Tuesday, November 24, 2026

Daily Archives: March 23, 2019

ਪੁੱਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ਦੀ ਮਨਾਹੀ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ …

Read More »

ਨੌਜਵਾਨਾਂ ਨੂੰ ਮਤਦਾਨ ਕਰਨ ਲਈ ਕੀਤਾ ਜਾਗਰੂਕ – ਉਪ ਮੰਡਲ ਮੈਜਿਸਟਰੇਟ

ਯੂਥ ਸੇਵਾਵਾਂ ਨੇ 2 ਰੋਜ਼ਾ ਕਰਵਾਇਆ ਯੁਵਕ ਮੇਲਾ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਾਇਰੈਕਟਰ ਆਫ ਯੂਥ ਸਰਵਿਸਜ਼ ਚੰਡੀਗੜ੍ਹ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸਵੇਵਾਂ ਅੰਮ੍ਰਿਤਸਰ ਦੀ ਅਗਵਾਈ `ਚ 2 ਰੋਜ਼ਾ ਜਿਲ੍ਹਾ ਪੱਧਰੀ ਯੁਵਕ ਮੇਲਾ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਅੱਜ ਸ਼ੁਰੂ ਹੋਇਆ। ਇਸ ਯੁਵਕ ਮੇਲੇ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਲੱਗਭਗ 15 ਕਾਲਜਾਂ ਨੇ ਹਿੱਸਾ ਲਿਆ ਅਤੇ ਆਪਣੀ …

Read More »

ਦਿਵਆਂਗ ਵਿਅਕਤੀਆਂ ਦੀ ਵੋਟ ਬਣਾਉਣ ਲਈ ਕੀਤੀ ਰਜਿਸਟਰੇਸ਼ਨ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਦਿਵਆਂਗ ਵਿਅਕਤੀਆਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ ਅਤੇ ਇਨ੍ਹਾਂ ਨੂੰ ਆਪਣੀ ਵੋਟ ਦੇ ਅਧਿਕਾਰ ਬਾਰੇ ਜਾਣੂੰ ਕਰਵਾਇਆ ਜਾਵੇ।ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾ ਤਹਿਤ ਨਰਿੰਦਰ ਸਿੰਘ ਪਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਅਫਸਰ ਅੰਮ੍ਰਿਤਸਰ ਵੱਲੋਂ ਸੰਸਥਾ ਕਮਿਊਨਟੀ ਹੋਮ ਫਾਰ ਮੈਟਲੀ ਰਿਟਾਇਰਡਿਡ ਅਤੇ ਸਟੇਜ ਆਫਟਰ …

Read More »

ਜਿਲ੍ਹਾ ਪੱਧਰੀ ਤੰਬਾਕੂ ਹਟਾਓ- ਜੀਵਨ ਬਚਾਓ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਆਮ ਲੋਕਾਂ ਦੀ ਸਿਹਤ ਨੂੰ ਨਸ਼ਿਆ ਤੋਂ ਰਹਿਤ ਅਤੇ ਤੰਦਰੁਸਤ ਰੱਖਣ ਲਈ ਸਿਹਤ ਵਿਭਾਗ ਵਲੋਂ ਸਮੇ-ਸਮੇ `ਤੇ ਯਤਨ ਕੀਤੇ ਜਾਦੇ ਹਨ।ਇਨਾਂ ਯਤਨਾ ਤਹਿਤ ਡਾਇਰੈਕਟਰ ਫੈਮਲੀ ਵੈਲਫੇਅਰ ਡਾ. ਸ਼ਮਸ਼ੇਰ ਸਿੰਘ ਅਤੇ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਜਿਲਾ੍ਹ ਪੱਧਰੀ ਤੰਬਾਕੂ ਹਟਾੳ-ਜੀਵਨ ਬਚਾੳ ਵਰਕਸ਼ਾਪ ਦਾ ਆਯੋਜਨ ਕੀਤਾ …

Read More »

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬਾਲਾ ਹਸਪਤਾਲ ਮੁੜ ਚਾਲੂ ਕੀਤੇ ਜਾਣ ਦੀ ਪ੍ਰਕ੍ਰਿਆ ਸ਼ੁਰੂ

ਰਾਜਧਾਨੀ ਦੇ ਪ੍ਰਮੁੱਖ ਡਾਕਟਰਾਂ ਨਾਲ ਕੀਤਾ ਸਲਾਹ ਮਸ਼ਵਰਾ ਨਵੀਂ ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਲਾ ਸਾਹਿਬ ਹਸਪਾਲ ਨੂੰ ਸੰਗਤਾਂ ਲਈ ਮੁੜ ਚਾਲੂ ਕਰਨ ਦੀ ਪ੍ਰਕ੍ਰਿਆ ਲੀਹਾਂ ਪਾ ਦਿੱਤੀ ਹੈ।ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਬਾਲਾ ਸਾਹਿਬ ਹਸਪਾਲ ਤੇ ਮੈਡੀਕਲ ਕਾਲਜ ਕੀਤੇ ਵਾਅਦੇ ਅਨੁਸਾਰ ਮੁੜ ਚਾਲੂ ਕਰਨ ਦੀ ਪ੍ਰਕ੍ਰਿਆ ਅਤੇ ਆਲਾ ਮਿਆਰੀ ਮੈਡੀਕਲ …

