Tuesday, November 24, 2026

Daily Archives: May 27, 2019

ਸੁਨੀਲ ਜਾਖੜ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁੱਦੇ ਤੋਂ ਦਿੱਤਾ ਅਸਤੀਫਾ

ਚੰਡੀਗੜ, 27 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਚ` ਪੰਜਾਬ ਮਿਸ਼ਨ 13 ਦੀ ਅਸਫਲਤਾ ਦੀ ਜਿੰਮੇਵਾਰੀ ਆਪਣੇ ਸਿਰ ਲੈਂਦਿਆਂ ਹੋਇਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਮਿਲੀ ਸੂਚਨਾ ਅਨੁਸਾਰ ਉਨਾਂ ਨੇ ਆਪਣਾ ਅਸਤੀਫਾ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਿਆ ਹੈ।  

Read More »

ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਬੇਅਦਬੀ ਤੇ ਪੁਲਿਸ ਗੋਲੀਬਾਰੀ ਦੀ ਜਾਂਚ ਕਰ ਰਹੀ ਸਿਟ `ਚ ਮੁੜ ਸ਼ਾਮਲ

ਚੰਡੀਗੜ, 27 ਮਈ (ਪੰਜਾਬ ਪੋਸਟ ਬਿਊਰੋ) – ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਈ ਗਈ ਸਿਟ ਵਿੱਚ ਮੁੜ ਸ਼ਾਮਲ ਕਰ ਲਿਆ ਗਿਆ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮ `ਤੇ ਇਹ ਐਲਾਨ ਕੀਤਾ ਗਿਆ ਹੈ।ਜਿਕਰਯੋਗ ਹੈ ਕਿ ਇਹ ਘਟਨਾਵਾਂ ਪਿੱਛਲੀ ਅਕਾਲੀ ਭਾਜਪਾ ਸਰਕਾਰ ਦੇ ਦੌਰਾਨ ਵਾਪਰੀਆਂ ਸਨ ਅਤੇ ਲੋਕ ਸਭਾ ਚੋਣਾਂ …

Read More »

ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲ ਕੇ ਆਈ.ਜੀ (ਓ.ਸੀ.ਸੀ.ਯੂ) ਬਣਾਇਆ

ਚੰਡੀਗੜ, 27 ਮਈ (ਪੰਜਾਬ ਪੋਸਟ ਬਿਊਰੋ) – ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲ ਕੇ ਆਈ.ਜੀ (ਓ.ਸੀ.ਸੀ.ਯੂ) ਆਰਗੇਨਾਈਜ਼ਡ ਕਰਾਈਮ ਕੰਟਰੋਲ ਯੂਨਿਟ ਬਣਾਇਆ ਗਿਆ ਹੈ।ਇਸ ਦੇ ਨਾਲ ਹੀ ਉਹਨਾਂ ਨੂੰ ਆਈ.ਜੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਜਿੰਮੇਵਾਰੀ ਵੀ ਦਿੱਤੀ ਗਈ ਹੈ। 

Read More »

ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦਿਹਾਂਤ

ਮੁੰਬਈ, 27 ਮਈ (ਪੰਜਾਬ ਪੋਸਟ ਬਿਊਰੋ) – ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਮੁੰਬਈ `ਚ ਦਿਹਾਂਤ ਹੋ ਗਿਆ ।ਅੰਮ੍ਰਿਤਸਰ `ਚ ਜਨਮੇ 85 ਸਾਲਾ  ਵੀਰੂ ਦੇਵਗਨ ਸਟੰਟ ਤੇ ਐਕਸ਼ਨ ਕੋਰੀਓਗ੍ਰਾਫਰ ਅਤੇ ਬਾਲੀਵੁੱਡ ਡਾਇਰੈਕਟਰ ਸਨ।ਉਨਾਂ ਦਾ ਵਿਆਹ ਵੀਨਾ ਦੇਵਗਨ ਨਾਲ ਹੋਇਆ। ਉਨਾਂ ਦੇ ਚਾਰ ਬੱਚੇ ਸਨ ਜਿੰਨਾਂ ਦੇ ਨਾਮ ਅਝੇ ਦੇਵਗਨ, ਅਨਿਲ ਦੇਵਗਨ, ਨੀਲਮ ਦੇਵਗਨ ਤੇ ਕਵਿਤਾ ਦੇਵਗਨ ਹਨ।

