Tuesday, November 24, 2026

Daily Archives: June 6, 2019

ਅੰਮ੍ਰਿਤਸਰ ਬੰਦ ਦੌਰਾਨ ਚੱਪੇ ਚੱਪੇ `ਤੇ ਤਾਇਨਾਤ ਰਹੇ ਪੁਲਿਸ ਦੇ ਜਵਾਨ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਸਥਾਨਕ ਹਾਲ ਗੇਟ ਵਿਖੇ ਤਾਇਨਾਤ ਰਹੇ ਪੰਜਾਬ ਪੁਲਿਸ ਦੇ ਜਵਾਨ।

Read More »

ਬੰਦ ਦੌਰਾਨ ਬੰਦ ਰਹੇ ਰਾਮ ਬਾਗ ਦੇ ਬਜ਼ਾਰ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਬੰਦ ਪਈਆਂ ਬਜ਼ਾਰ ਰਾਮ ਬਾਗ ਦੀਆਂ ਦੁਕਾਨਾਂ।

Read More »

ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਪ੍ਰਭਾਵਿਤ ਰਿਹਾ ਬੈਂਕਾਂ ਦਾ ਕੰਮਕਾਰ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਬੈਂਕਾਂ ਦਾ  ਕੰਮਕਾਰ ਪ੍ਰਭਾਵਿਤ ਹੋਇਆ। ਤਸਵੀਰ ਵਿੱਚ ਜੀ.ਟੀ ਰੋਡ ਸਥਿਤ ਏ.ਟੀ.ਐਮ ਅਤੇ ਸਟੇਟ ਬੈਂਕ ਦੇ ਹੇਠਾਂ ਸੁੱਟੇ ਗਏ ਸ਼ਟਰ।  

Read More »

ਜੂਨ ’84 ਦੇ ਹਮਲੇ ਦੌਰਾਨ ਲੁੱਟਿਆ ਸਾਹਿਤਕ ਖ਼ਜ਼ਾਨਾ ਵਾਪਸ ਹੋਵੇ – ਡਾ. ਰੂਪ ਸਿੰਘ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ਦੇ ਕਰੂਰ ਕਾਰੇ ਵਿਰੁੱਧ ਸੰਸਦ ਵਿਚ ਨਿੰਦਾ ਮਤਾ ਪਾਸ ਕਰੇ।ਉਨ੍ਹਾਂ ਆਖਿਆ ਕਿ ਭਾਰਤ ਦੀ ਵਰਤਮਾਨ ਸਰਕਾਰ ਆਪਣੇ ਆਪ ਵਿਚ ਸਮਰੱਥ ਸਰਕਾਰ ਹੈ ਅਤੇ ਉਸ ਨੂੰ ਸਿੱਖਾਂ ’ਤੇ ਕੀਤੇ …

Read More »

ਅਣਮਨੁੱਖੀ ਤਸ਼ੱਦਦ ਦੀ ਸਿਖ਼ਰ ਸੀ ਸ੍ਰੀ ਦਰਬਾਰ ਸਾਹਿਬ ’ਤੇ ਕੀਤਾ ਹਮਲਾ – ਲੌਂਗੋਵਾਲ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਹਮਲਾ ਅਣਮਨੁੱਖੀ ਤਸ਼ੱਦਦ ਦੀ ਸਿਖਰ ਸੀ, ਜਿਸ ਨੂੰ ਭੁੱਲਣਾ ਮੁਸ਼ਕਲ ਹੀ ਨਹੀਂ ਸਗੋਂ ਅਸੰਭਵ ਹੈ।ਉਨ੍ਹਾਂ ਕਿਹਾ ਕਿ ਇਸ ਦਿਹਾੜੇ …

Read More »

6 ਜੂਨ ਦਾ ਦਿਹਾੜਾ ਸੰਸਾਰ ਦੇ ਇਤਿਹਾਸ ਅੰਦਰ ਕਾਲਾ ਦਿਨ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ 6 ਜੂਨ ਦਾ ਦਿਨ ਸੰਸਾਰ ਦੇ ਇਤਿਹਾਸ ਅੰਦਰ ਸਭ ਤੋਂ ਕਾਲਾ ਦਿਨ ਹੈ।ਉਨ੍ਹਾਂ ਕਿਹਾ ਕਿ ਇਸ ਦਿਨ ਭਾਰਤ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, …

Read More »

ਜਥੇਦਾਰਾਂ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵਲੋਂ ਸ਼ਹੀਦਾਂ ਦੇ ਪਰਿਵਾਰ ਸਨਮਾਨਿਤ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਸਮਾਗਮ ਦੌਰਾਨ ਪੁੱਜੀਆਂ ਸਮੂਹ ਜਥੇਬੰਦੀਆਂ, ਸਭਾ ਸੁਸਾਇਟੀਆਂ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।ਸਮਾਗਮ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਪਤਨੀ ਬੀਬੀ ਹਰਮੀਤ ਕੌਰ, ਉਨ੍ਹਾਂ ਦੀ ਸਪੁਤਰੀ …

Read More »

ਕੌਮੀ ਇਕਜੁੱਟਤਾ ਨਾਲ ਹੀ ਸਿੱਖ ਕੌਮ ਨੂੰ ਦਰਪੇਸ਼ ਮਸਲਿਆਂ ਦਾ ਹੱਲ ਸੰਭਵ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੂਨ 1984 ਵਿਚ ਜ਼ਾਲਮ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ।ਉਨ੍ਹਾਂ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਦਿਹਾੜਾ ਕੌਮ ਲਈ ਸਵੈ-ਮੰਥਨ ਦਾ ਸਮਾਂ …

Read More »

ਜੂਨ ’84 ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੇਂਦਰ ਦੀ ਕਾਂਗਰਸ ਸਰਕਾਰ ਦੇ ਹੁਕਮ ’ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਸਲਾਨਾ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ …

Read More »