Tuesday, November 24, 2026

Monthly Archives: May 2019

ਅਕਾਲੀ ਦਲ ਵੱਲੋਂ ਕੀਤੀਆਂ ਗਈਆਂ ਨਵੀਆਂ ਨਿਯੁੱਕਤੀਆਂ

ਧੂਰੀ, 4 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਸੰਗਰੂਰ ਤੋ ਉਮੀਦਿਵਾਰ ਪਰਮਿੰਦਰ ਸਿੰਘ ਢੀਂਡਸਾ ਤੇ ਅਕਾਲੀ ਦਲ ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਦੀ ਸਿਫਾਰਿਸ਼ ਤੇ ਯੂਥ ਅਕਾਲੀ ਦਲ ਸਹਿਰੀ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਨੇ ਧੂਰੀ ਸਹਿਰ ਦੇ ਵੱਖ-ਵੱਖ ਯੂਥ ਆਗੂਆਂ ਦੀਆਂ ਨਿਯੁੱਤੀਆਂ ਕੀਤੀਆਂ ਹਨ।ਜ੍ਹਿਨਾਂ ਵਿੱਚ …

Read More »

ਬਕਾਇਆ ਰਾਸ਼ੀ ਲਈ ਕੇਨ ਕਮਿਸ਼ਨਰ ਵਲੋਂ ਸ਼ੂਗਰ ਮਿੱਲ ਖਿਲਾਫ ਰਿਕਵਰੀ ਨੋਟਿਸ ਜਾਰੀ

ਧੂਰੀ, 4 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਗੰਨਾ ਕਾਸ਼ਤਕਾਰਾਂ ਦੀ ਭਗਵਾਨਪੁਰਾ ਸ਼ੂਗਰ ਮਿੱਲ ਧੂਰੀ ਵੱਲ ਬਕਾਇਆ ਰਹਿੰਦੀ ਲਗਭਗ 74.46 ਕਰੋੜ ਰੁਪਏ ਦੀ ਅਦਾਇਗੀ ਨਾ ਹੋਣ ਕਾਰਨ ਕੇਨ ਕਮਿਸ਼ਨਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਐਸ.ਏ.ਐਸ ਨਗਰ ਦੇ ਜ਼ਿਲਾ੍ਹ ਕੂਲੈਕਟਰ ਨੂੰ ਰਿਕਵਰੀ ਨੋਟਿਸ ਜਾਰੀ ਕਰਨ ਲਈ ਆਦੇਸ਼ ਲਿਖ ਦਿੱਤੇ ਹਨ। ਹੁਣ ਉੱਚ ਅਧਿਕਾਰੀਆਂ ਵੱਲੋਂ ਇਸ ਮਾਮਲੇ ਨੂੰ ਗੰਭੀਰ …

Read More »

ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਬਾਠ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਬਾਠ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਦੱਸਣਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਹਲਕਾ ਜੈਤੋ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਬਾਠ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ …

Read More »

ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬਣੇਗਾ ਵਿਸ਼ੇਸ਼ ਐਨ.ਆਰ.ਆਈ ਨਿਵਾਸ – ਭੁਪਿੰਦਰ ਸਿੰਘ ਮਿਨਹਾਸ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਬੋਰਡ ਵੱਲੋਂ ਪ੍ਰਬੰਧ ਕੀਤਾ ਜਾਵੇਗਾ।ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਜਲਦ ਹੀ ਤਖ਼ਤ ਸਾਹਿਬ ਵਿਖੇ ਇਕ ਵਿਸ਼ੇਸ਼ ਐਨ.ਆਰ.ਆਈ ਨਿਵਾਸ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਵਿਚ 630 …

Read More »

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਉਨ੍ਹਾਂ ਨਾਲ ਬੋਰਡ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ, ਪਰਮਜੋਤ ਸਿੰਘ …

Read More »

550ਵੇਂ ਪ੍ਰਕਾਸ਼ ਪੁਰਬ ਮੌਕੇ ਭਾਈ ਮਹਿੰਦਰ ਸਿੰਘ ਨਿਭਾਉਣਗੇ ਅੰਤਰ ਧਰਮ ਸੰਵਾਦ ਸੰਮੇਲਨ ਦੀ ਜਿੰਮੇਵਾਰੀ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਯੂ.ਕੇ) ਦੇ ਮੁਖੀ ਭਾਈ ਮਹਿੰਦਰ ਸਿੰਘ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਅੰਤਰ ਧਰਮ ਸੰਵਾਦ ਸੰਮੇਲਨ ਦੀ ਜ਼ੁੰਮੇਵਾਰੀ ਸੌਂਪੀ ਹੈ।     ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਿਸ਼ੇਸ਼ ਤੌਰ …

Read More »

