Tuesday, November 24, 2026

Monthly Archives: June 2019

ਐਸ.ਡੀ.ਐਮ ਸੁਨਾਮ ਨੇ ਡੀ.ਐਸ.ਪੀ ਸਮੇਤ ਓਟ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋਏ ਲੋਕਾਂ ਦੀ ਤੰਦਰੁਸਤੀ ਲਈ ਸਾਰਥਕ ਕਦਮ ਪੁੱਟੇ ਜਾਣ: ਮਨਜੀਤ ਕੌਰ ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਡੀ.ਐਮ ਸੁਨਾਮ ਸ੍ਰੀਮਤੀ ਮਨਜੀਤ ਕੌਰ ਅਤੇ ਡੀ.ਐਸ.ਪੀ ਰਾਜੇਸ਼ ਸਨੇਹੀ ਵੱਲੋਂ ਸਾਂਝੇ ਤੌਰ ਤੇ ਓਟ ਕਲੀਨਿਕ ਦਾ ਅਚਨਚੇਤ ਦੌਰਾ ਕਰਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ …

Read More »

ਪਰਮਿੰਦਰ ਢੀਂਡਸਾ ਦੁਬਾਰਾ ਬਣੇ ਸਾਇਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ

ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਾਇਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਸਾਲ 2019-2023 ਲਈ ਨਵੀਂ ਮੈਨੇਜਮੈਂਟ ਕਮੇਟੀ ਦੀ ਚੌਣ ਪੀ.ਸੀ.ਏ.ਸਟੇਡੀਅਮ ਮੋਹਾਲੀ ਵਿਖੇ ਕਰਵਾਈ ਗਈ।ਜਿਸ ਵਿੱਚ ਪਰਮਿੰਦਰ ਸਿੰਘ ਢੀਂਡਸਾ ਨੂੰ ਦੁਬਾਰਾ ਫੈਡਰੇਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ।ਚੋਣ ਰਿਟਰਨਿੰਗ ਅਫਸਰ ਵਜੋਂ ਜਸਟਿਸ ਅਮਰਨਾਥ ਜਿੰਦਲ ਨੇ ਨਤੀਜਾ ਐਲਾਨਿਆ।ਜਦੋਂਕਿ ਭਾਰਤ ਸਰਕਾਰ ਦੇ ਆਬਜ਼ਰਵਰ ਵਜੋਂ ਸ਼੍ਰੀਮਤੀ ਲਲਿਤਾ ਸ਼ਰਮਾ ਅਤੇ ਇੰਡੀਅਨ ਓਲੰਪਿਕ ਐਸੋਸੀਏਸ਼ਨ …

Read More »

ਸਲਾਈਟ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਅੱਜ

ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –    ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪੱਧਰੀ ਸਮਾਗਮ ਸਲਾਈਟ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੈਕਚਰ ਪੇਸ਼ ਕੀਤੇ ਜਾਣਗੇ।ਇਸ ਤੋਂ ਇਲਾਵਾ ਨਸ਼ਿਆਂ …

Read More »

ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ ਆਫ਼ ਪੰਜਾਬ ਦੀ ਸਰਬਸੰਮਤੀ ਨਾਲ ਸੰਪਨ ਹੋਈ ਚੋਣ

ਅਜੈ ਸ਼ਰਮਾ ਗੁਰਦਾਸਪੁਰ ਪ੍ਰਧਾਨ ਅਤੇ ਜਗਮੋਹਨ ਸਿੰਘ ਸੰਗਰੂਰ ਬਣੇ ਜਨਰਲ ਸਕੱਤਰ ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਲੁਧਿਆਣਾ ਵਿਖੇ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ ਆਫ਼ ਪੰਜਾਬ ਦੀ ਸਾਲ 2019-20 ਅਤੇ 2020-21 ਲਈ ਨਵੀਂ ਟੀਮ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।ਜਿਸ ਵਿੱਚ ਅਜੈ ਸ਼ਰਮਾ ਗੁਰਦਾਸਪੁਰ ਨੂੰ ਪ੍ਰਧਾਨ ਅਤੇ ਜਗਮੋਹਨ ਸਿੰਘ ਸੰਗਰੂਰ ਨੂੰ ਸਰਬਸੰਮਤੀ ਨਾਲ ਜਨਰਲ ਸਕੱਤਰ ਚੁਣਿਆ …

Read More »

ਨੈਸ਼ਨਲ ਹੈਲਥ ਮਿਸ਼ਨ ਦੀਆਂ ਵਰਕਰਾਂ ਨੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਨੂੰ ਦਿੱਤਾ ਮੰਗ ਪੱਤਰ

ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਜ਼ (ਫੀਮੇਲ) ਯੂਨੀਅਨ ਪੰਜਾਬ ਦੀ ਪ੍ਰਧਾਨ ਗੁਰਮੀਤ ਕੌਰ ਵਲੋਂ ਆਪਣੀ ਜਥੇਬੰਦੀ ਦੀਆਂ ਸਾਥਣਾਂ ਨਾਲ ਮਿਲ ਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਨੂੰ ਅਮਰੀਕ ਸਿੰਘ ਸੰਧੂ ਰਾਹੀਂ ਮੰਗ ਪੱਤਰ ਦਿੱਤਾ ਗਿਆ।ਸੂਬਾ ਪ੍ਰਧਾਨ ਗੁਰਮੀਤ ਕੌਰ ਨੇ ਕਿਹਾ ਕਿ ਉਹ 10-10 ਸਾਲਾਂ ਤੋਂ ਕੰਟਰੈਕਟ ਦੇ ਆਧਾਰ `ਤੇ ਕੰਮ ਕਰਦੀਆਂ …

Read More »

