Tuesday, November 24, 2026

Daily Archives: August 15, 2019

ਭਗਤ ਰਵਿਦਾਸ ਜੀ ਦੇ ਅਸਥਾਨ ਦਾ ਮਾਮਲਾ ਹੱਲ ਕਰਨ ਲਈ ਹੋਣ ਸੰਜ਼ੀਦਾ ਯਤਨ- ਲੌਂਗੋਵਾਲ

ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ ਦੇਸ਼ ਅੰਦਰ ਵੱਸਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ।ਇਹ ਪ੍ਰਗਟਾਵਾ ਉਨ੍ਹਾਂ ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਪੁਰਾਤਨ ਅਸਥਾਨ ਢਾਹੇ ਜਾਣ ਦੇ ਮਾਮਲੇ ਵਿਚ ਕੀਤਾ ਹੈ।ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਮਾਮਲਾ ਬੇਹੱਦ ਗੰਭੀਰ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰਕਲਾ ਵਰਕਸ਼ਾਪ ਸੁਲਤਾਨਪੁਰ ਲੋਧੀ ਵਿਖੇ 15 ਤੋਂ

ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਨਿਵੇਕਲਾ ਉਪਰਾਲਾ ਕੀਤਾ ਜਾ ਰਿਹਾ ਹੈ, ਜੋ ਗੁਰੂ ਸਾਹਿਬ ਨਾਲ ਸਬੰਧਤ ਚਿੱਤਰਕਲਾ ਵਰਕਸ਼ਾਪ ਦੇ ਰੂਪ ਵਿਚ ਹੋਵੇਗਾ।ਇਹ ਵਰਕਸ਼ਾਪ ਸੁਲਤਾਨਪੁਰ ਲੋਧੀ ਸਥਿਤ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸ. ਆਤਮਾ ਸਿੰਘ ਆਡੀਟੋਰੀਅਮ ਵਿਖੇ ਲਗਾਈ ਜਾਵੇਗੀ।15 ਅਗਸਤ ਤੋਂ …

Read More »

ਸਖੀਆਂ ਸਹੇਲੀਆਂ ਨੇ ਇਕੱਠੀਆਂ ਹੋ ਕੇ ਮਨਾਇਆ ਤੀਜ਼ ਦਾ ਤਿਉਹਾਰ

ਗੇਮਾਂ ਵਿੱਚ ਜਿੱਤਣ ਵਾਲੀਆਂ ਮੁਟਿਆਰਾਂ ਨੂੰ ਵੰਡੇ ਗਏ ਇਨਾਮ ਸਮਰਾਲਾ, 15 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਸ਼ਹਿਰ ਦੇ ਖੰਨੇ ਰੋਡ ਵਿਖੇ ਸਥਿਤ ਸੰਘੂ ਸਵੀਟਸ ਅਤੇ ਬੈਕੁੰਟ ਹਾਲ ਵਿਖੇ ਸਮਰਾਲਾ ਸ਼ਹਿਰ ਦੀਆਂ ਔਰਤਾਂ ਨੇ ਇਕੱਠੀਆਂ ਹੋ ਕੇ ਤੀਜ਼ ਦਾ ਤਿਉਹਾਰ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ।ਤੀਜ ਦੇ ਮੇਲੇ ਵਿੱਚ ਸ਼ਹਿਰ  ਦੇ ਵੱਖ-ਵੱਖ ਮੁਹੱਲਿਆਂ ਤੋਂ ਆਈਆਂ ਮੁਟਿਆਰਾਂ ਨੇ ਗਿੱਧੇ ਦੀ …

Read More »

ਗੁਰੂ ਰਵਿਦਾਸ ਜੀ ਦੇ ਧਾਰਮਿਕ ਨੂੰ ਸਥਾਨ ਨੂੰ ਢਾਹੁਣਾ ਮੰਦਭਾਗਾ – ਜਗਤਾਰ ਦਿਆਲਪੁਰਾ

ਸਮਰਾਲਾ, 15 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਦਿੱਲੀ ਵਿਖੇ ਗੁਰੂ ਰਵਿਦਾਸ ਜੀ ਮਹਾਰਾਜ ਦੇ ਧਾਰਮਿਕ ਸਥਾਨ ਨੂੰ ਢਹਾਉਣਾ ਅਤਿ ਨਿੰਦਣਯੋਗ ਘਟਨਾ ਹੈ, ਇਸ ਨਾਲ ਰਵਿਦਾਸ ਭਾਈਚਾਰੇ ਦੇ ਮਨਾਂ ਨੂੰ ਭਾਰੀ ਠੇਸ ਲੱਗੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਵਿਧਾਨ ਸਭਾ ਸਮਰਾਲਾ ਦੇ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ …

Read More »

ਜਿਲ੍ਹਾ ਸਿਹਤ ਅਫਸਰ ਅਤੇ ਟੀਮ ਵਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ

ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) –    ਸਿਵਲ ਸਰਜਨ ਡਾ: ਨੈਨਾ ਸਲਾਥੀਆਂ ਦੇ ਹੁਕਮਾਂ ਅਨੁਸਾਰ ਜਿਲ੍ਹਾ ਸਿਹਤ ਅਫਸਰ ਡਾ. ਰੇਖਾ ਘਈ, ਡਾ. ਰਵੀ ਕਾਂਤ ਐਸ.ਐਮ.ਓ ਸੀ.ਐਚ.ਸੀ ਨਰੋਟ ਜੈਮਲ ਸਿੰਘ, ਜਿਲ੍ਹਾ ਐਪੀਡਿਮਾਲੋਜਿਸਟ ਡਾ. ਸੁਨੀਤਾ ਸ਼ਰਮਾ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਹੜ੍ਹ ਸੰਭਾਵਿਤ ਕਥਲੋਰ ਅਤੇ ਬਮਿਆਲ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਮੋਕੇ ਦਾ ਜਾਇਜ਼ਾ ਲਿਆ ਗਿਆ।ਉਨਾਂ ਲੋਕਾਂ ਨੂੰ ਹੜ੍ਹ …

