Tuesday, November 24, 2026

Monthly Archives: March 2019

ਖਰਖਣਾ ਬੈਲ ਗੱਡੀਆਂ ਦੀਆਂ ਦੌੜਾਂ `ਚ ਪਹਿਲੇ ਸਥਾਨ `ਤੇ ਰਹੀ ਸ਼ੇਰਾ ਅਚਰਵਾਲ ਦੀ ਗੱਡੀ

ਦੂਜਾ ਸਥਾਨ ਨੀਟਾ ਸਮਰਾਲਾ ਤੇ ਤੀਸਰਾ ਸਥਾਨ ਲਖਵੀਰ ਧੌਲਮਾਜਰਾ ਨੇ ਹਾਸਲ ਕੀਤਾ ਸਮਰਾਲਾ, 5 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਸਰਕਾਰ ਵੱਲੋਂ ਵਿਰਾਸਤੀ ਖੇਡਾਂ ਬੈਲ ਗੱਡੀਆਂ ਦੀਆਂ ਦੌੜਾਂ ਤੇ ਪਾਬੰਦੀ ਹਟਾਏ ਜਾਣ ਤੇ ਪਿੰਡ ਘਰਖਣਾ ਵਿਖੇ ਮਾਨ ਸਪੋਰਟਸ ਕਲੱਬ ਘਰਖਣਾ ਵੱਲੋਂ  ਨਗਰ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਪੂਰਨ ਸਹਿਯੋਗ ਨਾਲ ਖੀਰੇ ਦੁੱਗੇ ਵੱਛਿਆਂ ਦੀਆਂ ਦੌੜਾਂ ਕਰਵਾਈਆਂ …

Read More »

ਪੁਰਾਤਨ ਮੰਦਰ ਸ਼ਿਵ ਮੰਦਰ `ਚ ਸ਼ਰਧਾਲੂਆਂ ਦਾ ਲੱਗਾ ਰਿਹਾ ਤਾਂਤਾ

ਜਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਪੁਖਤਾ ਇੰਤਜ਼ਾਮ ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਪੁਰਾਤਨ ਮੰਦਰਾਂ ‘ਚ ਮਹਾਂ ਸਿਵਰਾਤਰੀ ਦੇ ਸ਼ੁਭ ਦਿਹਾੜੇ ‘ਤੇ ਸ਼ਰਧਾਲੂਆਂ ਦੀ ਭਾਰੀ ਭੀੜ ਅੰਮ੍ਰਿਤ ਵੇਲੇ ਤੋਂ ਲੱਗੀ ਰਹੀ ਅਤੇ ਸ਼ਰਧਾਲੂਆਂ ਵਲੋਂ ਆਪਣੇ ਵਿੱਤ ਅਨੁਸਾਰ ਪ੍ਰਸਾਦਿ ਭੇਂਟ ਕੀਤਾ ਅਤੇ ਸ਼ਿਵਲਿੰਗ ਦੀ ਪੂਜਾ ਅਰਚਨਾ ਵੀ ਕੀਤੀ ਗਈ। ਭਗਵਾਨ ਸ਼ਿਵ ਦੇ ਵਿਆਹ …

Read More »

ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ- ਮੌਜੂਦਾ ਕੌਂਸਲਰ ਸੰਤੋਸ਼ ਮਹੰਤ ਨੇ ਫੜਿਆ ਕਾਂਗਰਸ ਦਾ ਹੱਥ

ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਜਦੋਂ ਮੌਜੂਦਾ ਕੌਂਸਲਰ ਅਤੇ ਇਸਤਰੀ ਅਕਾਲੀ ਦਲ ਦੀ ਆਗੂ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ …

Read More »

ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ‘ਚ ਕੈਪਟਨ ਸਰਕਾਰ ਬੁਰੀ ਤਰ੍ਹਾਂ ਫੇਲ- ਖਹਿਰਾ

