਰ ਸੁਰੱਖਿਆ ਬਲਾਂ ’ਤੇ ਹਮਲਿਆਂ ਨੂੰ ਗੰਭੀਰਤਾ ਨਾਲ ਲਵੇ – ਰਾਣਾ ਕੇ.ਪੀ ਸਿੰਘ

ਸਪੀਕਰ ਵੱਲੋਂ ਪੁਲਵਾਮਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) –    ਪੁਲਵਾਮਾ ਵਿੱਚ ਸੀ.ਆਰ.ਪੀ.ਐਫ ਦੇ ਕਾਫ਼ਲੇ ’ਤੇ ਅਤਿਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕੇਂਦਰ ਸਰਕਾਰ ਨੂੰ ਆਏ ਦਿਨ ਸੁਰੱਖਿਆ ਬਲਾਂ ’ਤੇ ਹੋ ਰਹੇ ਹਮਲਿਆਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ …

Read More »

ਪੁਲਵਾਮਾ ਦੇ ਸ਼ਹੀਦਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਹੀਦਾਂ ਦੇ ਜੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਸ਼ਹੀਦਾਂ ਦੇ ਅੰਤਿਮ ਸੰਸਕਾਰ ਮੌਕੇ ‘ਗਾਰਡ ਆਫ਼ ਆਨਰ’ …

Read More »

ਪੰਜਾਬ ਦੇ ਮੁੱਖ ਮੰਤਰੀ ਵਲੋਂ ਪੁਲਵਾਮਾ `ਚ ਸੂਬੇ ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਤੇ 12-12 ਲੱਖ ਵਿੱਤੀ ਸਹਾਇਤਾ ਦਾ ਐਲਾਨ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਤ ਸੀ.ਆਰ.ਪੀ.ਐਫ ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ 12-12 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਜਵਾਨਾਂ ਦਾ ਭਲਕੇ ਪੂਰੇ ਸਰਕਾਰੀ ਸਨਮਾਨ ਨਾਲ ਸੰਸਕਾਰ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਇਸ ਘਿਨਾਉਣੇ ਹਮਲੇ ਵਿੱਚ ਸ਼ਹੀਦ ਹੋਏ …

Read More »

ਵਿਜੀਲੈਂਸ ਨੇ ਜਨਵਰੀ ਮਹੀਨੇ ਵੱਢੀ ਲੈਂਦੇ 15 ਕਰਮਚਾਰੀ ਤੇ 5 ਪੁਲਿਸ ਮੁਲਾਜ਼ਮ ਰੰਗੇ ਹੱਥੀਂ ਫੜੇ

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਵਿੱਚ ਰਿਸ਼ਵਤ ਲੈਣ ਦੇ 11 ਵੱਖ-ਵੱਖ ਤਰਾਂ ਦੇ ਕੇਸਾਂ ਵਿੱਚ 15 ਮੁਲਾਜ਼ਮ ਗ੍ਰਿਫਤਾਰ ਕੀਤੇ ਗਏ ਜਿੰਨਾਂ ਵਿੱਚ 5 ਪੁਲਿਸ ਮੁਲਾਜ਼ਮ ਅਤੇ ਮਾਲ ਵਿਭਾਗ ਦੇ 3 ਕਰਮਚਾਰੀ ਸ਼ਾਮਲ ਹਨ।     ਇਸ ਖੁਲਾਸਾ ਕਰਦਿਆਂ ਚੀਫ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ ਉੱਪਲ ਨੇ ਦੱਸਆ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੀਆ ਅਨਾਥਾਲਿਆ ਲਈ 11 ਲੱਖ ਪ੍ਰਵਾਨ

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰੀਆ ਅਨਾਥਾਲਿਆ ਦੇ ਵਿਦਿਅਕ ਢਾਂਚੇ ਅਤੇ ਖੇਡ ਸੁਵਿਧਾਵਾਂ ਦਾ ਪੱਧਰ ਉੱਚਾ ਚੁੱਕਣ ਲਈ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।     ਇਸ ਸੰਸਥਾ ਦੇ ਤਕਰੀਬਨ 50 ਯਤੀਮ ਵਿਦਿਆਰਥੀਆਂ ਦੇ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਵਾਸਤੇ …

Read More »

ਪੁਲਿਸ ’ਚ ਨਵੇਂ ਮੁਲਾਜ਼ਮਾਂ ਨੂੰ ਚਾਰ ਪਹੀਆ ਵਾਹਨ ਚਲਾਉਣ ਦੀ ਸਿਖਲਾਈ ’ਤੇ ਹੋਵੇਗਾ ਵਿਚਾਰ ਕੀਤਾ -ਸਿਹਤ ਮੰਤਰੀ

