Tuesday, November 24, 2026

Daily Archives: May 1, 2019

ਵਿਰਸਾ ਵਿਹਾਰ ਵਿਖੇ ‘ਦੋ ਰੋਜ਼ਾ ਨ੍ਰਿਤ ਉਤਸਵ’

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ) – ਵਿਰਸਾ ਵਿਹਾਰ ਵਲੋਂ `ਵਿਸ਼ਵ ਨਿ੍ਰੱਤ ਦਿਵਸ` ਨੂੰ ਸਮਰਪਿਤ ਦੋ ਰੋਜ਼ਾ ਨ੍ਰਿਤ ਉਸਤਵ ਦੇ ਦੂਜੇ ਦਿਨ ਅੰਮਿ੍ਰਤਸਰ ਦੇ ਪ੍ਰਸਿੱਧ ਅਤੇ ਨਾਮਵਰ ਸਕੂਲਾਂ ਜਿਨ੍ਹਾਂ ਵਿੱਚ ਡੀ.ਏ.ਵੀ ਪਬਲਿਕ ਸਕੂਲ, ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ, ਭਵਨਜ਼ ਸਕੂਲ ਡੀ.ਏ.ਵੀ ਇੰਟਰਨੈਸ਼ਨਲ ਸਕੂਲ, ਸਪ੍ਰਿੰਗ ਬਲੋਸਮ, ਪੁਲਿਸ ਡੀ.ਏ.ਵੀ ਸਕੂਲ, ਐਮ.ਕੇ ਡੀ.ਏ ਸਕੂਲ ਅਟਾਰੀ ਦੇ ਕਰੀਬ 160 ਵਿਦਿਆਰਥੀਆਂ ਨੇ ਵੱਖ-ਵੱਖ ਲੋਕ ਨ੍ਰਿਤ, …

Read More »

ਮਾਤਾ ਅਵਤਾਰ ਕੌਰ ਨੂੰ ਵੱਖ-ਵੱਖ ਭਾਵਭਿੰਨੀਆਂ ਸ਼ਰਧਾਂਜਲੀਆਂ

ਧੁੰਮਾਂ (ਰਾਜਪੁਰਾ) 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਤਿਕਾਰਯੋਗ ਮਾਤਾ ਅਵਤਾਰ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਪ੍ਰਵਾਹ ਚੱਲਿਆ ਅਤੇ ਸੰਤਾਂ ਮਹਾਂਪੁਰਸ਼ਾਂ, ਸਿੰਘ ਸਾਹਿਬਾਨ, ਰਾਜਸੀ ਆਗੂਆਂ ਵਲੋਂ ਮਾਤਾ ਜੀ ਨੂੰ ਭਾਵਭੰਨੀਆਂ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ।ਸਮਾਗਮ …

Read More »

ਸੂਚਕ ਬੋਰਡ ’ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਰ ਲਿਖਣ ’ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼

ਬੋਰਡ ਵਿਚ ਸੋਧ ਲਈ ਪ੍ਰਾਜੈਕਟ ਡਾਇਰੈਕਟਰ ਤੇ ਡਿਪਟੀ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੈਸ਼ਨਲ ਹਾਈਵੇ ਅਥਾਰਟੀ ਭਾਰਤ ਵੱਲੋਂ ਸਥਾਨਕ ਸ਼ਹਿਰ ਦੇ ਬਾਈਪਾਸ ’ਤੇ ਲਗਾਏ ਗਏ ਸੂਚਕ ਬੋਰਡ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਰਸਤਾ ਦਰਸਾਉਣ ਲਈ ਸੁਨਹਿਰੀ ਮੰਦਰ ਲਿਖੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ …

Read More »

ਜੀ.ਐਨ.ਡੀ.ਯੂ ਪ੍ਰਬੰਧਨ ਤੇ ਠੇਕਾ ਕੰਪਨੀ ਦੇ ਭਰੋਸੇ ਤੋਂ ਬਾਅਦ ਠੇਕਾ ਮੁਲਾਜਮ ਕੰਮ `ਤੇ ਪਰਤੇ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰਬੰਧਨ ਵਲੋਂ ਅਪਨਾਈ ਗਈ ਆਊਟ ਸੋਰਸਿੰਗ ਠੇਕਾ ਪ੍ਰਣਾਲੀ ਤੋਂ ਰੌਹ ਵਿਚ ਆਏ ਮੁਲਾਜਮਾਂ ਨੇ ਜੀ.ਐਨ.ਡੀ.ਯੂ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ 26 ਦਿਨ ਦੀ ਕਾਰਜਸ਼ੈਲੀ ਡੀ.ਸੀ ਰੇਟ `ਤੇ ਮੁਹੱਈਆ ਕਰਵਾਏ ਜਾਣ ਦੇ ਭਰੋਸੇ ਤੋਂ ਬਾਅਦ ਬੀਤੇ ਸ਼ੁਕਰਵਾਰ ਤੋਂ ਹੜਤਾਲ ਤੇ ਗਏ 500 …