Read More »

ਜ਼ਿਲ੍ਹਾ ਪੱਧਰੀ 73ਵੇਂ ਆਜ਼ਾਦੀ ਦਿਵਸ ਸਮਾਗਮ ਸਬੰਧੀ ਫੂਲ ਡਰੈਸ ਰਿਹਰਸਲ ਕੀਤੀ

ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੱਧਰੀ 73ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅਧੁਨਿਕ ਖੇਡ ਸਟੇਡੀਅਮ ਲਮੀਣੀ (ਪਠਾਨਕੋਟ) ਵਿਖੇ ਫੂਲ ਡਰੈਸ ਰਿਹਰਸਲ ਕੀਤੀ ਗਈ, ਜਿਸ ਵਿੱਚ ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਤਿਾ ਗਿਆ।ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪਰੇਡ ਦਾ ਨਿਰੀਖਣ ਕੀਤਾ ।       ਇਸ ਮੋਕੇ ਤੇ ਵੱਖ ਵੱਖ ਸਕੂਲਾਂ ਦੇ ਐਨ.ਸੀ.ਸੀ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸੈਮੀਨਾਰ

ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਗੁਰੂ ਨਾਨਕ ਬਾਣੀ ਅਤੇ ਸਮਾਜਿਕ ਚੇਤਨਤਾ’ ਦੇ ਵਿਸ਼ੇ ’ਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ ਸੈਮੀਨਾਰ ਅਤੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 2019 ਦਾ ਅਯੋਜਨ ਕੀਤਾ ਗਿਆ।ਇਸ ਤਹਿਤ …

Read More »

ਛੀਨਾ ਨੇ ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ ਮੈਗਜ਼ੀਨ ‘ਬਿਬੇਕਸਰ’ ਕੀਤਾ ਰਿਲੀਜ਼

ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਮੈਗਜ਼ੀਨ ‘ਬਿਬੇਕਸਰ’ ਰਿਲੀਜ ਕੀਤਾ ਗਿਆ।ਸੈਸ਼ਨ 2018-19 ਦਾ ਇਹ ਸਕੂਲ ਮੈਗਜ਼ੀਨ ਸੰਸਥਾ ਦੇ 125 ਸਾਲਾ ਸਥਾਪਨਾ ਦਿਵਸ (22 ਅਕਤੂਬਰ 1893 ਤੋਂ 2018) ਨੂੰ ਸਮਰਪਿਤ ਕੀਤਾ ਗਿਆ ਹੈ। ਸਵਾ ਸੌ ਸਾਲ ਦੇ ਅਰਸੇ …

Read More »

ਅਕੇਡੀਆ ਸਕੂਲ ਦੇ ਵਿਦਿਆਰਥੀਆਂ ਨੇ ਇਕਾਗਰਤਾ ਤੇ ਯਾਦ ਸ਼ਕਤੀ ਵਧਾਉਣ ਦੀ ਕਲਾ ਸਿੱਖੀ

ਲੌਂਗੋਵਾਲ, 15 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਗਵਾਲੀਅਰ ਤੋਂ ਆਚਾਰਿਆ ਪਵਨ ਵਿਸ਼ੇਸ਼ ਤਕਨੀਕਾਂ ਸਮਝਾਉਣ ਲਈ ਆਏ।ਉਨ੍ਹਾਂ ਨੇ ਸਾਇੰਟੀਫਿਕ ਰਿਸਰਚ `ਤੇ ਅਧਾਰਿਤ ਵਿਧੀਆਂ ਗੈਪ ਥੈਰੇਪੀ, ਬ੍ਰੇਨ ਰਿਪ੍ਰੋਗ੍ਰਾਮਿੰਗ ਅਤੇ ਰਿਟੇਂਸ਼ਨ ਥੈਰੇਪੀ ਦੀ ਉਪਯੋਗਿਤਾ ਸਿਖਾਉਂਦੇ ਹੋਏ ਦੱਸਿਆ ਕਿ ਜਦੋਂ ਵੀ ਅਸੀਂ ਕੋਈ ਕੰਮ ਕਰਕੇ ਪੜਨ ਲਈ …

Read More »

ਸਾਹੋਕੇ ਢੱਡਰੀਆਂ ਸਕੂਲ ਵਿਖੇ ਗਣਿਤ ਮੇਲੇ ਦਾ ਆਯੋਜਨ

ਲੌਂਗੋਵਾਲ, 14 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਇਥੋਂ ਨੇੜਲੇ ਪਿੰਡ ਢੱਡਰੀਆਂ ਦੇ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਵਿਖੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ।ਸਕੂਲ ਮਾਸਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਇਹ ਗਣਿਤ ਮੇਲਾ ਸਕੂਲ ਇੰਚਾਰਜ ਬੂਟਾ ਖਾਂ ਦੀ ਯੋਗ ਅਗਵਾਈ ਵਿੱਚ ਕਰਵਾਇਆ ਗਿਆ।ਗਣਿਤ ਮੇਲੇ ਦਾ ਉਦਘਾਟਨ ਪਿੰਡ ਦੇ ਸਰਪੰਚ ਗੁਰਚਰਨ ਸਿੰਘ ਚੰਨਾ ਵਲੋਂ ਕੀਤਾ ਗਿਆ।ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ …

Read More »