Tuesday, November 24, 2026

Monthly Archives: July 2019

ਰੁੱਖ ਅਤੇ ਪੁੱਤ ਬਚਾਉਣ ਲਈ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕੀਤੇ ਜਾਣਗੇ – ਡਿਪਟੀ ਕਮਿਸ਼ਨਰ

ਲੋਕਾਂ ਦੀ ਸਹਾਇਤਾ ਤੋਂ ਬਿਨਾਂ ਸਰਕਾਰਾਂ ਦੇ ਯਤਨਾਂ ਨੂੰ ਨਹੀਂ ਪੈ ਸਕਦਾ ਬੂਰ- ਢਿੱਲੋਂ ਅੰਮ੍ਰਿਤਸਰ, 7 ਜੁਲਾਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਪਿੰਡਾਂ ਤੇ ਸ਼ਹਿਰਾਂ ਵਿਚ ਰੁੱਖ ਅਤੇ ਪੁੱਤ ਬਚਾਉਣ ਲਈ ਲੋਕਾਂ ਦਾ ਸਾਥ ਲੈਣ ਵਾਸਤੇ ਸਿਹਤ, ਸਿੱਖਿਆ, ਜੀ.ਓ.ਜੀ, ਪੰਚਾਇਤੀ ਤੇ ਹੋਰ ਵਿਭਾਗਾਂ ਨੂੰ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਕਰਨ ਦੀਆਂ ਹਦਾਇਤਾਂ ਕਰਦੇ ਕਿਹਾ ਕਿ ਜੇਕਰ …

Read More »

DAV Students Outshined in University Exams

Amritsar, July 7 (Punjab Post Bureau) – The students of DAV College Amritsar bagged various merit positions in the university examinations held in May 2019. In the recent results declared by the Guru Nanak Dev University Amritsar for BCA Sem-VI,  Pratiksha Singh secured 1823/2300 marks and bagged 1stposition in university, Deepak Kumar Giri secured 1809/2300 marks and bagged 2nd position …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੂੰ ਦਿੱਤਾ ਸੱਦਾ

ਅੰਮ੍ਰਿਤਸਰ, 7 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸੱਦਾ ਦੇਣ ਦਾ ਸਿਲਸਲਾ ਲਗਾਤਾਰ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਹਾਸਲ ਕੀਤੀ ਯੂਨੀਵਰਸਿਟੀ ਮੈਰਿਟ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ’ਚ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਕੰਪਿਊਟਰ ਵਿਭਾਗ ਦੇ ਬੀ.ਸੀ.ਏ ਛੇਵੇਂ ਸਮੈਸਟਰ ਦਾ ਨਤੀਜਾ 100% ਰਿਹਾ।ਵਿਦਿਆਰਥਣ ਮਨਪ੍ਰੀਤ ਕੌਰ ਨੇ 77% ਨੰਬਰ ਲੈ ਕੇ ਯੂਨੀਵਰਸਿਟੀ ਮੈਰਿਟ ’ਚੋਂ ਛੇਵਾਂ ਸਥਾਨ ਹਾਸਲ ਕੀਤਾ ਹੈ।     ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥਣਾਂ ਦਾ ਮੂੰਹ ਮਿੱਠਾ …

Read More »