Read More »

ਗੁ. ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਹੋਲਾ ਮਹੱਲਾ

ਨਵੀਂ ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਖਾਲਸੇ ਦਾ ਕੌਮੀ ਤਿਉਹਾਰ ਹੈ ਹੋਲਾ ਮਹੱਲਾ, ਇਹ ਖਾਲਸੇ ਨੂੰ ਆਪਣਾ ਵਿਲੱਖਣ ਸਰੂਪ ਤੇ ਤਾਕਤ ਦੁਨੀਆਂ ਦੇ ਸਾਹਮਣੇ ਪੇਸ਼ ਕਰਨ ਦਾ ਅਨੋਖਾ ਤਰੀਕਾ ਗੁਰੂ ਗੋਬਿੰਦ ਸਿੰਘ ਜੀ ਨੇ ਬਖਸ਼ਿਆ ਹੈ।ਸ੍ਰੀ ਅਨੰਦਪੁਰ ਸਾਹਿਬ ਤੋਂ ਬਾਦ ਦਿੱਲੀ ਵਿੱਚ ਇਸ ਪੁਰਬ ਨੂੰ ਸਿੱਖਾਂ ਵੱਲੋਂ ਵੱਡੇ ਪੱਧਰ ’ਤੇ ਮਨਾਇਆ ਜਾਂਦਾ ਹੈ, ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ …

Read More »

ਬੁੱਢੇ ਪੈਨਸ਼ਨਰਾਂ ਦਾ ਬੁਢਾਪਾ ਨਾ ਰੋਲੇ ਪੰਜਾਬ ਸਰਕਾਰ – ਪ੍ਰੇਮ ਸਾਗਰ ਸ਼ਰਮਾ

ਮੰਗਾਂ ਨਾ ਮੰਨੀਆਂ ਤਾਂ ਪਾਰਲੀਮਾਨੀ ਚੋਣਾਂ `ਚ ਹੋਵੇਗਾ ਵਿਰੋਧ ਸਮਰਾਲਾ, 22 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਜੋ ਕਿ ਸੂਬਾ ਪੱਧਰੀ ਜੱਥੇਬੰਦੀ ਹੈ, ਦੀ ਇੱਕ ਮੀਟਿੰਗ ਸੂਬਾ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਲੁਧਿਆਣਾ ਵਿਖੇ ਹੋਈ। ਜਿਸ ਵਿੱਚ ਸਬੰਧਿਤ ਜੱਥੇਬੰਦੀ ਦੇ ਯੂਨਿਟ ਪ੍ਰਧਾਨਾਂ ਅਤੇ ਜਰਨਲ ਸਕੱਤਰਾਂ ਨੇ ਸ਼ਮੂਲੀਅਤ ਕੀਤੀ। ਸਭ ਤੋਂ …

Read More »

ਗੁ. ਨਾਨਕ ਝੀਰਾ ਸਾਹਿਬ ਬਿਦਰ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਸਮਾਜ ਨੂੰ ਸੁਖਾਵਾਂ ਬਣਾਉਣ ਲਈ ਅਹਿਮ ਹੈ ਗੁਰਮਤਿ ਵਿਚਾਰਧਾਰਾ- ਗਿ. ਹਰਪ੍ਰੀਤ ਸਿੰਘ ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਇਹ ਸਮਾਗਮ ਸ੍ਰੀ ਗੁਰੂ …

Read More »

ਸਥਾਨਕ ਆਗੂ ਨੂੰ ਜਿਤਾਉਣ ਦੇ ਰੌਂਅ `ਚ ਹਨ ਅੰਮ੍ਰਿਤਸਰ ਵਾਸੀ ?

    19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਆਮ ਚੋਣਾਂ ਲਈ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ।ਜਿਥੇ ਸਿਆਸੀ ਆਗੂ ਦਾਅਵੇਦਾਰੀਆਂ ਜਤਾ ਰਹੇ ਹਨ, ਉਥੇ ਜਿਲੇ ਦੇ ਵੋਟਰਾਂ ਵਲੋਂ ਵੀ ਉਮੀਦਵਾਰਾਂ ਸਬੰਧੀ ਚਰਚਾਵਾਂ ਦਾ ਦੌਰ ਜਾਰੀ ਹੈ। ਆਮ ਗੱਲਬਾਤ ਤੋਂ ਇਹ ਗੱਲ ਉਭਰ ਕੇ ਸਾਹਮਣੇ ਆ ਰਹੀ ਹੈ ਕਿ ਇਸ ਵਾਰ ਜਨਤਾ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਸਥਾਨਕ ਉਮੀਦਵਾਰ ਨੂੰ ਜਿਤਾਉਣ ਦੇ …

Read More »