ਸਪੀਕਰ ਕੋਲ ਖੁਦ ਨੋਟਿਸ ਲੈਣ ਜਾਣਗੇ ਸੁਖਪਾਲ ਖਹਿਰਾ ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸਰਕਿਟ ਹਾਊਸ  ਵਿਚ ਲੋਕ ਸਭਾ ਹਲਕਾ ਬਠਿੰਡਾ ਦੇ ਤਿੰਨ ਜ਼ਿਲ੍ਹਿਆਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਦਾ ਦੌਰਾ ਕਰਨ ਉਪਰੰਤ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਤਿੰਨਾਂ ਜ਼ਿਲ੍ਹਿਆਂ ਦੇ ਜ਼ਿਲ੍ਹੇ ਤੋਂ ਲੈ ਕੇ ਬਲਾਕ ਪੱਧਰ ਤੱਕ ਦੇ ਅਹੁਦੇਦਾਰਾਂ …

Read More »

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਠਿੰਡਾ ਕਬੱਡੀ ਕੱਪ ਦੇ ਜੇਤੂਆਂ ਨੂੰ ਵੰਡੇ ਲੱਖਾਂ ਦੇ ਇਨਾਮ

ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਖੇਡ ਸਟੇਡੀਅਮ ਵਿਖੇ ਐਨ.ਆਰ.ਆਈ ਮਾਲਵਾ ਵੈੱਲਫੇਅਰ ਕਲੱਬ ਬਠਿੰਡਾ ਵਲੋਂ ਕਰਵਾਇਆ ਗਿਆ ਪਹਿਲਾ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਹੋਇਆ ਬੀਤੇ ਕੱਲ੍ਹ ਸਮਾਪਤ ਹੋਇਆ।ਕਲੱਬ ਦੇ ਪ੍ਰਧਾਨ ਗੁਰਤੇਜ ਸਿੰਘ ‘ਛਿੰਦਾ’ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਨ.ਆਰ.ਆਈ ਮਾਲਵਾ ਵੈੱਲਫੇਅਰ ਕਲੱਬ ਵੱਲੋਂ ਕਰਵਾਇਆ ਗਿਆ ਬਠਿੰਡਾ ਕਬੱਡੀ ਕੱਪ ਕਲੱਬ ਦਾ ਪਹਿਲਾ ਉਪਰਾਲਾ ਹੈ।ਕਬੱਡੀ …

Read More »

ਬੀ.ਐਡ ਦੇ ਵਿਦਿਆਰਥੀਆਂ ਨੇ ਪੁਸਤਕ ਮੇਲੇ ਦਾ ਦੌਰਾ ਕੀਤਾ

ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪਬਲੀਕੇਸ਼ਨ ਅਤੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ।ਇਸ ਪੁਸਤਕ ਮੇਲੇ ਨੂੰ ਵੇਖਣ ਲਈ ਵਿਸ਼ੇਸ਼ ਤੌਰ ’ਤੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਵੀ ਵਿਦਿਅਕ ਦੌਰਾ ਕੀਤਾ। ਕਾਲਜ ਦੇ ਲਿਟਰੇਰੀ ਕਲੱਬ ਦੇ ਇੰਚਾਰਜ ਅਸਿਸਟੈਂਟ ਪ੍ਰ੍ਰਫੈਸਰ ਹਰਪ੍ਰੀਤ ਕੁਮਾਰ ਦੀ ਦੇਖ ਰੇਖ ਬੀ.ਐਡ …

Read More »