Read More »

ਵਾਰਨਸੀ ਪੁੱਜੇ ਨਰੇਂਦਰ ਮੋਦੀ ਦਾ ਸ਼ਾਨਦਾਰ ਸਵਾਗਤ

ਨਵੀਂ ਦਿੱਲੀ, 27 ਮਈ (ਪੰਜਾਬ ਪੋਸਟ ਬਿਊਰੋ) – ਵਾਰਾਨਸੀ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸਵਾਗਤ ਕਰਦੇ ਹੋਏ ਭਾਜਪਾ ਆਗੂ।ਇਸ ਮੌਕੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ, ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਆਦਿ ਵੀ ਮੌਜੂਦ ਸਨ।ਮੋਦੀ ਨੇ ਇਸ ਸਮੇਂ ਭਾਜਪਾ ਦੇ ਵਰਕਰਾਂ ਨੂੰ ਸੰਬੋਧਨ ਵੀ ਕੀਤਾ।

Read More »

ਨਰੇਂਦਰ ਮੋਦੀ ਨੇ ਵਾਰਾਣਸੀ ਸਥਿਤ ਬਾਬਾ ਵਿਸ਼ਵਾਨਾਥ ਮੰਦਰ `ਚ ਕੀਤੀ ਪੂਜਾ ਅਰਚਨਾ

ਨਵੀਂ ਦਿੱਲੀ, 27 ਮਈ (ਪੰਜਾਬ ਪੋਸਟ ਬਿਊਰੋ) – ਦੂਜੀ ਵਾਰ ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਆਪਣੇ ਚੋਣ ਹਲਕੇ ਵਾਰਾਨਸੀ ਪਹੁੰਚੇ ਨਰੇਂਦਰ ਮੋਦੀ।ਉਨਾਂ ਨੇ ਬਾਬਾ ਵਿਸ਼ਵਾਨਾਥ ਮੰਦਰ ਵਿੱਚ ਪੂਜਾ ਅਰਚਨਾ ਕੀਤੀ ਅਤੇ ਆਸ਼ੀਰਵਾਦ ਲਿਆ। ਇਸ ਮੌਕੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਉਨਾਂ ਦੇ ਨਾਲ ਸਨ।

Read More »

30 ਮਈ ਨੂੰ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕਣਗੇ ਮੋਦੀ

ਨਵੀਂ ਦਿੱਲੀ, 26 ਮਈ (ਪੰਜਾਬ ਪੋਸਟ ਬਿਊਰੋ) – ਐਨ.ਡੀ.ਏ ਦੇ ਨੇਤਾ ਚੁਣੇ ਗਏ ਨਰੇਂਦਰ ਮੋਦੀ 30 ਮਈ ਨੂੰ ਰਾਸ਼ਟਰਪਤੀ ਭਵਨ `ਚ ਸ਼ਾਮ 7.00 ਵਜੇ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕਣਗੇ।ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨਰੇਂਦਰ ਮੋਦੀ ਦੇ ਨਾਲ ਉਨਾਂ ਦੇ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਵੀ ਅਹੁੱਦੇ ਅਤੇ ਭੇਤ ਗੁਪਤ ਰੱਖਣ ਦੀ ਦੀ ਸਹੁੰ ਚੁਕਾਉਣਗੇ।

Read More »

ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਆਪਣੀ ਮਾਤਾ ਦਾ ਆਸ਼ੀਰਵਾਦ ਲੈਣ ਪੁੱਜੇ ਮੋਦੀ

ਨਵੀਂ ਦਿੱਲੀ, 26 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਬੇਮਿਸਾਲ ਜਿੱਤ ਹਾਸਲ ਕਰ ਕੇ ਮੁੜ ਪ੍ਰਧਾਨ ਮੰਤਰੀ ਬਨਣ ਤੋਂ ਪਹਿਲਾਂ ਨਰੇਂਦਰ ਮੋਦੀ ਅਹਿਮਦਾਬਾਦ ਦੇ ਦੌਰੇ ਦੌਰਾਨ ਆਪਣੀ ਮਾਤਾ ਸ੍ਰੀਮਤੀ ਹੀਰਾ ਬੇਨ ਨੂੰ ਮਿਲੇ ਅਤੇ ਉਨਾਂ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2014 ਵਿੱਚ ਵੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਣ …

Read More »