Read More »

ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਕਸ਼ਮੀਰ ਸਿੰਘ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਤ ਮੈਨੇਜਰ ਵਜੋਂ ਸੇਵਾ ਨਿਭਾਅ ਰਹੇ ਕਸ਼ਮੀਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰਨਾਂ ਅਧਿਕਾਰੀਆਂ ਨੇ …

Read More »

ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਵੱਲੋਂ ਅਰਦਾਸ ਕੀਤੀ …

Read More »

ਧਰਮ ਪ੍ਰਚਾਰ ਕਮੇਟੀ ਚੀਫ਼ ਖਾਲਸਾ ਦੀਵਾਨ ਨੇ ਕਰਵਾਏ ਅੰਤਰ-ਸਕੂਲ ਭਾਸ਼ਣ ਮੁਕਾਬਲੇ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ –  ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲਜ਼ ਭਾਸ਼ਣ ਮੁਕਾਬਲੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਕਰਵਾਏ ਗਏ।ਜਿਸ ਵਿੱਚ 23 ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਵਿਦਿਆਰਥੀਆਂ …

Read More »

ਸ਼ਿਕਾਇਤ ਜਾਂ ਸੁਝਾਅ ਲਈ ਚੋਣ ਜਨਰਲ ਅਬਜ਼ਰਵਰ ਨੂੰ ਮਿਲਿਆ ਜਾ ਸਕਦਾ ਹੈ

oteਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਗੁਰਦਸਾਪੁਰ/ਪਠਾਨਕੋਟ ਲੋਕ ਸਭਾ ਹਲਕਾ ਦੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਮਾਣਯੋਗ ਭਾਰਤ ਚੋਣ ਕਮਿਸ਼ਨਰ ਵਲੋਂ ਅਬਜ਼ਰਵਰ ਨਿਯੁੱਕਤ ਕਰ ਦਿੱਤੇ ਗਏ ਹਨ।ਉਨਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਕਿਸਮ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਸੁਝਾਅ ਦੇਣ ਲਈ ਅਬਜਰਵਰਾਂ ਨਾਲ ਫੋਨ ਜਾਂ ਈ-ਮੇਲ ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਨਾਂ …

Read More »

ਜਿਲ੍ਹਾ ਪੱਧਰੀ ਹੈਲਥ ਤੇ ਵੈਲਨੈਸ ਵਰਕਸ਼ਾਪ ਲਗਾਈ

ਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਥਾਨਕ ਸਿਵਲ ਸਰਜਨ ਦਫਤਰ ਵਿਖੇ ਕਮਿਊਨਟੀ ਹੈਲਥ ਅਫਸਰਾਂ ਦੀ ਹੈਲਥ ਅਤੇ ਵੈਲਨੈਸ ਸੈਟਰਾਂ ਸਬੰਧੀ ਵਰਕਸ਼ਾਪ ਲਗਾਈ ਗਈ।ਡਾ. ਨੈਨਾ ਸਲਾਥੀਆ ਨੇ ਦੱਸਿਆ ਕਿ ਜਿਲ੍ਹੇ ਦੇ 15 ਸਬ-ਸੈਟਰਾਂ ਨੂੰ ਹੈਲਥ ਅਤੇ ਵੈਲਨੈਸ ਸੈਂਟਰ ਬਣਾਉਣ ਦੀ ਲਿਸਟ ਭੇਜੀ ਗਈ ਸੀ।ਜਿਹਨਾਂ ਵਿੱਚੋਂ 12 ਕਮਿਊਨਟੀ ਹੈਲਥ ਅਫਸਰ ਨੂੰ ਸਬ ਸੈਟਰਾਂ ਵਿੱਚ ਕਮਿਊਨਟੀ ਹੈਲਥ ਅਫਸਰਾਂ ਦੀ ਨਿਯੁੱਕਤੀ ਕਰ ਦਿੱਤੀ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ‘ਸ਼ਖ਼ਸੀਅਤ ਨਿਖਾਰਣ’ ਬਾਰੇੇ ਸੈਮੀਨਾਰ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਸੈਮੀਨਾਰ ਹਾਲ ’ਚ ਮਨੁੱਖ ਦੀ ਸ਼ਖ਼ਸੀਅਤ ਨਿਖਾਰਣ ਸਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਦੇਖ-ਰੇਖ ਹੇਠ ਆਯੋਜਿਤ ਇਸ ਸੈਮੀਨਾਰ ਵਿੱਚ ਕੌਂਸਲ ਦੇ ਮੈਂਬਰ ਪਰਮਜੀਤ ਸਿੰਘ ਬੱਲ ਨੇ ਵਿਦਿਆਰਥੀਆਂ ਨੂੰ …

Read More »