Tuesday, November 24, 2026

Daily Archives: April 8, 2019

ਵੋਟਰ ਜਾਗਰੂਕਤਾ ਤਹਿਤ ਚੋਣ ਪਾਠਸ਼ਾਲਾ ਤੇ ਸਵੀਪ ਗਤੀਵਿਧੀ ਕਰਵਾਈ

ਬਟਾਲਾ, 8 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜਿਲਾ ਚੋਣ ਅਫਸਰ ਦੇ ਆਦੇਸ਼ਾਂ ਤਹਿਤ ਅਸੈਬਲੀ ਹਲਕਾ ਫਤਹਿਗੜ ਚੂੜੀਆਂ 009 ਦੇ ਬੂਥ ਨੰਬਰ 204 ਤੇ 205 ਤੇ ਚੋਣ ਪਾਠਸ਼ਾਲਾ ਲਗਾਈ ਗਈ।ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਦੀ ਅਗਵਾਈ `ਚ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਕੀਤੀਆ ਗਈਆਂ ਵੋਟਰਾਂ ਨੂੰ ਜਾਗਰੂਕ ਕਰਨ ਹਿੱਤ, ਬੱਚਿਆਂ ਵਲੋਂ ਚਾਰਟ ਮੇਕਿੰਗ ਤੇ ਸਲੋਗਨ ਬੋਲੇ …

Read More »

ਇਲਾਕੇ `ਚ ਕਣਕ ਦੀ ਵਢਾਈ ਦੀ ਹੋਈ ਸ਼ੁਰੂਆਤ

ਲੌਂਗੋਵਾਲ, 7 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਜਿਉਂ ਜਿਉਂ ਗਰਮੀ ਵਧ ਰਹੀ ਹੈ ਤਦ ਤਦ ਕਣਕ ਦੀ ਫਸਲ ਪੱਕਣ `ਤੇ ਆ ਰਹੀ ਹੈ।ਸਥਾਨਕ ਕੈਂਬੋਵਾਲ ਰੋਡ ਵਿਖੇ ਕਿਸਾਨ ਸੋਹਣ ਸਿੰਘ ਨੇ ਆਪਣੇ ਖੇਤਾਂ ਵਿਖੇ ਕਣਕ ਵੱਢਣ ਦੀ ਸ਼ੁਰੂਆਤ ਵੀ ਕਰ ਦਿੱਤੀ ਹੈ।ਉਹਨਾਂ ਆਪਣੇ ਖੇਤ ਵਿਖੇ ਪਹੁੰਚੀ ਪੱਤਰਕਾਰਾਂ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਵਾਰ ਸਰਦੀ …

Read More »

ਮਾਤਾ ਸਾਹਿਬ ਕੌਰ ਕਾਲਜ ਦੀਆਂ ਵਿਦਿਆਰਥਣਾਂ ਨੇ ਲਾਇਆ ਵਿਦਿਅਕ ਟੂਰ

ਤਲਵੰਡੀ ਸਾਬੋ, 7 ਅਪ੍ਰੈਲ (ਪੰਜਾਬ ਪੋਸਟ – ਡਾ. ਨਵਸੰਗੀਤ ਸਿੰਘ) – ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਡਾ. ਕੁਲਦੀਪ ਕੌਰ ਅਤੇ ਪ੍ਰੋ. ਰਾਜਬੀਰ ਕੌਰ ਦੀ ਅਗਵਾਈ ਹੇਠ ਦੋ-ਰੋਜ਼ਾ ਵਿਦਿਅਕ ਟੂਰ ਲਾਇਆ।ਕਾਲਜ ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਇਸ ਯਾਤਰਾ ਲਈ ਸ਼ੁਭ ਕਾਮਨਾਵਾਂ ਦਿੱਤੀਆਂ।ਵਿਦਿਆਰਥਣਾਂ ਨੇ ਸੁਲਤਾਨਪੁਰ ਲੋਧੀ ਵਿਖੇ ਵੇਈਂ ਨਦੀ, ਗੁ. ਹੱਟ ਸਾਹਿਬ, ਗੁ. ਗੋਇੰਦਵਾਲ …

Read More »

