Tuesday, November 24, 2026

Monthly Archives: April 2019

ਕਿਸਾਨਾਂ ਨੂੰ ਖੇਤਾਂ ਵਿੱਚ ਖੜ੍ਹੇ ਸੁੱਕੇ ਕਚਰਿਆਂ ਨੂੰ ਅੱਗ ਨਾ ਲਗਾਉਣ ਦੀ ਅਪੀਲ

ਲੌਂਗੋਵਾਲ, 24 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ  ਅਪੀਲ ਕੀਤੀ ਹੈ ਕਿ ਕਣਕ ਦੀ ਵਾਢੀ ਤੋਂ ਬਾਅਦ ਖੇਤਾਂ ਵਿੱਚ ਖੜ੍ਹੇ ਸੁੱਕੇ ਕਚਰਿਆਂ ਨੂੰ ਅੱਗ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਨਾ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਇੱਕ ਵੱਡੀ ਸਮੱਸਿਆ ਬਣ ਕੇ ਉਭਰ ਰਿਹਾ ਹੈ ਜਿਸ ਨੂੰ ਰੋਕੇ ਜਾਣਾ …

Read More »

ਖਰਚਾ ਅਬਜ਼ਰਵਰ `ਪੇਡ ਨਿਊਜ਼’ ਤੇ ਰਾਜਨੀਤਕ ਇਸ਼ਤਿਹਾਰਾਂ ’ਤੇ ਚੌਕਸੀ ਰੱਖਣ ਦੇ ਆਦੇਸ਼

ਲੌਂਗੋਵਾਲ, 24 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕ ਸਭਾ ਹਲਕਾ ਸੰਗਰੂਰ ਵਿੱਚ ਪ੍ਰਿੰਟ, ਇਲੈਕਟ੍ਰਾਨਿਕ ਮੀਡੀਆ (ਸਮੇਤ ਆਨਲਾਈਨ ਪੇਪਰ, ਰੇਡੀਓ, ਟੀ.ਵੀ, ਸਿਨੇਮਾ ਹਾਲ, ਸੋਸ਼ਲ ਮੀਡੀਆ ਅਤੇ ਬਲਕ/ਵੁਆਇਸ ਮੈਸੇਜਜ਼ ਆਨ ਮੋਬਾਇਲ) ਵਿੱਚ ਰਾਜਸੀ ਇਸ਼ਤਿਹਾਰਾਂ ਅਤੇ ਮੁੱਲ ਦੀਆਂ ਖ਼ਬਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਕਾਰਜਸ਼ੀਲ ਹੈ। ਜ਼ਿਲ੍ਹਾ …

Read More »

ਖਰਚਾ ਅਬਜ਼ਰਵਰ ਵੱਲੋਂ ਗਠਿਤ ਟੀਮਾਂ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਲੌਂਗੋਵਾਲ, 24 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਦਾ ਲੇਖਾ ਜੋਖਾ ਰੱਖਣ ਲਈ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਹਲਕਾ ਸੈਗਮੈਂਟਾਂ ’ਚ ਚੋਣ ਖਰਚਿਆਂ ’ਤੇ ਨਜ਼ਰ ਰੱਖਣ ਲਈ ਗਠਿਤ ਟੀਮਾਂ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖਰਚਾ ਅਬਜ਼ਰਵਰ ਸ਼੍ਰੀਮਤੀ ਮਯੰਕ …

Read More »

ਡਾ. ਅਭਿਨਵ ਤ੍ਰਿਖਾ ਵਲੋਂ ਕਣਕ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਲੌਂਗੋਵਾਲ, 25 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਡਾ. ਅਭਿਨਵ ਤ੍ਰਿਖਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੇ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਸਮੇਤ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕੀਤੀ।ਡਾ. ਤ੍ਰਿਖਾ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕਿਸਾਨਾਂ ਨੂੰ ਮੰਡੀਆਂ …

Read More »

ਕਿਸਾਨ ਮੋਰਚੇ ਦੇ ਸੰਘਰਸ਼ ਸਦਕਾ ਲੌਂਗੋਵਾਲ ਦੀ ਅਨਾਜ ਮੰਡੀ `ਚ ਕਣਕ ਦੀ ਬੋਲੀ ਸ਼ੁਰੂ

ਲੌਂਗੋਵਾਲ, 25 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਵਿਖੇ ਪਿਛਲੇ 10 ਦਿਨਾਂ ਤੋਂ ਕਿਸਾਨਾਂ ਦੀ ਕਣਕ ਦੀ ਫਸਲ ਮੰਡੀਆਂ ਵਿੱਚ ਰੁਲ ਰਹੀ ਸੀ ਅਤੇ ਅਤੇ ਕਿਸੇ ਵੀ ਖਰੀਦ ਏਜੰਸੀ ਵਲੋਂ ਲੌਂਗੋਵਾਲ, ਢੱਡਰੀਆਂ, ਮੰਡੇਰਕਲਾਂ, ਲੋਹਾ ਖੇੜਾ, ਕੁੰਨਰਾਂ ਆਦਿ ਦੀਆਂ ਮੰਡੀਆਂ ਵਿੱਚ ਖਰੀਦ ਸ਼ੁਰੂ ਨਾ ਹੋਣ `ਤੇ ਕਿਸਾਨ ਮੋਰਚਾ ਸੰਗਰੂਰ ਦੀ ਅਗਵਾਈ ਹੇਠ ਕਿਸਾਨਾਂ ਨੇ ਨਾਇਬ ਤਹਿਸੀਲਦਾਰ ਦਫ਼ਤਰ ਲੌਂਗੋਵਾਲ ਦਾ …