ਬਾਬਾ ਫ਼ਰੀਦ ਸੰਸਥਾ ਵਿਖੇ ਮਹੱਤਵਪੂਰਨ ਵਿਸ਼ਿਆਂ ਦੀ ਕਾਊਸਲਿੰਗ ਸ਼ੁਰੂ

ਸੰਗਰੂਰ/ ਲੌਂਗੋਵਾਲ, 6 ਜੁਲਾਈ (ਜਗਸੀਰ ਲੌਂਗੋਵਾਲ) – ਇਲਾਕੇ ਦੀ ਮਸ਼ਹੂਰ ਸੰਸਥਾ ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈੱਲਫੇਅਰ ਸੁਸਾਇਟੀ ਜੋ ਕਿ ਹਮੇਸ਼ਾਂ ਸਮਾਜ ਭਲਾਈ ਦੇ ਕਾਰਜਾ ਲਈ ਤਤਪਰ ਰਹਿੰਦੀ ਹੈ ।ਇਸੇ ਸਿਲਸਿਲੇ ਤਹਿਤ ਹੁਣ ਸੰਸਥਾ ਵੱਲੋਂ ਹਰ ਸ਼ੁੱਕਰਵਾਰ ਨੂੰ ਮਨੁੱਖੀ ਜ਼ਿੰਦਗੀ ਨਾਲ ਸੰਬੰਧਤ ਮਹੱਤਵਪੂਰਨ ਵਿਸ਼ਿਆਂ ਉੱਪਰ ਕਾਊਸਲਿੰਗ ਦੀ ਸ਼ੁਰੂਆਤ ਵੀ ਕੀਤੀ ਗਈ ਹੈ।ਇਹ ਕਾਊਸਲਿੰਗ ਸਲਾਇਟ ਲੌਂਗੋਵਾਲ ਦੇ ਪ੍ਰੋ. ਪੀ.ਕੇ ਜੈਨ ਦੇਣਗੇ। …

Read More »

ਹਾਈਕਮਾਨ ਦੇ ਨਿਰਦੇਸ਼ਾਂ ਅਨੁਸਾਰ ਹਰੇਕ ਬੂਥ ਪੱਧਰ `ਤੇ ਬਣਾਏ ਜਾਣਗੇ ਮੈਂਬਰ – ਗੋਇਲ

ਸੰਗਰੂਰ/ ਲੌਂਗੋਵਾਲ, 6 ਜੁਲਾਈ (ਜਗਸੀਰ ਲੌਂਗੋਵਾਲ) – ਭਾਜਪਾ ਮੈਂਬਰਸ਼ਿਪ ਅਭਿਆਨ ਲਈ ਇੱਕ ਵਿਸ਼ੇਸ਼ ਮੀਟਿੰਗ ਭਾਜਪਾ ਖਨੌਰੀ ਮੰਡਲ ਪ੍ਰਧਾਨ ਕ੍ਰਿਸ਼ਨ ਗੋਇਲ ਅਨਦਾਨਾ ਦੀ ਅਗਵਾਈ ਵਿੱਚ ਹੋਈ।ਇਸ ਮੀਟਿੰਗ ਜਨ ਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮ ਦਿਵਸ ਅਤੇ ਮੈਂਬਰਸ਼ਿਪ ਅਭਿਆਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਮੰਡਲ ਪ੍ਰਧਾਨ ਕ੍ਰਿਸ਼ਨ ਗੋਇਲ ਅਨਦਾਨਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਦੇ ਨਿਰਦੇਸ਼ਾਂ ਅਨੁਸਾਰ ਹਰੇਕ ਬੂਥ ਪੱਧਰ `ਤੇ …

Read More »

ਜੀਰੀ ਦੇ ਰੇਟ `ਚ ਸਿਰਫ਼ 65 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ – ਲਖਮੀਰ ਵਾਲਾ

ਸੰਗਰੂਰ/ ਲੌਂਗੋਵਾਲ, 6 ਜੁਲਾਈ (ਜਗਸੀਰ ਲੌਂਗੋਵਾਲ) – ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸਾਉਣੀ ਦੀਆਂ 14 ਫ਼ਸਲਾਂ ਦੇ ਰੇਟ ਐਲਾਨ ਕੇ ਦੇਸ਼ ਦੇ ਅੰਨਦਾਤਾ ਕਿਸਾਨ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ।ਇੰਨਾ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਕਿਸਾਨ ਸੈੱਲ ਦੇ ਸੂਬਾ ਚੇਅਰਮੈਨ ਹਰਿੰਦਰ ਸਿੰਘ ਲਖਮੀਰਵਾਲਾ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ।       ਉਨ੍ਹਾਂ ਕਿਹਾ ਕਿ ਕਿਸਾਨ ਦਿਨ-ਰਾਤ ਇੱਕ ਕਰਕੇ ਮਿਹਨਤ ਕਰਦੇ …