ਚੋਣ ਲੜਨ ਲਈ ਪੁੱਛਣ `ਤੇ ਬੀਬੀ ਖਾਲੜਾ ਨੇ ਪਹਿਲਾਂ ਕੀਤਾ ਸੀ ਇਨਕਾਰ – ਬ੍ਰਹਮਪੁਰਾ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਵਲੋਂ ਚੋਣ ਲੜਣ ਬਾਰੇ ਸਪੱਸ਼ਟ ਕਿਹਾ ਕਿ ਪਹਿਲਾਂ ਉਨਾਂ ਨੇ ਬੀਬੀ ਖਾਲੜਾ ਨੂੰ ਆਪਣੀ ਪਾਰਟੀ ਤੋਂ ਚੋਣ ਲੜਨ ਲਈ ਪੁਛਿਆ ਸੀ, ਪਰ ਉਨ੍ਹਾਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰ …

Read More »

ਬਾਦਲਾਂ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਧਮਕਾਉਣਾ ਮੰਦਭਾਗਾ – ਬ੍ਰਹਮਪੁਰਾ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਕਾਂਡ ਦੀ ਘਟਨਾ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਕਥਿਤ ਤੌਰ ਤੇ ਬਾਦਲਾਂ ਵਲੋਂ ਧਮਕਾਇਆ ਜਾ ਰਿਹਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ ਜਦ ਕਿ …

Read More »

ਅਕਾਲੀ ਦਲ (ਟਕਸਾਲੀ) ਨੇ ਡਿਓੜੀ ਢਾਹੁਣ ਵਾਲੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਜਥੇਦਾਰ ਨੂੰ ਦਿੱਤਾ ਮੈਮੋਰੰਡਮ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਇੱਕ ਉਚ ਪੱਧਰੀ ਵਫ਼ਦ ਨੇ ਤਰਨ ਤਾਰਨ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਇਤਿਹਾਸਕ ਦਰਸ਼ਨੀ ਡਿਓੜੀ ਢਾਹੁਣ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਲਈ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਮਿਲ ਕੇ ਇੱਕ ਮੈਮੋਰੰਡਮ ਦਿੱਤਾ ਹੈ।          …

Read More »

ਭਗਤ ਪੂਰਨ ਸਿੰਘ ਆਦਰਸ਼ ਸਕੂਲ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) –  ਸਥਾਨਕ ਭਗਤ ਪੂਰਨ ਸਿੰਘ ਜੀ ਆਦਰਸ਼ ਸਕੂਲ ਵਿਖੇ ਟ੍ਰੈਫਿਕ ਸਬੰਧੀ ਜਾਗਰੂਕਤਾ ਸੈਮੀਨਾਰ ਅਯੋਜਿਤ ਕੀਤਾ ਗਿਆ।ਜਿਸ ਦੋਰਾਨ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਮਨੁੱਖੀ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ `ਤੇ ਜੋਰ ਦਿੱਤਾ।ਉਨਾਂ ਨੇ ਵਾਤਾਵਰਨ ਸਾਫ ਰੱਖਣ, ਦਰੱਖਤ ਲਗਾਉਣ, ਪਾਣੀ ਬਚਾਉਣ ਅਤੇ ਨਸ਼ਿਆਂ …

Read More »

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੇ ਕਈ ਇਲਾਕਿਆਂ ਦੀ ਅਚਨੇਤੀ ਚੈਕਿੰਗ

ਮੁੱਖ ਸੈਨੇਟਰੀ ਇੰਸਪੈਕਟਰ ਤੇ ਕਈ ਸਫਾਈ ਸੇਵਕ ਮਿਲੇ ਗੈਰ ਹਾਜ਼ਰ ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਕਾਰਪੋਰੇਸ਼ਨ ਹਰਬੀਰ ਸਿੰਘ ਆਈ.ਏ.ਐਸ ਵਲੋਂ ਤੜਕੇ ਸਵੇਰੇ ਸ਼ਹਿਰ ਦੇ ਕਈ ਇਲਾਕਿਆਂ ਵਿਚ ਸਫਾਈ ਵਿਵਸਥਾ ਅਤੇ ਇਸ ਲਈ ਕੀਤੇ ਜਾਂਦੇ ਕੰਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਵਿਚ ਕਈ ਸਫਾਈ ਸੇਵਕ ਅਤੇ ਮੁੱਖ ਸੈਨੇਟਰੀ ਇੰਸਪੈਕਟਰ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਮਿਲੇ। ਪ੍ਰਾਪਤ ਜਾਣਕਾਰੀ …

Read More »