Tuesday, November 24, 2026

Daily Archives: September 17, 2019

ਮੋਹਾਲੀ ਦੇ ਰੋਸ ਮੁਜਾਹਰੇ `ਤੇ ਬੇਵਜ੍ਹਾ ਪਾਬੰਦੀ ਲਾਏ ਜਾਣ ਦੀ ਤਰਕਸ਼ੀਲ ਸੁਸਾਈਟੀ ਵਲੋਂ ਨਿਖੇਧੀ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਈਟੀ ਪੰਜਾਬ ਨੇ ਮੋਦੀ ਸਰਕਾਰ ਵਲੋਂ ਕਸ਼ਮੀਰੀ ਲੋਕਾਂ ਉਤੇ ਕੀਤੇ ਜਾ ਰਹੇ ਜ਼ਬਰ-ਜ਼ੁਲਮ ਦੇ ਖ਼ਿਲਾਫ ਕਸ਼ਮੀਰ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਸੱਦੇ `ਤੇ ਮੋਹਾਲੀ ਦੇ ਰੋਸ ਮੁਜਾਹਰੇ `ਤੇ ਪੰਜਾਬ ਸਰਕਾਰ ਵਲੋਂ ਬੇਵਜ੍ਹਾ ਪਾਬੰਦੀ ਲਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਨਾਗਰਿਕਾਂ ਦੇ ਜਮਹੂਰੀ ਹੱਕਾਂ ਦੀ ਸਰਾਸਰ ਉਲੰਘਣਾ ਕਰਾਰ ਦਿੱਤਾ …

Read More »

ਅਮਿਤ ਸ਼ਾਹ ਵਲੋਂ ’ਇਕ ਰਾਸ਼ਟਰ ਇਕ ਭਾਸ਼ਾ’ ਦੇ ਵਿਵਾਦਿਤ ਪ੍ਰਸਤਾਵ ਦਾ ਵਿਰੋਧ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ’ਇਕ ਰਾਸ਼ਟਰ ਇਕ ਭਾਸ਼ਾ’ ਦੇ ਵਿਵਾਦਿਤ ਪ੍ਰਸਤਾਵ ਪ੍ਰਤੀ ਦੱਖਣੀ ਰਾਜਾਂ ਤੋਂ ਬਾਅਦ ਉਤਰੀ ਰਾਜਾਂ ਤੋਂ ਵੀ ਉਠ ਰਹੀਆਂ ਵਿਰੋਧੀ ਸੁਰਾਂ ਤੇਜ਼ ਹੋ ਰਹੀਆਂ ਹਨ। ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼ਾਹ ਦੇ ਪ੍ਰਸਤਾਵ ਨੂੰ ਮੂਲੋਂ ਖਾਰਜ਼ ਕਰਦਿਆਂ ਇਕ ਵਿਸ਼ੇਸ਼ …

Read More »

ਨਗਰ ਕੀਰਤਨ ਦੇ ਸਵਾਗਤ ਲਈ ਪਹੁੰਚੇ ਕੇਂਦਰੀ ਮੰਤਰੀ ਹੰਸਰਾਜ ਗੰਗਾਰਾਮ ਅਹੀਰ

ਨਿਜ਼ਾਮਾਬਾਦ ਤੋਂ ਹੈਦਰਾਬਾਦ ਲਈ ਰਵਾਨਾ ਹੋਇਆ ਨਗਰ ਕੀਰਤਨ ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਤੇਲੰਗਾਨਾ ਦੇ ਨਿਜ਼ਾਮਾਬਾਦ ਵਿਖੇ ਰਾਤ ਦਾ ਵਿਸ਼ਰਾਮ ਕਰਨ ਮਗਰੋਂ ਅੱਜ ਅਗਲੇ ਪੜਾਅ ਹੈਦਰਾਬਾਦ ਲਈ ਖ਼ਾਲਸਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋ ਗਿਆ।ਹਰ ਰੋਜ਼ ਦੀ ਤਰ੍ਹਾਂ ਨਗਰ ਕੀਰਤਨ ਵਿਚ ਵੱਡੀ ਗਿਣਤੀ ਸੰਗਤਾਂ ਨੇ …

Read More »

ਕਾਨ੍ਹਪੁਰ ਸਿੱਖ ਕਤਲੇਆਮ ਦੀਆਂ ਫਾਈਲਾਂ ਗੁੰਮ ਹੋਣ ਨੂੰ ਲੌਂਗੋਵਾਲ ਨੇ ਦੱਸਿਆ ਮੰਦਭਾਗਾ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਨ੍ਹਪੁਰ ਸਿੱਖ ਕਤਲੇਆਮ ਦੀਆਂ ਫਾਈਲਾਂ ਗੁੰਮ ਹੋਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਲੌਂਗੋਵਾਲ ਨੇ ਕਿਹਾ ਕਿ ਇਸ ਤੋਂ ਦੁੱਖ ਦੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਸਰਕਾਰੀ ਰਿਕਾਰਡ ਵਿੱਚੋਂ ਅਹਿਮ ਫਾਈਲਾਂ ਹੀ ਗੁੰਮ ਹੋ ਜਾਣ।ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ …

Read More »

ਅਲੌਕਿਕ ਹੋਣਗੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮ – ਡਾ. ਰੂਪ ਸਿੰਘ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 15 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਗਈ।ਜਿਸ ਵਿੱਚ ਸਕੱਤਰ ਮਹਿੰਦਰ …

Read More »

ਪੈਨਸ਼ਨਰਾਂ ਵਲੋਂ ਸਰਕਾਰ ਦੇ ਭੱਦੇ ਵਤੀਰੇ ਖਿਲ਼ਾਫ 25, 26 ਤੇ 27 ਸਤੰਬਰ ਨੂੰ ਭੁੱਖ ਹੜਤਾਲ ਦਾ ਐਲਾਨ

ਜ਼ਿਮਨੀ ਚੋਣਾਂ `ਚ ਸਰਕਾਰ ਵਿਰੁੱਧ ਕੀਤਾ ਜਾਵੇਗਾ ਧੂਆਂਧਾਰ ਪ੍ਰਚਾਰ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 17 ਸਤੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਮਹਿੰਦਰ ਸਿੰਘ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ ਇੱਕ ਰਾਜ ਪੱਧਰੀ ਮੀਟਿੰਗ ਉਪਰੰਤ ਤਿੰਨ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਮਹਿੰਦਰ ਸਿੰਘ ਅਤੇ ਠਾਕਰ ਸਿੰਘ ਫਤਿਹਗੜ੍ਹ ਸਾਹਿਬ ਨੇ ਦਸਿਆ ਕਿ ਸਰਕਾਰ ਦੇ ਭੱਦੇ ਵਤੀਰੇ ਤੋਂ ਤੰਗ …

Read More »

ਸ੍ਰੀ ਗੁਰੂ ਰਾਮ ਦਾਸ ਵੈਲਫੇਅਰ ਸੋਸਾਇਟੀ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਰਾਮਦਾਸ ਜੀ ਵੈਲਫੇਅਰ ਸੁਸਾਇਟੀ ਵਲੋਂ ਸ਼ਿਵਾਲਾ ਕਲੋਨੀ ਪਾਰਕ ਦੇ `ਚ ਲੋੜਵੰਦ ਪਰਿਵਾਰਾ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ।ਮਸ਼ਹੂਰ ਕਾਮੇਡੀਅਨ ਸੁਰਿੰਦਰ ਫ਼ਰਿਸ਼ਤਾ ਉਰਫ ਘੁੱਲੇ ਸ਼ਾਹ, ਗੀਤਕਾਰ ਕਾਲਾ ਨਿਜ਼ਾਮਪੁਰਾ, ਵਾਰਡ ਨੰਬਰ 50 ਤੋਂ ਕੌਸਲਰ ਰਾਜਬੀਰ ਕੌਰ ਧਰਮ ਪਤਨੀ ਸਵਰਗੀ ਗੁਰਦੀਪ ਪਹਿਲਵਾਨ, ਪਰਸ਼ੋਤਮ ਲਾਲ ਇਸ ਸਮੇਂ ਮੌਜੂਦ ਸਨ।             ਸੰਸਥਾ ਦੇ ਗੁਰਵਿੰਦਰ ਸਿੰਘ ਨੇ ਦੱਸਿਆ …

Read More »

ਜਿਲ੍ਹਾ ਪਠਾਨਕੋਟ `ਚ ਮੈਗਾ ਰੁਜ਼ਗਾਰ ਮੇਲੇ 20, 24 ਅਤੇ 26 ਸਤੰਬਰ ਨੂੰ – ਏ.ਡੀ.ਸੀ

ਪਠਾਨਕੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ `ਚ 20 ਸਤੰਬਰ ਤੋਂ 26 ਸਤੰਬਰ ਤੱਕ 5ਵੇਂ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਬੇਰੋਜਗਾਰ ਨੋਜਵਾਨਾਂ ਨੂੰ ਅਪੀਲ ਹੈ ਕਿ ਲਗਾਏ ਜਾਣ ਵਾਲੇ ਰੁਜਗਾਰ ਮੇਲਿਆਂ ਵਿੱਚ ਭਾਗ ਲੈਣ ਅਤੇ ਰੁਜਗਾਰ ਪ੍ਰਾਪਤ ਕਰਨ।ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ 20 ਸਤੰਬਰ ਨੂੰ ਅਮਨ ਭੱਲਾ ਕਾਲਜ ਵਿੱਚ ਲਗਾਏ ਜਾਣ ਵਾਲੇ ਰੁਜਗਾਰ …

Read More »

ਜਿਲਾ ਪਠਾਨਕੋਟ ਵਿਖੇ ਮਾਇਗ੍ਰੇਟਰੀ ਪਲਸ ਪੋਲਿੳ ਬੂੰਦਾਂ ਪਿਲਾਈਆਂ ਗਈਆਂ

ਪਠਾਨਕੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲੇ੍ਹ `ਚ ਚੱਲ ਰਹੇ ਤਿੰਨ ਰੋਜ਼ਾ (15,16 / 17 ਸਤੰਬਰ 2019) ਮਾਈਗਰੇਟੀ ਮਾਇਗ੍ਰੇਟਰੀ ਪਲਸ ਪੋਲੀਓ ਰਾਊਂਡ ਦੇ ਦੂਸਰੇ ਦਿਨ  0 ਤੋ 5 ਸਾਲ ਦੇ 1493  ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਡਾ. ਕਿਰਨ ਬਾਲਾ ਜਿਲਾ ਟੀਕਾਕਰਨ …

Read More »