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਵੀਰਵਾਰ ਨੂੰ ਵਿਧਾਨ ਸਭਾ ’ਚ ਇਹ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਵਿੱਚ ਨਵੀਂ ਭਰਤੀ ਵਾਲੇ ਮੁਲਾਜ਼ਮਾਂ ਨੂੰ ਚਾਰ ਪਹੀਆ ਵਾਹਨ ਚਲਾਉਣ ਦੀ ਸਿਖਲਾਈ ਦੇਣ ਸਬੰਧੀ ਸਰਕਾਰ ਵੱਲੋਂ ਵਿਚਾਰ ਕੀਤਾ ਜਾਵੇਗਾ ਤਾਂ ਜੋ ਇਹ ਮੁਲਾਜ਼ਮ ਹਰ ਮੌਕੇ ਆਪਣੀ ਡਿਊਟੀ ਨੂੰ ਹੋਰ ਵੀ ਸੁਚੱਜੇ ਅਤੇ ਅਸਰਦਾਰ ਢੰਗ ਨਾਲ ਨਿਭਾਅ ਸਕਣ। …

Read More »

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਰਿਆਈ ਪ੍ਰਦੂਸ਼ਣ ਰੋਕਣ ਲਈ ਕਾਰਜ ਯੋਜਨਾ ਦਾ ਐਲਾਨ

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਦਰਿਆਈ ਜਲ ਪ੍ਰਦੂਸ਼ਣ ਦੇ ਵਧਣ ’ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਜਲ ਪ੍ਰਦੂਸ਼ਣ ਰੋਕਣ ਤੋਂ ਇਲਾਵਾ ਸੂਬੇ ਦੇ ਦਰਿਆਵਾਂ ਵਿੱਚ ਪਾਣੀ ਦੇ ਮਿਆਰ ਨੂੰ ਬਹਾਲ ਕਰਨ ਲਈ ਇਕ ਵਿਆਪਕ ਕਾਰਜ ਯੋਜਨਾ ਦਾ ਐਲਾਨ ਕੀਤਾ ਹੈ।     ਕੋਟਕਪੁਰਾ ਦੇ …

Read More »

ਹੈਪੀ ਫੋਰਜਿੰਗ 550 ਕਰੋੜ ਦੇ ਨਿਵੇਸ਼ ਨਾਲ ਲੁਧਿਆਣਾ ’ਚ ਸਥਾਪਤ ਕਰੇਗਾ ਆਟੋ ਪਾਰਟਸ ਯੂਨਿਟ

ਕੰਪਨੀ ਦੇ ਚੇਅਰਮੈਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਾਜੈਕਟ ਤੋਂ ਕਰਾਇਆ ਜਾਣੂ ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਅੰਦਰ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਆਟੋ ਪਾਰਟਸ ਦੇ ਖੇਤਰ ’ਚ ਦੇਸ਼ ਦੀ ਇਕ ਮੋਹਰੀ ਕੰਪਨੀ ਮੈਸਰਜ਼ ਹੈਪੀ ਫੋਰਜਿੰਗਸ ਲਿਮਿਟਿਡ (ਐਚ.ਐਫ.ਐਲ) ਨੇ ਵੀਰਵਾਰ ਨੂੰ …

Read More »

ਲੁਧਿਆਣਾ ਸਮੂਹਿਕ ਜਬਰ ਜਨਾਹ ਦੇ 6 ਦੋਸ਼ੀ ਕਾਬੂ, 60 ਦਿਨਾਂ `ਚ ਮੁਕੰਮਲ ਹੋਵੇਗੀ ਜਾਂਚ -ਡੀ.ਜੀ.ਪੀ

ਆਈ.ਜੀ ਰੋਪੜ ਦੀ ਨਿਗਰਾਨੀ ਹੇਠ ਡੀ.ਐਸ.ਪੀ ਦਾਖਾ ਕਰਨਗੇ ਮਾਮਲੇ ਦੀ ਜਾਂਚ ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਸਥਾਨਕ ਈਸੇਵਾਲ ਪਿੰਡ ਦੇ ਨਜ਼ਦੀਕ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿੱਚ ਪੁਲਿਸ ਨੇ 6 ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਆਈ.ਜੀ ਪੱਧਰ ਦੀ ਮਹਿਲਾ ਅਧਿਕਾਰੀ ਦੀ ਨਿਗਰਾਨੀ ਵਿੱਚ …

Read More »