ਏ.ਡੀ.ਜੀ.ਪੀ ਵਲੋਂ ਨਸ਼ੇ ਦੀ ਰੋਕਥਾਮ ਲਈ ਪੁਲਿਸ ਅਧਿਕਾਰੀਆਂ ਤੇ ਥਾਣਾ ਮੁਖੀਆਂ ਨਾਲ ਮੀਟਿੰਗ

ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਠਿੰਡਾ ਪੁੱਜੇ ਏ.ਡੀ.ਜੀ.ਪੀ ਐਸ.ਟੀ.ਐਫ ਗੁਰਪ੍ਰੀਤ ਕੌਰ ਦਿਓ ਨੇ ਨਸ਼ੇ ਦੀ ਰੋਕਥਾਮ ਲਈ ਪੁਲਿਸ ਅਧਿਕਾਰੀਆਂ, ਥਾਣਾ ਮੁਖੀਆਂ ਨਾਲ ਮੀਟਿੰਗ ਕਰਕੇ ਉਨਾਂ ਨੁੰ ਨਸ਼ਾ ਸਮੱਗਲਰਾਂ `ਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤਾ ਹੈ।ਪੱਤਰਕਾਰ ਵਾਰਤਾ ਦੌਰਾਨ ਉਨ੍ਹਾਂ ਦੱਸਿਆ ਕਿ 2 ਸਾਲ ਵਿੱਚ ਐਸ.ਟੀ.ਐਫ ਵੱਲੋਂ 35 ਲੱਖ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਡੀ ਸਕੀਮ …

Read More »

ਟਰੱਕ ਹੇਠ ਆਉਣ ਨਾਲ ਮੋਟਰ ਸਾਇਕਲ ਸਵਾਰ ਦੀ ਮੌਤ, ਦੋ ਜ਼ਖ਼ਮੀ

ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਭਾਈ ਘਨੱਈਆ ਚੌਂਕ ਦੇ ਨੇੜੇ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਸਾਹਮਣੇ ਆ ਰਹੇ ਟਰੱਕ ਦੇ ਹੇਠ ਆਉਣ ਕਾਰਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ।ਟਰੱਕ ਡਰਾਇਵਰ ਨੇ ਟਰੱਕ ਤੁਰੰਤ ਨੇੜੇ ਖੜੇ ਪੀ.ਸੀ.ਆਰ ਵਾਲਿਆਂ ਨੂੰ ਘਟਨਾ ਦੀ ਇਤਲਾਹ ਦਿੱਤੀ।ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਰਕਰਾਂ ਵਲੋਂ ਹੇਠਾਂ ਆਏ ਤਿੰਨ ਜ਼ਖ਼ਮੀਆਂ ਨੂੰ ਬਾਹਰ ਕੱਢ …

Read More »

ਸਰਵ ਸਿੱਖਿਆ/ਰਮਸਾ ਦੇ ਦਫਤਰੀ ਕਾਮਿਆਂ ਨੂੰ ਵੀ ਕੀਤਾ ਜਾਵੇ ਵਿਭਾਗ `ਚ ਰੈਗੂਲਰ

ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵਲੋਂ 10/10 ਸਾਲਾਂ ਤੋ ਸਰਵ ਸਿੱਖਿਆ/ਰਮਸਾ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਤਾਂ ਸਿੱਖਿਆ ਵਿਭਾਗ `ਚ ਰੈਗੂਲਰ ਕਰ ਦਿੱਤਾ ਗਿਆ ਹੈ।ਜਦੋ ਕਿ ਇਸੇ ਸੋਸਾਇਟੀ ਅਧੀਨ ਵੱਖ ਵੱਖ ਕੈਟਾਗਿਰੀਆਂ ਅਧੀਨ ਕੰਮ ਕਰਦੇ 983 ਦਫਤਰੀ ਕਰਮਚਾਰੀਆਂ ਨਾਲ ਵਿਤਕਰਾ ਕਰਦੇ ਹੋਏ ਵਿਭਾਗ ਵਿੱਚ ਰੈਗੂਲਰ ਨਹੀ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ …

Read More »

ਜਨਮ ਦਿਨ ਮੁਬਾਰਕ – ਅਮਾਨਤ ਕੌਰ ਸਿੱਧੂ

ਬਠਿੰਡਾ, 5 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਵਾਸੀ ਪਿਤਾ ਯਾਦਵਿੰਦਰ ਸਿੰਘ ਸਿੱਧੂ, ਮਾਤਾ  ਅਮਨਦੀਪ ਕੌਰ ਸਿੱਧੂ ਤੇ ਹੋਰ ਪਰਿਵਾਰਕ ਮੈਂਬਰਾਂ ਵਲੋਂ ਅਮਾਨਤ ਕੌਰ ਸਿੱਧੂ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »