ਧਨੌਲੇ ਦੇ ਗੱਭਰੂਆਂ ਨੇ ਮਨਾਣੇ ਦੀਆਂ ਗੋਡਣੀਆਂ ਲਵਾ ਕੇ ਜਿੱਤਿਆ ਕਬੱਡੀ ਕੱਪ ਸ਼ਮਰਾਲਾ, 12 ਸਤੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇਥੋਂ ਨੇੜਲੇ ਪਿੰਡ ਮੁਸ਼ਕਾਬਾਦ ਵਿਖੇ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਵੱਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਵ: ਗੁਰਵਿੰਦਰ ਸਿੰਘ ਗੋਲਡੀ ਦੀ ਯਾਦ ਵਿਚ ਦੋ ਰੋਜਾ ਤੀਜਾ ਕਬੱਡੀ ਟੂਰਨਾਮੈਂਟ ਪਿੰਡ ਮੁਸ਼ਕਾਬਾਦ ਵਿਖੇ ਅਮਿੱਟ ਯਾਦਾਂ ਛੱਡਦਾ …
Read More »Daily Archives: September 12, 2019
ਕਸ਼ਮੀਰੀ ਵਿਦਿਆਰਥੀਆਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ – ਲੌਂਗੋਵਾਲ
ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਲਵੰਡੀ ਸਾਬੋ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।ਇਨ੍ਹਾਂ ਬੱਚਿਆਂ ਨੂੰ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਣ ਤੇ ਆਰਥਿਕ ਮਦਦ ਦਿੱਤੀ ਗਈ ਹੈ ਅਤੇ ਅਗੋਂ ਵੀ ਜੋ ਲੋੜ ਮਹਿਸੂਸ ਕਰਨਗੇ ਸਹਾਇਤਾ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਲੀਗਲ ਲਿਟਰੇਸੀਡ ਕਲੱਬ ਖੋਲਿਆ
ਪਠਾਨਕੋਟ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਤਿੰਦਰ ਪਾਲ ਸਿੰਘ ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਏ.ਐਂਡ.ਐਮ ਇੰਸਟੀਚਿਊਟ ਪਠਾਨਕੋਟ ਵਿਖੇ ਲੀਗਲ ਲੀਟਰੇਸੀ ਕਲੱਬ ਖੋਲਿਆ ਗਿਆ।ਜਿਸ ਵਿੱਚ ਬੱਚਿਆ ਨੂੰ ਟੋਲ ਫ੍ਰੀ ਨੰ 1968 `ਤੇ ` ਮੁਫਤ ਕਾਨੂੰਨੀ ਸਹਾਇਤਾ ਮਿਲੇਗੀ।ਇਸ ਤੋ ਇਲਾਵਾ ਮੁਫਤ ਕਾਨੂੰਨੀ ਸਹਾਇਤਾ ਕੋਣ ਕੋਣ ਲੈ ਸਕਦਾ ਹੈ, …
Read More »ਪੱਤਰ ਸੂਚਨਾ ਦਫ਼ਤਰ ਕੇਂਦਰੀ ਸਦਨ ਸੂਰਿਆ ਐਨਕਲੇਵ ਵਿਖੇ ਤਬਦੀਲ
ਜਲੰਧਰ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਪੱਤਰ ਸੂਚਨਾ ਦਫ਼ਤਰ ਜਲੰਧਰ ਨੇ ਕੇਂਦਰੀ ਸਦਨ ਸੂਰਿਆ ਐਨਕਲੇਵ `ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।ਦਫ਼ਤਰ ਦੇ ਨਵੇਂ ਟੈਲੀਫੋਨ ਨੰਬਰ 2420243 ਅਤੇ 2420844 ਹਨ। ਦਫ਼ਤਰ ਪ੍ਰਮੁੱਖ ਅਤੇ ਮੀਡੀਆ ਤੇ ਸੰਚਾਰ ਅਧਿਕਾਰੀ ਸ਼ਿਸ਼ੂ ਕੁਮਾਰ ਸ਼ਰਮਾ ਨੇ ਦੱਸਿਆ ਦੀ ਕੇਂਦਰੀ ਲੋਕ ਉਸਾਰੀ ਵਿਭਾਗ ਵਲੋਂ ਸੂਰਿਆ ਐਨਕਲੇਵ ਵਿਖੇ …
Read More »ਜਿਲ੍ਹਾ ਪਠਾਨਕੋਟ `ਚ ਮੈਗਾ ਰੋਜ਼ਗਾਰ ਮੇਲੇ 22, 24 ਤੇ 26 ਸਤੰਬਰ ਨੂੰ
ਪਠਾਨਕੋਟ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁਖ ਮੰਤਰੀ ਪੰਜਾਬ ਵਲੋਂ ਸੂਬੇ ਅੰਦਰ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ।ਇਸੇ ਲੜੀ ਤਹਿਤ ਜਿਲ੍ਹਾ ਪਠਾਨਕੋਟ ਵਿੱਚ ਵੀ ਸਤੰਬਰ ਮਹੀਨੇ ਦੋਰਾਨ ਤਿੰਨ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ।ਇਹ ਪ੍ਰਗਟਾਵਾ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਰੋਜਗਾਰ ਮੇਲਿਆਂ ਦੇ ਪ੍ਰਬੰਧਾਂ ਦਾ ਜਾਇਜ਼ਾ …
Read More »ਖ਼ਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਵਿੱਦਿਅਕ ਮੁਕਾਬਲਿਆਂ ’ਚ ਜੇਤੂ
ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ਿਲ੍ਹਾ ਪੱਧਰ ਦੇ ਕਰਵਾਏ ਗਏ ਸਹਿ ਅਕਾਦਮਿਕ ਵਿੱਦਿਅਕ ਮੁਕਾਬਲਿਆਂ ’ਚ ਜਿੱਤਾਂ ਹਾਸਲ ਕੀਤੀਆਂ ਹਨ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਇਨ੍ਹਾਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ …
Read More »ਖਾਲਸਾ ਕਾਲਜ ’ਚ ਨਵੇਂ ਸੈਸ਼ਨ ਸਬੰਧੀ ‘ਆਰਭਿੰਕ ਅਰਦਾਸ ਦਿਵਸ’ ਕਰਵਾਇਆ ਗਿਆ
ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਸਾਲ 2019-20 ਦੀ ਸ਼ੁਰੂਆਤ ਸਬੰਧੀ ‘ਆਰਭਿੰਕ ਅਰਦਾਸ ਦਿਵਸ’ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ ਉਪਰੰਤ ਅੱਜ ਸੁੰਦਰ ਸਿੰਘ ਮਜੀਠੀਆ ਹਾਲ ’ਚ ਭਾਰੀ ਦੀਵਾਨ ਸੱਜਿਆ। ਜਿਸ ’ਚ ਉਚੇਚੇ ਤੌਰ ’ਤੇ ਹਾਜ਼ਰੀ ਲਗਾਉਣ ਲਈ ਪੁੱਜੇ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ …
Read More »ਨਜ਼ਾਇਜ਼ ਦੇਸੀ ਸ਼ਰਾਬ ਕੱਢਦੇ ਦੋ ਕਾਬੂ
ਲੌਂਗੋਵਾਲ, 12 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਦੇ ਤਹਿਤ ਥਾਣਾ ਲੌਂਗੋਵਾਲ ਦੀ ਪੁਲਸ ਨੇ ਨਜ਼ਾਇਜ਼ ਸ਼ਰਾਬ ਕੱਢਦੇ ਪਿਓੁ-ਪੁੱਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ।ਥਾਣਾ ਲੌਂਗੋਵਾਲ ਦੇ ਮੁਖੀ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਇੱਕ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸਤਨਾਮ ਸਿੰਘ ਅਤੇ ਉਸ ਦਾ ਪੁੱਤਰ ਹਰਦੀਪ ਸਿੰਘ ਵਾਸੀ ਤਕੀਪੁਰ ਜੋ ਕਿ ਪਿਛਲੇ …
Read More »ਬਿਨਾਂ ਸ਼ਨਾਖਤੀ ਸਬੂਤ ਲਏ ਹੋਟਲਾਂ `ਚ ਨਾ ਠਹਿਰਾਇਆ ਜਾਵੇ ਕੋਈ ਵੀ ਵਿਅਕਤੀ – ਏ.ਡੀ.ਸੀ.ਪੀ
ਰੈਸਟੋਰੈਂਟ ਤੇ ਧਰਮਾਸ਼ਾਲਾਵਾਂ ਦੇ ਮਾਲਕਾਂ ਤੇ ਪ੍ਰਬੰਧਕਾਂ ਨੂੰ ਹਦਾਇਤਾਂ ਜਾਰੀ ਲੌਂਗੋਵਾਲ, 12 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਰਾਜੇਸ਼ ਤ੍ਰਿਪਾਠੀ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਸਥਿਤ ਹੋਟਲ, ਰੈਸਟੋਰੈਂਟ ਤੇ ਧਰਮਾਸ਼ਾਲਾਵਾਂ ਦੇ ਮਾਲਕਾਂ ਤੇ ਪ੍ਰਬੰਧਕਾਂ ਨੂੰ …
Read More »ਹੱਡਾਰੋੜੀ ਤਬਦੀਲ ਕਰਵਾਉਣ ਸਬੰਧੀ ਐਸ.ਡੀ.ਐਮ ਸੁਨਾਮ ਨੂੰ ਦਿੱਤਾ ਮੰਗ ਪੱਤਰ
ਲੌਂਗੋਵਾਲ, 12 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਨਾਮ ਵਿਖੇ ਪਿੰਡ ਖਡਿਆਲ ਦੇ ਦਲਿਤ ਭਾਈਚਾਰੇ ਨੂੰ ਹੱਡਾਰੋੜੀ ਦੀ ਵੱਡੀ ਸਮੱਸਿਆ ਨੂੰ ਹੱਲ ਕਰਨ ਲਈ ਮਜਦੂਰ ਮੁਕਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਦੀ ਅਗਵਾਈ ਹੇਠ ਐਸ.ਡੀ.ਐਮ ਸੁਨਾਮ ਨੂੰ ਮੰਗ ਪੱਤਰ ਸੌਂਪਿਆ ਗਿਆ।ਇਹ ਮੰਗ ਪੱਤਰ ਤਹਿਸੀਲਦਾਰ ਮਨਮੋਹਣ ਸਿੰਘ ਨੇ ਪ੍ਰਾਪਤ ਕੀਤਾ।ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ …
Read More »
Punjab Post Daily Online Newspaper & Print Media