Read More »

ਫ਼ਸਲਾਂ ਦੇ ਮੁੱਲ `ਚ ਵਾਧਾ ਕਰਕੇ ਮੋਦੀ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਨਿਭਾਇਆ-ਸਿੰਗਲਾ

ਸੰਗਰੂਰ/ ਲੌਂਗੋਵਾਲ, 6 ਜੁਲਾਈ (ਜਗਸੀਰ ਲੌਂਗੋਵਾਲ) – ਭਾਜਪਾ ਸੂਬਾ ਕਮੇਟੀ ਮੈਂਬਰ ਵਿਨੋਦ ਸਿੰਗਲਾ ਨੇ ਕਿਹਾ ਹੈ ਕਿ ਜੀਰੀ ਦੇ ਮੁੱਲ ਵਿੱਚ 65 ਰੁਪਏ ਪ੍ਰਤੀ ਕਵਿੰਟਲ, ਦਾਲਾਂ ਦੀਆਂ ਕੀਮਤਾਂ ਵਿੱਚ 75 ਤੋਂ 100 ਰੁਪਏ ਕਵਿੰਟਲ ਅਤੇ ਮੋਟੇ ਅਨਾਜਾਂ ਦੀਆਂ ਕੀਮਤਾਂ ਵਿੱਚ 120 ਰੁਪਏ ਤੋਂ 253 ਰੁਪਏ ਕਵਿੰਟਲ ਤੱਕ ਦਾ ਵਾਧਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।ਉਨ੍ਹਾਂ ਕਿਹਾ ਕਿ ਮੋਦੀ ਨੇ …

Read More »

ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਕਰਨ ਲਈ ਰੱਖੀ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਇੱਕ ਅਣਪਛਾਤੇ ਮ੍ਰਿਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਲਾਸ਼ ਗੁਰੂ ਨਾਨਕ ਦੇਵ ਹਸਪਤਾਲ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਜਿਸ ਦੀ ਉਮਰ ਕਰੀਬ 60 ਸਾਲ, ਕੱਦ 5’-5’’, ਦਾੜ੍ਹੀ ਕੇਸ ਰੱਖੇ ਹੋਏ, ਨੀਲ ਨਿਹੰਗ ਦਾ ਬਾਣਾ ਪਾਇਆ ਹੋਇਆ ਹੈ।ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਨਾ ਮਾਲੂਮ ਵਿਅਕਤੀ …

Read More »

ਈ.ਵੀ.ਐਮ ਪੋਲ ਖੋਲ੍ਹ ਯਾਤਰਾ ਦਾ ਮਾਨਸਾ ਪਹੁੰਚਣ `ਤੇ ਕੀਤਾ ਗਿਆ ਸਵਾਗਤ

ਭੀਖੀ/ ਮਾਨਸਾ, 6 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 2019 ਦੀਆਂ ਹੋਈਆਂ ਲੋਕ ਸਭਾ ਚੋਣਾਂ ਵਿੱਚ ਹੁਕਮਰਾਨ ਜਮਾਤ ਭਾਜਪਾ-ਆਰ.ਐਸ.ਐਸ ਅਤੇ ਹੋਰ ਫਿਰਕੂ ਜਮਾਤਾਂ ਨੇ ਆਪਣੇ ਪੱਖ ਵਿੱਚ ਨਤੀਜੇ ਕੱਢਣ ਲਈ ਈ.ਵੀ.ਐਮ ਦੋਸ਼ਪੂਰਨ ਮਸ਼ੀਨਾਂ ਦੀ ਵੱਡੇ ਪੱਧਰ `ਤੇ ਦੁਰਵਰਤੋਂ ਕੀਤੀ ਹੈ। ਇਸ ਧੱਕੇਸ਼ਾਹੀ …

Read More »