Read More »

ਮਨੀ ਸ਼ਰਮਾ ਪੰਜਾਬ ਕਾਂਗਰਸ ਜਨ ਕਲਿਆਣ ਤੇ ਪ੍ਰਚਾਰ ਸੈਲ ਦੇ ਚੇਅਰਮੈਨ ਬਣੇ

ਧੂਰੀ, 25 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਕਾਂਗਰਸ ਜਨ ਕਲਿਆਣ ਅਤੇ ਪ੍ਰਚਾਰ ਸੈਲ ਦੇ ਚੇਅਰਮੈਨ ਕੰਵਰ ਹਰਪ੍ਰੀਤ ਸਿੰਘ ਅਤੇ ਰਮਨ ਰਿਜੂ ਆਰੀਆ ਚੇਅਰਮੈਨ ਮਾਲਵਾ ਜੋਨ-2 ਨੇ ਮਨੀ ਸ਼ਰਮਾ ਨੂੰ ਹਲਕਾ ਧੂਰੀ ਦਾ ਪੰਜਾਬ ਕਾਂਗਰਸ ਜਨ ਕਲਿਆਣ ਅਤੇ ਪ੍ਰਚਾਰ ਸੈਲ ਦਾ ਚੇਅਰਮੈਨ ਨਿਯੁਕੱਤ ਕੀਤਾ ਹੈ।ਇਸ ਮੌਕੇ ਮਨੀ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਪ੍ਰਤੀ ਆਪਣੀ ਡਿਊਟੀ ਪੂਰੀ …

Read More »

ਭੀਖੀ `ਚ ਨੋਜਵਾਨ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਭੱਜੇ ਰਾਜਾ ਵੜਿੰਗ

ਭੀਖੀ, 25 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੱਲ ਭੀਖੀ ਵਿਖੇ ਆਪਣੇ ਚੋਣ ਦਫਤਰ ਦਾ ਉਦਘਾਟਨ ਕਰਨ ਪਹੁੰਚੇ।ਉਦਘਾਟਨ ਕਰਨ ਤੋਂ ਬਾਅਦ ਰਾਜਾ ਵੜਿੰਗ ਵੋਟਰਾਂ ਨੂੰ ਮਿਲਣ ਲਈ ਡੋਰ ਟੂ ਡੋਰ ਦੌਰਾਨ ਦੁਕਾਨ `ਤੇ ਗਏ।ਪੰਤੂ ਹਾਲਾਤ ਉਦੋਂ ਕੁੱਝ ਅਸਹਿਜ ਹੋ ਗਏ ਜਦ ਪੱਤਰਕਾਰ ਦੇ ਸਵਾਲਾਂ ਦੇ ਜਵਾਬ …

Read More »

ਆਪ ਦੇ ਵਿਧਾਇਕ ਮਾਨਸ਼ਾਹੀਆ ਦੇ ਕਾਂਗਰਸ `ਚ ਜਾਣ `ਤੇ ਮਾਨਸਾ ਹਲਕੇ ਦੇ ਲੋਕਾਂ `ਚ ਰੋਸ

ਭੀਖੀ, 25 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਹਲਕਾ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਝਾੜੂ ਛੱਡ ਕੇ ਕਾਂਗਰਸ ਦਾ ਹੱਥ ਫੜ ਲਿਆ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਹਾਜ਼ਰੀ `ਚ ਲਏ ਗਏ ਮਾਨਸ਼ਾਹੀਆ ਦੇ ਇਸ ਫੈਸਲੇ ਨਾਲ ਮਾਨਸਾ ਹਲਕੇ ਦੇ ਲੋਕਾਂ ਵਿੱਚ ਕਾਫੀ ਹੱਦ ਤੱਕ ਰੋਸ ਪਾਇਆ …

Read More »

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ – ਅਲੌਕਿਕ ਜਲੌ ਸਜਾਏ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਜਿਥੇ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਜ਼ਾਰੀ ਬਾਗ ਝਾਰਖੰਡ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ (ਝਾਰਖੰਡ) ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।ਇਹ ਸਮਾਗਮ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸੂਬਿਆਂ ਅੰਦਰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੀ ਗਈ ਧਰਮ ਪ੍ਰਚਾਰ …

Read More »