Tuesday, November 24, 2026

Daily Archives: May 21, 2019

ਪੋਲਿੰਗ ਵਾਲੀਆਂ ਈ.ਵੀ.ਐਮ ਮਸ਼ੀਨਾਂ ਸਟ੍ਰਾਂਗ ਰੂਮਾਂ `ਚ ਪੂਰੀ ਤਰ੍ਹਾਂ ਸੁਰੱਖਿਅਤ – ਭਾਰਤ ਚੋਣ ਕਮਿਸ਼ਨ

ਅੰਮ੍ਰਿਤਸਰ/ ਨਵੀਂ ਦਿੱਲੀ, 21 ਮਈ (ਪੰਝਾਬ ਪੋਸਟ ਬਿਊਰੋ) – ਮੀਡੀਆ ਦੇ ਇੱਕ ਵਰਗ ਵਿੱਚ ਅਜਿਹੀਆਂ ਸ਼ਿਕਾਇਤਾਂ ਆ ਰਹੀਆਂ ਜਿਨ੍ਹਾਂ `ਚ ਕਿਹਾ ਗਿਆ ਹੈ ਕਿ ਸਟ੍ਰਾਂਗ ਰੂਮਾਂ ਵਿੱਚ ਰੱਖੀਆਂ ਗਈਆਂ ਪੋਲਿੰਗ ਵਾਲੀਆਂ ਈ.ਵੀ ਐਮ ਨੂੰ ਕਥਿਤ ਤੌਰ `ਤੇ ਬਦਲਣ ਦਾ ਯਤਨ ਕੀਤਾ ਗਿਆ ਹੈ।ਭਾਰਤ ਦਾ ਚੋਣ ਕਮਿਸ਼ਨ ਪੂਰੇ ਜ਼ੋਰ ਨਾਲ ਸਪੱਸ਼ਟ ਕਰਦਾ ਹੈ ਕਿ ਅਜਿਹੀਆਂ ਸਭ ਰਿਪੋਰਟਾਂ ਅਤੇ ਦੋਸ਼ ਪੂਰੀ ਤਰ੍ਹਾਂ …

Read More »

ਮੇਅਰ ਕਰਮਜੀਤ ਸਿੰਘ ਰਿੰਟੂ ਨੇ ਆਪਣੇ ਵੋਟ ਦੇ ਹੱਕ ਦਾ ਕੀਤਾ ਇਸਤੇਮਾਲ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉਤਰੀ `ਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਉਪਰੰਤ ਉਂਗਲ `ਤੇ ਲੱਗਾ ਨਿਸ਼ਾਨ ਦਿਖਾਉਂਦੇ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ।  

Read More »

ਕਿਰਪਾਨ ਨੂੰ ਮਾਨਤਾ ਦੇਣਾ ਬਰਤਾਨੀਆ ਸਰਕਾਰ ਦਾ ਸ਼ਲਾਘਾਯੋਗ ਕਦਮ- ਸ਼੍ਰੋਮਣੀ ਕਮੇਟੀ

ਕਿਹਾ ਹੋਰਨਾਂ ਦੇਸ਼ਾਂ ਦੀਆਂ ਸਰਕਾਰਾਂ ਬਰਤਾਨੀਆ ਦੇ ਫੈਸਲੇ ਤੋਂ ਸੇਧ ਲੈਣ ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਤਾਨੀਆ ਸਰਕਾਰ ਵੱਲੋਂ ਹਥਿਆਰਾਂ ਬਾਰੇ ਬਣਾਏ ਗਏ ਕਾਨੂੰਨ ਵਿੱਚੋਂ ਕਿਰਪਾਨ ਨੂੰ ਬਾਹਰ ਰੱਖਣ ਦਾ ਸਵਾਗਤ ਕੀਤਾ ਹੈ।ਲੌਂਗੋਵਾਲ ਜੋ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪੁੱਜੇ ਸਨ ਨੇ ਆਖਿਆ ਕਿ ਸਿੱਖ ਅੱਜ …

Read More »

ਸ੍ਰੀ ਗੁਰੂ ਨਾਨਕ ਗਰਲਜ਼ ਸੀਨੀ. ਸੈਕੰ. ਸਕੂਲ ਵਿਖੇ ਅੰਗਰੇਜ਼ੀ ਅਧਿਆਪਕਾਂ ਦੀ ਵਰਕਸ਼ਾਪ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਸਥਾਨਕ ਘਿਓ ਮੰਡੀ ਵਿਖੇ ਚੱਲ ਰਹੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ’ਚ ਦੋ ਰੋਜ਼ਾ ‘ਆਰਟ ਆਫ਼ ਲਰਨਿੰਗ ਇੰਗਲਿਸ਼ ਵਰਕਸ਼ਾਪ’ ਲਗਾਈ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਅਦਾਰਿਆਂ ਦੇ ਅੰਗਰੇਜ਼ੀ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।ਕੈਬਰਿਜ਼ ਯੂਨੀਵਰਸਿਟੀ ਪ੍ਰੈਸ ਦੇ ਸਹਿਯੋਗ ਨਾਲ ਲਗਾਈ ਗਈ ਇਸ ਵਰਕਸ਼ਾਪ …

Read More »

ਖ਼ਾਲਸਾ ਕਾਲਜ ਵਿਖੇ ਸਰਟੀਫ਼ਿਕੇਟ ਵੰਡ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰਮ 21 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਪੋਸਟ ਗ੍ਰੈਜ਼ੂਏਟ ਵਿਭਾਗ ਫ਼ੈਸ਼ਨ ਡਿਜ਼ਾਈਨਿੰਗ ਵਲੋਂ ਆਰੰਭ ਕੀਤੇ 3 ਮਹੀਨੇ ਦੇ ਮੁਫ਼ਤ ਸਰਟੀਫ਼ਿਕੇਟ ਕੋਰਸ ਲਾਈਫ਼ ਲੌਂਗ ਲਰਨਿੰਗ ਪ੍ਰੋਗਰਾਮ ਦੇ ਮੁਕੰਮਲ ਹੋਣ ’ਤੇ ਬੱਚਿਆਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ।ਇਸ ਪ੍ਰੋਗਰਾਮ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਮੁੱਖ ਮਹਿਮਾਨ ਵਲੋਂ ਕੀਤਾ ਗਿਆ, ਜਿਨ੍ਹਾਂ ਦਾ ਵਿਭਾਗ ਮੁੱਖੀ ਪ੍ਰੋ. …

Read More »

ਅਤਿਵਾਦ ਵਿਰੋਧੀ ਦਿਵਸ ਮੌਕੇ ਚੁਕਾਈ ਸਹੁੰ

ਸੰਗਰੂਰ, 21 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿੱਚ ਅੱਤਵਾਦ ਵਿਰੋਧੀ ਦਿਵਸ ਮੌਕੇ ਸਹੁੰ ਚੁੱਕ ਸਮਾਗਮ ਹੋਇਆ।ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਤਿਵਾਦ ਵਿਰੁੱਧ ਡਟਣ ਦੀ ਸਹੁੰ ਚੁਕਾਈ।ਇਸ ਦੌਰਾਨ ਹਾਜ਼ਰੀਨ ਨੇ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਅਤੇ ਸਮੂਹ ਮਨੁੱਖੀ ਭਾਈਚਾਰੇ ਨੂੰ ਇਕ ਸਮਾਨ ਸਮਝਣ ਦਾ ਪ੍ਰਣ ਵੀ ਲਿਆ।

Read More »

23 ਮਈ ਨੂੰ ਵੋਟਾਂ ਦੀ ਹੋਣ ਵਾਲੀ ਗਿਣਤੀ ਸਬੰਧੀ ਚੋਣ ਅਮਲੇ ਨੂੰ ਦਿੱਤੀ ਸਿਖਲਾਈ

ਸੰਗਰੂਰ, 21 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਲੋਕ ਸਭਾ ਹਲਕਾ ਸੰਗਰੂਰ ਲਈ 19 ਮਈ ਨੂੰ ਪਈਆਂ ਵੋਟਾਂ ਦੇ ਗਿਣਤੀ ਕਾਰਜਾਂ ਲਈ ਲਗਾਏ ਸਮੁੱਚੇ ਅਮਲੇ ਨੂੰ 23 ਮਈ ਨੂੰ ਹੋਣ ਵਾਲੀ ਗਿਣਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਗਿਣਤੀ ਕਾਰਜਾਂ …

Read More »

ਸਵ. ਰਾਜੀਵ ਗਾਂਧੀ ਦਾ 28ਵਾਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ

 ਭਗਵੰਤਪਾਲ ਸਿੰਘ ਸੱਚਰ ਨੇ ਦਿੱਤੀ ਸ਼ਰਧਾਂਜਲੀ ਜੰਡਿਆਲਾ ਗੁਰੂ, 21 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ)- ਕਾਂਗਰਸ ਭਵਨ ਦਿਹਾਤੀ ਵਿਖੇ ਸਵਰਗੀ ਰਾਜੀਵ ਗਾਂਧੀ ਜੀ ਦਾ 28ਵਾਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਮੌਕੇ ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਨੇ ਸਵਰਗੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ।ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸੱਚਰ ਨੇ ਕਿਹਾ ਕਿ ਭਾਰਤ ਲਈ …

Read More »

ਸ੍ਰੀ ਅਖੰਡ ਪਾਠ ਸਾਹਿਬ ਸੇਵਾ ਸੋਸਾਇਟੀ ਦਾ ਹਫਤਾਵਾਰੀ ਸਮਾਗਮ ਆਯੋਜਿਤ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅਖੰਡ ਪਾਠ ਸਾਹਿਬ ਸੇਵਾ ਸੋਸਾਇਟੀ ਨਿਊ ਪ੍ਰਤਾਪ ਨਗਰ ਦਾ ਹਫਤਾਵਾਰੀ ਸਮਾਗਮ ਕੁਲਵੰਤ ਸਿੰਘ ਦੇ ਗ੍ਰਹਿ ਕੋਟ ਆਤਮਾ ਸਿੰਘ ਨਜਦੀਕ ਗੁਰਦੁਆਰਾ ਮੀਰੀ ਪੀਰੀ ਸੁਲਤਾਨ ਵਿੰਡ ਰੋਡ ਵਿਖੇ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਪ੍ਰੀਵਾਰ ਦੇ ਮੁਖੀ ਨੂੰ ਠੇਕੇਦਾਰ ਗੁਰਮੀਤ ਸਿੰਘ …

Read More »

ਡਿਪਟੀ ਕਮਿਸ਼ਨਰ ਨੇ ਵੋਟਾਂ ਦੀ ਗਿਣਤੀ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਤਿੰਨ ਵੱਖ-ਵੱਖ ਕੇਂਦਰਾਂ `ਚ ਸਟੋਰ ਈ.ਵੀ.ਐਮ ਮਸ਼ੀਨਾਂ ਭੀਖੀ, 21 ਮਈ (ਪੰਜਾਬ ਪੋਸਟ – ਕਮਲ ਕਾਂਤ) – 19 ਮਈ ਨੂੰ ਮੁਕੰਮਲ ਹੋ ਚੁਕੀਆਂ ਲੋਕ ਸਭਾ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ 23 ਮਈ ਨੂੰ ਸਵੇਰੇ 8 ਵਜੇ ਸ਼ੁਰੂ ਕੀਤੀ ਜਾਵੇਗੀ।ਇਸ ਸਬੰਧੀ ਸਾਰੇ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਨੇ ਦੱਸਿਆ ਕਿ ਈ.ਵੀ.ਐਮ ਨਹਿਰੂ ਮੈਮੋਰੀਅਲ ਕਾਲਜ ਮਾਨਸਾ …

Read More »