ਜ਼ਿਲ੍ਹਾ ਚੋਣ ਅਫਸਰ ਰਾਮਵੀਰ ਨੇ ਕੀਤਾ ਟ੍ਰਿਨਟੀ ਟਾਵਰ ਦਾ ਉਦਘਾਟਨ- ਚੋਕ ਦਾ ਨਾਮ ਰੱਖਿਆ ਟ੍ਰਿਨਟੀ ਚੌਕ

ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪਠਾਨਕੋਟ ਅੰਦਰ ਸਵੀਪ ਵੱਲੋਂ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਅਧੀਨ ਹੀ ਅੱਜ ਨਜਦੀਕ ਕੋਰਟ ਕੰਪਲੈਕਸ ਟੀ-ਪਵਾਇੰਟ ਸਰਨਾ ਵਿਖੇ ਟ੍ਰਿਨਟੀ ਟਾਵਰ ਲਗਾਇਆ ਗਿਆ ਹੈ, ਜੋ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਦਾ ਸੁਨੇਹਾ ਦਿੰਦਾ ਰਹੇਗਾ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ …

Read More »

ਚੋਣ ਜਨਰਲ ਅਬਜ਼ਰਵਰ ਵਲੋਂ ਚੋਣ ਮਾਸਟਰ ਟ੍ਰੇਨਰਾਂ, ਸੈਕਟਰ ਅਫਸ਼ਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਮੀਟਿੰਗ

ਪਠਾਨਕੋਟ, 3 ਮਈ (ਪੰਜਾਬ ਪੋਸਟ ਬਿਊਰੋ) – ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਗੁਰਦਸਾਪੁਰ/ਪਠਾਨਕੋਟ ਲੋਕ ਸਭਾ ਹਲਕਾ ਦੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਲਗਾਏ ਗਏ ਜਨਰਲ ਅਬਜ਼ਰਵਰ ਕੇ.ਰਵੀ ਕੁਮਾਰ ਆਈ.ਏ.ਐਸ ਵੱਲੋਂ ਮਾਸਟਰ ਟ੍ਰੇਨਰਾਂ, ਸੈਕਟਰ ਅਫਸ਼ਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਇੱਕ ਮੀਟਿੰਗ ਕੀਤੀ ਗਈ। ਜਿਸ ਵਿੱਚ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ, ਅਸੈਂਬਲੀ ਸੈਗਮੈਂਟ 002-ਭੋਆ (ਅ.ਜ), ਅਰਸਦੀਪ ਸਿੰਘ ਉਪ ਮੰਡਲ …

Read More »

ਦਰਸ਼ਨ ਸਿੰਘ ਗਹਿਲੇਵਾਲ ਨੂੰ ਸਦਮਾ, ਭਾਰਾ ਮੇਜਰ ਸਿੰਘ ਕਾਲਾ ਦਾ ਦਿਹਾਂਤ

ਸਮਰਾਲਾ, 3 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਸੱਚਾ ਸੌਦਾ ਆੜ੍ਹਤੀਆ ਐਸੋਸੀਏਸ਼ਨ ਸਮਰਾਲਾ ਦੇ ਸਾਬਕਾ ਪ੍ਰਧਾਨ, ਮਾਲਵਾ ਸਪੋਰਟਸ ਐਸੋਸੀਏਸ਼ਨ ਦੇ ਅਹੁੱਦੇਦਾਰ ਅਤੇ ਆੜ੍ਹਤੀਆ ਦਰਸ਼ਨ ਸਿੰਘ ਗਹਿਲੇਵਾਲ ਦੇ ਛੋਟੇ ਭਰਾ ਮੇਜਰ ਸਿੰਘ ਕਾਲਾ (ਆੜ੍ਹਤੀਆ) ਗਹਿਲੇਵਾਲ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਮੇਜਰ ਸਿੰਘ ਕਾਲਾ ਦੀ ਹੋਈ ਬੇਵਕਤੀ ਮੌਤ `ਤੇ ਇਲਾਕੇ ਦੀਆਂ ਰਾਜਨੀਤਕ, ਸਮਾਜਿਕ, ਖੇਡ …

Read More »

ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਬਾਠ ਦੇ ਚਲਾਣੇ ’ਤੇ ਅਫਸੋਸ ਪ੍ਰਗਟ

ਸ਼੍ਰੋਮਣੀ ਕਮੇਟੀ ਦਫ਼ਤਰ ਭਲਕੇ ਦੁਪਹਿਰ ਬਾਅਦ ਬੰਦ ਰਹਿਣਗੇ ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਬਾਠ ਦੇ ਅਕਾਲ ਚਲਾਣੇ ’ਤੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੁਖਦੇਵ ਸਿੰਘ ਬਾਠ ਜ਼ਿਲ੍ਹਾ ਫਰੀਦਕੋਟ ਦੇ ਹਲਕਾ ਜੈਤੋ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸਨ।ਲੌਂਗੋਵਾਲ ਨੇ ਬਾਠ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ …

Read More »