Tuesday, November 24, 2026

Monthly Archives: June 2019

ਖਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਫ਼ੁਟਬਾਲ ਵਿਦਿਆਰਥੀਆਂ ਲਈ ਸਮਰ ਕੈਂਪ ਆਯੋਜਿਤ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਨੌਜਵਾਨਾਂ ਨੂੰ ਫ਼ੁੱਟਬਾਲ ਦੇ ਗੁਰ ਸਿਖਾਉਣ ਅਤੇ ਖੇਡਾਂ ਨੂੰ ਪ੍ਰਫ਼ੁਲਿੱਤ ਕਰਨ ਦੇ ਮਕਸਦ ਤਹਿਤ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਸਮਰ ਕੋਚਿੰਗ ਕੈਂਪ ਦਾ ਉਦਘਾਟਨ ਕੀਤਾ ਗਿਆ।ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ 10 ਰੋਜ਼ਾ ਦੇ ਇਸ ਲੰਬੇ ਕੈਂਪ ’ਚ ਵੱਖ-ਵੱਖ ਸਕੂਲਾਂ ਦੇ ਨੌਜਵਾਨ ਖਿਡਾਰੀ …

Read More »

ਖ਼ਾਲਸਾ ਕਾਲਜ ਵਿਖੇ ਵੱਖ-ਵੱਖ ਖੇਡਾਂ ਦੇ ਟਰਾਇਲ ਲਈ ਸੂਬੇ ਭਰ ’ਚੋਂ ਪੁੱਜੇ ਖਿਡਾਰੀ 150 ਕੀਤੇ ਸ਼ਾਰਟ ਲਿਸਟ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਚਲ ਰਹੇ ਦਾਖਲਿਆਂ ਦੇ ਮੱਦੇਨਜ਼ਰ ਲੜਕਿਆਂ ਲਈ ਵੱਖ-ਵੱਖ ਖੇਡਾਂ ਦੇ ਟਰਾਇਲ ਬੀਤੇ ਦਿਨੀਂ ਕਰਵਾਏ ਗਏ। ਜਿਸ ’ਚ ਕਰੀਬ 400 ਤੋਂ ਵਧੇਰੇ ਲੜਕਿਆਂ ਨੇ ਹਿੱਸਾ ਲੈਂਦਿਆਂ ਆਪਣੀ-ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਖ਼ਾਲਸਾ ਮੈਨੇਜ਼ਮੈਂਟ ਅਧੀਨ ਚਲ ਰਹੇ ਖ਼ਾਲਸਾ ਕਾਲਜ ਕੈਂਪਸ ਸਥਿਤ ਹੋਰਨਾਂ ਵਿੱਦਿਅਕ ਅਦਾਰਿਆਂ ਦੇ ਵੱਖ-ਵੱਖ ਖੇਡ ਮੈਦਾਨ ’ਚ …

Read More »

ਗੁਰਮਤਿ ਪ੍ਰਚਾਰ ਸਭਾ ਦੇ ਮੁੱਖ ਸੇਵਾਦਾਰ ਬਲਾਲਾ ਨੂੰ ਸਦਮਾ, ਨਾਨਾ ਸਵਰਗਵਾਸ

ਸਮਰਾਲਾ, 4 ਜੂਨ (ਪੰਜਾਬ ਪੋਸਟ -ਇੰਦਰਜੀਤ ਕੰਗ) – ਪੰਜਾਬੀ ਦੇ ਉਘੇ ਲੇਖਕ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਅਤੇ ਸਮਾਜਸੇਵੀ ਹਰਜਿੰਦਰਪਾਲ ਸਿੰਘ ਸਮਰਾਲਾ ਨੇ ਲਖਬੀਰ ਸਿੰਘ ਬਲਾਲਾ ਮੁੱਖ ਸੇਵਾਦਾਰ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਨਾਲ ਉਨ੍ਹਾਂ ਦੇ ਨਾਨਾ ਦੀ ਮੌਤ ਤੇ ਦੁੱਖ ਸਾਂਝਾ ਕਰਦਿਆ ਕਿਹਾ ਕਿ ਗਿਆਨੀ ਪ੍ਰੇਮ ਸਿੰਘ (97) ਮੁੱਖ ਗ੍ਰੰਥੀ ਗੁਰਦੁਆਰਾ ਕਲਗੀਧਰ ਪਾਇਲ, ਜਿਹੜੇ ਕਿ ਬੀਤੇ ਦਿਨੀਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ …

Read More »

ਇਕ ਵੱਡੇ ਦਾਰਸ਼ਨਿਕ ਪੰਜਾਬੀ ਲੇਖਕ ਦੇ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 4 ਜੂਨ (ਪੰਜਾਬ ਪੋਸਟ -ਇੰਦਰਜੀਤ ਕੰਗ) – ਪੰਜਾਬੀ ਦੇ ਉਘੇ ਤ੍ਰੈਮਾਸਿਕ ਪਰਚੇ ਰੂਪਾਂਤਰ ਦੇ ਸੰਚਾਲਕ ਬਰਤਾਨੀਆ ਵਾਸੀ ਪੂਰਨ ਸਿੰਘ ਯੂ.ਕੇ ਦਾ ਬਰਤਾਨੀਆ ਵਿਖੇ ਬੇਵਕਤੀ ਦੇਹਾਂਤ ਹੋ ਗਿਆ।ਰੂਪਾਂਤਰ ਦੇ ਸੰਪਾਦਕ ਧਿਆਨ ਸਿੰਘ ਸ਼ਾਹ ਸਿੰਕਦਰ ਤੇ ਲੇਖਕ ਪ੍ਰੋ. ਹਮਦਰਦਵੀਰ ਨੌਸ਼ਹਿਰਵੀ, ਹਰਜਿੰਦਰਪਾਲ ਸਿੰਘ, ਲਖਬੀਰ ਸਿੰਘ  ਬਲਾਲਾ, ਡਾ. ਪਰਮਿੰਦਰ ਸਿੰਘ ਬੈਨੀਪਾਲ ਨੇ ਪੂਰਨ ਸਿੰਘ ਯੂ.ਕੇ ਦੇ ਅਕਾਲ ਚਲਾਣੇ `ਤੇ ਹਾਰਦਿਕ ਦੁੱਖ ਦਾ ਪ੍ਰਗਟਾਵਾ …

Read More »

ਸਿਹਤ ਵਿਭਾਗ ਦੇ ਸੀਨੀਅਰ ਰੇਡੀਓਗ੍ਰਾਫ਼ਰ ਸੇਵਾ ਮੁਕਤ

ਸਮਰਾਲਾ, 4 ਜੂਨ (ਪੰਜਾਬ ਪੋਸਟ -ਇੰਦਰਜੀਤ ਕੰਗ) – ਸਿਹਤ ਵਿਭਾਗ ਪੰਜਾਬ ਵਿੱਚ 36 ਸਾਲ ਤੋਂ ਵੱਧ ਲੋਕ ਪੱਖੀ ਸੇਵਾਵਾਂ ਦੇਣ ਉਪਰੰਤ ਸੀਨੀਅਰ ਰੇਡੀਓਗ੍ਰਾਫਰ ਪਰਮਜੀਤ ਕੌਰ ਸੇਵਾ ਮੁਕਤ ਹੋ ਗਏ ਹਨ।ਉਨ੍ਹਾਂ ਨੇ ਆਪਣੀ ਸਰਕਾਰੀ ਸਰਵਿਸ ਸਿਵਲ ਹਸਪਤਾਲ ਸਮਰਾਲਾ ਤੋਂ ਸ਼ੁਰੂ ਕੀਤੀ, ਇਸ ਤੋਂ ਬਾਅਦ 27 ਸਾਲ ਮੁੱਢਲਾ ਸਿਹਤ ਕੇਂਦਰ ਮਾਛੀਵਾੜਾ, ਸਿਵਲ ਹਸਪਤਾਲ ਨਵਾਂ ਸ਼ਹਿਰ ਤੋਂ ਇਲਾਵਾ ਸਿਵਲ ਹਸਪਤਾਲ ਖੰਨਾ ਵਿਖੇ ਵੀ …

Read More »

ਲੌਂਗੋਵਾਲ ਵਲੋਂ 6 ਜੂਨ ਦਾ ਸ਼ਹੀਦੀ ਸਮਾਗਮ ਕੌਮੀ ਇਕਜੁੱਟਤਾ ਨਾਲ ਮਨਾਉਣ ਦੀ ਅਪੀਲ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ …

Read More »