ਡਾਇਰੈਕਟਰ ਸਲਾਇਟ ਵਲੋਂ ਲਾਏ ਗਏ ਬੂਟੇ

ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਦੇ ਡਾਇਰੈਕਟਰ ਪ੍ਰੋਫੈਸਰ ਸ਼ੈਲੇਂਦਰ ਜੈਨ ਵਲੋਂ ਵਾਤਾਵਰਨ ਨੂੰ ਸਾਫ਼ ਰੱਖਣ ਲਈ ਰੁੱਖ ਲਗਾਉਣ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਇਸ ਸਮੇਂ ਕਿਹਾ ਕਿ ਸਰਕਾਰਾਂ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਚਾਹੀਦਾ ਹੈ ਕਿ ਜਿੱਥੇ ਜਿੱਥੇ ਵੀ ਸੜਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਉਨ੍ਹਾਂ ਸੜਕਾਂ ਦੇ ਨਾਲ …

Read More »

ਯੂਨੀਵਰਸਿਟੀ ਵਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਲੜਕੀਆਂ ਲਈ ਕੋਰਸ ਸ਼ੁਰੂ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਸੈਸ਼ਨ 2019-20 ਦੌਰਾਨ ਲੜਕੀਆਂ ਲਈ ਕਈ ਕੋਰਸ ਸ਼ੁਰੂ ਕੀਤੇ  ਗਏ ਹਨ। ਇਨ੍ਹਾਂ ਕੋਰਸਾਂ ਵਿਚ ਇਕ ਸਾਲਾ ਸਰਟੀਫਿਕੇਟ ਕੋਰਸ ਇਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ …

Read More »

ਪਰਾਂਸ਼ੂ ਗੁਪਤਾ ਨਮਿਤ ਸ਼੍ਰੀ ਗਰੁੜ ਪੁਰਾਣ ਪਾਠ ਦਾ ਭੋਗ 27 ਜੂਨ ਨੂੰ

ਧੂਰੀ, 26 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਦੇ ਰਹਿਣ ਵਾਲੇ ਬਲਰਾਮ ਗੁਪਤਾ ਦੇ ਬੇਟੇ ਪਰਾਂਸ਼ੂ ਗੁਪਤਾ (ਪੱਪੂ) ਜੋ ਕਿ ਬੀਤੀ 16 ਜੂਨ ਨੂੰ ਸਭ ਨੂੰ ਅਲਵਿਦਾ ਕਹਿ ਕੇ ਪ੍ਰਭੂ ਚਰਨਾਂ ਵਿੱਚ ਸਮਾ ਗਏ ਸਨ, ਉਹਨਾਂ ਨਮਿੱਤ ਸ਼੍ਰੀ ਗਰੁੜ ਪੁਰਾਣ ਪਾਠ ਦਾ ਭੋਗ 27 ਜੂਨ ਨੂੰ ਸ਼੍ਰੀ ਸਨਾਤਨ ਧਰਮ ਸਭਾ ਆਸ਼ਰਮ ਧੂਰੀ ਪਿੰਡ ਰੋਡ, ਧੂਰੀ ਵਿਖੇ ਸੰਪਨ ਹੋਵੇਗਾ।

Read More »

ਸਾਹਿਤ ਸਭਾ ਵੱਲੋਂ ਪਵਨ ਹਰਚੰਦਪੁਰੀ ਦਾ ਸਨਮਾਨ ਕਰਨ ਦਾ ਫੈਸਲਾ

ਗੁਲਜ਼ਾਰ ਸਿੰਘ ਸ਼ੌਂਕੀ ਦਾ ਗੀਤ ਸੰਗ੍ਰਹਿ ਲੋਕ ਅਰਪਣ ਕੀਤਾ ਧੂਰੀ, 26 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ `ਚ ਸਾਹਿਤ ਸਭਾ ਧੂਰੀ (ਰਜਿ.) ਵੱਲੋਂ ਖੁਸ਼ੀਆਂ ਭਰਿਆ ਸਮਾਗਮ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ. ਦੇ ਸਹਿਯੋਗ ਨਾਲ ਕੀਤਾ ਗਿਆ।  ਇਸ ਸਮਾਗਮ ਵਿੱਚ ਜਸਵੰਤ ਸਿੰਘ ਗੱਜਣਮਾਜਰਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਜਦਕਿ  ਪ੍ਰਧਾਨਗੀ ਮੰਡਲ …

Read More »

ਵੂਮੈਨ ਅੱਗਰਵਾਲ ਸਭਾ ਵੱਲੋਂ ਲੜਕੀਆਂ ਲਈ ਸੈਲਫ ਡਿਫੈਂਸ ਟਰੇਨਿੰਗ ਕੈਂਪ ਦਾ ਆਯੋਜਨ

ਧੂਰੀ, 26 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਵੂਮੈਨ ਅੱਗਰਵਾਲ ਸਭਾ ਧੂਰੀ ਵੱਲੋਂ ਸਥਾਨਕ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਵਿਖੇ ਸਭਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗਵਾਈ `ਚ ਸਕੂਲੀ ਵਿਦਿਆਰਥਣਾਂ ਨੂੰ ਸੈਲਫ ਡਿਫੈਂਸ ਦੀ ਸਿਖਲਾਈ ਦੇਣ ਲਈ ਇੱਕ 7 ਦਿਨਾਂ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਜੂਡੋ ਕਰਾਟੇ ਕੋਚ ਜਗਸੀਰ ਵਰਮਾ ਨੇ ਆਪਣੇ ਸਹਿਯੋਗੀ ਕੋਚ ਸਾਥੀਆਂ ਨਾਲ ਮਿਲ ਕੇ ਲੜਕੀਆਂ ਨੂੰ …

Read More »