Tuesday, November 24, 2026

Daily Archives: May 21, 2019

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਸਿੱਖ ਜਥੇਬੰਦੀਆਂ ਦੀ ਵਿਸ਼ਵ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਸਿੱਖ ਜਥੇਬੰਦੀਆਂ ਦੀ ਵਿਸ਼ਵ ਪੱਧਰੀ ਤਾਲਮੇਲ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ।ਜਿਸ ਦੀ ਸਰਪ੍ਰਸਤੀ ਉਨਾਂ ਨੇ ਕੀਤੀ ਅਤੇ ਗਿ: ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਗਿ: …

Read More »

ਜਨਮ ਦਿਨ ਮੁਬਾਰਕ – ਅਜੂਨੀ ਸਿੰਘ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਅਮਨ) – ਸਥਾਨਕ ਸ਼ਕਤੀ ਨਗਰ ਲਾਰੈਂਸ ਰੋਡ ਵਾਸੀ ਪਿਤਾ ਸੁਖਪ੍ਰੀਤ ਸਿੰਘ ਤੇ ਮਾਤਾ ਸ਼ਮਾ ਜੁਨੇਜਾ ਵਲੋਂ ਆਪਣੇ ਹੋਣਹਾਰ ਬੇਟੀ ਅਜੂਨੀ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਦਾਇਗੀ ਪਾਰਟੀ ਆਯੋਜਿਤ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਫ਼ੇਅਰਵੈਲ ਪਾਰਟੀ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੀ ਰਹਿਨੁਮਾਈ ਹੇਠ ਐਮ.ਐਡ, ਬੀ.ਐਡ ਅਤੇ ਪੀ.ਜੀ.ਡੀ.ਸੀ.ਏ (ਟੀ.ਈ) ਦੇ ਵਿਦਿਆਰਥੀਆਂ ਦੀ ਵਿਦਾਇਗੀ ਦੇ ਸਬੰਧ ’ਚ ਆਯੋਜਿਤ ਇਸ ਪਾਰਟੀ ਮੌਕੇ ਵਿਦਿਆਰਥੀਆਂ ਨੇ ਮੁਕਾਬਲੇਬਾਜ਼ੀ ’ਚ ਹਿੱਸਾ ਲੈਣ ਤੋਂ ਇਲਾਵਾ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਵਾਹ-ਵਾਹ …

Read More »

ਤੀਜੇ ਘੱਲੂਘਾਰੇ ਦੀ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਮਹਿਤਾ ਵਿਖੇ ਹੋਈ ਇਕੱਤਰਤਾ

ਚੌਕ ਮਹਿਤਾ, 20 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਜੂਨ `84 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ 35ਵਾਂ ਘੱਲੂਘਾਰਾ ਦਿਵਸ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈਡ ਕੁਆਟਰ ਚੌਕ ਮਹਿਤਾ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸ ਦੀ ਤਿਆਰੀ ਸੰਬੰਧੀ ਅਜ ਦਮਦਮੀ ਟਕਸਾਲ ਨਾਲ ਜੁੜੀਆਂ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੱਧ ਪ੍ਰਦੇਸ਼ ਦੇ ਜਬਲਪੁਰ `ਚ ਸ਼੍ਰੋਮਣੀ ਕਮੇਟੀ ਵਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਗਵਾਰੀ ਘਾਟ ਜਬਲਪੁਰ (ਮੱਧ ਪ੍ਰਦੇਸ਼) ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋਏ ਇਸ …

Read More »

ਬਿਕਰਮ ਸਿੰਘ ਮਜੀਠੀਆ ਨੇ ਮਜੀਠਾ `ਚ ਪਾਈ ਵੋਟ

ਮਜੀਠਾ, 19 ਮਈ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਲੋਕ ਸਭਾ ਸੰਸਦੀ ਹਲਕੇ ਲਈ ਮਜੀਠਾ ਵਿਖੇ ਬੂਥ ਨੰਬਰ 36 `ਚ ਵੋਟ ਪਾਈ।ਤਸਵੀਰ ਵਿੱਚ ਵੋਟ ਪਾਉਣ ਉਪਰੰਤ ਆਪਣੀ ਉਂਗਲ `ਤੇ ਲੱਗਾ ਨਿਸ਼ਾਨ ਦਿਖਾਉਂਦੇ ਹੋਏ ਮਜੀਠੀਆ।

Read More »