`84 ਦੇ ਸ਼ਹੀਦਾਂ ਦੀ ਯਾਦ `ਚ ਸ਼੍ਰੀ ਅਖੰਡ-ਪਾਠ ਆਰੰਭ

ਸੰਗਤਾਂ 6 ਜੂਨ ਨੂੰ ਹੁੰਮ-ਹੁੰਮਾ ਕੇ ਪਹੁੰਚਣ – ਭਾਈ ਸਖੀਰਾ   ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) –  ਸ਼੍ਰੀ ਅਕਾਲ ਤਖਤ ਸਾਹਿਬ ਵਿਖੇ 6 ਜੂਨ ਦਿਨ ਵੀਰਵਾਰ ਨੂੰ `84 ਦੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 35ਵੇਂ ਸ਼ਹੀਦੀ ਸਮਾਰੋਹ ਦੇ ਸਬੰਧ ਵਿੱਚ ਅੱਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀ ਆਰੰਭਤਾ ਕਰ ਦਿੱਤੀ ਗਈ ਹੈ।ਇਹ ਜਾਣਕਾਰੀ …

Read More »

ਸਰਕਾਰੀ ਬਹੁਤਕਨੀਕੀ ਕਾਲਜ `ਚ ਦਾਖਲੇ ਦੀ ਰਜਿਸਟ੍ਰੇਸ਼ਨ ਮੁਫਤ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਦਿਆਰਥੀਆਂ ਨੂੰ ਪ੍ਰਾਈਵੇਟ ਕੈਫੇ ਸੈਂਟਰਾਂ ਦੀ ਲੁੱਟ ਖਸੁੱਟ ਤੋਂ ਬਚਾਉਣ ਲਈ ਸਰਕਾਰੀ ਬਹੁਤਕਨੀਕੀ ਕਾਲਜ ਪੁਰਾਣੀ ਚੁੰਗੀ ਛੇਹਰਟਾ `ਚ ਦਾਖਲਾ ਰਜਿਸਟ੍ਰੇਸ਼ਨ ਮੁਫਤ ਕੀਤੀ ਜਾ ਰਹੀ ਹੈ।ਕਾਲਜ ਦੇ ਪ੍ਰਿੰਸੀਪਲ ਇੰਜੀ. ਪਲਵਿੰਦਰ ਸਿੰਘ ਨੇ ਦੱਸਿਆ ਕਿ ਦਾਖਲਾ ਲੈਣ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਅੰਮ੍ਰਿਤਸਰ ਤੇ ਤਰਨ ਤਾਰਨ ਜਿਲਿਆਂ ਦੇ …

Read More »

ਬਿਜਲੀ ਦਰਾਂ ਵਿੱਚ ਭਾਰੀ ਵਾਧਾ ਵਾਪਸ ਤੇੇ ਅਣਐਲਾਨੇ ਬਿਜਲੀ ਕੱਟ ਰੋਕੇ ਪੰਜਾਬ ਸਰਕਾਰ – ਚੁੱਘ

ਅੰਮ੍ਰਿਤਸਰ, 4  ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੁਘ ਨੇ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਦਰਾਂ ਵਿੱਚ ਭਾਰੀ ਵਾਧੇ ਨੂੰ ਵਾਪਸ ਲਵੇ ਅਤੇ ਗਰਮੀ ਵਿੱਚ ਅਣਐਲਾਨੇ ਬਿਜਲੀ ਕੱਟਾਂ `ਤੇ ਲਗਾਮ ਲਾਵੇ।ਜਾਰੀ ਬਿਆਨ `ਚ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੋਟ ਪਾਉਣੀ ਮਹਿੰਗੀ ਪਈ ਹੈ, …

Read More »

ਗੁਰਦੁਆਰਾ ਗੁਰੂ ਨਾਨਕ ਘਾਟ ਉਜੈਨ ਦੀ ਨਵੀਂ ਇਮਾਰਤ ਦਾ ਸ਼ੁਭ ਆਰੰਭ

ਅੰਮ੍ਰਿਤਸਰ/ ਉਜੈਨ, 4 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਦੇ ਸ਼ਹਿਰ ਉਜੈਨ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਘਾਟ ਦੀ ਨਵੀਂ ਤਿਆਰ ਕੀਤੀ ਗਈ ਖੂਬਸੂਰਤ ਇਮਾਰਤ ਦਾ ਸ਼ੁਭ ਆਰੰਭ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਅਰਦਾਸ ਉਪਰੰਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਵੱਲੋਂ ਇਸ ਇਤਿਹਾਸਕ ਅਸਥਾਨ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ …

Read More »