ਕਿਸਾਨ ਮੋਰਚਾ ਸੰਗਰੂਰ ਵਲੋਂ ਡੀ.ਸੀ ਦਫ਼ਤਰ ਅੱਗੇ ਧਰਨਾ 27 ਮਈ ਨੂੰ – ਭੁਪਿੰਦਰ ਲੌਂਗੋਵਾਲ

ਲੌਂਗੋਵਾਲ, 20 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੈਂਕਾਂ ਵੱਲੋਂ ਕਿਸਾਨਾਂ ਤੋਂ ਚੈਕ ਬਾਊਂਸ ਹੋਣ ਦੇ ਕੇਸ ਵਾਪਸ ਕਰਵਾਉਣ ਅਤੇ ਕਿਸਾਨਾਂ ਤੋਂ ਲਏ ਖਾਲੀ ਚੈਕ ਵਾਪਸ ਕਰਵਾਉਣ, ਕਰਜ਼ਾ ਮਾਫ਼ੀ ਦੇ ਘੇਰੇ ਚੋਂ ਬਾਹਰ ਰਹਿ ਗਏ ਛੋਟੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ, ਪੰਜ ਏਕੜ ਜ਼ਮੀਨ ਤੱਕ ਵਾਲੇ ਕਿਸਾਨਾਂ ਨੂੰ ਬਿਨਾਂ ਵਿਆਜ ਤੋਂ ਕਰਜ਼ਾ ਦੇਣ, ਦਸ ਏਕੜ ਤੱਕ ਜ਼ਮੀਨ ਤੱਕ ਸਮੁੱਚੇ …

Read More »

ਕਈ ਥਾਈਂ ਰੁਕੀ ਚੋਣ ਪ੍ਰਕਿਰਿਆ – ਵੋਟਰਾਂ ਨੂੰ ਵਾਰੀ ਦੀ ਕਰਨੀ ਪਈ ਉਡੀਕ

ਲੌਂਗੋਵਾਲ, 20 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਅੰਦਰ ਜਿਉਂ ਹੀ ਸਵੇਰੇ 7 ਵਜੇ ਵੋਟ ਪ੍ਰਕਿਰਿਆ ਸ਼ੁਰੂ ਕੀਤੀ ਗਈ ਤਾਂ ਕਈ ਬੂਥਾਂ `ਤੇ ਲਾਈਨਾਂ ਵਿੱਚ ਲੱਗੇ ਵੋਟਰਾਂ ਨੂੰ ਚੋਣ ਅਧਿਕਾਰੀਆਂ ਵਲੋਂ ਵਾਪਸ ਭੇਜ ਦਿੱਤਾ ਗਿਆ।ਇਸ ਸਬੰਧੀ ਵੋਟਰਾਂ ਦਾ ਕਹਿਣਾ ਸੀ ਕਿ ਉਹ ਆਪਣੀਆਂ ਵੋਟ ਪਰਚੀਆਂ ਨਾਲ ਲੈ ਕੇ ਆਏ ਹਨ, ਪਰ ਫਿਰ ਵੀ ਉਨਾਂ ਨੂੰ ਵੋਟ ਪਾਉਣ …

Read More »

ਵਿਧਾਨ ਸਭਾ ਹਲਕਾ ਰਾਜਾਸਾਂਸੀ ਪੋਲਿੰਗ ਸਟੇਸ਼ਨ ਨੰ: 123 `ਤੇ ਦੁਬਾਰਾ ਚੋਣ 22 ਮਈ ਨੂੰ

ਵੋਟ ਦਾ ਸਮਾਂ ਸਵੇਰੇ 7 ਵਜੇ ਤੋ ਸ਼ਾਮ 6 ਵਜੇ ਤੱਕ ਹੋਵੇਗਾ ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਰਾਜਾਸਾਂਸੀ ਵਿਧਾਨਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰ: 123 ਤੇ 22 ਮਈ ਨੂੰ ਮੁੜ ਮਤਦਾਨ ਕਰਵਾਇਆ ਜਾਵੇਗਾ ਅਤੇ ਵੋਟਿੰਗ ਦਾ ਸਮਾਂ ਸਵੇਰੇ 7 ਵਜੋ ਤੋ ਸ਼ਾਮ 6 ਵਜੇ ਤੱਕ ਦਾ ਹੋਵੇਗਾ।             ਇਸ ਸਬੰਧੀ ਜਾਣਕਾਰੀ ਦਿੰਦਿਆ ਸ਼ਿਵਦੁਲਾਰ ਸਿੰਘ ਢਿਲੋ …

Read More »

23 ਮਈ ਨੂੰ ਗਿਣਤੀ ਲਈ ਅੰਮ੍ਰਿਤਸਰ ਲੋਕ ਸਭਾ ਹਲਕੇ `ਚ ਬਣਾਏ ਗਏ 9 ਕੇਂਦਰ

ਈ.ਵੀ.ਐਮ ਸਟਰਾਂਗ ਰੂਮਾਂ ਵਿੱਚ ਸਖਤ ਸੁਰੱਖਿਆ ਪਹਿਰੇ ਹੇਠ- ਜਿਲ੍ਹਾ ਚੋਣ ਅਧਿਕਾਰੀ ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – 19 ਮਈ ਨੂੰ ਹੋਈਆਂ ਲੋਕ ਸਭਾ ਦੀਆਂ ਚੋਣਾਂ ਦੀ ਗਿਣਤੀ 23 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ, ਵੋਟਾਂ ਦੀ ਗਿਣਤੀ ਲਈ 9 ਗਿਣਤੀ ਕੇਂਦਰ ਬਣਾਏ ਗਏ ਹਨ।       ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ …

Read More »